Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਰੁਲਦਾ ਕਤਲ ਕਾਂਡ: ਭਾਈ ਰਮਨਦੀਪ ਸਿੰਘ ਗੋਲਡੀ ਨੇ ਪਟਿਆਲਾ ਅਦਾਲਤ ਵਿੱਚ ਭੁਗਤੀ ਪੇਸ਼ੀ

ਰੁਲਦਾ ਕਤਲ ਕਾਂਡ: ਭਾਈ ਰਮਨਦੀਪ ਸਿੰਘ ਗੋਲਡੀ ਨੇ ਪਟਿਆਲਾ ਅਦਾਲਤ ਵਿੱਚ ਭੁਗਤੀ ਪੇਸ਼ੀ

ਪਟਿਆਲਾ (13 ਅਗਸਤ , 2015): ਸਾਲ 2009 ਵਿੱਚ ਪਟਿਆਲਾ ਵਿੱਚ ਅਣਪਛਾਤੇ ਵਿਅਕਤੀਆਂ ਦੀਆਂ ਗੋਲੀਆਂ ਦਾ ਸ਼ਿਕਾਰ ਹੋਏ ਭਗਵਾਵਾਦੀ ਸੰਸਥਾ ਰਾਸ਼ਟਰੀ ਸਿੱਖ ਸੰਗਤ ਦੇ ਪ੍ਰਧਾਨ ਰੁਲਦਾ ਸਿੰਘ ਕਤਲ ਕਾਂਡ ਵਿੱਚ ਅੱਜ ਭਾਈ ਰਮਨਦੀਪ ਸਿੰਘ ਗੋਲਡੀ ਨੂੰ ਵਧੀਕ ਸੈਸ਼ਨ ਜੱਜ ਅਰੁਣ ਗੁਪਤਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ।

ਭਾਈ ਰਮਨਦੀਪ ਸਿੰਘ ਗੋਲਡੀ(ਫਾਈਲ ਫੋਟੋ)
ਭਾਈ ਰਮਨਦੀਪ ਸਿੰਘ ਗੋਲਡੀ(ਫਾਈਲ ਫੋਟੋ)

ਅਦਾਲਤ ਵੱਲੋਂ ਮਾਮਲੇ ਦੀ ਸੁਣਵਾਈ 25 ਅਗਸਤ ‘ਤੇ ਪਾ ਦਿੱਤੀ ਗਈ । ਇਸੇ ਕੇਸ ਵਿੱਚ ਹੀ ਬੇਅੰਤ ਸਿੰਘ ਕਤਲ ਕੇਸ ਵਿੱਚ ਚੰਡੀਗੜ੍ਹ ਦੀ ਤਿਹਾੜ ਜੇਲ ਵਿੱਚ ਬੰਦ ਭਾਈ ਜਗਤਾਰ ਸਿੰਘ ਤਾਰਾ ਨੂੰ ਵੀਡੀਓ ਕਾਨਫਰੰਸਿੰਗ ਰਾਹੀ ਪੇਸ਼ ਕੀਤਾ ਗਿਆ ।

ਜ਼ਿਕਰਯੋਗ ਹੈ ਕਿ 29 ਸਤੰਬਰ 2009 ਨੂੰ ਰੁਲਦਾ ਸਿੰਘ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਦਿੱਤੀਆਂ ਗਈਆਂ ਸਨ। ਜਿਸ ਤੋਂ ਬਾਅਦ ਉਸਨੂੰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਭਰਤੀ ਕਰਵਾ ਦਿੱਤਾ ਗਿਆ ਸੀ ਜਿੱਥੋਂ ਉਨ੍ਹਾਂ ਨੂੰ ਚੰਡੀਗੜ੍ਹ ਪੀ.ਜੀ.ਆਈ. ਰੈਫ਼ਰ ਕਰ ਦਿੱਤਾ ਗਿਆ ਸੀ । ਜਿੱਥੇ 15 ਅਗਸਤ, 2009 ਨੂੰ ਉਨ੍ਹਾਂ ਦੀ ਮੌਤ ਹੋ ਗਈ ਸੀ ।

ਥਾਣਾ ਤ੍ਰਿਪੜੀ ਵਿੱਚ ਦਰਜ ਹੋਏ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਪੰਜ ਵਿਅਕਤੀ ਜਗਮੋਹਨ ਸਿੰਘ, ਦਰਸ਼ਨ ਸਿੰਘ, ਅਮਰਜੀਤ ਸਿੰਘ, ਦਲਜੀਤ ਸਿੰਘ ਤੇ ਗੁਰਜੰਟ ਸਿੰਘ 27 ਫਰਵਰੀ ਨੂੰ ਬਰੀ ਹੋ ਗਏ ਸਨ। ਪਰ ਭਾਈ ਰਮਨਦੀਪ ਸਿੰਘ ਗੋਲਡੀ ਅਤੇ ਭਾਈ ਜਗਤਾਰ ਸਿੰਘ ਤਾਰਾ ਦੇ ਖ਼ਿਲਾਫ਼ ਇਹ ਕੇਸ ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਹੀ ਸ਼ੁਰੂ ਹੋਇਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅੱਜ (ਸੋਮਵਾਰ) ਜੱਜ ਰਵਦੀਪ ਸਿੰਘ ਹੁੰਦਲ ਨੇ ਨਾਭਾ ਜੇਲ੍ਹ ਵਿਚ ਨਜ਼ਰਬੰਦ ਭਾਈ ਰਮਨਦੀਪ ਸਿੰਘ ਗੋਲਡੀ ਨੂੰ 2010 ਦੇ ਇਕ ਕੇਸ ਵਿਚੋਂ ਬਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਅਪ੍ਰੈਲ 2010
ਰਾਸ਼ਟਰੀ ਸਿੱਖ ਸੰਗਤ ਦੇ ਸਾਬਕਾ ਪ੍ਰਧਾਨ ਰੁਲਦਾ ਸਿੰਘ ਦੇ ਕਤਲ ਕੇਸ ਸਬੰਧੀ ਇੱਥੇ ਵਧੀਕ ਸੈਸ਼ਨ ਜੱਜ ਅਰੁਣ ਗੁਪਤਾ ਦੀ ਅਦਾਲਤ ਵਿੱਚ ਹੋਈ ਸੁਣਵਾਈ ਭਾਈ ਜਗਤਾਰ ਸਿੰਘ ਤਾਰਾ, ਜੋ ਮਰਹੂਮ ਮੁੱਖ
ਰਾਸ਼ਟਰੀ ਸਿੱਖ ਸੰਗਤ ਦੇ ਸਾਬਕਾ ਪ੍ਰਧਾਨ ਰੁਲਦਾ ਸਿੰਘ ਦੇ ਕਤਲ ਕੇਸ ਵਿੱਚ ਭਾਈ ਜਗਤਾਰ ਸਿੰਘ ਤਾਰਾ ਅਤੇ ਭਾਈ ਰਮਨਦੀਪ ਸਿੰਘ ਗੋਲਡੀ ਖ਼ਿਲਾਫ਼ ਅੱਜ ਇੱਥੇ ਦੋਸ਼ ਆਇਦ ਹੋ ਗਏ। ਗੋਲਡੀ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: