Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਲਹਿਰਾਗਾਗਾ ਅਤੇ ਦਿੜ੍ਹਬਾ ਮੰਡੀ ਨੇੜਲੇ ਪਿੰਡਾਂ ਦੇ ਦੋ ਕਿਸਾਨਾਂ ਵਲੋਂ ਆਰਥਿਕ ਤੰਗੀ ਕਾਰਨ ਖੁਦਕੁਸ਼ੀ

ਲਹਿਰਾਗਾਗਾ ਅਤੇ ਦਿੜ੍ਹਬਾ ਮੰਡੀ ਨੇੜਲੇ ਪਿੰਡਾਂ ਦੇ ਦੋ ਕਿਸਾਨਾਂ ਵਲੋਂ ਆਰਥਿਕ ਤੰਗੀ ਕਾਰਨ ਖੁਦਕੁਸ਼ੀ

ਚੰਡੀਗੜ੍ਹ: ਲਹਿਰਾਗਾਗਾ ਨੇੜਲੇ ਪਿੰਡ ਭੁਟਾਲ ਕਲਾਂ ਵਿੱਚ ਬਾਅਦ ਦੁਪਹਿਰ ਇੱਕ ਗਰੀਬ ਕਿਸਾਨ ਵਲੋਂ ਆਰਥਿਕ ਤੰਗੀ ਕਰਕੇ ਖੇਤ ’ਚ ਸਪਰੇਅ ਪੀ ਕੇ ਆਪਣੀ ਖੁਦਕੁਸ਼ੀ ਕਰ ਲਈ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਗੁਰਦੇਵ ਸਿੰਘ ਉਰਫ ਭੋਲਾ ਸਿੰਘ (51) ਵਾਸੀ ਭੁਟਾਲ ਕਲਾਂ ਕੋਲ ਮਹਿਜ਼ ਡੇਢ ਏਕੜ ਜ਼ਮੀਨ ਸੀ।

ਉਹ ਕੁਝ ਥਾਂ ’ਤੇ ਸਬਜ਼ੀ ਵਗੈਰਾ ਲਾ ਕੇ ਪਰਿਵਾਰ ਪਾਲਦਾ ਸੀ। ਉਹ ਕੁਝ ਦਿਨਾਂ ਤੋਂ ਗਰੀਬੀ ਨੂੰ ਲੈ ਕੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਉਹ ਅੱਜ ਖੇਤ ਵਿੱਚ ਮਿਰਚਾਂ ’ਤੇ ਸਪਰੇਅ ਕਰਨ ਗਿਆ ਸੀ ਅਤੇ ਉਥੇ ਹੀ ਸਪਰੇਅ ਪੀਣ ਕਰਕੇ ਉਸ ਦੀ ਮੌਤ ਹੋ ਗਈ। ਉਹ ਆਪਣੇ ਪਿੱਛੇ ਦੋ ਲੜਕੇ ਛੱਡ ਗਿਆ ਹੈ। ਉਧਰ ਐਸਐਚਓ ਮੂਨਕ ਗੁਰਭਜਨ ਸਿੰਘ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਉਨ੍ਹਾਂ ਕੋਲ ਅਜੇ ਤੱਕ ਇਸ ਘਟਨਾ ਦੀ ਕੋਈ ਜਾਣਕਾਰੀ ਨਹੀਂ ਹੈ।

ਕਿਸਾਨ ਗੁਰਦੇਵ ਸਿੰਘ ਉਰਫ ਭੋਲਾ ਸਿੰਘ (51) ਵਾਸੀ ਭੁਟਾਲ ਕਲਾਂ ਅਤੇ ਕਿਸਾਨ ਹਰਬੰਸ ਸਿੰਘ (49) ਪਿੰਡ ਚੱਠਾ ਨਨਹੇੜਾ
ਕਿਸਾਨ ਗੁਰਦੇਵ ਸਿੰਘ ਉਰਫ ਭੋਲਾ ਸਿੰਘ (51) ਵਾਸੀ ਭੁਟਾਲ ਕਲਾਂ ਅਤੇ ਕਿਸਾਨ ਹਰਬੰਸ ਸਿੰਘ (49) ਪਿੰਡ ਚੱਠਾ ਨਨਹੇੜਾ

ਦੂਜੀ ਘਟਨਾ ਦਿੜ੍ਹਬਾ ਮੰਡੀ ਨੇੜੇ ਪਿੰਡ ਚੱਠਾ ਨਨਹੇੜਾ ਵਿਚ ਆਰਥਿਕ ਤੌਰ ’ਤੇ ਟੁੱਟ ਚੁੱਕੇ ਇੱਕ ਗਰੀਬ ਕਿਸਾਨ ਹਰਬੰਸ ਸਿੰਘ (49) ਵੱਲੋਂ ਬੀਤੀ ਰਾਤ ਆਪਣੇ ਘਰ ਵਿੱਚ ਹੀ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਖ਼ਤਮ ਕਰਨ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਬੰਸ ਸਿੰਘ ਨੇ ਉਸ ਸਮੇਂ ਜ਼ਹਿਰੀਲੀ ਚੀਜ਼ ਖਾਈ ਜਦੋਂ ਉਸ ਦਾ ਸਾਰਾ ਪਰਿਵਾਰ ਸੁੱਤਾ ਪਿਆ ਸੀ।

ਮ੍ਰਿਤਕ ਦੀ ਪਤਨੀ ਚਰਨਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਸਿਰ ਚੜ੍ਹੇ ਕਰਜ਼ੇ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ ਜਿਸ ਕਰਕੇ ਉਸ ਨੇ ਖੁਦਕੁਸ਼ੀ ਕੀਤੀ। ਉਸ ਕੋਲ ਸਿਰਫ ਚਾਰ ਵਿੱਘੇ ਜ਼ਮੀਨ ਹੈ ਜਿਸ ਨਾਲ ਘਰ ਦਾ ਗੁਜ਼ਾਰਾ ਮੁਸ਼ਕਲ ਨਾਲ ਚੱਲਦਾ ਸੀ। ਇਸ ਸਬੰਧੀ ਥਾਣਾ ਛਾਜਲੀ ਦੇ ਏਐਸਆਈ ਨਿਰਮਲ ਸਿੰਘ ਨੇ ਦੱਸਿਆ ਕਿ ਉਕਤ ਕਿਸਾਨ ਪ੍ਰਾਈਵੇਟ ਤੌਰ ’ਤੇ ਡਰਾਈਵਰੀ ਵੀ ਕਰਦਾ ਸੀ। ਮ੍ਰਿਤਕ ਕਿਸਾਨ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਕਰਜ਼ਾ ਮਾਫੀ ਦਾ ਅਮਲ ਸਵਾਲਾਂ ਦੇ ਘੇਰੇ ਵਿੱਚ ਹੈ। ਜਿੱਥੇ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਸ਼ਰਤਾਂ ਤਹਿਤ ਐਲਾਨੇ 2 ਲੱਖ ਤੱਕ ਦੇ ਖੇਤੀ ਕਰਜ਼ੇ ਦੀ ਮਾਫੀ
ਬਠਿੰਡਾ ਥਰਮਲ ਬੰਦ ਕਰਨ ਨਾਲ 1300 ਕਰੋੜ ਪ੍ਰਤੀ ਮਹੀਨਾ ਬੱਚਤ ਚੂਠੀ ਅਫ਼ਵਾਹ,ਸਿਰਫ਼ ਬੱਚਤ 18 ਕਰੋੜ ਰੁਪਏ ਸਾਲਾਨਾ:ਇੰਜਨੀਅਰਜ਼ ਐਸੋਸੀਏਸ਼ਨ
ਜਦੋਂ ਸਰਕਾਰ ਨੇ ਬਠਿੰਡਾ ਤੇ ਰੋਪੜ ਥਰਮਲ ਪਲਾਂਟਾਂ ਨੂੰ ਬੰਦ ਕਰਨ ਦਾ ਫੈਸਲਾ ਲੈ ਲਿਆ ਹੈ ਤਾਂ ਸਰਕਾਰ ਦਾ ਖਿਲਾਖੀ ਫਰਜ਼ ਬਣਦਾ ਹੈ ਕਿ ਪਲਾਂਟਾਂ ਦੀ ਹਜ਼ਾਰਾਂ ਕਿੱਲੇ ਪੈਲੀ ਉਨ੍ਹਾਂ
ਬਠਿੰਡਾ ਥਰਮਲ ਨੂੰ ਬੰਦ ਕਰਨ ਤੋਂ ਦਰਜਨਾਂ ਬਜ਼ੁਰਗ ਕਿਸਾਨ ਭੜਕ ਉੱਠੇ ਹਨ। ਇਨ੍ਹਾਂ ਬਜ਼ੁਰਗਾਂ ਨੇ ਕਈ ਦਹਾਕੇ ਪਹਿਲਾਂ ਆਪਣੇ ਖੇਤ ਥਰਮਲ ਖਾਤਰ ਦੇ ਦਿੱਤੇ ਸਨ। ਪੰਜਾਬ ਸਰਕਾਰ ਨੇ ਉਦੋਂ ਮਾਮੂਲੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: