Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਯੂ.ਕੇ. ਦੇ ਮੰਤਰੀ ਨੇ ਕੋਹੇਨੂਰ ‘ਤੇ ਭਾਰਤ ਦੇ ਦਾਅਵੇ ਨੂੰ ਨਕਾਰਿਆ, ਸਿੱਖ ਜਥੇਬੰਦੀ ਨੇ ਕੀਤਾ ਸਵਾਗਤ

ਯੂ.ਕੇ. ਦੇ ਮੰਤਰੀ ਨੇ ਕੋਹੇਨੂਰ ‘ਤੇ ਭਾਰਤ ਦੇ ਦਾਅਵੇ ਨੂੰ ਨਕਾਰਿਆ, ਸਿੱਖ ਜਥੇਬੰਦੀ ਨੇ ਕੀਤਾ ਸਵਾਗਤ

ਲੰਦਨ: ਆਈ.ਬੀ. ਟਾਈਮਸ ਦੀ ਰਿਪੋਰਟ ਮੁਤਾਬਕ, ਯੂ.ਕੇ. ਦੇ ਨਵੇਂ ਬਣੇ ਮੰਤਰੀ ਨੇ ਕੋਹੇਨੂਰ ਹੀਰੇ ‘ਤੇ ਭਾਰਤ ਦੇ ਦਾਅਵੇ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਕੋਹੇਨੂਰ ਨੂੰ 1849 ‘ਚ ਈਸਟ ਇੰਡੀਆ ਕੰਪਨੀ ਬਰਤਾਨੀਆ ਦੇ ਰਾਜ ਵੇਲੇ ਪੰਜਾਬ ਤੋਂ ਲੈ ਗਈ ਸੀ ਅਤੇ ਬਰਤਾਨੀਆ ਦੇ ਤਾਜ ਦਾ ਹਿੱਸਾ ਬਣਾ ਲਿਆ ਸੀ।

ਅਲੋਕ ਸ਼ਰਮਾ ਨੇ ਆਪਣੀ ਤਿੰਨ ਦਿਨਾਂ ਭਾਰਤ ਯਾਤਰਾ ਦੌਰਾਨ ਕਿਹਾ ਕਿ ਇਸ ਗੱਲ ਦਾ ਕੋਈ ਕਾਨੂੰਨੀ ਆਧਾਰ ਨਹੀਂ ਕਿ ਭਾਰਤ ਨੂੰ ਹੀਰਾ ਵਾਪਸ ਦਿੱਤਾ ਜਾਵੇ।

ਜ਼ਿਕਰਯੋਗ ਹੈ ਕਿ ਬਰਤਾਨੀਆ ਦੀ ਨਵੀਂ ਬਣੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਅਲੋਕ ਸ਼ਰਮਾ ਨੂੰ ਏਸ਼ੀਆ ਅਤੇ ਆਸਟ੍ਰੇਲੀਆ ਮਾਮਲਿਆਂ ਦਾ ਮੰਤਰੀ ਬਣਾਇਆ ਹੈ।

ਆਈ.ਬੀ. ਟਾਈਮਸ ਦੀ ਰਿਪੋਰਟ ਮੁਤਾਬਕ ਬਰਤਾਨੀਆ ਆਧਾਰਤ ਸਿੱਖ ਜਥੇਬੰਦੀ ਨੇ ਸ਼ਰਮਾ ਨੂੰ ਚਿੱਠੀ ਲਿਖ ਕੇ ਉਨ੍ਹਾਂ ਦੇ ਇਸ ਬਿਆਨ ਦਾ ਸਵਾਗਤ ਕੀਤਾ ਹੈ।

ਇਸ ਨੂੰ ਅੰਗ੍ਰੇਜ਼ੀ ਵਿਚ ਪੜ੍ਹਨ ਲਈ: http://bit.ly/2adqU1L

ਭਾਈ ਅਮਰੀਕ ਸਿੰਘ, ਚੇਅਰਮੈਨ ਸਿੱਖ ਫੈਡਰੇਸ਼ਨ ਯੂ.ਕੇ. ਨੇ ਚਿੱਠੀ ਵਿਚ ਲਿਖਿਆ, “ਕੋਹੇਨੂਰ ਹੀਰੇ ਦੇ ਸਬੰਧ ‘ਚ ਤੁਹਾਡਾ ਬਿਆਨ ਪੜ੍ਹ ਕੇ ਸਾਨੂੰ ਬਹੁਤ ਖੁਸ਼ੀ ਹੋਈ। ਅਸੀਂ ਪਹਿਲਾਂ ਹੀ ਇਹ ਗੱਲ ਕਹਿ ਚੁੱਕੇ ਹਾਂ ਕਿ ਕਾਨੂੰਨਨ ਭਾਰਤ ਦਾ ਕੋਈ ਹੱਕ ਨਹੀਂ ਬਣਦਾ ਕੋਹੇਨੂਰ ‘ਤੇ।”

ਭਾਈ ਅਮਰੀਕ ਸਿੰਘ ਨੇ ਕਿਹਾ ਕਿ ਕੋਹੇਨੂਰ ਐਂਗਲੋ-ਸਿੱਖ ਸੰਧੀ ਦੇ ਆਧਾਰ ‘ਤੇ ਬਰਤਾਨੀਆ ਪਹੁੰਚਿਆ ਸੀ। ਕੋਹੇਨੂਰ ਦਾ ਭਵਿੱਖ ਭਰਤਾਨੀਆ ਅਤੇ ਕੌਮਾਂਤਰੀ ਸਿੱਖ ਭਾਈਚਾਰੇ ਦੇ ਵਿਚਕਾਰ ਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨਵੀ ਸਰਕਾਰ ਨੂੰ ਜਗਤਾਰ ਸਿੰਘ ਜੱਗੀ ਜੌਹਲ ਨੂੰ ਰਸਮੀ ਤੌਰ ’ਤੇ ਰਾਜਦੂਤੀ ਸੁਰੱਖਿਆ ਦੇਣ ਦੀ ਅਪੀਲ ਕੀਤੀ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਇਸ ਨਾਲ ਮਾਮਲਾ
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਨੇ ਸੰਯੁਕਤ ਰਾਸ਼ਟਰ ਦੀ ੮੧ਵੀਂ ਮਹਾਸਭਾ ਦੌਰਾਨ ਸਿੱਖ ਸਵੈ-ਨਿਰਣਾ ਅਤੇ ਸਿਆਸੀ ਹੱਕਾਂ ਦਾ ਮੁੱਦਾ ਉਠਾਇਆ।
ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨੀਆ ਸਰਕਾਰ ’ਤੇ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ਨੂੰ ਨਸਲੀ ਅਤੇ ਧਾਰਮਿਕ ਨਫ਼ਰਤ ਦੇ ਆਮ ਅੰਕੜਿਆਂ ਵਿੱਚ ਲੁਕਾਉਣ ਦਾ ਦੋਸ਼ ਲਾਇਆ ਹੈ। ਲਿਵਰਪੂਲ ਵਿੱਚ ਲੇਬਰ ਪਾਰਟੀ ਦੀ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: