Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੈਨੂੰ ਭਾਰਤ ਵਿੱਚ ਸਿੱਖਾਂ ਨਾਲ ਹੋਈਆਂ ਵਧੀਕੀਆਂ ਖਿਲਾਫ ਆਵਾਜ਼ ਉਠਾਉਣ ਕਰਕੇ ਭਾਰਤ ਸਰਕਾਰ ਨੇ ਵੀਜ਼ਾ ਨਹੀਂ ਦਿੱਤਾ: ਜਗਮੀਤ ਸਿੰਘ

ਮੈਨੂੰ ਭਾਰਤ ਵਿੱਚ ਸਿੱਖਾਂ ਨਾਲ ਹੋਈਆਂ ਵਧੀਕੀਆਂ ਖਿਲਾਫ ਆਵਾਜ਼ ਉਠਾਉਣ ਕਰਕੇ ਭਾਰਤ ਸਰਕਾਰ ਨੇ ਵੀਜ਼ਾ ਨਹੀਂ ਦਿੱਤਾ: ਜਗਮੀਤ ਸਿੰਘ

ਆਕਲੈਂਡ ( 27 ਦਸੰਬਰ, 2015): ਕੈਨੇਡਾ ਦੇ ਅੰਮ੍ਰਿਤਧਾਰੀ ਸੰਸਦ ਮੈਂਬਰ ਜਗਮੀਤ ਸਿੰਘ ਨੇ ਸਿੱਖ ਵਿਦਿਆਰਥੀਆਂ ਨੂੰ ਰੂਬਰੂ ਹੁੰਦਿਆਂ ਭਾਰਤੀ ਹਕੂਮਤ ਦੇ ਦੋਹਰੇ ਕਿਰਦਾਰ ‘ਤੇ ਨਿਸ਼ਾਨਾਂ ਸਾਧਦਿਆਂ ਕਿਹਾ ਕਿ ਕਿ ਭਾਰਤ ਸਰਕਾਰ ਨੇ ਉਹਨਾਂ ਨੂੰ ਭਾਰਤ ਦਾ ਵੀਜ਼ਾ ਦੇਣ ਤੋਂ ਇਸ ਲਈ ਇਨਕਾਰ ਕੀਤਾ ਕਿ ਉਹ ਭਾਰਤ ਵਿੱਚ ਸਿੱਖਾਂ ਨਾਲ ਹੋਈਆਂ ਵਧੀਕੀਆਂ ਖਿਲਾਫ ਆਵਾਜ਼ ਉਠਾਉਦੇ ਹਨ ਅਤੇ ਸਿੱਖਾਂ ਦੇ ਮੁੱਢਲੇ ਮਨੁੱਖੀ ਅਧਿਕਾਰਾਂ ਦੀ ਗੱਲ ਕਰਦੇ ਹਨ।

ਪੰਜਾਬੀ ਅਖਬਾਰ ਅਜੀਤ ਵਿੱਚ ਛਪੀ ਖਬਰ ਅਨੁਸਾਰ ਉਨ੍ਹਾਂ ਦੱਸਿਆ ਕਿ ਭਾਰਤੀ ਦੂਤਘਰ ਦੇ ਅਧਿਕਾਰੀਆਂ ਨੇ ਉਨ੍ਹਾਂ ‘ਤੇ ਦਬਾਅ ਪਾਇਆ ਜੇ ਭਵਿੱਖ ਵਿਚ ਉਹ ਮਨੁੱਖੀ ਅਧਿਕਾਰਾਂ ਅਤੇ ਭਾਰਤ ਵਿਰੁੱਧ ਨਹੀ ਬੋਲਣਗੇ ਤਾਂ ਉਹਨਾਂ ਨੂੰ ਵੀਜ਼ਾ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਉਹ ਆਪਣੇ ਗੁਰੂ ਦੇ ਹੁਕਮ ਮੁਤਾਬਕ ਜ਼ੁਲਮ ਵਿਰੁੱਧ ਲਗਾਤਾਰ ਬੋਲਣਗੇ ਭਾਵੇਂ ਵੀਜ਼ਾ ਮਿਲੇ ਜਾ ਨਾ।

ਜਗਮੀਤ ਸਿਮਘ ਵਿਦਿਆਰਥੀਆਂ ਦੇ ਰੂਬਰੂ ਹੂੰਦੇ ਹੋਏ
ਜਗਮੀਤ ਸਿੰਘ ਵਿਦਿਆਰਥੀਆਂ ਦੇ ਰੂਬਰੂ ਹੂੰਦੇ ਹੋਏ

 

ਸੁਪਰੀਮ ਸਿੱਖ ਸੁਸਾਇਟੀ ਨਿਊਜ਼ੀਲੈਂਡ ਦੇ ਸੱਦੇ ‘ਤੇ ਆਕਲੈਂਡ ਪੁੱਜੇ ਕੈਨੇਡੀਅਨ ਸਿੱਖ ਸੰਸਦ ਮੈਂਬਰ ਜਗਮੀਤ ਸਿੰਘ ਬੀਤੇ ਦਿਨ ਸਿੱਖ ਹੈਰੀਟੇਜ਼ ਸਕੂਲ ਟਾਕਾਨੀਨੀ ਦੇ ਵਿਦਿਆਰਥੀਆਂ ਨਾਲ ਰੂ-ਬ-ਰੂ ਹੋਏ ਅਤੇ ਉਹਨਾਂ ਨਾਲ ਆਪਣੇ ਸਿੱਖੀ ਸਰੂਪ ਅਤੇ ਸਿੱਖੀ ਦੀ ਜੀਵਨ ਜਾਂਚ ਬਾਰੇ ਸਾਂਝ ਪਾਈ।

ਇਸ ਮੌਕੇ ਉਨ੍ਹਾਂ ਸਿੱਖੀ ਨੂੰ ਸਮਝਣ ਦੀ ਗੱਲ ਕਹੀ ਅਤੇ ਗੁਰਮੁਖੀ ਨੂੰ ਸਿੱਖਣ ਬਾਰੇ ਵੀ ਕਿਹਾ ਅਤੇ ਨਾਲ ਹੀ ਕਿਹਾ ਜੇਕਰ ਉਹ ਗੁਰਮੁਖੀ ‘ਤੇ ਆਪਣੀ ਪਕੜ ਮਜ਼ਬੂਤ ਬਣਾ ਲੈਣਗੇ ਤਾਂ ਉਹਨਾਂ ਨੂੰ ਕੋਈ ਵੀ ਗੁਰੂ ਗ੍ਰੰਥ ਸਾਹਿਬ ਤੋਂ ਦੂਰ ਨਹੀਂ ਕਰ ਸਕਦਾ।

ਅੱਜ ਐਤਵਾਰ ਦੇ ਦੀਵਾਨ ਤੋਂ ਬਾਅਦ ਜਗਮੀਤ ਸਿੰਘ ਨੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਵੀ ਹਾਜ਼ਰੀ ਭਰੀ ਅਤੇ ਆਪਣੇ ਜੀਵਨ ਅਤੇ ਸਿਆਸੀ ਸਫਰ ‘ਤੇ ਚਾਨਣਾ ਪਾਇਆ।

ਇਸ ਮੌਕੇ ਉਹਨਾਂ ਕਿਹਾ ਕੇ ਉਹਨਾਂ ਵੱਲੋਂ ਕਿਵੇਂ ਕੈਨੇਡਾ ਵਿਚ ਰਹਿ ਕੇ ਆਪਣਾ ਸਿਆਸੀ ਸਫਰ ਸਿੱਖੀ ਅਸੂਲਾਂ ‘ਤੇ ਰਹਿ ਕੇ ਸ਼ੁਰੂ ਕੀਤਾ ਗਿਆ ਅਤੇ ਫਿਰ ਸਫਲਤਾ ਹਾਸਲ ਕੀਤੀ।

ਇਸ ਮੌਕੇ ਜਗਮੀਤ ਸਿੰਘ ਨੇ ਭਾਰਤ ਸਰਕਾਰ ਦੇ ਦੋਹਰੇ ਮਾਪਦੰਡਾਂ ਦੀ ਵੀ ਗੱਲ ਕੀਤੀ। ਉਹਨਾਂ ਕਿਹਾ ਕਿ ਭਾਰਤ ਸਰਕਾਰ ਨੇ ਉਹਨਾਂ ਨੂੰ ਭਾਰਤ ਦਾ ਵੀਜ਼ਾ ਦੇਣ ਤੋਂ ਇਨਕਾਰ ਕੀਤਾ ਤੇ ਭਾਰਤੀ ਦੂਤਘਰ ਦੇ ਦਬਾਅ ਕਿ ਜੇ ਭਵਿੱਖ ਵਿਚ ਉਹ ਮਨੁੱਖੀ ਅਧਿਕਾਰਾਂ ਅਤੇ ਭਾਰਤ ਵਿਰੁੱਧ ਨਹੀ ਬੋਲਣਗੇ ਤਾਂ ਉਹਨਾਂ ਨੂੰ ਵੀਜ਼ਾ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਉਹ ਆਪਣੇ ਗੁਰੂ ਦੇ ਹੁਕਮ ਮੁਤਾਬਕ ਜ਼ੁਲਮ ਵਿਰੁੱਧ ਲਗਾਤਾਰ ਬੋਲਣਗੇ ਭਾਵੇਂ ਵੀਜ਼ਾ ਮਿਲੇ ਜਾ ਨਾ।

ਇਸ ਮੌਕੇ ਸੁਪਰੀਮ ਸਿੱਖ ਸੁਸਾਇਟੀ ਦੇ ਮੈਂਬਰ ਹਰਮੇਸ਼ ਸਿੰਘ ਪ੍ਰਧਾਨ, ਮਨਜਿੰਦਰ ਸਿੰਘ ਬਾਸੀ, ਰਾਜਿੰਦਰ ਸਿੰਘ, ਹਰਦੀਪ ਸਿੰਘ ਸਿੰਘ, ਕਮਲਜੀਤ ਸਿੰਘ, ਬਰਿੰਦਰ ਸਿੰਘ, ਪ੍ਰਗਟ ਸਿੰਘ ਵੱਲੋਂ ਜਗਮੀਤ ਸਿੰਘ ਦਾ ਸਨਮਾਨ ਵੀ ਕੀਤਾ ਗਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

23 ਅਕਤੂਬਰ 2018 ਦੇ ਅੰਗਰੇਜ਼ੀ ਅਖਬਾਰ ‘ਟਾਈਮਜ਼ ਆਫ ਇੰਡੀਆ’ ਵਿੱਚ ਚੰਡੀਗੜ੍ਹ ਵਿਚ ਬਰਤਾਨੀਆ ਦੇ ਸਫੀਰ ਐਂਡਰੀਊ ਏਰੀ ਦੀ ਇਕ ਸਵਾਲ-ਜਵਾਬ ਰੂਪ ਵਿੱਚ ਮੁਲਾਕਾਤ ਛਪੀ ਹੈ ਜਿਸ ਵਿੱਚ ਉਸ ਨੇ ਕਿਹਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: