Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਰਾਖਵਾਂਕਰਨ: ਜਾਟਾਂ ਵਲੋਂ ਪੁਲਿਸ ਦੀਆਂ ਦੋ ਬੱਸਾਂ ਸਾੜੀਆਂ ਗਈਆਂ; ਐਸਪੀ ਸਣੇ 18 ਪੁਲਿਸ ਮੁਲਾਜ਼ਮ ਫੱਟੜ

ਰਾਖਵਾਂਕਰਨ: ਜਾਟਾਂ ਵਲੋਂ ਪੁਲਿਸ ਦੀਆਂ ਦੋ ਬੱਸਾਂ ਸਾੜੀਆਂ ਗਈਆਂ; ਐਸਪੀ ਸਣੇ 18 ਪੁਲਿਸ ਮੁਲਾਜ਼ਮ ਫੱਟੜ

ਫਤਿਆਬਾਦ: ਦਿੱਲੀ ਵੱਲ ਮਾਰਚ ਕਰਨ ਤੋਂ ਰੋਕਣ ਉਤੇ ਕੱਲ੍ਹ (ਐਤਵਾਰ) ਜਾਟਾਂ ਅਤੇ ਪੁਲਿਸ ਵਿਚਕਾਰ ਹੋਈ ਝੜਪ ਵਿੱਚ ਐਸਪੀ, ਡੀਐਸਪੀ ਤੇ 18 ਪੁਲਿਸ ਮੁਲਾਜ਼ਮਾਂ ਸਮੇਤ ਕੁੱਲ 35 ਵਿਅਕਤੀ ਫੱਟੜ ਹੋ ਗਏ। ਸਿਰਸਾ-ਹਿਸਾਰ-ਦਿੱਲੀ ਮੁੱਖ ਮਾਰਗ ਉਤੇ ਪਿੰਡ ਢਾਣੀ ਗੋਪਾਲ ਵਿੱਚ ਹੋਏ ਟਕਰਾਅ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੀਆਂ ਦੋ ਬੱਸਾਂ ਨੂੰ ਅੱਗ ਲਗਾ ਦਿੱਤੀ। ਸਥਿਤੀ ਉਦੋਂ ਤਣਾਅਪੂਰਨ ਬਣ ਗਈ ਜਦੋਂ ਜ਼ਿਲ੍ਹਾ ਹਿਸਾਰ ਦੇ ਪਿੰਡ ਚਮਾਰਖੇੜਾ ਤੇ ਖੇੜੀ ਦੇ ਜਾਟ ਪ੍ਰਦਰਸ਼ਨਕਾਰੀਆਂ ਨੇ ਢਾਣੀ ਗੋਪਾਲ ਵਿੱਚ ਲੱਗੇ ਧਰਨੇ ਵਿੱਚ ਸ਼ਾਮਲ ਹੋਣ ਲਈ ਫਤਿਆਬਾਦ ਜ਼ਿਲ੍ਹੇ ਵਿੱਚ ਦਾਖ਼ਲ ਹੋਣ ਦਾ ਯਤਨ ਕੀਤਾ।

injured SSP Jaat reservation

ਪੁਲਿਸ ਨੇ ਦੱਸਿਆ ਕਿ ਟਰੈਕਟਰ-ਟਰਾਲੀਆਂ ਉਤੇ ਸਵਾਰ ਜਾਟਾਂ ਨੇ ਪੁਲਿਸ ਰੋਕਾਂ ਤੋੜਨ ਦਾ ਯਤਨ ਕੀਤਾ। ਡੀਐਸਪੀ ਗੁਰਦਿਆਲ ਸਿੰਘ, ਜੋ ਇਥੇ ਨਾਕੇ ਉਤੇ ਤਾਇਨਾਤ ਸੀ, ਨੇ ਪ੍ਰਦਰਸ਼ਨਕਾਰੀਆਂ ਨੂੰ ਪੈਦਲ ਜਾਣ ਲਈ ਕਿਹਾ ਪਰ ਪ੍ਰਦਰਸ਼ਨਕਾਰੀ ਨਾ ਮੰਨੇ। ਪੁਲਿਸ ਵਲੋਂ ਜ਼ਬਰਦਸਤੀ ਰੋਕਣ ਕਰਕੇ ਦੋਵਾਂ ਧਿਰਾਂ ‘ਚ ਪਥਰਾਅ ਅਤੇ ਲਾਠੀਚਾਰਜ ਸ਼ੁਰੂ ਹੋ ਗਿਆ। ਇਸ ਟਕਰਾਅ ਵਿੱਚ ਨੌਂ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਅਤੇ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੀਆਂ ਦੋ ਬੱਸਾਂ ਨੂੰ ਅੱਗ ਲਗਾ ਦਿੱਤੀ। ਐਸਪੀ ਓਪੀ ਨਰਵਾਲ ਦੇ ਹੱਥ ਉਤੇ ਸੱਟ ਲੱਗੀ ਹੈ।

ਸਬੰਧਤ ਖ਼ਬਰ:

ਹਰਿਆਣਾ ਦੇ 8 ਕਸਬਿਆਂ ਵਿੱਚ ਕਰਫਿਊ; ਦਿੱਲੀ ਨੂੰ ਪਾਣੀ ਦੀ ਸਪਲਾਈ ਰੋਕੀ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਐਤਵਾਰ ਨੂੰ ਹਰਿਆਣਾ 'ਚ ਦੋ ਜਾਤ ਆਧਾਰਤ ਰੈਲੀਆਂ ਕਾਰਨ ਵਧਦੇ ਤਣਾਅ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਨਾਂ 'ਤੇ 26 ਨਵੰਬਰ ਦੀ ਅੱਧੀ ਰਾਤ ਤਕ
ਹਰਿਆਣਾ ਪੁਲਿਸ ਹੁਣ ਡੇਰਾ ਮੁਖੀ ਦੇ ਕੁੜਮ ਅਤੇ ਸਾਬਕਾ ਕਾਂਗਰਸੀ ਮੰਤਰੀ ਹਰਮਿੰਦਰ ਜੱਸੀ ਨੂੰ ਘੇਰਨ ਦੇ ਰੌਂਅ ਵਿੱਚ ਹੈ। ਇਸ ਗੱਲ ਦਾ ਪ੍ਰਗਟਾਵਾ ਖੁਦ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਬਲਾਤਕਾਰ ਦੇ ਦੋਸ਼ 'ਚ 20 ਸਾਲਾ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੀ ਕਰੀਬੀ ਹਨੀਪ੍ਰੀਤ ਦੀਆਂ 25
ਬਲਾਤਕਾਰ ਦੇ ਦੋਸ਼ 'ਚ 20 ਸਾਲਾ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੀ ਕਰੀਬੀ ਹਨੀਪ੍ਰੀਤ ਉਰਫ ਪ੍ਰਿਯੰਕਾ ਤਨੇਜਾ ਦੀ ਸੋਮਵਾਰ (3 ਅਕਤੂਬਰ) ਨੂੰ ਹੋਈ ਗ੍ਰਿਫਤਾਰੀ ਤੇ ਉਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: