Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੋਦੀ ਖਿਲਾਫ 28 ਸਤੰਬਰ ਨੂੰ “ਮੈਡੀਸਨ ਸੁਕੇਅਰ ਗਰਡਨ ਨਿਊਯਾਰਕ” ਵਿੱਚ ਕੀਤੇ ਜਾ ਰਹੇ ਮੁਜ਼ਾਹਰੇ ਵਿੱਚ ਸ਼ਾਮਲ ਹੋਣ ਲਈ ਸਿੱਖ ਜੱਥੇਬੰਦੀਆਂ ਨੇ ਦਿੱਤਾ ਸੱਦਾ

ਮੋਦੀ ਖਿਲਾਫ 28 ਸਤੰਬਰ ਨੂੰ “ਮੈਡੀਸਨ ਸੁਕੇਅਰ ਗਰਡਨ ਨਿਊਯਾਰਕ” ਵਿੱਚ ਕੀਤੇ ਜਾ ਰਹੇ ਮੁਜ਼ਾਹਰੇ ਵਿੱਚ ਸ਼ਾਮਲ ਹੋਣ ਲਈ ਸਿੱਖ ਜੱਥੇਬੰਦੀਆਂ ਨੇ ਦਿੱਤਾ ਸੱਦਾ

ਨਿਊਯਾਰਕ (25 ਸਤੰਬਰ, 2014): ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕੀ ਰਾਸ਼ਟਰਪਤੀ ਨਰਿੰਦਰ ਮੌਦੀ ਦੇ ਸੱਦੇ ‘ਤੇ ਅੱਜ ਅਮਰੀਕਾ ਰਵਾਨਾ ਹੋ ਰਿਹਾ ਹੈ।ਮੋਦੀ ਦੀ ਅਮਰੀਕੀ ਫੇਰੀ ਨੂੰ ਲੈਕੇ ਜਿੱਥੇ  ਅਮਰੀਕੀ ਪ੍ਰਸ਼ਾਸ਼ਨ ਅਤੇ ਭਾਰਤੀ ਮੁੱਖਧਾਰੀ ਵਰਗ ਉਸਦੇ ਦੇ ਸਵਾਗਤ ਲਈ ਪੱਬਾਂਭਾਰ ਹੋਇਆਂ ਹੈ ਉੱਥੇ ਅਮਰੀਕਾ ਦੀਆਂ ਸਿੱਖ ਜੱਥਬੰਦੀਆਂ ਨੇ ਮੋਦੀ ਵਿੱਰੁੱਧ ਜੋਰਦਾਰ ਮੁਜ਼ਾਹਰਾ ਕਰਨ ਲਈ ਸੱਦਾ ਦਿੱਤਾ ਹੈ।

ਮੋਦੀ ਦੀ 28 ਸਤੰਬਰ ਦਿਨ ਐਤਵਾਰ ਨੂੰ “ਮੈਡੀਸਨ ਸੁਕੇਅਰ ਗਰਡਨ ਨਿਊਯਾਰਕ” ਵਿੱਚ ਆਮਦ ਮੌਕੇ ਸਮੁਚੀਆਂ ਸਿੱਖ ਜੱਥੇਬੰਦੀਆਂ ਵੱਲੋਂ ਇਸ਼ਤਿਹਾਰ ਜਾਰੀ ਕਰਕੇ ਜੋਰਦਾਰ ਮੁਜ਼ਾਹਰਾ ਕਰਨ ਲਈ ਤਿਆਰੀਆਂ ਕੀਤੀ ਜਾ ਰਹੀਆਂ ਹਨ।

Protest poster 1
ਸਿੱਖ ਜੱਥੇਬੰਦੀਆਂ ਵੱਲੋਂ ਜਾਰੀ ਇਸ਼ਤਿਹਾਰ ਵਿੱਚ ਦੁਨੀਆਂ ਦੇ ਇਨਸਾਫ ਪਸੰਦ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਮੋਦੀ ਵਿਕਾਸ ਦਾ ਦੂਤ ਨਹੀਂ ਸਗੋਂ ਮਨੁੱਖਤਾ ਦੇ ਵਿਨਾਸ਼ ਦਾ ਦੈਂਤ ਹੈ।ਇਸਦੇ ਇਸ਼ਾਰੇ ‘ਤੇ ਗੁਜਰਾਤ ਵਿੱਚ ਸੰਨ 2002 ਵਿੱਚ ਹਜ਼ਾਰਾਂ ਮੁਸਲਮਾਨਾਂ ਦਾ ਹਿੰਦੂ ਬੁਰਸ਼ਾਗਰਦਾਂ ਵੱਲੋਂ ਕਤਲ ਕਰ ਦਿੱਤਾ ਗਿਆ। ਇਸ ਕੱਟੜ ਭਾਰਤੀ ਪ੍ਰਧਾਨ ਮੰਤਰੀ ਦੀ ਰਹਿਨੁਮਾਈ ਹੇਠ ਹਿੰਦੂ ਘੱਟ ਗਿਣਤੀ ਕੱਟੜ ਜੱਥੇਬੰਦੀਆਂ, ਬੀਜੇਪੀ, ਆਰ. ਐੱਸ.ਐੱਸ, ਵਿਸ਼ਵ ਹਿੰਦੂ ਪ੍ਰੀਸ਼ਦ ਵਰਗੀਆਂ ਜੱਥੇਬੰਦੀਆਂ ਭਾਰਤ ਵਿੱਚ ਸਿੱਖਾਂ ਸਮੇਤ ਘੱਟ ਗਿਣਤੀਆਂ ਦੀ ਹੋਦ ਲਈ ਖਤਰਾ ਬਣੀਆਂ ਹੋਈਆਂ ਹਨ।

ਮੋਦੀ ਦੀ ਅਗਵਾਈ ਵਿੱਚ ਚੱਲ ਰਹੀ ਭਾਜਪਾ ਸਰਕਾਰ ਵੱਲੋਂ ਸਰਕਾਰੀ ਪੱਧਰ ‘ਤੇ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਦੀ ਯੋਜਨਾ ਅਤੇ ਭਾਰਤ ਵਿੱਚ ਘੱਟ ਗਿਣਤੀ ਕੌਮਾਂ ਦੇ ਸਫਾਇਆ ਕਰਨ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ।

ਹਿੰਦੂ ਸਰਮਾਏਦਾਰਾਂ ਦੀ ਸਮ੍ਰਥੱਕ ਮੋਦੀ ਸਰਕਾਰ ਵੱਲੋਂ ਗਰੀਬ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਚਹੇੱਤੇ ਅਮੀਰ ਹਿੰਦੂ ਉਦਯੋਗਪਤੀਆਂ ਨੂੰ ਦਿੱਤੀਆਂ ਜਾ ਰਹੀਆਂ ਹਨ। ਸਿੱਖ ਕਿਸਾਨਾ ਨਾਲ ਧੱਕੇਸ਼ਾਹੀ ਕਰਦਿਆਂ ਗੁਜਰਾਤ ਦੇ ਭੁੱਜ ਇਲਾਕੇ ਵਿੱਚ ਲੰਮੇ ਸਮੇਂ ਤੋਂ ਵੱਸੇ ਸਿੱਖ ਕਿਸਾਨ ਤੋਂ ਉਨ੍ਹਾਂ ਦੀਆਂ ਜ਼ਮੀਨਾਂ ਖੋਹ ਕੇ ਬੇਘਰ ਕੀਤਾ ਜਾ ਰਿਹਾ ਹੈ।

ਇਸ਼ਤਿਹਾਰ ਵਿੱਚ ਅੱਗੇ ਲਿਖਿਆ ਗਿਆ ਹੈ ਕਿ ਮੋਦੀ ਦੀ ਅਗਵਾਈ ਵਿੱਚ ਕੱਟੜ ਹਿੰਦੂਵਾਦੀ ਜਮਾਤਾਂ ਦੇ ਆਗੂ ਹਰ ਆਏ ਦਿਨ ਸਿੱਖਾਂ ਦੇ ਨਿਰਾਲੇਪਨ ਦਾ ਮਜ਼ਾਕ ਉਡਾਉਦਿਆਂ ਸਿੱਖਾਂ ਨੂੰ ਹਿੰਦੂਆਂ ਦਾ ਹੀ ਇੱਕ ਅੰਗ ਹੋਣ ਦੇ ਬਿਆਨ ਦਿੱਤੇ ਜਾ ਰਹੇ ਹਨ।ਸਿੱਖ ਗੁਰੂਆਂ ਪ੍ਰਤੀ ਅਪਮਾਣਜਨਕ ਰਵੱਈਆ ਅਪਨਾਉਦਿਆਂ ਉਂਾਂ ਨੂੰ ਹਿੰਦੂ ਅਵਤਾਰ ਗਰਦਾਨਿਆ ਜਾ ਰਿਹਾ ਹੈ।

ਇਹ ਰੋਸ ਮੁਜ਼ਾਹਰਾ ਅਮਰੀਕਾ ਵਿੱਚ ਸਿੱਖ ਹਿੱਤਾਂ ਲਈ ਜਦੋਜਹਿਦ ਕਰ ਰਹੀ ਸਿੱਖ ਸੰਸਥਾ “ਸਿੱਖਸ ਫਾਰ ਜਸਟਿਸ” ਦੀ ਅਗਵਾਈ ਵਿੱਚ ਵੱਖ ਵੱਖ ਸਿੱਖ ਜੱਥੇਬੰਦੀਆਂ ਵੱਲੋਂ ਕੀਤਾ ਜਾ ਰਿਹਾ ਹੈ, ਜਿਨਾਂ ਵਿੱਚ ਸਿੱਖ ਯੂਥ ਆਫ ਅਮਰੀਕਾ, ਦਲ ਖਾਲਸਾ, ਪੰਥਕ ਸਿੱਖ ਸੁਸਾਇਟੀ, ਅਮਰੀਕਨ ਸਿੱਖ ਆਰਗੇਨਾਈਜੇਸ਼ਨ,ਵਾਈਸ ਫਾਰ ਫਰੀਡਮ ਸਮੇਤ ਹੋਰ ਕਈ ਸਿੱਖ ਜੱਥੇਬੰਦੀਆਂ ਸ਼ਾਮਲ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

“ਕੌਰਨਾਮਾ-੩” ਕਿਤਾਬ ਪੰਜਾਬ, ਜਰਮਨੀ ਤੇ ਕਨੇਡਾ ਤੋਂ ਬਾਅਦ ਹੁਣ ਅਮਰੀਕਾ ਦੇ ਸਿਆਟਲ ਵਿਖੇ ਵੀ ਜਾਰੀ ਕੀਤੀ ਗਈ। ਇਹ ਪੁਸਤਕ ਜੂਨ 1984 ਦੌਰਾਨ ਸ਼੍ਰੀ ਦਰਬਾਰ ਸਾਹਿਬ ਵਿੱਚ ਸ਼ਹੀਦ ਹੋਈਆਂ ਸਿੱਖ ਬੀਬੀਆਂ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਦਲ ਖਾਲਸਾ ਨੇ ਭਾਰਤ ਵਿੱਚ ਨਵ-ਨਿਯੁਕਤ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਅਪੀਲ ਕੀਤੀ ਹੈ ਕਿ ਉਹ ਆਰਥਿਕ ਅਤੇ ਵਪਾਰਕ ਚਿੰਤਾਵਾਂ ਤੋਂ ਉੱਪਰ ਉੱਠ ਕੇ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਕਾਇਮ ਕਰਨ
ਇਸ ਖ਼ਾਸ ਗੱਲਬਾਤ ਵਿੱਚ ਸਵਰਨਜੀਤ ਸਿੰਘ ਖ਼ਾਲਸਾ, ਜੋ ਕਿ ਨੌਰਵਿਚ, ਕਨੇਟੀਕਟ (ਅਮਰੀਕਾ) ਦੇ ਪਹਿਲੇ ਸਿੱਖ ਮੇਅਰ ਬਣੇ ਹਨ, ਨੇ ਪੱਤਰਕਾਰ ਮਨਦੀਪ ਸਿੰਘ ਨਾਲ ਆਪਣੇ ਜੀਵਨ ਅਤੇ ਸੰਘਰਸ਼ ਬਾਰੇ ਦੱਸਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: