Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੌਜੂਦਾ ਬਿਖੜੇ ਹਾਲਾਤਾਂ ਦੇ ਹੱਲ ਲਈ ਸਥਾਨਕ ਜਥੇ ਆਪਸ ਵਿਚ ਸੂਤਰਧਾਰ ਹੋਣ: ਪੰਥ ਸੇਵਕ

ਮੌਜੂਦਾ ਬਿਖੜੇ ਹਾਲਾਤਾਂ ਦੇ ਹੱਲ ਲਈ ਸਥਾਨਕ ਜਥੇ ਆਪਸ ਵਿਚ ਸੂਤਰਧਾਰ ਹੋਣ: ਪੰਥ ਸੇਵਕ

ਅੰਮ੍ਰਿਤਸਰ : ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨੂੰ ਸੂਤਰਧਾਰ ਕਰਨ ਦੇ ਯਤਨਾਂ ਤਹਿਤ ਅੱਜ ਸ਼੍ਰੀ ਅੰਮ੍ਰਿਤਸਰ ਵਿਖੇ ਕਾਰਜਸ਼ੀਲ ਜਥਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਇੱਕਤਰਤਾ ਵਿਚ ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ ਚੌੜਾ, ਭਾਈ ਸਤਨਾਮ ਸਿੰਘ ਝੰਜੀਆਂ ਅਤੇ ਭਾਈ ਸਤਨਾਮ ਸਿੰਘ ਖੰਡੇਵਾਲਾ ਨੇ ਜਥਾ ਸਿਰਲੱਥ ਖਾਲਸਾ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਮੁਖੀ ਸਿੰਘਾਂ ਨਾਲ ਬੈਠਕ ਕੀਤੀ ਜਿਸ ਵਿਚ ਮੌਜੂਦਾ ਹਾਲਾਤ ਅਤੇ ਸਿੱਖ ਸਫਾਂ ਵਿਚਲੇ ਖਿੰਡਾਓ ਬਾਰੇ ਗੰਭੀਰ ਵਿਚਾਰਾਂ ਹੋਈਆਂ।

ਸ਼੍ਰੀ ਅੰਮ੍ਰਿਤਸਰ ਵਿਖੇ ਕਾਰਜਸ਼ੀਲ ਜਥਿਆਂ ਨਾਲ ਵਿਚਾਰ ਕਰਦੇ ਹੋਏ

ਭਾਈ ਦਲਜੀਤ ਸਿੰਘ ਨੇ ਕਿਹਾ ਕਿ ਸਿੱਖ ਸਫਾਂ ਵਿਚ ਆਪਸੀ ਸੰਵਾਦ ਦੀ ਕਮੀ ਕਾਰਨ ਸਾਡੇ ਮਸਲੇ ਉਲਝਦੇ ਜਾ ਰਹੇ ਹਨ। ਅਜਿਹੇ ਹਾਲਾਤ ਵਿਚ ਸਥਾਨਕ ਪੱਧਰ ਉੱਤੇ ਸਰਗਰਮ ਸਿੱਖ ਜਥਿਆਂ ਨੂੰ ਆਪਸ ਵਿਚ ਤਾਲਮੇਲ ਵਧਾਉਣਾ ਚਾਹੀਦਾ ਹੈ ਅਤੇ ਆਪਸੀ ਵਿਚਾਰ-ਚਰਚਾ ਕਰਕੇ ਸਾਂਝੇ ਫੈਸਲੇ ਲੈਣੇ ਚਾਹੀਦੇ ਹਨ।

ਮੌਜੂਦਾ ਹਾਲਾਤ ਅਤੇ ਸਿੱਖ ਸਫਾਂ ਵਿਚਲੇ ਖਿੰਡਾਓ ਬਾਰੇ ਵਿਚਾਰਾਂ ਕਰਦੇ ਹੋਏ

ਪੰਥਕ ਸਖਸ਼ੀਅਤਾਂ ਨੇ ਕਿਹਾ ਕਿ ਉਹਨਾ ਵੱਲੋਂ ਪੰਥਕ ਪੱਧਰ ਉੱਤੇ ਆਪਸੀ ਵਿਚਾਰ ਦਾ ਜੋ ਸਿਲਸਿਲਾ ਸ਼ੁਰੂ ਕੀਤਾ ਗਿਆ ਸੀ ਉਸ ਤਹਿਤ ਆਉਂਦੀ 28 ਜੂਨ ਨੂੰ ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਇੱਕਤਰਤਾ ਸੱਦੀ ਗਈ ਹੈ ਜਿਸ ਵਿਚ ‘ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਵਿਚ ਪੰਚ ਪ੍ਰਧਾਨੀ ਅਗਵਾਈ ਅਤੇ ਗੁਰਮਤੇ ਦੀ ਬਹਾਲੀ’ ਬਾਰੇ ਸਾਂਝੀ ਰਾਏ ਬਣਾਉਣ ਦਾ ਯਤਨ ਕੀਤਾ ਜਾਵੇਗਾ। ਪੰਥਕ ਸਖਸ਼ੀਅਤਾਂ ਨੇ ਜਥਾ ਸਿਰਲੱਥ ਖਾਲਸਾ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਨੂੰ ਵਿਸ਼ਵ ਸਿੱਖ ਇਕੱਤਰਤਾ ਵਿਚ ਸ਼ਮੂਲੀਅਤ ਦਾ ਸੱਦਾ ਦਿੱਤਾ।

ਇਸ ਬੈਠਕ ਵਿਚ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ, ਜਥਾ ਸਿਰਲੱਥ ਖਾਲਸਾ ਦੇ ਪ੍ਰਧਾਨ ਭਾਈ ਦਿਲਬਾਗ ਸਿੰਘ ਸੁਲਤਾਨਵਿੰਡ, ਭਾਈ ਸਤਵਿੰਦਰ ਸਿੰਘ ਨਿਹੰਗ, ਫ਼ੈਡਰੇਸ਼ਨ ਦੇ ਜਨਰਲ ਸਕੱਤਰ ਭਾਈ ਗਗਨਦੀਪ ਸਿੰਘ ਸੁਲਤਾਨਵਿੰਡ, ਜਥੇਬੰਧਕ ਸਕੱਤਰ ਭਾਈ ਮਨਪ੍ਰੀਤ ਸਿੰਘ ਮੰਨਾ ਅਤੇ ਦਿਹਾਤੀ ਪ੍ਰਧਾਨ ਭਾਈ ਸੁਖਵਿੰਦਰ ਸਿੰਘ ਨਿਜ਼ਾਮਪੁਰ ਅਤੇ ਜਥੇ ਦੇ ਭਾਈ ਰਾਜਨ ਸਿੰਘ ਅਤੇ ਪੰਥ ਸੇਵਕ ਜਥਾ ਮਾਝਾ ਤੋਂ ਸੁਖਦੀਪ ਸਿੰਘ ਮੀਕੇ ਸ਼ਾਮਲ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ
ਖਾਲਸਾ ਪੰਥ ਦੇ ਅਣਥੱਕ ਸੇਵਕ ਭਾਈ ਸੁਰਿੰਦਰ ਪਾਲ ਸਿੰਘ ਠਰੂਆ ਦੀ ਯਾਦ ਵਿੱਚ ਸਲਾਨਾ ਗੁਰਮਤਿ ਸਮਾਗਮ ਲੰਘੇ ਦਿਨ ੫ ਅਕਤੂਬਰ ੨੦੨੫ (ਐਤਵਾਰ) ਨੂੰ ਗੁਰਦੁਆਰਾ ਸਾਹਿਬ ਅਰਬਨ ਸਟੇਟ (ਫੇਜ਼ ੩) ਪਟਿਆਲਾ
ਪੰਥ ਸੇਵਕ ਸਖਸ਼ੀਅਤ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿੱਚ ਸਲਾਨਾ ਗੁਰਮਤਿ ਸਮਾਗਮ ਮਿਤੀ ੫ ਅਕਤੂਬਰ ੨੦੨੫ ਨੂੰ ਸਵੇਰੇ ੧੦ ਵਜੇ ਤੋਂ ੧ ਵਜੇ ਤੱਕ, ਗੁਰਦੁਆਰਾ ਕਲਗੀਧਰ ਸਾਹਿਬ (ਅਰਬਨ ਅਸਟੇਟ,ਫੇਜ਼
ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਇੰਡੀਆ ਤੇ ਪਾਕਿਸਤਾਨ ਦਰਮਿਆਨ ਆਪਸੀ ਤਲਖੀ ਵਧਣ ਕਾਰਨ ਹੋਈ ਹਾਲੀਆ ਜੰਗ ਬਾਰੇ ਸਾਂਝਾ ਬਿਆਨ ਜਾਰੀ ਕੀਤਾ ਹੈ। ਉਹਨਾ ਕਿਹਾ ਕਿ 1947

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: