ਆਕਲੈਂਡ (7 ਨਵੰਬਰ, 2014): ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਫੇਰੀ ਤੇ ਸਿੱਖਾਂ ਅਤੇ ਹੋਰ ਇਨਸਾਫ ਪਸੰਦ ਲੋਕਾਂ ਨੂੰ ਜੱਥੇਬੰਦ ਕਰਨ ਵਾਲੀ ਸਿੱਖ ਸੰਸਥਾ ਸਿੱਖਸ ਫਾਰ ਜਸਟਿਸ ਨੇ ਲੋਕਾਂ ਨੂੰ ਇਸਦੇ ਵਿਰੋਧ ਕਰਨ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ।
ਆਉਣ ਵਾਲੀ 15 ਨਵੰਬਰ ਨੂੰ ਜਿਥੇ ਆਸਟ੍ਰੇਲੀਆ ‘ਚ ਨਰਿੰਦਰ ਮੋਦੀ ਦੇ ਸਵਾਗਤ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਉਸ ਦੇ ਨਾਲ ਹੀ ਇਨਸਾਫ਼ ਪਸੰਦ ਸਾਰੀਆਂ ਹੀ ਕੌਮਾਂ ਨੂੰ ਮੋਦੀ ਦੇ ਆਸਟ੍ਰੇਲੀਆ ਫੇਰੀ ਦਾ ਵਿਰੋਧ ਕਰਨ ਲਈ ਇਕ ਸਟੇਜ ‘ਤੇ ਇਕੱਠੇ ਹੋ ਕੇ ਕੋਈ ਠੋਸ ਨੀਤੀ ਬਣਾਉਣੀ ਚਾਹੀਦੀ ਹੈ ਤਾਂ ਜੋ ਮੋਦੀ ਨੂੰ ਆਸਟ੍ਰੇਲੀਆ ‘ਚ ਦਾਖਲ ਹੋਣ ਤੋਂ ਰੋਕਿਆ ਜਾ ਸਕੇ।
ਮੀਡੀਆ ਨਾਲ ਗੱਲ ਕਰਦਿਆਂ ਸਿੱਖਸ ਫਾਰ ਜਸਟਿਸ ਦੇ ਅਹੁਦੇਦਾਰ ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਕਿ ਜਿਸ ਤਰ੍ਹਾਂ ਅਮਰੀਕਾ ਅਤੇ ਕੈਨੇਡਾ ਦੀਆਂ ਸਿੱਖ ਜਥੇਬੰਦੀਆਂ ਨੇ ਮੋਦੀ ਦੀ ਅਮਰੀਕਾ ਫੇਰੀ ਮੌਕੇ ਵਿਰੋਧ ਕੀਤਾ ਸੀ, ਵੁਸ ਤਰ੍ਹਾਂ ਹੀ ਆਸਟ੍ਰੇਲੀਆ ਦੀਆਂ ਸਮੂਹ ਜਥੇਬੰਦੀਆਂ ਨੂੰ ਰਣਨੀਤੀ ਤਿਆਰ ਕਰਨੀ ਚਾਹੀਦੀ ਹੈ।