Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਰੋਹਿੰਗਿਆ ਦਾ ਨਸਲੀ ਸਫ਼ਾਇਆ ਹੁਣ ਵੀ ਜਾਰੀ: ਸੰਯੁਕਤ ਰਾਸ਼ਟਰ

ਰੋਹਿੰਗਿਆ ਦਾ ਨਸਲੀ ਸਫ਼ਾਇਆ ਹੁਣ ਵੀ ਜਾਰੀ: ਸੰਯੁਕਤ ਰਾਸ਼ਟਰ

ਚੰਡੀਗੜ੍ਹ: ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰਾਂ ਬਾਰੇ ਦੂਤ ਨੇ ਕਿਹਾ ਕਿ ਅਗਸਤ ਮਹੀਨੇ ਹਿੰਸਾ ਸ਼ੁਰੂ ਹੋਣ ਤੋਂ ਬਾਅਦ ਮਿਆਂਮਾਰ ਦੇ ਰਖਾਇਨ ਸੂਬੇ ’ਚ ਰੋਹਿੰਗਿਆ ਮੁਸਲਮਾਨਾਂ ਦਾ ਨਸਲੀ ਸਫ਼ਾਇਆ ਅਜੇ ਵੀ ਜਾਰੀ ਹੈ। ਇਨ੍ਹਾਂ ਕੀਤੇ ਜਾ ਰਹੇ ਜ਼ੁਲਮਾਂ ਤੋਂ ਬਚਣ ਲਈ 70 ਹਜ਼ਾਰ ਤੋਂ ਵੱਧ ਰਹਿੰਗੀਆਂ ਸਰਹੱਦ ਟੱਪ ਦੇ ਬੰਗਲਾਦੇਸ਼ ਚਲੇ ਗਏ ਸਨ।

ਸੰਯੁਕਤ ਰਾਸ਼ਟਰ ’ਚ ਮਨੁੱਖੀ ਅਧਿਕਾਰਾਂ ਬਾਰੇ ਸਹਾਇਕ ਸਕੱਤਰ ਜਨਰਲ ਐਂਡ੍ਰਿਊ ਗਿਲਮੌਰ ਨੇ ਬੰਗਲਾਦੇਸ਼ ’ਚ ਸ਼ਰਨਾਰਥੀ ਕੈਂਪ ਦੇ ਦੌਰੇ ਮਗਰੋਂ ਕਿਹਾ ਕਿ ਮਿਆਂਮਾਰ ’ਚ ਰੋਹਿੰਗੀਆਂ ਦਾ ਨਸਲੀ ਸਫ਼ਾਇਆ ਅਜੇ ਵੀ ਜਾਰੀ ਹੈ। ਮੈਨੂੰ ਨਹੀਂ ਲੱਗਦਾ ਕਿ ਜੋ ਮੈਂ ਕੌਕਸ ਬਾਜ਼ਾਰ ’ਚ ਦੇਖਿਆ ਤੇ ਸੁਣਿਆ ਹੈ ਉਸ ਮਗਰੋਂ ਕੋਈ ਹੋਰ ਨਤੀਜਾ ਕੱਢਿਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਹਿੰਸਾ ਦਾ ਤਰੀਕਾ ਬਦਲ ਗਿਆ ਹੈ। ਪਿਛਲੇ ਸਾਲ ਖ਼ੂਨ ਖ਼ਰਾਬੇ ਵਾਲੀਆਂ ਘਟਨਾਵਾ ਤੇ ਸਮੂਹਿਕ ਜਬਰ ਜਨਾਹ ਵਾਲੀਆਂ ਘਟਨਾਵਾਂ ਦੀ ਥਾਂ ਹੁਣ ਦਹਿਸ਼ਤ ਫੈਲਾਉਣ ਵਾਲੀਆਂ ਮੁਹਿੰਮਾਂ ਤੇ ਜਬਰੀ ਭੁੱਖਮਰੀ ਨੇ ਲੈ ਲਈ ਹੈ। ਉਨ੍ਹਾਂ ਆਪਣੇ ਬਿਆਨ ’ਚ ਕਿਹਾ ਕਿ ਮਿਆਂਮਾਰ ਵੱਲੋਂ ਕੁਝ ਸ਼ਰਨਾਰਥੀ ਵਾਪਸ ਲੈਣ ਦੇ ਬਾਵਜੂਦ ਇਹ ਗੱਲ ਸਮਝ ਤੋਂ ਬਾਹਰ ਹੈ ਕਿ ਨੇੜ ਭਵਿੱਖ ’ਚ ਕੋਈ ਰੋਹਿੰਗੀਆ ਮਿਆਂਮਾਰ ਮੁੜ ਸਕਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਆਂਮਾਰ (ਬਰਮਾ) ਦੇ ਰਖੀਨ ਸੂਬੇ ’ਚ ਰੋਹਿੰਗਿਆ ਮੁਸਲਮਾਨਾਂ ਦੇ ਕਤਲੇਆਮ ਪਿੱਛੋਂ ਜਾਨ ਬਚਾ ਕੇ ਗੁਆਂਢੀ ਮੁਲਕ ਬੰਗਲਾਦੇਸ਼ ਪਹੁੰਚਣ ਵਾਲੇ ਸ਼ਰਣਾਰਥੀਆਂ ਨੂੰ ਵਾਪਸ ਉਨ੍ਹਾਂ ਦੇ ਸੂਬੈ ਰਖੀਨ (ਮਿਆਂਮਾਰ) 'ਚ ਭੇਜਣ ਲਈ
ਆਰਐਸਐਸ ਦੇ ਮੁਖੀ ਮੋਹਨ ਭਾਗਵਤ ਨੇ ਅੱਜ ਕੇਂਦਰ ਸਰਕਾਰ ਨੂੰ ਕਿਹਾ ਕਿ ਰੋਹਿੰਗਿਆ ਬਾਰੇ ਫੈਸਲਾ ਲੈਣ ਵੇਲੇ ਕੌਮੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਿਆ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਰੋਹਿੰਗੀਆ ਮੁਸਲਮਾਨਾਂ
ਔਕਸਫੋਰਡ ਯੂਨੀਵਰਸਿਟੀ ਕਾਲਜ ਨੇ ਆਂਗ ਸਾਂ ਸੂ ਕੀ ਦੀ ਪੇਂਟਿੰਗ ਆਪਣੇ ਮੁੱਖ ਦੁਆਰ ਤੋਂ ਹਟਾ ਦਿੱਤੀ ਹੈ। ਰੋਹਿੰਗਿਆ ਮੁਸਲਮਾਨਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਕਾਰਨ ਮਿਆਂਮਾਰ ਆਗੂ ਦੀ ਹੋ ਰਹੀ ਆਲੋਚਨਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: