Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੋਦੀ ਨੂੰ ਮਿਲ ਕੇ ਕੈਪਟਨ ਨੇ ਗੋਇੰਦਵਾਲ ਪਲਾਂਟ ਤੋਂ ਬਿਜਲੀ ਪਾਕਿਸਤਾਨ ਨੂੰ ਵੇਚਣ ਦੀ ਮਨਜ਼ੂਰੀ ਮੰਗੀ

ਮੋਦੀ ਨੂੰ ਮਿਲ ਕੇ ਕੈਪਟਨ ਨੇ ਗੋਇੰਦਵਾਲ ਪਲਾਂਟ ਤੋਂ ਬਿਜਲੀ ਪਾਕਿਸਤਾਨ ਨੂੰ ਵੇਚਣ ਦੀ ਮਨਜ਼ੂਰੀ ਮੰਗੀ

ਨਵੀਂ ਦਿੱਲੀ: ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਕੇ ਪੰਜਾਬ ਦੀ ਵਾਧੂ ਬਿਜਲੀ ਪਾਕਿਸਤਾਨ ਤੇ ਨੇਪਾਲ ਨੂੰ ਵੇਚਣ ਦੀ ਮਨਜ਼ੂਰੀ ਮੰਗੀ।

ਕੈਪਟਨ ਅਮਰਿੰਦਰ ਅਤੇ ਨਰਿੰਦਰ ਮੋਦੀ ਵਿਚਾਲੇ ਇਕ ਘੰਟੇ ਤੱਕ ਹੋਈ ਮੁਲਾਕਾਤ ਬਾਰੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ਪੰਜਾਬ ਵਿੱਚ 1000 ਮੈਗਾਵਾਟ ਬਿਜਲੀ ਵਾਧੂ ਹੈ ਅਤੇ ਇਸ ਨੂੰ ਪਾਕਿਸਤਾਨ ਜਾਂ ਨੇਪਾਲ ਨੂੰ ਵੇਚਣ ਨਾਲ ਪੰਜਾਬ ਨੂੰ ਆਰਥਿਕ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਗੋਇੰਦਵਾਲ ਪਲਾਂਟ ਪਾਕਿਸਤਾਨੀ ਸਰਹੱਦ ਨੇੜੇ ਹੋਣ ਕਰ ਕੇ ਗੁਆਂਢੀ ਮੁਲਕ ਨੂੰ ਬਿਜਲੀ ਦੇਣੀ ਸੌਖੀ ਹੋਵੇਗੀ ਅਤੇ ਜੇ ਕੇਂਦਰ ਸਰਕਾਰ ਆਗਿਆ ਦੇਵੇ ਤਾਂ ਪੰਜਾਬ ਨੇਪਾਲ ਨੂੰ ਵੀ ਬਿਜਲੀ ਵੇਚਣ ਲਈ ਤਿਆਰ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ
ਕੈਪਟਨ ਅਮਰਿੰਦਰ ਸਿੰਘ ਨੇ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ

ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੇਂਦਰੀ ਊਰਜਾ ਮੰਤਰਾਲੇ ਨੂੰ ਸਲਾਹ ਦੇਣ ਕਿ ਉਹ ਪਾਕਿਸਤਾਨ ਜਾਂ ਨੇਪਾਲ ਨੂੰ ਬਿਜਲੀ ਵੇਚਣ ਬਾਰੇ ਸੂਬਾ ਸਰਕਾਰ ਦੇ ਪ੍ਰਸਤਾਵ ‘ਤੇ ਵਿਚਾਰ ਕਰੇ। ਮੁੱਖ ਮੰਤਰੀ ਨੇ ਘੱਟੋ ਘੱਟ ਸਮਰਥਨ ਮੁੱਲ ਤੋਂ ਘੱਟ ਭਾਅ ਉੱਤੇ ਮੱਕੀ ਵੇਚਣ ਲਈ ਮਜਬੂਰ ਕਿਸਾਨਾਂ ਲਈ ਕੇਂਦਰ ਤੋਂ ਵਿੱਤੀ ਸਹਾਇਤਾ ਮੰਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕਸੂਤੀ ਹਾਲਤ ਵਿੱਚ ਫਸੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਆਖਿਰਕਾਰ ਯੂਨੀਅਨ ਦੀ ਵਜ਼ਾਰਤ ਵਿੱਚੋਂ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਦਾ ਅੱਕ ਚੱਬ ਹੀ ਲਿਆ।
ਕੋਵਿਡ-19 ਮਹਾਂਮਾਰੀ ਦੇ ਕਾਰਨ ਆਰਥਿਕ ਮੰਦੀ ਦੇ ਚਲਦਿਆਂ ਕੇਂਦਰ ਅਤੇ ਰਾਜਾਂ ਵਿੱਚ ਜੀ.ਐਸ.ਟੀ. ਸੈਸ ਦਾ ਰੇੜਕਾ ਵੱਧਦਾ ਜਾ ਰਿਹਾ ਹੈ। ਮੰਗਲਵਾਰ ਨੂੰ ਭਾਜਪਾ ਐਮ.ਪੀ. ਜੈਯੰਤ ਸਿਨਹਾ ਦੀ ਅਗਵਾਈ ਵਾਲੀ ਵਿੱਤੀ
ਸ਼ੁਰੂਆਤੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਇੱਕ ਵਾਰ 48 ਸੀਟਾਂ ਉੱਪਰ ਅੱਗੇ ਸੀ ਉੱਥੇ ਹੁਣ ਤਾਜ਼ਾ ਹਾਲਾਤ ਇਹ ਹਨ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ 58 ਸੀਟਾਂ ਉੱਤੇ ਅੱਗੇ ਚੱਲ
ਤਜਵੀਜ਼ਸ਼ੁਦਾ ਨਾਗਰਿਕਤਾ ਰਜਿਸਟਰ ਦੇ ਮਾਮਲੇ ਵਿੱਚ ਹੁਣ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਮੋਦੀ ਸਰਕਾਰ ਦੀ ਇਹ ਮੁਹਿੰਮ ਅਸਲ ਵਿੱਚ ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੇਲੇ ਸ਼ੁਰੂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: