Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੈਂ ਪੰਜਾਬ ਵਿੱਚ ਹਿੰਦੂਆਂ ਨੂੰ ਬਚਾਇਆ, ਇਸ ਕਰਕੇ ਮੈਨੂ ਦੁਬਾਰਾ ਪੁਲਿਸ ਵਿੱਚ ਲਾਇਆ ਜਾਵੇ: ਪਿੰਕੀ

ਮੈਂ ਪੰਜਾਬ ਵਿੱਚ ਹਿੰਦੂਆਂ ਨੂੰ ਬਚਾਇਆ, ਇਸ ਕਰਕੇ ਮੈਨੂ ਦੁਬਾਰਾ ਪੁਲਿਸ ਵਿੱਚ ਲਾਇਆ ਜਾਵੇ: ਪਿੰਕੀ

ਚੰਡੀਗੜ੍ਹ (23 ਮਈ 2015): ਬਦਨਾਮ ਪੁਲਿਸ ਕੈਟ ਤੋਂ ਇੰਸਪੈਕਟਰ ਬਣਕੇ ਕਤਲ ਕੇਸ ਵਿੱਚ ਸਜ਼ਾ ਕੱਟਣ ਵਾਲੇ ਗੁਰਮੀਤ ਪਿੰਕੀ ਵੱਲੋਂ ਦੁਬਾਰਾ ਪੰਜਾਬ ਪੁਲਿਸ ਵਿੱਚ ਆਪਣੀ ਤਾਇਨਾਤੀ ਨੂੰ ਲੈਕੇ ਭਾਰਤ ਦੇ ਘਰੇਲੂ ਮੰਤਰਾਲੇ ਦੇ ਮੰਤਰੀ ਸਮੇਤ ਭਾਜਪਾ ਦੇ ਕਈ ਮੰਤਰੀਆਂ ਨਾਲ ਮੁਲਾਕਾਤ ਕਰਨ ਦੀਆਂ ਖ਼ਬਰਾਂ ਪ੍ਰਾਪਤ ਹੋਈਆਂ ਹਨ।

From Yamunanagar
 ਗੁਰਮੀਤ ਪਿੰਕੀ

ਮੀਡੀਆਂ ਵਿੱਚ ਨਸ਼ਰ ਖ਼ਬਰਾਂ ਅਨੁਸਾਰ ਬਰਤਰਫ ਪੁਲਿਸ ਅਧਿਕਾਰੀ ਨੇ ਪੰਜਾਬ ਨਾਲ ਸਬੰਧਿਤ ਲੋਕ ਸਭਾ ਮੈਬਰਾਂ ਅਤੇ ਆਰ. ਐੱਸ. ਐੱਸ ਦੇ ਆਗੂਆਂ ਨੂੰ ਮਿਲ ਕੇ ਦੁਬਾਰਾ ਨਿਯੁਕਤੀ ਲਈ ਬੇਨਤੀ ਕੀਤੀ ਹੈ।

ਗੁਰਮੀਤ ਪਿੰਕੀ ਨੇ ਉਕਤ ਆਗੂਆਂ ਅਤੇ ਮੰਤਰੀਆਂ ਨੂੰ ਮਿਲ ਕੇ ਇਹ ਦਲੀਲ ਦਿੱਤੀ ਕਿ 1980-90ਵਿਆਂ ਦੇ ਦੌਰ ਦੌਰਾਨ ਉਸਨੇ ਆਪਣੀ ਜਾਨ ਜ਼ੋਖ਼ਮ ਵਿੱਚ ਪਾ ਕੇ ਪੰਜਾਬ ਵਿੱਚ ਹਿੰਦੂਆਂ ਦੀ ਰੱਖਿਆ ਕੀਤੀ ਸੀ।

ਅੰਗਰੇਜ਼ੀ ਅਖ਼ਬਾਰ “ਦੀ ਟ੍ਰਿਬਿਊਨ” ਗੁਪਤ ਸੂਤਰਾਂ ਦੇ ਹਾਵਲੇ ਨਾਲ ਲਿਖਿਆ ਕਿ ” ਪਿੰਕੀ ਦੇ ਮਾਮਲੇ ‘ਤੇ ਵਿਚਾਰ ਕੀਤਾ ਜਾ ਰਿਹਾ ਹੈ”।

ਪਿੰਕੀ ਨੇ ਆਪਣੀ ਦੁਬਾਰਾ ਨਿਯੁਕਤੀ ਦੇ ਰੱਦ ਹੋਣ ਤੋਂ ਬਾਅਦ 24 ਘੰਟਿਆਂ ਦੇ ਅੰਦਰ ਅੰਦਰ ਦਿੱਲੀ ਵਿੱਚ ਭਾਜਪਾ ਦੇ ਮੁਖੀ ਆਗੂਆਂ ਅਤੇ ਚੰਡੀਗੜ੍ਹ ਵਿੱਚ ਉਚ ਪਲਿਸ ਅਧਿਕਾਰੀਆਂ ਸਮੇਤ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ, ਜੋ ਕਿ ਪੁਲਿਸ ਵਿਭਾਗ ਦੇ ਮੰਤਰੀ ਵੀ ਹਨ, ਕੋਲ ਪਹੁੰਚ ਕਰਕੇ ਆਪਣੀ ਅਰਜ਼ ਕੀਤੀ ਹੈ।

ਪੰਜਾਬ ਦਾ ਇੱਕ ਬੀਜੇਪੀ ਆਗੂ ਪਿੰਕੀ ਨੂੰ ਭਾਰਤ ਦੇ ਘਰੇਲੂ ਮੰਤਰੀ ਅਤੇ ਮੰਤਰੀਆਂ ਕੋਲ ਲੈਕੇ ਗਿਆ ਹੈ।

ਇਸ ਖ਼ਬਰ ਨੂੰ ਵਿਸਥਾਰ ਸਾਹਿਤ ਪੜ੍ਹਨ ਲਈ ਸਾਡੀ ਅੰਗਰੇਜ਼ੀ ਦੀਆਂ ਖ਼ਬਰਾਂ ਵਾਲੀ ਵੈੱਬਸਾਈਟ ‘ਤੇ ਜਾਓੁ, ਵੇਖੋ:

I saved Hindus in Punjab, so reinstate me in police: Cat Gurmeet Pinky to Rajnath, RSS leaders

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ
ਅਕਾਲੀ ਦਲ ਦੇ ਵਿਧੀ ਵਿਧਾਨ ਅਤੇ ਨੀਤੀ ਸਬੰਧੀ ਮਸਤੂਆਣਾ ਸਾਹਿਬ ਵਿਖੇ ਹੋਵੇਗੀ ਤਿੰਨ ਦਿਨਾਂ ਵਿਚਾਰ ਚਰਚਾ। ਇਹ ਵਿਚਾਰ ਚਰਚਾ ਮਸਤੂਆਣਾ ਸਾਹਿਬ ਵਿਖੇ ੧ ਅਗਸਤ ਤੋਂ ੩ ਅਗਸਤ ੨੦੨੫ ਤੱਕ ਹੋਵੇਗੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: