Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖਿਲਾਫ ਕਿਸਾਨਾਂ ਨੇ ਜੰਤਰ-ਮੰਤਰ ‘ਤੇ ਦਿੱਤਾ ਧਰਨਾ

ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖਿਲਾਫ ਕਿਸਾਨਾਂ ਨੇ ਜੰਤਰ-ਮੰਤਰ ‘ਤੇ ਦਿੱਤਾ ਧਰਨਾ

ਨਵੀਂ ਦਿੱਲੀ (10 ਮਾਰਚ, 2016): ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ 13 ਪ੍ਰਮੁੱਖ ਕਿਸਾਨ ਜਥੇਬੰਦੀਆਂ ਵਲੋਂ ‘ਭਾਰਤੀ ਕਿਸਾਨ ਮੰਚ’ ਦੇ ਬੈਨਰ ਹੇਠ ਜੰਤਰ ਮੰਤਰ ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ।

ਆਰਥਿਕ ਤੰਗੀਆਂ ਕਾਰਨ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕਸ਼ੀਆਂ ਦੀ ਚਿੰਤਾ ਨੂੰ ਲੈ ਕੇ ਅਤੇ ਖੇਤੀਬਾੜੀ ਸਬੰਧੀ ਕਿਸਾਨਾਂ ਦੇ ਭਖਦੇ ਮਸਲਿਆਂ ‘ਤੇ ਅਵਾਜ਼ ਬੁਲੰਦ ਕਰਨ ਲਈ ਪੰਜਾਬ ਸਮੇਤ ਭਾਰਤ ਦੇ ਕੋਨੇ ਕੋਨੇ ਤੋਂ ਆਏ ਕਿਸਾਨਾਂ ਵੱਲੋਂ ‘ਜੈ ਜਵਾਨ ਜੈ ਕਿਸਾਨ’ ਦੇ ਜ਼ੋਰਦਾਰ ਨਾਅਰੇ ਲਗਾਏ ਗਏ ।

ਕਿਸਾਨਾਂ ਨੇ ਜੰਤਰ-ਮੰਤਰ ‘ਤੇ ਦਿੱਤਾ ਧਰਨਾ
ਕਿਸਾਨਾਂ ਨੇ ਜੰਤਰ-ਮੰਤਰ ‘ਤੇ ਦਿੱਤਾ ਧਰਨਾ

ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿ ‘ਭਾਰਤੀ ਕਿਸਾਨ ਮੰਚ’ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਰਾਜਨੀਤਕ ਪਾਰਟੀਆਂ ਦੀ ਕਿਸਾਨ ਵਿਰੋਧੀ ਸੋਚ ਦੀ ਚਰਚਾ ਕਰਦੇ ਹੋਏ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਸਵਾਮੀਨਾਥਨ ਕਮਿਸ਼ਨ ਦੀ ਇਨਕਲਾਬੀ ਰਿਪੋਰਟ ਨੂੰ ਲਾਗੂ ਕਰਨ ਦੀ ਬਜਾਏ ਰੱਦੀ ਦੀ ਟੋਕਰੀ ਵਿਚ ਸੁੱਟ ਦਿੱਤਾ ਸੀ ਅਤੇ ਹੁਣ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਸਬੰਧੀ ਜਨਤਕ ਰਿੱਟ ਪਟੀਸ਼ਨ ਦਾਇਰ ਕੀਤੀ ਗਈ ਹੈ ਤਾਂ ਮੋਦੀ ਸਰਕਾਰ ਨੇ ਵੀ ਸੁਪਰੀਮ ਕੋਰਟ ‘ਚ ਇੱਕ ਹਲਫਨਾਮਾ ਦੇ ਕੇ ਦੇਸ਼ ਦੇ ਕਰੋੜਾਂ ਕਿਸਾਨਾਂ ਨਾਲ ਵਾਅਦਾ ਖਿਲਾਫੀ ਕਰ ਦਿੱਤੀ ਹੈ ।

ਬਹਿਰੂ ਨੇ ਕੇਂਦਰ ਸਰਕਾਰ ਨੂੰ ਖਬਰਦਾਰ ਕਰਦਿਆਂ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਵੱਲ ਫੌਰੀ ਧਿਆਨ ਨਾ ਦਿੱਤਾ ਤਾਂ ਇਸ ਦੇ ਭਿਆਨਕ ਸਿੱਟੇ ਭੁਗਤਣੇ ਪੈਣਗੇ ।

ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਚੌਧਰੀ ਰਿਸ਼ੀਪਾਲ ਅਮਾਵਤਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਸਰਕਾਰਾਂ ਨੂੰ ਕਿਸਾਨਾਂ ਦੀ ਰਤਾ ਭਰ ਵੀ ਚਿੰਤਾ ਹੈ ਤਾਂ ਕਿਸਾਨਾਂ ਸਿਰ ਚੜੇ ਕਰਜ਼ਿਆਂ ਤੇ ਲਕੀਰ ਫੇਰ ਕੇ ਖੇਤੀਬਾੜੀ ਸਬੰਧੀ ਸਵਾਮੀਨਾਥਨ ਵਲੋਂ ਦਿੱਤੀ ਰਿਪੋਰਟ ਨੂੰ ਤੁਰੰਤ ਲਾਗੂ ਕੀਤਾ ਜਾਵੇ ।

ਸੇਤਕਾਰੀ ਸੰਗਠਨਾਂ ਦੇ ਪ੍ਰਧਾਨ ਰਘੂਨਾਥ ਪਾਟਿਲ ਨੇ ਇਹ ਸਿਆਸਤਦਾਨ ਕਿਸਾਨਾਂ ਦੀਆਂ ਵੋਟਾਂ ਲੁੱਟਣ ਲਈ ਆਪਣੇ ਚੋਣ ਮਨੋਰਥ ਪੱਤਰਾਂ ਵਿਚ ਕਿਸਾਨਾਂ ਨਾਲ ਤਰ੍ਹਾਂ ਤਰ੍ਹਾਂ ਦੇ ਵਾਅਦੇ ਕਰਦੇ ਹਨ ਪਰ ਰਾਜ ਭਾਗ ਦੇ ਮਾਲਕ ਬਣ ਕੇ ਕਿਸਾਨਾਂ ਨੂੰ 2 ਨੰਬਰ ਦੇ ਸ਼ਹਿਰੀ ਮੰਨਣ ਲੱਗ ਪੈਂਦੇ ਹਨ ।

ਧਰਨੇ ਤੋਂ ਬਾਅਦ ਜਦ ਕਿਸਾਨਾਂ ਦੀਆਂ ਮੰਗਾਂ ਸਬੰਧੀ ਮੰਗ-ਪੱਤਰ ਲੈਣ ਸਰਕਾਰ ਵੱਲੋਂ ਕੋਈ ਨਹੀਂ ਆਇਆ ਤਾਂ ਕਿਸਾਨ ਆਗੂਆਂ ਨੇ ਗਿ੍ਫਤਾਰੀ ਦੀ ਪੇਸ਼ਕਸ਼ ਕੀਤੀ ਪਰ ਪੁਲਿਸ ਨੇ ਉਨ੍ਹਾਂ ਨੂੰ ਗਿ੍ਫਤਾਰ ਕਰਨ ਤੋਂ ਵੀ ਪਾਸਾ ਵੱਟ ਲਿਆ ।

ਆਖਿਰ ‘ਚ ਬਹਿਰੂ ਨੇ ਐਲਾਨ ਕੀਤਾ ਕਿ ਕਿਸਾਨਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਦੇਸ਼ ਵਿਆਪੀ ਅੰਦੋਲਨ ਨੂੰ ਜਾਰੀ ਰੱਖਿਆ ਜਾਵੇਗਾ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕਿਸਾਨੀ ਸੰਘਰਸ਼ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤੀ ਕਿਸਾਨ ਯੂਨੀਅਨ ਹਰਿਆਣਾ (ਚੜੂਨੀ) ਦੇ ਆਗੂ ਸਿਰਦਾਰ ਗੁਰਨਾਮ ਸਿੰਘ ਚੜੂਨੀ ਖਿਲਾਫ ਕਾਰਵਾਈ ਕਰਨ ਬਾਰੇ ਦਿੱਤੇ ਜੋ ਸੰਕੇਤ ਆਏ ਸਨ
ਕਿਰਸਾਨੀ ਸੰਘਰਸ਼ ਦੇ ਮੌਜੂਦਾ ਪੜਾਅ ਉੱਤੇ ਉੱਭਰੇ ਅਹਿਮ ਮਸਲਿਆਂ ਬਾਰੇ ਵੱਖ-ਵੱਖ ਵਿਚਾਰਕਾਂ, ਕਿਸਾਨਾਂ, ਪੰਥ ਸੇਵਕਾਂ ਅਤੇ ਹੋਰਨਾਂ ਸਖਸ਼ੀਅਤਾਂ ਨੇ ਇੱਕ ਸਾਂਝਾ ਬਿਆਨ ਜਾਰੀ ਕੀਤਾ ਹੈ। ਇਸ ਬਿਆਨ ਦਾ ਇੰਨ-ਬਿੰਨ ਉਤਾਰਾ
ਦਿੱਲੀ ਤਖਤ ਵੱਲੋਂ ਥੋਪੇ ਜਾ ਰਹੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਉੱਠਿਆ ਕਿਰਸਾਨੀ ਉਭਾਰ ਜਿੱਥੇ ਹੁਣ ਦਿੱਲੀ ਦੀਆਂ ਬਰੂਹਾਂ ਤੱਕ ਪਹੁੰਚ ਚੁੱਕਾ ਹੈ ਅਤੇ ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ,
ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਵਿੱਚ ਪਿਛਲੇ 15 ਦਿਨਾਂ ਵਿਚ ਵਿਧਾਨ ਸਭਾ ਪੱਧਰੀ ਤੂਫ਼ਾਨੀ ਦੌਰਾ ਕੀਤਾ ਜਿਸ ਵਿਚ ਬਲਾਚੌਰ, ਬੰਗਾ, ਨਵਾਂਸ਼ਹਿਰ, ਕਰਤਾਰਪੁਰ, ਆਦਮਪੁਰ,

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: