Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਲਾਹੌਰ ‘ਚ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਉਤਸ਼ਾਹ ਨਾਲ ਮਨਾਈ ਗਈ

ਲਾਹੌਰ ‘ਚ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਉਤਸ਼ਾਹ ਨਾਲ ਮਨਾਈ ਗਈ

ਅਟਾਰੀ (29 ਜੂਨ 2014): ਗੁ: ਡੇਹਰਾ ਸਾਹਿਬ ਲਾਹੌਰ ‘ਚ ਸਥਿਤ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ‘ਚ ਹੋਏ ਬਰਸੀ ਸਮਾਗਮਾਂ ਮੌਕੇ ਸੰਬੋਧਨ ਕਰਦਿਆ ਸ਼ਾਮ ਸਿੰਘ ਪ੍ਰਧਾਨ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਬਿਸ਼ਨ ਸਿੰਘ, ਤਾਰਾ ਸਿੰਘ, ਸਰਬੱਤ ਸਿੰਘ, ਡਾ. ਸਵਰਨ ਸਿੰਘ ਸਾਬਕਾ ਪ੍ਰਧਾਨ, ਗੁਰਮੀਤ ਸਿੰਘ, ਦਰਸ਼ਨ ਸਿੰਘ ਖਾਲੜਾ ਮਿਸ਼ਨ ਕਮੇਟੀ ਨੇ ਕਿਹਾ ਜਥੇ ਦੇ ਲਈ ਕੀਤੇ ਗਏ ਮਿਸਾਲੀ ਪ੍ਰਬੰਧਾਂ ਲਈ ਉਹ ਓਕਾਫ਼ ਬੋਰਡ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧੰਨਵਾਦੀ ਹਨ।

ਪਾਕਿਸਤਾਨ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ‘ਚ ਮਹਾਰਾਜਾ ਰਣਜੀਤ ਸਿੰਘ ਦੀ 175ਵੀਂ ਬਰਸੀ ਸਿੱਖਾਂ ਵੱਲੋਂ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ  ਸਿੱਖ ਸ਼ਰਧਾਲੂਆਂ ਨੇ ਪ੍ਰਬੰਧਾਂ ਲਈ ਓਕਾਫ਼ ਬੋਰਡ ਦਾ ਧੰਨਵਾਦ ਕਰਦਿਆਂ ਯਾਤਰੂਆਂ ਨੂੰ ਵੱਧ ਤੋਂ ਵੱਧ ਵੀਜ਼ੇ ਦੇਣ ਦੀ ਮੰਗ ਕੀਤੀ। ਇਸ ਮੌਕੇ ਭਾਰਤ ਸਮੇਤ ਵੱਖ-ਵੱਖ ਮੁਲਕਾਂ ‘ਚੋਂ ਆਏ ਸਿੱਖ ਜਥਿਆਂ ਦੇ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਜਿੱਥੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਜ਼ੀਰਾ ਨੇ ਓਕਾਫ਼ ਬੋਰਡ ਵੱਲੋਂ ਬਣਾਈਆਂ ਜਾਣ ਵਾਲੀਆਂ ਸਰਾਵਾਂ ‘ਚ ਓਕਾਫ਼ ਬੋਰਡ ਅਤੇ ਪਾਕਿਸਤਾਨ ਕਮੇਟੀ ਦੀ ਮਦਦ ਦੀ ਪੇਸ਼ਕਸ ਕੀਤੀ ਉੱਥੇ ਹੀ ਖਾਲੜਾ ਮਿਸ਼ਨ ਕਮੇਟੀ ਦੇ ਆਗੂ ਦਰਸ਼ਨ ਸਿੰਘ ਨੇ ਮੰਗ ਕੀਤੀ ਕਿ ਸਿੱਖ ਯਾਤਰੂਆਂ ਨੂੰ ਵੱਧ ਤੋਂ ਵੱਧ ਵੀਜ਼ੇ ਦਿੱਤੇ ਜਾਣ ਅਤੇ ਇਹ ਵੀਜ਼ੇ ਘੱਟੋਂ-ਘੱਟ 15 ਦਿਨ ਪਹਿਲਾਂ ਪ੍ਰਦਾਨ ਕੀਤੇ ਜਾਣ ਤਾਂ ਜੋ ਯਾਤਰੂਆਂ ਨੂੰ ਪ੍ਰੇਸ਼ਾਨੀ ਨਾ ਝਾਕਣੀ ਪਵੇ।

ਇਸ ਮੌਕੇ ਸੈਕਟਰੀ ਖਾਲਿਦ ਸਾਹਿਬ ਵੱਲੋਂ ਭਾਰਤ ਤੋਂ ਗਏ ਜਥਿਆਂ ਦੇ ਆਗੂ ਗੁਰਮੀਤ ਸਿੰਘ ਜ਼ੀਰਾ, ਖਾਲੜਾ ਮਿਸ਼ਨ ਕਮੇਟੀ ਦੇ ਆਗੂ ਦਰਸ਼ਨ ਸਿੰਘ, ਭਾਈ ਮਰਦਾਨਾ ਯਾਦਗਾਰੀ ਕਮੇਟੀ ਦੇ ਆਗੂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਭਾਰਤੀ ਆਗੂਆਂ ਨੇ ਪਾਕਿਸਤਾਨ ਓਕਾਫ਼ ਬੋਰਡ ਅਤੇ ਪਾਕਿਸਤਾਨ ਕਮੇਟੀ ਦੇ ਆਗੂਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ ਅਤੇ ਸਿੰਧੀ ਅਤੇ ਪਿਸ਼ੋਰੀ ਸਿੱਖਾਂ ਵੱਲੋਂ ਲੰਗਰ ਅਤੇ ਛਬੀਲਾਂ ਦੇ ਵਿਸ਼ਾਲ ਲੰਗਰ ਲਾਏ ਗਏ ਸਨ।

ਇਸ ਮੌਕੇ ਮੁੱਖ ਮਹਿਮਾਨ ਸਕੱਤਰ ਸ਼ਰਾਇਨ ਖਾਲਿਦ ਸਾਹਿਬ, ਮੀਤ ਸਕੱਤਰ ਅਜ਼ਹਰ ਸੁਲੇਹਰੀ, ਕੇਅਰ ਟੇਕਰ ਸੇਖ ਅਜ਼ਹਰ, ਫਰਾਜ ਅਬਾਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਗਤਾਂ ਵੱਧ ਤੋਂ ਵੱਧ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਣ ਉਨ੍ਹਾਂ ਦਾ ਪੂਰਨ ਸਤਿਕਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਡੇਹਰਾ ਸਾਹਿਬ ‘ਚ ਯਾਤਰੂ ਸਰਾਵਾਂ ਦੀ ਘਾਟ ਹੈ ਉਹ ਜਲਦ ਹੀ ਨਵੀਆਂ ਸਰਾਵਾਂ ਬਣਾ ਕੇ ਪੂਰੀ ਕਰ ਦਿੱਤੀ ਜਾਵੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

1947 ਦੀ ਵੰਡ ਤੋਂ ਬਾਅਦ ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਸਬੰਧਤ 80 ਫ਼ੀਸਦੀ ਪੁਰਾਤਨ ਇਮਾਰਤਾਂ, ਗੁਰਦੁਆਰਾ ਸਾਹਿਬ, ਸਕੂਲ, ਪੁਰਾਤਨ ਕਿਲ੍ਹੇ, ਜੰਗ ਦੇ ਮੈਦਾਨ ਤੇ ਹੋਰ ਦੁਰਲੱਭ ਨਿਸ਼ਾਨੀਆਂ ਪਾਕਿਸਤਾਨ ਦੇ ਵੱਖ-ਵੱਖ
ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਹਰ ਸਾਲ ਦੀ ਤਰ੍ਹਾਂ 14 ਅਪ੍ਰੈਲ 2017 ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ 'ਤੇ ਪਾਕਿਸਤਾਨ ‘ਚ ਸਥਿਤ ਗੁਰਦੁਆਰਾ ਸਾਹਿਬਾਨ ਦੇ
ਖਾਲਸਾ ਸਾਜ਼ਨਾ ਦਿਹਾੜੇ ਮੌਕੇ ਪਾਕਿਸਤਾਨ ਸਰਕਾਰ ਨੇ ਸਿੱਖਾਂ ਨੂੰ ਵੱਡਾ ਤੋਹਫਾ ਦਿੰਦਿਆਂ ਨਨਕਾਣਾ ਸਾਹਿਬ ਸਥਿਤ ਗੁਰਦੁਆਰਾ ਪੰਜਵੀਂ ਅਤੇ ਛੇਵੀਂ ਪਾਤਸ਼ਾਹੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਦਿਆਂ ਗੁਰਦੁਆਰਾ
ਪਾਕਿਸਤਾਨ ਸਰਕਾਰ ਨੇ ਲਾਹੌਰ ਸਥਿਤ ਦੋ ਹੋਰ ਇਤਿਹਾਸਕ ਗੁਰਦੁਆਰੇ ਸਿੱਖ ਸੰਗਤ ਦੇ ਦਰਸ਼ਨ ਦੀਦਾਰ ਲਈ ਖੋਲ੍ਹਣ ਦਾ ਫੈ਼ਸਲਾ ਕੀਤਾ ਹੈ। ਲਾਹੌਰ ਸਥਿਤ ਪੰਜਵੀਂ ਤੇ ਛੇਵੀਂ ਪਾਤਸ਼ਾਹੀ ਨਾਲ ਸਬੰਧਤ ਦੋ ਗੁਰਦੁਆਰੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: