Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਰਾਜਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਬ੍ਰਮਿੰਘਮ ਵਿੱਚ ਹੋਇਆ ਭਾਰੀ ਰੋਸ ਮੁਜਾਹਰਾ

ਰਾਜਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਬ੍ਰਮਿੰਘਮ ਵਿੱਚ ਹੋਇਆ ਭਾਰੀ ਰੋਸ ਮੁਜਾਹਰਾ

ਲੰਡਨ: ਅਜਾਦ ਸਿੱਖ ਰਾਜ ਲਈ ਸੰਘਰਸ਼ੀਲ ਬਰਤਾਨੀਆਂ ਦੀਆਂ ਸਿੱਖ ਜਥੇਬੰਦੀਅ ਦੀ ਸਾਂਝੀ ਕੋਆਰਡੀਨੇਸ਼ਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ. ਕੇ. ਦੇ ਸੱਦੇ ਤੇ ਬ੍ਰਮਿੰਘਮ ਸਥਿਤ ਭਾਰਤੀ ਦੂਤਾਵਾਸ ਮੂਹਰੇ ਸਿੱਖਾਂ ਵਲੋਂ 15 ਮਈ ਸ਼ੁੱਕਰਵਾਰ ਵਾਲੇ ਦਿਨ ਭਾਰੀ ਰੋਸ ਮੁਜਾਹਰਾ ਕੀਤਾ ਗਿਆ ਜਿਸ ਵਿੱਚ ਸਮੂਹ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ, ਗੁਰਦਵਾਰਾ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਅਤੇ ਸਿੱਖ ਸੰਗਤਾਂ ਨੇ ਵੱਡੀ ਪੱਧਰ ਤੇ ਸ਼ਮੂਲੀਅਤ ਕੀਤੀ।

ਪ੍ਰਾਪਤ ਜਾਣਕਾਰੀ ਅਨੁਸਾਰ ਸੈਂਕੜੇ ਸਿੱਖਾਂ ਵਲੋਂ ਰੋਸ ਮੁਜਾਹਰੇ ਦੌਰਾਨ 16 ਜਨਵਰੀ ਤੋਂ ਭੁੱਖ ਹੜਤਾਲ ਤੇ ਬੈਠੇ ਬਾਪੂ ਸੂਰਤ ਸਿੰਘ ਵਲੋਂ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਵਿੱਢੇ ਹੋਏ ਸੰਘਰਸ਼ ਦੀ ਡੱਟ ਕੇ ਹਿਮਾਇਤ ਕੀਤੀ ਗਈ ਗਈ ਅਤੇ ਜੇਹਲਾਂ ਵਿੱਚ ਬੰਦ ਸਿੰਘਾਂ ਦੀ ਤਰੰਤ ਰਿਹਾਈ ਲਈ ਅਵਾਜ਼ ਬੁਲੰਦ ਕੀਤੀ ਗਈ। ਪੰਜਾਬ ਭਰ ਦੇ ਸਿੱਖਾਂ ਨੂੰ ਸੱਦਾ ਦਿੱਤਾ ਗਿਆ ਕਿ ਜੇਹਲਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਇਸ ਮੋਰਚੇ ਵਿੱਚ ਵਧ ਚੜ੍ਹ ਕੇ ਸਾਥ ਦਿੱਤਾ ਜਾਵੇ।

ਰਾਜਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਬ੍ਰਮਿੰਘਮ ਵਿੱਚ ਹੋਇਆ ਭਾਰੀ ਰੋਸ ਮੁਜਾਹਰਾ
ਰਾਜਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਬ੍ਰਮਿੰਘਮ ਵਿੱਚ ਹੋਇਆ ਭਾਰੀ ਰੋਸ ਮੁਜਾਹਰਾ

ਰੋਸ ਮੁਜਾਹਰੇ ਵਿੱਚ ਹੋਰਨਾਂ ਤੋਂ ਇਲਾਵਾ ਸਿੱਖ ਫੈਡਰੇਸ਼ਨ ਯੂ. ਕੇ. ਆਗੂ ਭਾਈ ਹਰਦੀਸ਼ ਸਿੰਘ, ਭਾਈ ਕੁਲਦੀਪ ਸਿੰਘ ਚਹੇੜੂ, ਯੂਨਾਈਟਿਡ ਖਾਲਸਾ ਦਲ ਯੂ. ਕੇ. ਦੇ ਭਾਈ ਲਵਸਿੰਦਰ ਸਿੰਘ ਡੱਲੇਵਾਲ, ਭਾਈ ਬਲਵਿੰਦਰ ਸਿੰਘ ਢਿੱਲੋਂ, ਧਰਮ ਯੁੱਧ ਜਥਾ ਦਮਦਮੀ ਟਕਸਾਲ ਦੇ ਭਾਈ ਚਰਨ ਸਿੰਘ, ਭਾਈ ਬਲਵਿੰਦਰ ਸਿੰਘ ਚਹੇੜੂ, ਬ੍ਰਿਟਿਸ਼ ਸਿੱਖ ਕੌਂਸਲ ਦੇ ਭਾਈ ਕੁਲਵੰਤ ਸਿੰਘ ਢੇਸੀ, ਅਖੰਡ ਕੀਰਤਨੀ ਜਥਾ ਯੂ. ਕੇ. ਵਲੋਂ ਜਥੇਦਾਰ ਬਲਵੀਰ ਸਿੰਘ, ਭਾਈ ਅਵਤਾਰ ਸਿੰਘ ਸੰਘੇੜਾ, ਖਾਲਿਸਤਾਨ ਜਲਾਵਤਨ ਸਰਕਾਰ ਦੇ ਪ੍ਰਧਾਨ ਮੰਤਰੀ ਭਾਈ ਗੁਰਮੇਜ ਸਿੰਘ ਗਿੱਲ, ਇੰਟਰਨੈਸ਼ਨਲ ਪੰਥਕ ਦਲ ਦੇ ਭਾਈ ਰਘਬੀਰ ਸਿੰਘ, ਨੌਜਵਾਨ ਭਾਈ ਕੁਲਦੀਪ ਸਿੰਘ , ਸ਼ੋਮਣੀ ਅਕਾਲੀ ਦਲ ਯੂ. ਕੇ. ਦੇ ਭਾਈ ਗੁਰਦੇਵ ਸਿਘ ਚੌਹਾਨ, ਸ਼ੋਮਣੀ ਅਕਾਲੀ ਦਲ ਅੰਮ੍ਰਿਤਸਰ ਯੂ. ਕੇ. ਦੇ ਚੇਅਰਮੈਨ ਭਾਈ ਗੁਰਦਿਆਲ ਸਿੰਘ ਅਟਵਾਲ, ਭਾਈ ਰਜਿੰਦਰ ਸਿੰਘ ਚਿੱਟੀ, ਗੁਰੂ ਨਾਨਕ ਗੁਰਦਵਾਰਾ ਸਮੈਦਿਕ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਮਲਕੀਤ ਸਿੰਘ ਤੇਹਿੰਗ ਅਤੇ ਬ੍ਰਮਿੰਘਮ, ਵੁਲਰਵਰਹੈਂਪਟਨ, ਕਾਵੈਂਟਰੀ, ਲੈਸਟਰ ਦੇ ਗੁਰਦਵਾਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਨੁਮਇੰਦੇ ਸ਼ਾਮਲ ਸਨ।

ਰਾਜਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਬ੍ਰਮਿੰਘਮ ਵਿੱਚ ਹੋਇਆ ਭਾਰੀ ਰੋਸ ਮੁਜਾਹਰਾ
ਰਾਜਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਬ੍ਰਮਿੰਘਮ ਵਿੱਚ ਹੋਇਆ ਭਾਰੀ ਰੋਸ ਮੁਜਾਹਰਾ

ਵੱਖ ਵੱਖ ਸ਼ਹਿਰਾਂ ਤੋਂ ਪੁੱਜੀਆਂ ਪੰਜ ਸੌ ਦੇ ਕਰੀਬ ਸਿੱਖ ਸੰਗਤਾਂ ਨੇ ਹੱਥਾਂ ਵਿੱਚ ਜੇਹਲਾਂ ਵਿੱਚ ਬੰਦ ਸਿੰਘਾਂ ਦੀਆਂ ਤਸਵੀਰਾਂ ਅਤੇ ਬੈਨਰ ਫੜੇ ਹੋਏ ਸਨ।

ਇਸ ਮੌਕੇ ਖਾਲਿਸਤਾਨ ਜਿੰਦਾਬਾਦ, ਸਿੱਖ ਕੀ ਚਾਹੁੰਦੇ ਹਨ -ਇਨਸਾਫ, ਅੱਤਵਾਦੀ ਕੌਣ -ਭਾਰਤ ਸਰਕਾਰ, ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਤੇਰੀ ਸੋਚ ਤੇ ਪਹਿਰਾ ਦਿਆਂਗੇ ਠੋਕ ਕੇ, ਬਾਪੂ ਸੂਰਤ ਸਿੰਘ ਖਾਲਸਾ ਤੇਰੀ ਸੋਚ ਤੇ ਪਹਿਰਾ ਦਿਆਂਗੇ ਠੋਕ ਕੇ, ਜੇਹਲਾਂ ਬੰਦ ਸਿੰਘਾਂ ਨੂੰ ਰਿਹਾਆ ਕਰੋ ਦੇ ਅਕਾਸ਼ ਗੁੰਜਾਊ ਨਾਹਰੇ ਲਗਾਏ ਗਏ।

ਅਖੀਰ ਵਿੱਚ ਭਾਰਤੀ ਕੌਂਸਲੇਟ ਜਨਰਲ ਨੂੰ ਸਿੱਖ ਜਥੇਬੰਦੀਆਂ ਵਲੋਂ ਮੈਮੋਰੰਡਮ ਦਿੱਤਾ ਦਿਆ ਗਿਆ, ਜਿਸ ਵਿੱਚ ਸਿੱਖ ਕੈਦੀਆਂ ਪ੍ਰਤੀ ਭਾਰਤ ਸਰਕਾਰ, ਭਾਰਤੀ ਪ੍ਰਸਾਸ਼ਨ ਅਤੇ ਭਾਰਤੀ ਨਿਆਂਪਾਲਿਕਾ ਦਾ ਪੱਖਪਾਤੀ ਵਤੀਰਾ ਦਰਸਾਉਂਦਿਆਂ ਅਦਾਲਤਾਂ ਵਲੋਂ ਸੁਣਾਈ ਗਈ ਸਜ਼ਾ ਪੂਰੀ ਕਰ ਚੁੱਕੇ ਰਾਜਸੀ ਸਿੱਖ ਕੈਦੀਆਂ ਦੀ ਤੁਰੰਤ ਰਿਹਾਈ ਲਈ ਅਵਾਜ਼ ਬੁਲੰਦ ਕੀਤੀ ਗਈ।

ਰਾਜਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਬ੍ਰਮਿੰਘਮ ਵਿੱਚ ਹੋਇਆ ਭਾਰੀ ਰੋਸ ਮੁਜਾਹਰਾ
ਰਾਜਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਬ੍ਰਮਿੰਘਮ ਵਿੱਚ ਹੋਇਆ ਭਾਰੀ ਰੋਸ ਮੁਜਾਹਰਾ

ਸਿੱਖ ਜਥੇਬੰਦੀਆਂ ਵਲੋਂ ਐਲਾਨ ਕੀਤਾ ਗਿਆ ਕਿ ਉਹ ਜੇਹਲਾਂ ਵਿੱਚ ਬੰਦ ਸਿੰਘਾਂ ਦੇ ਨਾਲ ਡੱਟ ਕੇ ਖੜੇ ਹਨ।

ਅਖੀਰ ਵਿੱਚ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ. ਕੇ. ਦੇ ਕੋਆਰਡੀਨੇਟਰ ਭਾਈ ਕੁਲਦੀਪ ਸਿੰਘ ਚਹੇੜੂ ਅਤੇ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਵਲੋਂ ਸਮੂਹ ਸਿੱਖ ਸੰਗਤਾਂ, ਗੁਰਦਵਾਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਹੱਕਾਂ ਹਿਤਾਂ ਅਤੇ ਕੌਮੀ ਅਜ਼ਾਦੀ ਦੀ ਅਵਾਜ਼ ਬੁਲੰਦ ਕਰ ਰਹੇ ਮੀਡੀਏ ਦਾ ਧੰਨਵਾਦ ਕੀਤਾ ਕਰਦਿਆਂ ਆਖਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਅਰੰਭ ਹੋਇਆ ਸੰਘਰਸ਼ ਅਜਾਦ ਸਿੱਖ ਰਾਜ ਖਾਲਿਸਤਾਨ ਲਈ ਚੱਲ ਰਹੇ ਕੌਮੀ ਸੰਘਰਸ਼ ਦਾ ਇੱਕ ਇੱਕ ਹਿੱਸਾ ਅਤੇ ਪੜਾਅ ਹੈ। ਇਸ ਕਰਕੇ ਹਰ ਸਿੱਖ ਵਾਸਤੇ ਵਧ ਚੜ੍ਹ ਕੇ ਇਸ ਵਿੱਚ ਯੋਗਦਾਨ ਪਾਉਣਾ ਜਰੂਰੀ ਫਰਜ਼ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਹਾਲ ਵਿਚ ਹੀ ਦਿੱਲੀ ਹਾਈ ਕੋਰਟ ਨੇ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਦੀ ਸੂਬਾ ਸਰਕਾਰ ਦੇ "ਸੰਟੈਂਸ ਰਿਵਿਊ ਬੋਰਡ" ਨੂੰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: