Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਯੂਜੀਸੀ ਵਲੋਂ ਪੰਜਾਬੀ ਭਾਸ਼ਾ ਅਤੇ ਧਾਰਮਿਕ ਰਸਾਲਿਆਂ ਨੂੰ ਸਾਜਿਸ਼ ਅਧੀਨ ਰੱਦ ਕੀਤੇ ਜਾਣ ਦਾ ਫੈਂਸਲਾ ਮੰਦਭਾਗਾ: ਬਡੂੰਗਰ

ਯੂਜੀਸੀ ਵਲੋਂ ਪੰਜਾਬੀ ਭਾਸ਼ਾ ਅਤੇ ਧਾਰਮਿਕ ਰਸਾਲਿਆਂ ਨੂੰ ਸਾਜਿਸ਼ ਅਧੀਨ ਰੱਦ ਕੀਤੇ ਜਾਣ ਦਾ ਫੈਂਸਲਾ ਮੰਦਭਾਗਾ: ਬਡੂੰਗਰ

ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਵੱਲੋਂ ਪੰਜਾਬੀ ਭਾਸ਼ਾ ਅਤੇ ਧਾਰਮਿਕ ਰਸਾਲਿਆਂ ਨੂੰ ਸਾਜਿਸ਼ ਅਧੀਨ ਰੱਦ ਕੀਤੇ ਜਾਣ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਯੂਜੀਸੀ ਵੱਲੋਂ ਕੀਤਾ ਫੈਸਲਾ ਬੇਲੋੜਾ ਅਤੇ ਗੈਰ ਸੰਵਿਧਾਨਕ ਹੈ।

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਕਿਹਾ ਕਿ ਯੂਨੀਵਰਸਿਟੀ ਗਰਾਂਟਸ ਕਮਿਸ਼ਨਰ ਪੰਜਾਬੀ ਭਾਸ਼ਾ ਨੂੰ ਬਰਬਾਦ ਕਰਨ ‘ਤੇ ਤੁਲਿਆ ਹੋਇਆ ਹੈ। ਅਜਿਹੇ ਫੈਸਲੇ ਨਾਲ ਪੰਜਾਬੀ ਪ੍ਰਤੀ ਮੋਹ ਰੱਖਣ ਵਾਲਿਆਂ ਦੇ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਭਾਰਤ ਦੇ ਸੰਵਿਧਾਨ ‘ਚ ਪ੍ਰਵਾਨਤ ਭਾਸ਼ਾਵਾਂ ‘ਚੋਂ ਇਕ ਹੈ ਅਤੇ ਤਕਨੀਕੀ ਪੱਖ ਨੂੰ ਆਧਾਰ ਬਣਾ ਕੇ ਲਿਆ ਫੈਸਲਾ ਵਾਜਿਬ ਨਹੀਂ ਹੈ।

ਸਬੰਧਿਤ ਖ਼ਬਰ:  ਖੇਤਰੀ ਭਾਸ਼ਾਵਾਂ ‘ਤੇ ਕੇਂਦਰ ਦਾ ਇਕ ਹੋਰ ਵਾਰ

ਪ੍ਰੋ. ਬਡੂੰਗਰ ਨੇ ਕਿਹਾ ਕਿ 14 ਕਰੋੜ ਲੋਕ ਪੰਜਾਬੀ ਭਾਸ਼ਾ ਬੋਲਦੇ ਹਨ ਅਤੇ ਖੇਤਰੀ ਭਾਸ਼ਾਵਾਂ ‘ਤੇ ਅਜਿਹਾ ਹਮਲਾ ਲੋਕਾਂ ਨਾਲ ਸਰਾਸਰ ਧੱਕਾ ਹੈ, ਜਿਸ ਪ੍ਰਤੀ ਯੂਜੀਸੀ ਨੂੰ ਮੁੜ ਨਜ਼ਰਸਾਨੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਰਸੇ ਤੇ ਸੱਭਿਆਚਾਰ ਨੂੰ ਚਿੱਤਰਣ ਲਈ ਪੰਜਾਬੀ ਭਾਸ਼ਾ ਅਹਿਮ ਹੈ, ਜਿਸ ‘ਤੇ ਕੀਤਾ ਗਿਆ ਹਮਲਾ ਨਾਸਹਿਣਯੋਗ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ‘ਚ ਕੁਝ ਅਜਿਹੀਆਂ ਸ਼ਕਤੀਆਂ ਵੀ ਹਨ ਜੋ ਪੰਜਾਬੀ ਭਾਸ਼ਾ, ਪੰਜਾਬੀ ਸੱਭਿਆਚਾਰ ਅਤੇ ਪੰਜਾਬ ਦੇ ਇਤਿਹਾਸ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਯੂਜੀਸੀ ਨੂੰ ਭਾਸ਼ਾਵਾਂ ਪ੍ਰਤੀ ਅਜਿਹੇ ਗਲਤ ਫੈਸਲੇ ਨਹੀਂ ਲੈਣੇ ਚਾਹੀਦੇ ਅਤੇ ਤਕਨੀਕੀ ਪੱਖ ਰੱਖਕੇ ਧਾਰਮਿਕ ਰਸਾਲਿਆਂ ਨੂੰ ਪ੍ਰਵਾਨਗੀ ਨਾ ਦੇਣਾ ਬੇਹੱਦ ਮੰਦਭਾਗਾ ਕਦਮ ਹੈ। ਅਜਿਹਾ ਫੈਸਲਾ ਮੁੜ ਵਿਚਾਰ ਕਰਕੇ ਵਾਪਸ ਲਿਆ ਜਾਣਾ ਚਾਹੀਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਯੂਨੀਵਰਸਿਟੀ ਗਰਾਂਟ ਕਮਿਸ਼ਨ ਵੱਲੋਂ ਪੰਜਾਬੀ ਭਾਸ਼ਾ ਅਤੇ ਸਿੱਖ ਧਰਮ ਨਾਲ ਸਬੰਧਤ ਯੂਨੀਵਰਸਿਟੀਆਂ ਦੇ ਖੋਜ ਪੱਤਰਾਂ ਨੂੰ ਰੱਦ ਕੀਤੇ ਜਾਣ ਦੇ ਫ਼ੈਸਲੇ ਨੂੰ ਸਿੱਖ ਵਿਦਵਾਨ ਭਾਈ ਅਸ਼ੋਕ ਸਿੰਘ ਬਾਗੜੀਆਂ ਨੇ ਮੰਦਭਾਗਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: