Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੌਜੂਦਾ ਪੰਥਕ ਸੰਕਟ ਦੇ ਹੱਲ ਲਈ 10 ਜਨਵਰੀ ਨੂੰ ਅਕਾਲ ਤਖਤ ਸਾਹਿਬ ਵਿਖੇ ਇਕੱਤਰ ਹੋ ਕੇ ਅਰਦਾਸ ਕਰਨ ਦੀ ਅਪੀਲ਼

ਮੌਜੂਦਾ ਪੰਥਕ ਸੰਕਟ ਦੇ ਹੱਲ ਲਈ 10 ਜਨਵਰੀ ਨੂੰ ਅਕਾਲ ਤਖਤ ਸਾਹਿਬ ਵਿਖੇ ਇਕੱਤਰ ਹੋ ਕੇ ਅਰਦਾਸ ਕਰਨ ਦੀ ਅਪੀਲ਼

 ਸ੍ਰੀ ਅਕਾਲ ਤਖ਼ਤ ਸਾਹਿਬ
ਸ੍ਰੀ ਅਕਾਲ ਤਖ਼ਤ ਸਾਹਿਬ

ਅੰਮ੍ਰਿਤਸਰ (3 ਜਨਵਰੀ, 2016): ਸਿੱਖ ਕੌਮ ਦੇ ਮੌਜੂਦਾ ਅੰਦਰੂਨੀ ਸੰਕਟ ਦੇ ਹੱਲ ਲਈ ਇਕੱਤਰ ਹੋ ਕੇ ਗੁਰੂ ਚਰਨਾਂ ਵਿੱਚ ਅਰਦਾਸ ਕਰਨ ਲਈ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਸਮੂਹ ਪੰਥਕ ਜਥੇਬੰਦੀਆਂ ਨੂੰ 10 ਜਨਵਰੀ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਤੇ ਗੁਰੂ ਚਰਨਾਂ ਵਿਚ ਅਰਦਾਸ ਕਰਨ ਦੀ ਅਪੀਲ ਕੀਤੀ ਹੈ।

ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਵੀ ਪੰਥ ਦਰਦੀਆਂ ਦੇ ਨਾਂ ਖੁੱਲਾ ਪੱਤਰ ਲਿਖ ਕੇ ਪੰਥਕ ਸਰੋਕਾਰਾਂ ਲਈ ਸੇਵਾ ਨਿਭਾਉਣ ਵਾਸਤੇ ਅੱਗੇ ਆਉਣ ਦੀ ਅਪੀਲ ਕੀਤੀ ਹੈ।

ਇਸ ਵੇਲੇ ਸਿੱਖ ਸੰਸਥਾਵਾਂ ਵਿਚਾਲੇ ਬਣੀ ਆਪਸੀ ਖਿਚੋਤਾਣ ਵਾਲੀ ਸਥਿੱਤੀ ਕਾਰਨ ਪੰਥਕ ਸੰਕਟ ਕਾਫੀ ਗੰਭੀਰ ਰੁਪ ਅਖਤਿਆਰ ਕਰ ਗਿਆ ਹੈ। ਪੰਜ ਪਿਆਰੇ ਸੰਸਥਾ ਵੱਲੋਂ ਮੌਜੂਦਾ ਪੰਥਕ ਸੰਕਟ ਲਈ ਤਖ਼ਤਾਂ ਦੇ ਜਥੇਦਾਰਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਨੂੰ ਜਥੇਦਾਰਾਂ ਨੂੰ ਹਟਾਉਣ ਦਾ ਆਦੇਸ਼ ਦਿੱਤਾ। ਸ਼੍ਰੋਮਣੀ ਕਮੇਟੀ ਨੇ ਹੁਕਮ ਅਣਡਿੱਠਾ ਕਰ ਦਿੱਤਾ ਅਤੇ ਪੰਜ ਪਿਆਰਿਆਂ ਦੇ ਫੈਸਲੇ ਨੂੰ ਇਕ ਨਵਾਂ ਰੁਝਾਨ ਕਰਾਰ ਦਿੱਤਾ। ਸ਼੍ਰੋਮਣੀ ਕਮੇਟੀ ਵੱਲੋਂ ਪਿਆਰਿਆਂ ਨੂੰ ਬਰਤਰਫ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਪਿਆਰਿਆਂ ਨੇ ਤਖ਼ਤਾਂ ਦੇ ਜਥੇਦਾਰਾਂ ਦੇ ਸਮਾਜਿਕ ਬਾਈਕਾਟ ਦਾ ਸੱਦਾ ਦਿੱਤਾ ਹੈ ਅਤੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕਾਂ ਨੂੰ ਵੀ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ।

ਇਸ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਵੱਲੋਂ ਸਰਬੱਤ ਖਾਲਸਾ ਸੱਦ ਕੇ ਜਥੇਦਾਰਾਂ ਨੂੰ ਹਟਾਉਣ ਅਤੇ ਨਵੇਂ ਜਥੇਦਾਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਜਾ ਚੁੱਕਾ ਹੈ। ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਸਖਤ ਕਾਰਵਾਈ ਕਰਦਿਆਂ ਸਰਬੱਤ ਖਾਲਸਾ ਸੱਦਣ ਵਾਲਿਆਂ ਨੂੰ ਦੇਸ਼ ਧਰੋਹ ਮਾਮਲੇ ਵਿਚ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ।

ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਆਖਿਆ ਕਿ ਇਹ ਮੌਕਾ ਸਿਰ ਜੋੜ ਕੇ ਵਿਚਾਰ ਕਰਨ ਦਾ ਹੈ ਤਾਂ ਜੋ ਮੌਜੂਦਾ ਪੰਥਕ ਸੰਕਟ ਦੇ ਹੱਲ ਲਈ ਸਮੂਹਿਕ ਯਤਨ ਕੀਤੇ ਜਾ ਸਕਣ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ, ਬੰਦੀ ਸਿੱਖਾਂ ਦੀ ਰਿਹਾਈ ਅਤੇ ਪੰਥਕ ਸੰਸਥਾਵਾ ਵਿਚ ਪੈਦਾ ਹੋਏ ਟਕਰਾਅ ਦੇ ਕਾਰਨ ਹਰ ਸਿੱਖ ਚਿੰਤਤ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਅਕਾਲ ਤਖ਼ਤ ਸਕੱਤਰੇਤ ਦਾ ਇਹ ਨੁਕਤਾ ਬਿਲਕੁਲ ਸਹੀ ਹੈ ਕਿ ਸਰਕਾਰ ਵੱਲੋਂ ਬਣਾਇਆ ਗਿਆ ਅਜਿਹਾ ਕਾਨੂੰਨ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਰਾਹ ਖੋਲ੍ਹਦਾ ਹੈ। ਪਰ ਦੂਜੇ ਪਾਸੇ ਅਕਾਲ ਤਖ਼ਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: