Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਰੀੜ ਦੀ ਹੱਡੀ ਦੇ ਦਰਦ ਤੋਂ ਪੀੜਤ ਭਾਈ ਹਵਾਰਾ ਨੂੰ ਫਿਰ ਬੇੜੀਆਂ ‘ਚ ਜਕੜ ਕੇ ਦਿੱਲੀ ਪੁਲਿਸ ਨੇ ਅਦਾਲਤ ਵਿੱਚ ਕੀਤਾ ਪੇਸ਼

ਰੀੜ ਦੀ ਹੱਡੀ ਦੇ ਦਰਦ ਤੋਂ ਪੀੜਤ ਭਾਈ ਹਵਾਰਾ ਨੂੰ ਫਿਰ ਬੇੜੀਆਂ ‘ਚ ਜਕੜ ਕੇ ਦਿੱਲੀ ਪੁਲਿਸ ਨੇ ਅਦਾਲਤ ਵਿੱਚ ਕੀਤਾ ਪੇਸ਼

ਨਵੀ ਦਿੱਲੀ (30 ਜਨਵਰੀ, 2015 ): ਦਿੱਲ਼ੀ ਦੀ ਤਿਹਾੜ ਜੇਲ ‘ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਪਿਛਲੇ 4 ਮਹੀਨੇਆਂ ਤੋਂ ਰੀੜ੍ਹ ਦੀ ਹੱਡੀ ਵਿਚ ਦਰਦ ਤੋਂ ਪੀੜਤ ਹੈ, ਤੇ ਅਦਾਲਤ ਵਲੋਂ ਆਦੇਸ਼ ਦੇਣ ਤੇ ਭਾਈ ਹਵਾਰਾ ਦੀ ਐੈਮ ਆਰ ਆਈ ਕਰਵਾਈ ਗਈ ਸੀ ਤੇ ਜੇਲ੍ਹ ਦੇ ਡਾਕਟਰਾਂ ਨੇ ਵੀ ਭਾਈ ਹਵਾਰਾ ਨੂੰ ਪਿਛਲੇ ਲੰਮੇ ਸਮੇਂ ਤੋਂ ਜੇਲ੍ਹ ਅੰਦਰ ਹਸਪਤਾਲ ਵਿਚ ਰਖਿਆ ਹੋਇਆ ਸੀ ।

Bhai Jagtar Singh Hawara [ File Photo ]
ਭਾਈ ਜਗਤਾਰ ਸਿੰਘ ਹਵਾਰਾ(ਫਾਈਲ ਫੋਟੋ)

ਸਰਕਾਰੀ ਏਜੰਸੀਆਂ ਵਲੋਂ ਸਟੇਟਸ ਰਿਪੋਰਟ ਅਦਾਲਤ ਵਿਚ ਦਾਖਿਲ ਨਾ ਕਰਨ ਕਰਕੇ ਅਜ ਵੀ ਭਾਈ ਹਵਾਰਾ ਨੂੰ ਬੇੜੀਆਂ ਵਿਚ ਜਕੜ ਕੇ ਪੇਸ਼ ਕੀਤਾ ਗਿਆ ਸੀ ਤੇ ਦੋ ਪੁਲਿਸ ਵਾਲੇ ਆਪ ਸਹਾਰਾ ਦੇ ਕੇ ਭਾਈ ਹਵਾਰਾ ਨੂੰ ਅਦਾਲਤ ਦੀਆਂ ਪੌੜੀਆਂ ਚੜ੍ਹਨ ਵਿਚ ਮਦਦ ਕਰ ਰਹੇ ਸੀ

ਦਿੱਲੀ ਦੀ ਇਕ ਅਦਾਲਤ ਵਿਚ ਅਜ ਪੁਲਿਸ ਅਤੇ ਰਿਜਰਵ ਪੁਲਿਸ ਫੋਰਸ ਦੀ ਸਖਤ ਸੁਰਖਿਆ ਹੇਠ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਖਾੜਕੂ ਭਾਈ ਜਗਤਾਰ ਸਿੰਘ ਹਵਾਰਾ ਨੂੰ ਐਫ ਆਈ ਆਰ ਨੰ. 229/05 ਅਲੀਪੁਰ ਥਾਣਾ ਧਾਰਾ 120 ਬੀ, 121 ਅਤੇ 307 ਅਧੀਨ ਸਮੇˆ ਤੋਂ ਤਕਰੀਬਨ ਤਿੰਨ ਘੰਟੇ ਦੀ ਦੇਰੀ ਨਾਲ ਜੱਜ ਰੀਤਿਸ਼ ਸਿੰਘ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ।

ਦਿੱਲੀ ਦੇ ਕੇਸ ਵਿਚ ਇਸ ਵਕਤ ਗਵਾਹੀਆਂ ਚਲ ਰਹੀਆਂ ਹਨ ਤੇ ਅਜ ਅਦਾਲਤ ਵਿਚ ਕੋਈ ਵੀ ਸਰਕਾਰੀ ਗਵਾਹ ਹਾਜਿਰ ਨਾ ਹੋਣ ਕਰਕੇ ਮਾਮਲੇ ਵਿਚ ਕਿਸੇ ਕਿਸਮ ਦੀ ਕਾਰਵਾਈ ਨਹੀ ਹੋ ਸਕੀ ਜਿਸ ਕਰਕੇ ਮਾਮਲੇ ਦੀ ਅਗਲੀ ਸੁਣਵਾਈ 21 ਅਤੇ 23 ਫਰਵਰੀ ਨੂੰ ਹੋਵੇਗੀ ।

ਹਾਲਾਤ ਦੇਖ ਕੇ ਇਹੋ ਲਗ ਰਿਹਾ ਸੀ ਕਿ ਭਾਈ ਹਵਾਰਾ ਨੂੰ ਸਿਰਫ ਸਿੱਖ ਹੋਣ ਕਰਕੇ ਇਹ ਸਜਾ ਮਿਲ ਰਹੀ ਹੈ ਤੇ ਸਾਡੇ ਅਖੌਤੀ ਲੀਡਰ ਇਸ ਮਾਮਲੇ ਵਿਚ ਅਪਣੀਆਂ ਅੱਖਾਂ ਅਤੇ ਕੰਨਾ ਨੂੰ ਬੰਦ ਕਰਕੇ ਬੈਠੇ ਹੋਏ ਹਨ ।

ਅਜ ਕੋਰਟ ਵਿਚ ਭਾਈ ਹਵਾਰਾ ਨੂੰ ਮਿਲਣ ਵਾਸਤੇ ਭਾਈ ਗੁਰਚਰਨ ਸਿੰਘ, ਭਾਈ ਕਮਲਜੀਤ ਸਿੰਘ, ਭਾਈ ਹਰਮੀਤ ਸਿੰਘ, ਭਾਈ ਮਨਪ੍ਰੀਤ ਸਿੰਘ ਖਾਲਸਾ, ਬੀਬੀ ਨਿਰਪ੍ਰੀਤ ਕੌਰ, ਬੀਬੀ ਸੋਨਿਆ ਕੌਰ, ਭਾਈ ਰਣਜੀਤ ਸਿੰਘ, ਭਾਈ ਸੁਰਿੰਦਰ ਸਿੰਘ ਸਮੇਤ ਦੇਸ਼ ਅਤੇ ਵਿਦੇਸ਼ ਤੋਂ ਬਹੁਤ ਸਾਰੇ ਸਿੰਘ ਅਤੇ ਪ੍ਰੇਮੀ ਸੱਜਣ ਹਾਜਿਰ ਸਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਬੀਤੇ ਦਿਨੀ ਖਬਰਖਾਨੇ ਵਿੱਚ ਇਹ ਖਬਰ ਨਸ਼ਰ ਹੋਈ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਵੱਖ-ਵੱਖ ਅਦਾਲਤਾਂ ਵਿੱਚ ਤੀਹ ਤੋਂ ਵੱਧ ਮੁਕਦਮੇ ਬਕਾਇਆ ਹਨ। ਇਹ ਖਬਰ ਸਾਲ 2016 ਤੋਂ ਪੰਜਾਬ
ਬੀਤੇ ਦਿਨੀ ਖਬਰਖਾਨੇ ਵਿੱਚ ਇਹ ਖਬਰ ਨਸ਼ਰ ਹੋਈ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਵੱਖ-ਵੱਖ ਅਦਾਲਤਾਂ ਵਿੱਚ ਤੀਹ ਤੋਂ ਵੱਧ ਮੁਕਦਮੇ ਬਕਾਇਆ ਹਨ। ਇਹ ਖਬਰ ਸਾਲ 2016 ਤੋਂ ਪੰਜਾਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: