Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੋਦੀ ਸਰਕਾਰ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਛੇਤੀ ਤੋਂ ਛੇਤੀ ਕਾਰਵਾਈ ਸ਼ੁਰੂ ਕਰ ਕੇ ਸਿੱਖ ਕੌਮ ਨੂੰ ਇਨਸਾਫ਼ ਦਿਵਾਏ: ਹਿੱਤ

ਮੋਦੀ ਸਰਕਾਰ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਛੇਤੀ ਤੋਂ ਛੇਤੀ ਕਾਰਵਾਈ ਸ਼ੁਰੂ ਕਰ ਕੇ ਸਿੱਖ ਕੌਮ ਨੂੰ ਇਨਸਾਫ਼ ਦਿਵਾਏ: ਹਿੱਤ

Sikh Genoਨਵੀਂ ਦਿੱਲੀ (14 ਸਤੰਬਰ 2024): ਦਿੱਲੀ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦੇ ਮਾਮਲੇ ਸਬੰਧੀ ਪੈੱਸ ਨਾਲ ਗੱਲ ਕਰਦਿਆਂ ਬਾਦਲ ਦਲ ਦੇ ਮੀਤ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ ਕਿਹਾ ਕਿ ਜੇਕਰ ਸੱਤਾ ‘ਚ ਹੋਣ ਦੇ ਬਾਵਜੂਦ ਭਾਜਪਾ ਸਿੱਖਾਂ ਨੂੰ ਇਨਸਾਫ਼ ਨਹੀਂ ਦਿਵਾ ਸਕੀ ਤਾਂ ਭਵਿੱਖ ‘ਚ ਇਨਸਾਫ਼ ਦੀ ਉਮੀਦ ਬਿਲਕੁਲ ਹੀ ਖ਼ਤਮ ਹੋ ਜਾਵੇਗੀ,ਕਿਉਂਕਿ ਉਸ ਤੋਂ ਬਾਅਦ ਦੀਆਂ ਦੂਜੀਆਂ ਸਰਕਾਰਾਂ ਸਾਨੂੰ ਇਹ ਉਲਾਂਭਾ ਦੇਣਗੀਆਂ ਕਿ ਜਦ ਤੁਹਾਡੀ ਆਪਣੀ ਭਾਈਵਾਲੀ ਸਰਕਾਰ (ਭਾਜਪਾ) ਹੀ ਇਨਸਾਫ਼ ਨਹੀਂ ਦਿਵਾ ਸਕੀ ਤਾਂ ਭਵਿੱਖ ਦੀਆਂ ਦੂਜੀਆਂ ਸਰਕਾਰਾਂ ਪਾਸੋਂ ਸਿੱਖ ਕਤਲੇਆਮ ਮਸਲੇ’ਚ ਇਨਸਾਫ਼ ਦੀਆਂ ਉਮੀਦਾਂ ਕਿਵੇਂ ਰੱਖ ਸਕਦੇ ਹੋ।

ਅਵਤਾਰ ਸਿੰਘ ਹਿੱਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਕੇਂਦਰ ਸਰਕਾਰ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਛੇਤੀ ਤੋਂ ਛੇਤੀ ਕਾਰਵਾਈ ਸ਼ੁਰੂ ਕਰ ਕੇ ਸਿੱਖ ਕੌਮ ਨੂੰ ਇਨਸਾਫ਼ ਦਿਵਾਏ।

ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਸਰਕਾਰ ਵੱਲੋਂ ਜਿਸ ਤਰ੍ਹਾਂ ਦੇਸ਼ ਦੀ ਜਨਤਾ ਨਾਲ ਜੁੜੇ ਮਸਲਿਆਂ ਨੂੰ ਹੱਲ ਕਰਨ ਪ੍ਰਤੀ ਕਾਫ਼ੀ ਚੁਸਤੀ ਵਿਖਾਈ ਜਾ ਰਹੀ ਹੈ, ਉਸੇ ਤਰ੍ਹਾਂ ਹੀ ਸਿੱਖ ਕਤਲੇਆਮ ਦੇ ਮਸਲੇ ਪ੍ਰਤੀ ਵੀ ਪਹਿਲ ਦੇ ਆਧਾਰ ‘ਤੇ ਵਿਸ਼ੇਸ਼ ਤਵੱਜੋ ਦੇਣੀ ਚਾਹੀਦੀ ਹੈ ਕਿਉਂਕਿ ਸਿੱਖ ਕੌਮ ਪਹਿਲਾਂ ਹੀ ਇਨਸਾਫ਼ ਦੀ ਉਡੀਕ ਕਰਦਿਆਂ 30 ਵਰ੍ਹੇ ਬੀਤ ਗਏ ਹਨ, ਜਿਸ ਕਾਰਨ ਪੀੜਤਾਂ ਦੇ ਮਨਾ ‘ਚ ਇਨਸਾਫ਼ ਮਿਲਣ ਦੀ ਉਮੀਦ ਧੁੰਦਲੀ ਪੈਂਦੀ ਜਾ ਰਹੀ ਹੈ।

ਉਨ੍ਹਾਂ ਕਿਹਾ ਪਿਛਲਿਆਂ ਸਮਿਆਂ ਦੌਰਾਨ ਸਾਨੂੰ ਇੱਕੋ ਹੀ ਉਮੀਦ ਹੁੰਦੀ ਸੀ ਜਦੋਂ ਭਾਜਪਾ ਸਰਕਾਰ ਸੱਤਾ ‘ਚ ਆਏਗੀ ਤਾਂ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਕਾਰਵਾਈ ਫ਼ੌਰਨ ਸ਼ੁਰੂ ਹੋ ਜਾਵੇਗੀ। ਹੁਣ ਜਦੋਂ ਭਾਜਪਾ ਸਰਕਾਰ ਸੱਤਾ ‘ਚ ਆ ਗਈ ਤਾਂ ਪੀੜਤਾਂ ਦੀ ਉਮੀਦਾਂ ਜ਼ਰੂਰ ਪੂਰੀਆਂ ਹੋਣੀਆਂ ਚਾਹੀਦੀਆਂ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਬਾਦਲ ਦਲ ਤੋਂ ਵੱਖ ਹੋਏ ਆਗੂਆਂ ਵੱਲੋਂ ਬਣਾਈ ਗਈ ਨਵੀਂ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੀ ਪੰਜ ਮੈਂਬਰੀ “ਪੰਥਕ ਕੌਂਸਲ” ਦੇ ਸੇਵਾਦਾਰ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ ਲੰਘੇ
11 ਅਗਸਤ 2025 ਨੂੰ ਬਾਦਲ ਪਰਿਵਾਰ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (SAD) ਤੋਂ ਵੱਖ ਹੋਏ ਹਿੱਸੇ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਕੀਤੀ ਗਿਆ ਹੈ। ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: