Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਰਾਜਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਬਰਨਾਲਾ ‘ਚ “ਵੰਗਾਰ” ਮਾਰਚ ਹੋਇਆ

ਰਾਜਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਬਰਨਾਲਾ ‘ਚ “ਵੰਗਾਰ” ਮਾਰਚ ਹੋਇਆ

ਬਰਨਾਲਾ ( 8 ਜਨਵਰੀ, 2015): ਭਾਰਤ ਦੀਆਂ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਅਤੇ ਬਾਪੂ ਸੂਰਤ ਸਿੰਘ ਦੀ ਹਮਾਇਤ ਵਿੱਚ ਸਮੂਹ ਸੰਗਤ ਅਤੇ ਰੋਜ਼ਾਨਾ ਪੰਜਾਬੀ ਅਖਬਾਰ ਰੋਜ਼ਾਨਾਂ ਪਹਿਰੇਦਾਰ ਵੱਲੋਂ “ਵੰਗਾਰ” ਮਾਰਚ ਕੱਢਿਆ ਗਿਆ।

Vangaar-March-Barnala-e1425783741143
ਵੱਖ-ਵੱਖ ਥਾਵਾਂ ਤੋਂ ਲੰਘਦਾ ਮਾਰਚ ਹੋਇਆ

ਮਾਰਚ ਗੁਰਦੁਆਰਾ ਨਾਨਕਸਰ ਠਾਠ ਤੋਂ ਸ਼ੁਰੂ ਹੋਇਆ ਅਤੇ ਵੱਖ-ਵੱਖ ਥਾਵਾਂ ਤੋਂ ਲੰਘਦਾ ਹੋਇਆ ਅਦਾਲਤ ਚੌਂਕ, ਪੱਕਾ ਕਾਲਜ਼ ਰੋਡ, ਸਦਰ ਬਾਜ਼ਾਰ ਅਤੇ ਗੁੜਖਾਨਾ ਚੌਂਕ ਤੋਂ ਲੰਘਦਾ ਹੋਇਆ ਬਾਲਮੀਕ ਚੌਂਕ ‘ਤੇ ਜਾ ਸਮਾਪਤ ਹੋਇਆ।

Vangaar-March-Barnala-2
ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਹੋਇਆ ਮਾਰਚ

ਪੱਤਰਕਾਰਾਂ ਨੇ ਗੱਲ ਕਰਦਿਆਂ ਸ੍ਰ. ਜਸਪਾਲ ਸਿੰਘ ਹੇਰਾਂ, ਸੰਪਾਦਕ ਰੋਜ਼ਾਨਾ ਪਹਿਰੇਦਾਰ ਨੇ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਬੁਜਰਗ ਅਕਾਲੀ ਆਗੂ ਬਾਪੂ ਸੂਰਤ ਸਿੰਘ ਵੱਲੋਂ ਰਾਜਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਆਰੰਭੇ ਸੰਘਰਸ਼ ਨੂੰ ਦਬਾਉਣ ਲਈ ਕਈ ਤਰਾਂ ਦੇ ਹੱਥ ਕੰਡੇ ਵਰਤ ਰਹੀ ਹੈ। ਰਾਜਸੀ ਸਿੱਖ ਕੈਦੀਆਂ ਦੀ ਰਿਹਾਈ ਵਿੱਚ ਆਪਣੀ ਅਸਫਲਤਾ ਛੁਪਾਉਣ ਲਈ ਇਸ ਸਬੰਧੀ ਉੱਠ ਰਹੀ ਆਵਾਜ਼ ਨੂੰ ਦਬਾ ਰਹੀ ਹੈ।

ਇਸੇ ਦੌਰਾਨ ਬਾਪੂ ਸੂਰਤ ਸਿੰਘ ਖਾਲਸਾ ਪੁਲਿਸ ਦੀ ਹਿਰਾਸਤ ਵਿੱਚ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨਾਲੀਆਂ ਰਾਹੀਂ ਬਾਪੂ ਸੂਰਤ ਸਿੰਘ ਨੂੰ ਜਬਰੀ ਭੋਜਨ ਦੇ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਹਾਲ ਵਿਚ ਹੀ ਦਿੱਲੀ ਹਾਈ ਕੋਰਟ ਨੇ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਦੀ ਸੂਬਾ ਸਰਕਾਰ ਦੇ "ਸੰਟੈਂਸ ਰਿਵਿਊ ਬੋਰਡ" ਨੂੰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: