Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਰਾਮਚੰਦਰ ਛਤਰਪਤੀ ਕਤਲ ਮਾਮਲੇ ‘ਚ ਸੌਦਾ ਸਾਧ ਦੋਸ਼ੀ ਕਰਾਰ: 17 ਨੂੰ ਹੋਵੇਗੀ ਸਜਾ

ਰਾਮਚੰਦਰ ਛਤਰਪਤੀ ਕਤਲ ਮਾਮਲੇ ‘ਚ ਸੌਦਾ ਸਾਧ ਦੋਸ਼ੀ ਕਰਾਰ: 17 ਨੂੰ ਹੋਵੇਗੀ ਸਜਾ

ਚੰਡੀਗੜ੍ਹ: ਪੰਚਕੁਲਾ ਸੀਬੀਆਈ ਅਦਾਲਤ ਨੇ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਮਾਮਲੇ ਵਿਚ ਸੌਦਾ ਸਾਧ ਗੁਰਮੀਤ ਰਾਮ ਰਹੀਮ ਅਤੇ ਉਸਦੇ ਨਾਲਦੇ ਤਿੰਨ ਹੋਰ ਸਾਜਿਸ਼ਘਾੜਿਆਂ ਉੱਤੇ ਦੋਸ਼ ਤੈਅ ਕਰ ਦਿੱਤੇ ਗਏ ਹਨ।ਗੁਰਮੀਤ ਰਾਮ ਰਹੀਮ ਅਤੇ ਉਸਦੇ ਤਿੰਨ ਹੋਰ ਸਾਥੀਆਂ ਨੂੰ 17 ਜਨਵਰੀ ਨੂੰ ਸਜਾ ਸੁਣਾਈ ਜਾਵੇਗੀ।

ਪੱਤਰਕਾਰ ਰਾਮਚੰਦਰ ਛਤਰਪਤੀ ਦਾ ਪੁੱਤਰ ਆਪਣੇ ਪਿਤਾ ਦੀ ਤਸਵੀਰ ਨਾਲ

ਇਹ ਮੁਕੱਦਮਾ ਵੀ ਸੀਬੀਆਈ ਜੱਜ ਜਗਦੀਪ ਸਿੰਘ ਵਲੋਂ ਸੁਣਿਆ ਗਿਆ ਜਿਹਨਾਂ ਵਲੋਂ 2017 ਵਿਚ ਜਬਰ-ਜਨਾਹ ਮਾਮਲੇ ਵਿਚ ਗੁਰਮੀਤ ਰਾਮ ਰਹੀਮ ਨੂੰ 14 ਸਾਲਾਂ ਦੀ ਸਜਾ ਸੁਣਾਈ ਗਈ ਸੀ।

ਪੱਤਰਕਾਰ ਰਾਮਚੰਦਰ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਵਲੋਂ ਇਸ ਸਾਜਿਸ਼ ਦੇ ਮੁਖ ਸਰਗਨੇ ਗੁਰਮੀਤ ਰਾਮ ਰਹੀਮ ਨੂੰ ਫਾਂਸੀ ਦੀ ਸਜਾ ਦਿੱਤੇ ਜਾਣ ਦੀ ਮੰਗ ਕੀਤੀ ਹੈ।

ਰਾਮ ਚੰਦਰ ਛੱਤਰਪਤੀ, ਜੋ ਕਿ ਪੂਰਾ ਸੱਚ ਅਖਬਾਰ ਦੇ ਸੰਪਾਦਕ ਸਨ, ਨੂੰ ਉਹਨਾਂ ਦੇ ਸਿਰਸਾ ਵਿਚਲੇ ਘਰ ਵਿਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਪੱਤਰਕਾਰ ਰਾਮ ਚੰਦਰ ਛੱਤਰਪਤੀ ਨੇ ਆਪਣੀ ਅਖਬਾਰ ਵਿਚ ਇੱਕ ਬੇਨਾਮੀ ਚਿੱਠੀ ਛਾਪੀ ਜਿਹੜੀ ਕਿ ਇਸ ਗੱਲ ਦਾ ਖੁਲਾਸਾ ਕਰਦੀ ਸੀ ਕਿ ਡੇਰਾ ਮੁਖੀ ਵਲੋਂ ਡੇਰੇ ਅੰਦਰ ਜਨਾਨੀਆਂ ਨਾਲ ਸਰੀਰਕ ਸ਼ੋਸ਼ਣ ਅਤੇ ਜਬਰ ਜਨਾਹ ਕੀਤਾ ਜਾ ਰਿਹਾ ਹੈ।

 

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: