Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਯੂ.ਕੇ. ਵਿਚ ਗੁਰਦੁਆਰਾ ਸਾਹਿਬ ਨੂੰ ਅੱਗ ਲਗਾਉਣ ਦੀ ਭਾਈ ਲੌਂਗੋਵਾਲ ਨੇ ਕੀਤੀ ਨਿੰਦਾ

ਯੂ.ਕੇ. ਵਿਚ ਗੁਰਦੁਆਰਾ ਸਾਹਿਬ ਨੂੰ ਅੱਗ ਲਗਾਉਣ ਦੀ ਭਾਈ ਲੌਂਗੋਵਾਲ ਨੇ ਕੀਤੀ ਨਿੰਦਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਯੂ.ਕੇ. ਵਿਚ ਇੱਕ ਗੁਰਦੁਆਰਾ ਸਾਹਿਬ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਅੱਗ ਲਗਾਏ ਜਾਣ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖ ਪੂਰੀ ਦੁਨੀਆ ਵਿਚ ਵਸੇ ਹੋਏ ਹਨ ਅਤੇ ਉਹ ਜਿਥੇ ਵੀ ਰਹਿੰਦੇ ਹਨ ਉਥੇ ਗੁਰਦੁਆਰਾ ਸਾਹਿਬ ਦੀ ਸਥਾਪਨਾ ਕਰ ਕੇ ਸਰਬੱਤ ਦੇ ਭਲੇ ਦੀ ਕਾਮਨਾ ਕਰਦੇ ਹਨ। ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਯੂ.ਕੇ. ਦੀ ਸਰਕਾਰ ਨਾਲ ਗੱਲਬਾਤ ਕਰ ਕੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਨੂੰ ਯਕੀਨੀ ਬਣਵਾਏ।

ਗੋਬਿੰਦ ਸਿੰਘ ਲੌਂਗੋਵਾਲ

ਭਾਈ ਲੌਂਗੋਵਾਲ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਵੱਖ ਵੱਖ ਦੇਸ਼ਾਂ ਦੀ ਤਰੱਕੀ ਵਿਚ ਅਹਿਮ ਹਿੱਸਾ ਪਾਉਣ ਵਾਲੇ ਸਿੱਖਾਂ ਦੇ ਧਾਰਮਿਕ ਅਸਥਾਨਾਂ ਦੇ ਨਾਲ-ਨਾਲ ਸਿੱਖਾਂ ‘ਤੇ ਵੀ ਨਸਲੀ ਹਮਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਜਿਸ ਵੀ ਦੇਸ਼ ਵਿਚ ਰਹਿਣ ਉਨ੍ਹਾਂ ਦੀ ਸੁਰੱਖਿਆ ਦੀ ਜਿੰਮੇਵਾਰੀ ਉਥੋਂ ਦੀਆਂ ਸਰਕਾਰਾਂ ਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਯੂ.ਕੇ. ਵਿਚ ਗੁਰਦੁਆਰਾ ਸਾਹਿਬ ਨੂੰ ਅੱਗ ਲਗਾਉਣ ਦੀ ਘਟਨਾ ਨੂੰ ਲੈ ਕੇ ਭਾਰਤ ਦੇ ਵਿਦੇਸ਼ ਮੰਤਰਾਲੇ ਨਾਲ ਰਾਬਤਾ ਕੀਤਾ ਜਾਵੇਗਾ ਅਤੇ ਘਟਨਾ ਨੂੰ ਅੰਜਾਮ ਦੇਣ ਵਾਲੇ ਲੋਕਾਂ ਨੂੰ ਸਜਾ ਦਿਵਾਉਣ ਲਈ ਆਖਿਆ ਜਾਵੇਗਾ।

ਸਬੰਧਿਤ ਖ਼ਬਰ: ਗੁਰਦੁਆਰਾ ਅਤੇ ਮਸਜਿਦ ਉੱਤੇ ਇਕੋ ਸਮੇਂ ਹਮਲਾ

ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਯੂ.ਕੇ. ਦੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਅਤੇ ਉਥੇ ਦੀ ਸਰਕਾਰ ‘ਤੇ ਦੋਸ਼ੀ ਲੋਕਾਂ ਵਿਰੁੱਧ ਕਾਰਵਾਈ ਲਈ ਦਬਾਅ ਬਣਾਉਣ। ਭਾਈ ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਦੇ ਨਾਲ ਮਸਜਿਦ ਨੂੰ ਅੱਗ ਲਗਾਉਣ ਦੀ ਵੀ ਨਿੰਦਾ ਕੀਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਵਿਚ ਦੁਨੀਆਦਾਰੀ ਸਰਕਾਰ ਦੀ ਗੈਰਸਿਧਾਂਤਕ ਤੇ ਅਧਾਰਹੀਣ ਦਖਲਅੰਦਾਜ਼ੀ ਹੈ ਜਿਸ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣੀ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਜਾਰੀ ਕਰਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: