Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਯੂਕੇ: ਪ੍ਰੀਤ ਕੌਰ ਗਿੱਲ ਨੂੰ ਸਿੱਖਾਂ ਲਈ ਸਰਬ ਪਾਰਟੀ ਸੰਸਦੀ ਗਰੁੱਪ ਦੀ ਮੁਖੀ ਦਾ ਅਹੁਦਾ ਮਿਲਿਆ

ਯੂਕੇ: ਪ੍ਰੀਤ ਕੌਰ ਗਿੱਲ ਨੂੰ ਸਿੱਖਾਂ ਲਈ ਸਰਬ ਪਾਰਟੀ ਸੰਸਦੀ ਗਰੁੱਪ ਦੀ ਮੁਖੀ ਦਾ ਅਹੁਦਾ ਮਿਲਿਆ

ਲੰਡਨ: ਬਰਤਾਨੀਆ ਦੀ ਪਹਿਲੀ ਸਿੱਖ ਔਰਤ ਐਮਪੀ ਪ੍ਰੀਤ ਕੌਰ ਗਿੱਲ ਇੰਗਲੈਂਡ ਦੀ ਸੰਸਦ ਵਿੱਚ ਪ੍ਰਭਾਵਸ਼ਾਲੀ ਸਰਬ-ਪਾਰਟੀ ਕਮੇਟੀ ਵਿੱਚ ਚੁਣੀ ਗਈ ਹੈ। ਇਹ ਕਮੇਟੀ ਗ੍ਰਹਿ ਦਫ਼ਤਰ ਦੇ ਕੰਮ-ਕਾਜ ਦੀ ਨਿਗਰਾਨੀ ਕਰਦੀ ਹੈ। ਜ਼ਿਕਰਯੋਗ ਹੈ ਕਿ 8 ਜੂਨ ਨੂੰ ਆਮ ਚੋਣਾਂ ਵਿੱਚ ਲੇਬਰ ਪਾਰਟੀ ਵੱਲੋਂ ਐਜਬਾਸਟਨ ਸੀਟ ਤੋਂ ਜਿੱਤੀ ਪ੍ਰੀਤ ਕੌਰ ਗਿੱਲ ਬਰਤਾਨੀਆ ਦੀ ਸੰਸਦ ਵਿੱਚ ਗ੍ਰਹਿ ਮਾਮਲਿਆਂ ਬਾਰੇ ਵਿਸ਼ੇਸ਼ ਕਮੇਟੀ ਵਿੱਚ ਚੁਣੀ ਗਈ ਹੈ। ਇਸ ਕਮੇਟੀ ਵਿੱਚ 10 ਹੋਰ ਬਰਤਾਨਵੀ ਸੰਸਦ ਮੈਂਬਰ ਵੀ ਸ਼ਾਮਲ ਹਨ।

ਪ੍ਰੀਤ ਕੌਰ ਗਿੱਲ (ਫਾਈਲ ਫੋਟੋ)
ਪ੍ਰੀਤ ਕੌਰ ਗਿੱਲ (ਫਾਈਲ ਫੋਟੋ)

ਪ੍ਰੀਤ ਕੌਰ ਗਿੱਲ ਨੇ ਕਿਹਾ, ‘ਇਸ ਚੋਣ ਤੋਂ ਪਹਿਲਾਂ ਸਾਡੇ ਕੋਲ ਕੋਈ ਸਿੱਖ ਕਾਨੂੰਨਸਾਜ਼ ਨਹੀਂ ਸੀ। ਇਸ ਤਰ੍ਹਾਂ ਸਿੱਖਾਂ ਦੀ ਨੁਮਾਇੰਦਗੀ ਨਹੀਂ ਸੀ ਅਤੇ ਸਾਡੇ ਕੋਲ ਕੋਈ ਔਰਤ ਸਿੱਖ ਨੁਮਾਇੰਦਾ ਵੀ ਨਹੀਂ ਸੀ।’ ਜ਼ਿਕਰਯੋਗ ਹੈ ਕਿ ਹਾਊਸ ਆਫ ਕਾਮਨਜ਼ ਵਿੱਚ ਗ੍ਰਹਿ ਮਾਮਲਿਆਂ ਬਾਰੇ ਵਿਸ਼ੇਸ਼ ਕਮੇਟੀ ਦੇ ਕੀਥ ਵਾਜ਼ ਮੁਖੀ ਰਹੇ ਹਨ। ਉਨ੍ਹਾਂ ਨੇ ਇਸ ਅਹੁਦੇ ਤੋਂ ਪਿਛਲੇ ਸਾਲ ਅਸਤੀਫ਼ਾ ਦੇ ਦਿੱਤਾ ਸੀ। ਇਸ ਅਹੁਦੇ ਉਤੇ ਹੁਣ ਲੇਬਰ ਪਾਰਟੀ ਦੀ ਸੰਸਦ ਮੈਂਬਰ ਯਵੈਟੇ ਕੂਪਰ ਬਿਰਾਜਮਾਨ ਹੈ, ਜੋ ਪਿਛਲੇ ਹਫ਼ਤੇ ਨਿਰਵਿਰੋਧ ਚੁਣੀ ਗਈ ਸੀ।

ਦੱਸਣਯੋਗ ਹੈ ਕਿ ਪ੍ਰੀਤ ਕੌਰ ਗਿੱਲ ਬਰਤਾਨਵੀ ਸਿੱਖਾਂ ਲਈ ਸਰਬ ਪਾਰਟੀ ਸੰਸਦੀ ਗਰੁੱਪ (ਏਪੀਪੀਜੀ) ਦੀ ਮੁਖੀ ਵੀ ਚੁਣੀ ਗਈ ਹੈ। ਸਿੱਖ ਫੈਡਰੇਸ਼ਨ (ਯੂਕੇ) ਦੇ ਮੁਖੀ ਭਾਈ ਅਮਰੀਕ ਸਿੰਘ ਨੇ ਕਿਹਾ, ‘ਏਪੀਪੀਜੀ ਨੇ ਇਸ ਹਫ਼ਤੇ ਸ਼ਾਨਦਾਰ ਸ਼ੁਰੂਆਤ ਕੀਤੀ। ਸਾਨੂੰ ਪੂਰਾ ਭਰੋਸਾ ਹੈ ਕਿ ਪ੍ਰੀਤ ਕੌਰ ਗਿੱਲ ਸਿੱਖ ਭਾਈਚਾਰੇ ਦੇ ਅਹਿਮ ਮਸਲਿਆਂ ਦੇ ਠੋਸ ਹੱਲ ਲਈ ਏਪੀਪੀਜੀ ਦੀ ਸੁਚੱਜੀ ਅਗਵਾਈ ਕਰੇਗੀ।’

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਅਤੇ ਬਾਕੂ ਇਨੀਸ਼ੀਏਟਿਵ ਗਰੁੱਪ ਨੇ ਵਿਦੇਸ਼ਾਂ ਵਿੱਚ ਸਿੱਖ ਆਗੂਆਂ 'ਤੇ ਹੋ ਰਹੇ ਹਮਲਿਆਂ ਅਤੇ ਭਾਰਤ ਦੀਆਂ ਗੁਪਤ ਕਾਰਵਾਈਆਂ ਦਾ ਪਰਦਾਫਾਸ਼ ਕਰਦਿਆਂ ਯੂਨਾਈਟਿਡ ਨੇਸ਼ਨਜ਼ ਹਿਊਮਨ ਰਾਈਟਸ ਕੌਂਸਲ ਦੇ
ਬਰਤਾਨੀਆ ਦੀ ਸਿੱਖ ਸੰਗਤ ਲਈ ਇੱਕ ਵੱਡੀ ਜਿੱਤ ਵਜੋਂ, ਕਰਾਊਨ ਕੋਰਟ ਨੇ 28 ਜਨਵਰੀ 2026 ਨੂੰ ਇੱਕ ਅਹਿਮ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਤਿੰਨ ਸਿੰਘਾਂ ਨੂੰ ਬਰੀ ਕਰ ਦਿੱਤਾ ਹੈ, ਜਿਨ੍ਹਾਂ
ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ 'ਚ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ।
ਯੂਕੇ ਸੰਸਦ ਦੀ ਸਾਂਝੀ ਮਨੁੱਖੀ ਅਧਿਕਾਰ ਕਮੇਟੀ ਦੀ ਇੱਕ ਤਾਜ਼ਾ ਰਿਪੋਰਟ ਨੇ ਦੁਨੀਆ ਦੇ ਇੱਕ ਦਰਜਨ ਤੋਂ ਵੱਧ ਦੇਸ਼ਾਂ ਵੱਲੋਂ ਕੀਤੇ ਜਾ ਰਹੇ ਵਿਦੇਸ਼ੀ ਜ਼ਬਰ (ਟ੍ਰਾਂਸਨੈਸ਼ਨਲ ਰਿਪਰੈਸ਼ਨ) 'ਤੇ ਗੰਭੀਰ ਚਿੰਤਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: