Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਰਾਜਨੀਤਕ ਜਥੇਬੰਦੀਆਂ ਵਲੋਂ ਭਾਈ ਹਵਾਰਾ ਨੂੰ ਦਿੱਲੀ ਤੋਂ ਪੰਜਾਬ ਲਿਆਉਣ ਦੀ ਮੰਗ

ਰਾਜਨੀਤਕ ਜਥੇਬੰਦੀਆਂ ਵਲੋਂ ਭਾਈ ਹਵਾਰਾ ਨੂੰ ਦਿੱਲੀ ਤੋਂ ਪੰਜਾਬ ਲਿਆਉਣ ਦੀ ਮੰਗ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਯੁਨਾਇਟਿਡ ਅਕਾਲੀ ਦਲ ਅਤੇ ਸੁਤੰਤਰ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿਚ ਤਬਦੀਲ ਕੀਤਾ ਜਾਵੇ।

ਉਪਰੋਕਤ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪੰਜਾਬ ਦੇ ਪੁਲਿਸ ਮੁਖੀ ਸੁਰੇਸ਼ ਅਰੋੜਾ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਕਿ ਭਾਈ ਹਵਾਰਾ ਨੂੰ ਦਿੱਲੀ ਤੋਂ ਤਬਦੀਲ ਕਰਕੇ ਪੰਜਾਬ ਦੀ ਕਿਸੇ ਜੇਲ੍ਹ ਵਿਚ ਲਿਆਂਦਾ ਜਾਵੇ ਕਿਉਂਕਿ ਭਾਈ ਹਵਾਰਾ ‘ਤੇ ਹੁਣ ਦਿੱਲੀ ਦਾ ਕੋਈ ਕੇਸ ਬਾਕੀ ਨਹੀਂ ਰਿਹਾ ਹੈ।

ਸਿੱਖ ਸਿਆਸਤ ਨਿਊਜ਼ (SSN) ਨਾਲ ਫੋਨ ‘ਤੇ ਗੱਲ ਕਰਦੇ ਹੋਏ ਯੁਨਾਇਟਿਡ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਉਹ ਆਉਣ ਵਾਲੀ 10 ਨਵੰਬਰ ਨੂੰ ਇਕ ਹੋਰ “ਸਰਬੱਤ ਖ਼ਾਲਸਾ” ਇਕੱਠ ਕਰਨਾ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਸਾਰੇ ਅਧਿਕਾਰ ਭਾਈ ਜਗਤਾਰ ਸਿੰਘ ਹਵਾਰਾ ਅਤੇ “ਸਰਬੱਤ ਖ਼ਾਲਸਾ” ਦੇ ਚੁਣੇ ਹੋਏ ਹੋਰ ਜਥੇਦਾਰਾਂ; ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇ ਦਿੱਤੇ ਗਏ ਹਨ।

(ਫਾਈਲ ਫੋਟੋ)
(ਫਾਈਲ ਫੋਟੋ)

ਯੁਨਾਇਰਿਡ ਦਲ ਅਤੇ ਮਾਨ ਦਲ ਦੇ ਆਗੂਆਂ ਨੇ ਪੁਲਿਸ ਮੁਖੀ ਨੂੰ ਯਕੀਨ ਦੁਆਇਆ ਕਿ 10 ਨਵੰਬਰ ਨੂੰ ਹੋਣ ਵਾਲਾ ਇਕੱਠ ਸ਼ਾਂਤੀਪੂਰਨ ਹੋਵੇਗਾ।

ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਚਮਕੌਰ ਸਿੰਘ, ਗੁਰਮੁੱਖ ਸਿੰਘ ਅਤੇ ਜਸਵਿੰਦਰ ਸਿੰਘ ‘ਤੇ ਫਰੀਦਕੋਟ ਪੁਲਿਸ ਵਲੋਂ 13 ਸਤੰਬਰ ਨੂੰ ਤਸ਼ੱਦਦ ਢਾਹਿਆ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਪੀੜਤਾਂ ‘ਤੇ ਦਬਾਅ ਪਾਇਆ ਗਿਆ ਕਿ ਉਹ ਝੂਠੀ ਗਵਾਹੀ ਦੇਣ।

ਉਨ੍ਹਾਂ ਕਿਹਾ ਜੇ ਦੋਸ਼ੀ ਪੁਲਿਸ ਅਫਸਰ, ਡੀ.ਐਸ.ਪੀ. ਸੁਲੱਖਣ ਸਿੰਘ, ਸੀ.ਆਈ.ਏ. ਇੰਸਪੈਕਟਰ ਸ਼ਿੰਦਰ ਸਿੰਘ ਅਤੇ ਇੰਸਪੈਕਟਰ ਜਗਦੀਸ਼ ਕੁਮਾਰ ਅਤੇ ਦਲਬੀਰ ਸਿੰਘ ਨੂੰ ਸਜ਼ਾ ਨਾ ਦਿੱਤੀ ਗਈ ਤਾਂ ਉਹ ਪੰਜਾਬ ਦੇ ਰਾਜਪਾਲ ਨੂੰ 26 ਸਤੰਬਰ ਨੂੰ ਯਾਦ ਪੱਤਰ ਦੇਣਗੇ ਅਤੇ ਮੁੱਖ ਮੰਤਰੀ ਦੇ ਘਰ ਮੂਹਰੇ ਧਰਨਾ ਦੇਣਗੇ। ਪੰਜਾਬ ਪੁਲਿਸ ਮੁਖੀ ਨੇ ਡੀ.ਆਈ.ਜੀ. ਬਠਿੰਡਾ ਰੇਂਜ ਨੂੰ ਇਸ ਘਟਨਾ ਦੀ ਜਾਂਚ ਕਰਨ ਲਈ ਕਿਹਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ
ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: