Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੋਦੀ ਸਰਕਾਰ ਦੀ ਦਰਿਆਵਾਂ ਨੂੰ ਜੋੜਨ ਦੀ ਸਕੀਮ ਨੇ ਬਾਦਲ ਨੂੰ ਕਸੂਤਾ ਫਸਾਇਆ

ਮੋਦੀ ਸਰਕਾਰ ਦੀ ਦਰਿਆਵਾਂ ਨੂੰ ਜੋੜਨ ਦੀ ਸਕੀਮ ਨੇ ਬਾਦਲ ਨੂੰ ਕਸੂਤਾ ਫਸਾਇਆ

ਚੰਡੀਗੜ੍ਹ (10 ਜੂਨ 2014): ਪੰਜਾਬ ਦੇ ਦਰਿਆਈ ਪਾਣੀ ਪੰਜਾਬ ਦੀ ਜਾਨ ਹਨ,ਇਸ ਵਿੱਚ ਕੋਈ ਅਤਕਥਨੀ ਨਹੀਂ ਕਿ ਪੰਜਾਬ ਦਾ ਵਜੂਦ ਹੀ ਦਰਿਆਵਾਂ ਕਰਕੇ ਹੀ ਹੈ।ਭਾਰਤ-ਪਾਕਿ ਵੰਡ ਤੋਂ ਬਾਅਦ ਪੰਜਾਬ ਦੇ ਪਾਣੀਆਂ ਦਾ ਮਸਲਾ ਕੇਂਦਰ ਸਰਕਾਰ ਵੱਲੋਂ ਜਾਣ ਬੁੱਝ ਕੇ ਉਲਝਾ ਦਿੱਤਾ ਗਿਆ। ਹੁਣ ਤੱਕ ਦਰਿਆਈ ਪਾਣੀਆਂ ਦਾ ਮੁੱਦਾ ਪੰਜਾਬ ਦੀ ਸਿਆਸਤ ਦਾ ਕੇਂਦਰੀ ਧੁਰਾ ਰਿਹਾ ਹੈ ਅਤੇ ਅਕਾਲੀ ਦਲ ਵੱਲੋਂ ਪੰਜਾਬ ਦੇ ਪਾਣੀਆਂ ਨੂੰ ਪੰਜਾਬ ਤੋਂ ਖੋਹਣ ਲਈ ਹਮੇਸ਼ਾਂ ਹੀ ਕਾਂਗਰਸ ‘ਤੇ ਨਜ਼ਲਾ ਝਾੜਿਆਂ ਜਾਂਦਾ ਰਿਹਾ ਹੈ।

ਪਰ ਹਾਲ ਹੀ ਵਿੱਚ ਹੋਈਆਂ ਚੋਣਾਂ ਤੋਂ ਬਾਅਦ ਸਥਿਤੀ ਕੁਝ ਵੱਖਰੀ ਹੈ । ਕੇਂਦਰ ਵਿੱਚ ਅਕਾਲੀ ਦਲ ਬਾਦਲ ਦੀ ਭਾਈਵਾਲ ਸਰਕਾਰ ਹੈ ਅਤੇ ਇਹ ਸਰਕਾਰ ਭਾਰਤ ਦੇ ਸਾਰੇ ਦਰਿਆਵਾਂ ਨੂੰ ਜੌੜਨਾਂ ਚਾਹੁੰਦੀ ਹੈ ਦੁਸ਼ਰੇ ਸ਼ਬਦਾਂ ਵਿੱਚ ਪੰਜਾਬ ਤੋਂ ਕੁਦਰਤੀ ਦਾਤ ਵਜੌਂ ਮਿਲੇ ਇਸ ਸੋਮੇ ਨੂੰ ਖੋਹਣਾ ਚਾਹੁੰਦੀ ਹੈ । ਅਜਿਹੀ ਸਥਿਤੀ ਵਿੱਚ ਕੀਸਰਦਾਰ ਪ੍ਰਕਾਸ਼ ਸਿੰਘ ਬਾਦਲ ਆਪਣੀ ਸਭ ਤੋਂ ਪੁਰਾਣੀ ਭਾਈਵਾਲ ਪਾਰਟੀ ਤੋਂ ਪੰਜਾਬ ਦੇ ਦਰਿਆਈ ਪਾਣੀਆਂ ਦਾ ਹੱਕ ਪੰਜਾਬ ਨੂਮ ਦਿਵਾ ਸਕਣਗੇ।

ਮੁੱਖ ਮੰਤਰੀ ਪੰਜਾਬ ਸ: ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਤਿੰਨ ਨਵੇਂ ਮੰਤਰੀਆਂ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਕਰਵਾਏ ਜਾਣ ਸਬੰਧੀ ਸਹੁੰ ਚੁੱਕ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਵਿਚ ਦਰਿਆਈ ਪਾਣੀਆਂ ਸਬੰਧੀ ਜੋ ਵੀ ਨੀਤੀ ਘੜੀ ਜਾਵੇ, ਉਹ ਸਥਾਪਿਤ ਰਿਪੇਰੀਅਨ ਕਾਨੂੰਨ ਅਨੁਸਾਰ ਹੀ ਹੋਣੀ ਚਾਹੀਦੀ ਹੈ।

ਉਹ ਰਾਸ਼ਟਰਪਤੀ ਵੱਲੋਂ ਕੇਂਦਰ ਵਿਚਲੀ ਨਵੀਂ ਮੋਦੀ ਸਰਕਾਰ ਵੱਲੋਂ ਦਰਿਆਵਾਂ ਨੂੰ ਜੋੜਨ ਸਬੰਧੀ ਨਵੀਂ ਸਰਕਾਰ ਦੀ ਨੀਤੀ ਸਬੰਧੀ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦੇ ਰਹੇ ਸਨ ਙ ਉਨ੍ਹਾਂ ਕਿਹਾ ਕਿ ਅਕਾਲੀ ਦਲ ਸੂਬਿਆਂ ਦਰਮਿਆਨ ਦਰਿਆਈ ਪਾਣੀਆਂ ਦੀ ਵੰਡ ਦੇ ਮਾਮਲੇ ਨਿਪਟਾਉਣ ਸਬੰਧੀ ਹਮੇਸ਼ਾ ਕੌਮਾਂਤਰੀ ਪੱਧਰ ‘ਤੇ ਪ੍ਰਵਾਨਿਤ ਰਿਪੇਰੀਅਨ ਸਿਧਾਂਤ ਦਾ ਹਮਾਇਤੀ ਰਿਹਾ ਹੈ ਅਤੇ ਆਸ ਕਰਦਾ ਹੈ ਕਿ ਮੌਜੂਦਾ ਕੇਂਦਰ ਸਰਕਾਰ ਵੀ ਇਸ ਸਿਧਾਂਤ ਨੂੰ ਅਣਗੌਲਿਆ ਨਹੀਂ ਕਰੇਗੀ ।

 ਉਨ੍ਹਾਂ ਕਿਹਾ ਕਿ ਪੰਜਾਬ ਦੀ ਸਥਿਤੀ ਦੂਜੇ ਸੂਬਿਆਂ ਨਾਲੋਂ ਵੱਖਰੀ ਹੈ, ਕਿਉਂਕਿ ਇੱਥੇ ਪਹਿਲਾਂ ਹੀ ਸਾਰੇ ਦਰਿਆਵਾਂ ‘ਤੇ ਡੈਮ ਬਣੇ ਹੋਏ ਹਨ ਅਤੇ ਡੈਮਾਂ ਤੋਂ ਥੱਲੇ ਜੋ ਵੀ ਪਾਣੀ ਜਾਂਦਾ ਹੈ, ਉਸ ਦੀ ਵੰਡ ਕੌਮਾਂਤਰੀ ਪੱਧਰ ‘ਤੇ ਪ੍ਰਵਾਨਿਤ ਕਾਨੂੰਨ ਅਨੁਸਾਰ ਹੀ ਹੋ ਸਕਦੀ ਹੈ । ਲੇਕਿਨ ਮੁੱਖ ਮੰਤਰੀ ਵੱਲੋਂ ਮੋਦੀ ਸਰਕਾਰ ਦੇ ਦੇਸ਼ ਦੇ ਦਰਿਆਵਾਂ ਨੂੰ ਆਪਸ ਵਿਚ ਜੋੜਨ ਦੇ ਪ੍ਰੋਗਰਾਮ ਸਬੰਧੀ ਕੋਈ ਸਿੱਧੀ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ ਗਿਆ ਹੈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਬਾਦਲ ਦਲ ਤੋਂ ਵੱਖ ਹੋਏ ਆਗੂਆਂ ਵੱਲੋਂ ਬਣਾਈ ਗਈ ਨਵੀਂ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੀ ਪੰਜ ਮੈਂਬਰੀ “ਪੰਥਕ ਕੌਂਸਲ” ਦੇ ਸੇਵਾਦਾਰ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ ਲੰਘੇ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਦਲ ਖਾਲਸਾ ਨੇ ਭਾਰਤ ਵਿੱਚ ਨਵ-ਨਿਯੁਕਤ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਅਪੀਲ ਕੀਤੀ ਹੈ ਕਿ ਉਹ ਆਰਥਿਕ ਅਤੇ ਵਪਾਰਕ ਚਿੰਤਾਵਾਂ ਤੋਂ ਉੱਪਰ ਉੱਠ ਕੇ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਕਾਇਮ ਕਰਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: