Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੌੜ ਬੰਬ ਧਮਾਕੇ ਦੀ ਜਾਂਚ ਲਈ ਪੰਜਾਬ ਪੁਲਿਸ ਦੀਆਂ 6 ਟੀਮਾਂ ਸਿਰਸਾ ਪਹੁੰਚੀਆਂ

ਮੌੜ ਬੰਬ ਧਮਾਕੇ ਦੀ ਜਾਂਚ ਲਈ ਪੰਜਾਬ ਪੁਲਿਸ ਦੀਆਂ 6 ਟੀਮਾਂ ਸਿਰਸਾ ਪਹੁੰਚੀਆਂ

ਸਿਰਸਾ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਬਠਿੰਡਾ ਜ਼ਿਲ੍ਹੇ ਦੀ ਮੌੜ ਮੰਡੀ ਵਿੱਚ ਵਾਪਰੇ ਬੰਬ ਕਾਂਡ ਸਬੰਧੀ ਪੰਜਾਬ ਪੁਲੀਸ ਦੀਆਂ ਅੱਧਾ ਦਰਜਨ ਟੀਮਾਂ ਨੇ ਕੱਲ੍ਹ (ਮੰਗਲਵਾਰ ਨੂੰ) ਸਿਰਸਾ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਕਈ ਵਿਅਕਤੀਆਂ ਦੀ ਫੋਨ ਡਿਟੇਲ ਦੀ ਜਾਂਚ ਕੀਤੀ ਹੈ।

ਮੌੜ ਧਮਾਕੇ ਦੀ ਜਾਂਚ ਲਈ ਸਿਰਸਾ ਪੁੱਜੇ ਪੰਜਾਬ ਪੁਲਿਸ ਦੀ ਟੀਮ ਦੇ ਮੈਂਬਰ
ਮੌੜ ਧਮਾਕੇ ਦੀ ਜਾਂਚ ਲਈ ਸਿਰਸਾ ਪੁੱਜੇ ਪੰਜਾਬ ਪੁਲਿਸ ਦੀ ਟੀਮ ਦੇ ਮੈਂਬਰ

ਮੀਡੀਆ ਰਿਪੋਰਟਾਂ ਮੁਤਾਬਕ ਬਠਿੰਡਾ ਦੇ ਡੀਐਸਪੀ ਹਰਪ੍ਰੀਤ ਸਿੰਘ, ਸੀਆਈਏ ਇੰਸਪੈਕਟਰ ਰਾਜਿੰਦਰ ਸਿੰਘ ਦੀ ਅਗਵਾਈ ਵਿੱਚ ਅੱਧੀ ਦਰਜਨ ਟੀਮਾਂ ਸਿਰਸਾ ਪੁੱਜੀਆਂ ਅਤੇ ਸਿਰਸਾ ਪੁਲਿਸ ਦੇ ਸਹਿਯੋਗ ਨਾਲ ਮੌੜ ਮੰਡੀ ਧਮਾਕੇ ਦੀ ਜਾਂਚ ਨੂੰ ਅੱਗੇ ਵਧਾਇਆ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ ਸਿਰਸਾ ਦੇ ਭਾਦਰਾ ਬਾਜ਼ਾਰ, ਪਰਸ਼ੂ ਰਾਮ ਚੌਕ, ਨੌਹਰੀਆ ਬਾਜ਼ਾਰ ਆਦਿ ਸਮੇਤ ਕਈ ਥਾਵਾਂ ’ਤੇ ਰਹਿਣ ਵਾਲੇ ਵਿਅਕਤੀਆਂ ਦੀਆਂ ਫੋਨ ਕਾਲਾਂ ਦੀ ਜਾਂਚ ਕੀਤੀ। ਸੂਤਰਾਂ ਨੇ ਦੱਸਿਆ ਹੈ ਕਿ ਪੰਜਾਬ ਪੁਲਿਸ ਕੋਲ ਸਿਰਸਾ ਦੇ ਕਈ ਵਿਅਕਤੀਆਂ ਦੇ ਫੋਨ ਨੰਬਰ ਹਨ, ਜਿਨ੍ਹਾਂ ਨੂੰ ਧਮਾਕੇ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਹੁਣ ਪੁਲਿਸ ਇਨ੍ਹਾਂ ਫੋਨ ਨੰਬਰਾਂ ਦੀਆਂ ਕਾਲ ਡਿਟੇਲਾਂ ਰਾਹੀਂ ਜਾਂਚ ਨੂੰ ਅੱਗੇ ਵਧਾ ਰਹੀ ਹੈ। ਹਾਲਾਂਕਿ ਪੰਜਾਬ ਪੁਲਿਸ ਦੀ ਅਗਵਾਈ ਕਰ ਰਹੇ ਇੰਸਪੈਕਟਰ ਨੇ ਇਸ ਸਬੰਧੀ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ।

ਮੌੜ ਮੰਡੀ ਵਿੱਚ ਮੰਗਲਵਾਰ ਨੂੰ ਹੋਏ ਧਮਾਕੇ ਤੋਂ ਬਾਅਦ ਮੌਕੇ ’ਤੇ ਪੁਣ-ਛਾਣ ਕਰ ਰਹੇ ਪੁਲੀਸ ਮੁਲਾਜ਼ਮ
ਮੌੜ ਮੰਡੀ ਵਿੱਚ ਮੰਗਲਵਾਰ ਨੂੰ ਹੋਏ ਧਮਾਕੇ ਤੋਂ ਬਾਅਦ ਮੌਕੇ ’ਤੇ ਪੁਣ-ਛਾਣ ਕਰ ਰਹੇ ਪੁਲੀਸ ਮੁਲਾਜ਼ਮ

ਸੂਤਰਾਂ ਨੇ ਦੱਸਿਆ ਹੈ ਕਿ ਪੰਜਾਬ ਪੁਲਿਸ ਇਸ ਮਾਮਲੇ ਵਿੱਚ ਪਿਛਲੇ ਕੁਝ ਦਿਨਾਂ ਤੋਂ ਗੁਪਤ ਤਰੀਕੇ ਨਾਲ ਜਾਂਚ ਕਰ ਰਹੀ ਸੀ ਤੇ ਹੁਣ ਕੁਝ ਅਹਿਮ ਸੁਰਾਗ ਹੱਥ ਲੱਗਣ ਤੋਂ ਬਾਅਦ ਹੀ ਅੱਧਾ ਦਰਜਨ ਟੀਮਾਂ ਨੇ ਜਾਂਚ ਨੂੰ ਅੱਗੇ ਵਧਾਇਆ ਹੈ। ਸੂਤਰਾਂ ਨੇ ਦੱਸਿਆ ਹੈ ਕਿ ਧਮਾਕੇ ਵਿੱਚ ਜਿਹੜੀਆਂ ਚੀਜ਼ਾਂ ਵਰਤੀਆਂ ਗਈਆਂ ਸਨ, ਉਨ੍ਹਾਂ ’ਚੋਂ ਇਨਵਰਟਰ ਦੀ ਬੈਟਰੀ ਸਿਰਸਾ ਤੋਂ ਖ਼ਰੀਦੀ ਗਈ ਸੀ। ਇਸੇ ਅਧਾਰ ’ਤੇ ਪੁਲਿਸ ਜਾਂਚ ਲਈ ਸਿਰਸਾ ਪੁੱਜੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਸਾਲ 1991 ਵਿੱਚ ਭਾਈ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਤੇ ਕਤਲ ਕਰਨ ਦੇ ਮਾਮਲੇ ਵਿੱਚ 29 ਸਾਲ ਬਾਅਦ ਕਾਨੂੰਨ ਦੀ ਦਾੜ੍ਹ ਹੇਠ ਆਏ ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਸੁਮੇਧ
ਭਾਰਤ ਵਿਚ ਫੌਜ ਜਾਂ ਪੁਲੀਸ ਦੀ ਮਹਿਮਾ ਇਸ ਲਈ ਕੀਤੀ ਜਾਂਦੀ ਹੈ ਕਿ ਉਹ ਸਰਹੱਦਾਂ 'ਤੇ ਸਾਡੇ ਵਾਸਤੇ ਦਿਨ ਰਾਤ ਦੀ ਡਿਊਟੀਆਂ ਕਰਦੇ ਹਨ। ਇਹਨਾਂ ਸੁਰੱਖਿਆ ਕਰਮੀਆਂ ਦੀ ਬਦੌਲਤ ਜਨਤਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: