Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਲਾਲ ਸਿੰਘ ਨੂੰ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦੀ ਸੰਭਾਵਨਾ

ਲਾਲ ਸਿੰਘ ਨੂੰ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦੀ ਸੰਭਾਵਨਾ

th
ਲਾਲ ਸਿੰਘ

ਨਵੀਂ ਦਿੱਲੀ(1 ਮਾਰਚ, 2015):ਕਾਂਗਰਸ ਨੇ ਪਿਛਲੇ ਸਮੇਂ ਦੌਰਾਨ ਮਿਲੀਆਂ ਹਾਰਾਂ ਤੋਂ ਬਾਅਦ ਪ੍ਰਦੇਸ਼ ਇਕਾਈਆਂ ‘ਚ ਬਦਲਾਅ ਦਾ ਮਨ ਬਣਾ ਲਿਆ ਹੈ। ਪੰਜਾਬ ‘ਚ ਸੂਬਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੀ ਕੁਰਸੀ ‘ਤੇ ਤਲਵਾਰ ਲਟਕ ਗਈ ਹੈ। ਉਨ੍ਹਾਂ ਨੂੰ ਹਟਾਉਣ ਦੇ ਚਰਚੇ ਸ਼ੁਰੂ ਹੋ ਗਏ ਹਨ ਅਤੇ ਉਨ੍ਹਾਂ ਦੀ ਥਾਂ ‘ਤੇ ਲਾਲ ਸਿੰਘ ਦਾ ਨਾਮ ਸਭ ਤੋਂ ਅੱਗੇ ਚਲ ਰਿਹਾ ਹੈ। ਉਂਜ ਬਾਜਵਾ ਖ਼ਿਲਾਫ਼ ਬਗਾਵਤ ਦਾ ਝੰਡਾ ਬੁਲੰਦ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਬਦਲਾਅ ਮਨਜ਼ੂਰ ਨਹੀਂ ਹੋਵੇਗਾ। ਕਾਂਗਰਸ ਹਾਈ ਕਮਾਂਡ ਪ੍ਰਦੇਸ਼ ਇਕਾਈਆਂ ‘ਚ ਬਦਲਾਅ ਬਾਰੇ ਕਿਸੇ ਵੇਲੇ ਵੀ ਐਲਾਨ ਕਰ ਸਕਦੀ ਹੈ।

ਕਾਂਗਰਸ ਸੂਤਰਾਂ ਨੇ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਅੰਬਿਕਾ ਸੋਨੀ ਨੂੰ ਪੰਜਾਬ ਦਾ ਪ੍ਰਧਾਨ ਲਾਏ ਜਾਣ ਬਾਰੇ ਵੀ ਵਿਚਾਰਾਂ ਹੋ ਰਹੀਆਂ ਹਨ ਪਰ ਸਾਰੇ ਧੜਿਆਂ ਨੂੰ ਨਾਲ ਲੈ ਕੇ ਚੱਲਣ ਕਰਕੇ ਲਾਲ ਸਿੰਘ ਦੇ ਨਾਮ ਦੀ ਲਾਟਰੀ ਨਿਕਲ ਸਕਦੀ ਹੈ।

ਕਾਂਗਰਸ ਸੂਤਰਾਂ ਨੇ ਕਿਹਾ ਕਿ ਪੰਜਾਬ ਦੀ ਲੀਡਰਸ਼ਿਪ ਦੇ ਸੰਕਟ ਬਾਰੇ ਫ਼ੈਸਲਾ ਨਾ ਹੋਣ ਕਰਕੇ ਪਾਰਟੀ ਨੂੰ ਵੱਡਾ ਨੁਕਸਾਨ ਹੋ ਰਿਹਾ ਹੈ। ਪੰਜਾਬ ‘ਚ ਸੂਬਾ ਪ੍ਰਧਾਨ ਨੂੰ ਬਦਲਣ ਬਾਰੇ ਕਾਂਗਰਸ ਜਨਰਲ ਸਕੱਤਰ ਇੰਚਾਰਜ ਸ਼ਕੀਲ ਅਹਿਮਦ ਨੇ ਕੋਈ ਪ੍ਰਤੀਕਰਮ ਦੇਣ ਤੋਂ ਇਨਕਾਰ ਕਰ ਦਿੱਤਾ। ਸਾਬਕਾ ਮੰਤਰੀ ਲਾਲ ਸਿੰਘ ਦਾ ਨਾਂ ਭਾਵੇਂ ਸਭ ਤੋਂ ਮੂਹਰੇ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਇਸ ‘ਤੇ ਇਤਰਾਜ਼ ਹੋ ਸਕਦਾ ਹੈ ਕਿਉਂਕਿ ਉਹ ਖੁਦ ਵੀ ਪੰਜਾਬ ‘ਚ ਪਾਰਟੀ ਦੀ ਕਮਾਨ ਸੰਭਾਲਣ ਦੇ ਇਛੁੱਕ ਹਨ। ਕਾਂਗਰਸ ਦਾ ਵੱਡਾ ਧੜਾ ਵੀ ਚਾਹੁੰਦਾ ਹੈ ਕਿ ਕੈਪਟਨ ਨੂੰ ਸੂਬੇ ਦੀ ਵਾਗਡੋਰ ਸੰਭਾਲੀ ਜਾਵੇ।

ਇੰਜ ਜਾਪਦਾ ਹੈ ਕਿ ਹਾਈ ਕਮਾਂਡ ਕੈਪਟਨ ਦੇ ਦਬਾਅ ਹੇਠ ਨਹੀਂ ਆਉਣਾ ਚਾਹੁੰਦੀ। ਇਹ ਮਹਿਸੂਸ ਕੀਤਾ ਜਾ ਰਿਹਾ ਹੈ ਕਿ ਕੈਪਟਨ ਨੂੰ ਲਾਲ ਸਿੰਘ ਸਵੀਕਾਰ ਹੋਣਗੇ ਅਤੇ ਉਹ ਪੰਜਾਬ ‘ਚ ਧੜਿਆਂ ‘ਚ ਵੰਡੀ ਕਾਂਗਰਸ ਪਾਰਟੀ ਨੂੰ ਇਕਮੁੱਠ ਵੀ ਕਰ ਸਕਦੇ ਹਨ। ਬਾਅਦ ‘ਚ ਚੋਣਾਂ ਦੇ ਨੇੜੇ ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਦਾ ਮੁਖੀ ਜਾਂ ਚੋਣ ਪ੍ਰਚਾਰ ਕਮੇਟੀ ਦਾ ਮੁਖੀ ਬਣਾ ਕੇ ਉਨ੍ਹਾਂ ਨੂੰ ਅੱਗੇ ਕੀਤਾ ਜਾ ਸਕਦਾ ਹੈ।

ਇਕ ਆਗੂ ਨੇ ਕਿਹਾ ਕਿ ਚੋਣਾਂ ਨੂੰ ਹੋਣ ‘ਚ ਦੋ ਸਾਲਾਂ ਦਾ ਸਮਾਂ ਪਿਆ ਹੈ ਅਤੇ ਹਾਈ ਕਮਾਂਡ ਕੈਪਟਨ ਨੂੰ ਅੰਤਿਮ ਬਾਜ਼ੀ ਲਈ ਬਚਾ ਕੇ ਰੱਖਣਾ ਚਾਹੁੰਦੀ ਹੋਵੇਗੀ। ਉਸ ਸਮੇਂ ਤੱਕ ਕੈਪਟਨ ਨੂੰ ਮਨਜ਼ੂਰ ਆਗੂ ਨੂੰ ਪੰਜਾਬ ਦੀ ਕਮਾਨ ਸੌਂਪੀ ਜਾ ਸਕਦੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: