Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਲੁਧਿਆਣਾ-ਦਿੱਲੀ ਹਵਾਈ ਸਫਰ: 70 ਸਵਾਰੀਆਂ ਲੈ ਕੇ ਹਫਤੇ ‘ਚ 4 ਦਿਨ ਉਡੇਗਾ ਜਹਾਜ਼

ਲੁਧਿਆਣਾ-ਦਿੱਲੀ ਹਵਾਈ ਸਫਰ: 70 ਸਵਾਰੀਆਂ ਲੈ ਕੇ ਹਫਤੇ ‘ਚ 4 ਦਿਨ ਉਡੇਗਾ ਜਹਾਜ਼

ਲੁਧਿਆਣਾ: ਲੁਧਿਆਣਾ ਤੋਂ ਦਿੱਲੀ ਅਤੇ ਦਿੱਲੀ ਤੋਂ ਲੁਧਿਆਣਾ ਲਈ ਅੱਜ (2 ਸਤੰਬਰ) ਤੋਂ ਉਡਾਣ ਸ਼ੁਰੂ ਹੋ ਜਾਵੇਗੀ। ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ 70 ਸੀਟਾਂ ਵਾਲਾ ਜਹਾਜ਼ ਸ਼ਾਮ 5 ਵਜੇ ਲੋਕਾਂ ਨੂੰ ਦਿੱਲੀ ਲਈ ਲੈ ਕੇ ਉੱਡੇਗਾ। ਇਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਜਾਣਕਾਰੀ ਅਨੁਸਾਰ ਸਾਹਨੇਵਾਲ ਹਵਾਈ ਅੱਡੇ ’ਤੇ ਦੁਪਹਿਰ ਸਾਢੇ ਤਿੰਨ ਤੋਂ ਚਾਰ ਵਜੇ ਦੇ ਦਰਮਿਆਨ ਦਿੱਲੀ ਤੋਂ ਏਅਰ ਇੰਡੀਆ ਦਾ ਜਹਾਜ਼ ਸਵਾਰੀਆਂ ਲੈ ਕੇ ਪੁੱਜੇਗਾ ਅਤੇ ਸ਼ਾਮ 5 ਵਜੇ ਵਾਪਸ ਦਿੱਲੀ ਲਈ ਉਡਾਣ ਭਰੇਗਾ। ਸਾਹਨੇਵਾਲ ਹਵਾਈ ਅੱਡੇ ’ਤੇ ਉਡਾਣਾਂ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਹਵਾਈ ਅੱਡੇ ਨੂੰ ਜਿੱਥੇ ਸਜਾਇਆ ਗਿਆ ਹੈ, ਉਥੇ ਮੁਸਾਫ਼ਰਾਂ ਦੇ ਸਵਾਗਤ ਲਈ ਵੀ ਪ੍ਰਬੰਧ ਕੀਤਾ ਗਿਆ ਹੈ।

ਪ੍ਰਤੀਕਾਤਮਕ ਤਸਵੀਰ
ਪ੍ਰਤੀਕਾਤਮਕ ਤਸਵੀਰ

ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਕਿਹਾ ਕਿ ਬੁਨਿਆਦੀ ਢਾਂਚੇ ਵਜੋਂ ਹਵਾਈ ਅੱਡਾ ਘਰੇਲੂ ਹਵਾਈ ਉਡਾਣਾਂ ਲਈ ਬਿਲਕੁਲ ਤਿਆਰ ਹੈ। ਇਸ ਵਿੱਚ ਪਿਛਲੇ ਸਮੇਂ ਦੌਰਾਨ ਕਾਫੀ ਸੁਧਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਵਾਈ ਅੱਡੇ ਨੂੰ ਆਉਣ/ਜਾਣ ਵਾਲੇ ਮੁਸਾਫ਼ਰ ਸਾਹਨੇਵਾਲ ਰੇਲਵੇ ਓਵਰਬ੍ਰਿਜ ਤੋਂ ਕੋਹਾੜਾ ਵੱਲ ਨੂੰ ਉੱਤਰ ਕੇ ਬਾਈਪਾਸ ਵਾਲੇ ਰਸਤੇ ਨੂੰ ਤਰਜੀਹ ਦੇਣ। ਉਧਰ, ਹਵਾਈ ਅੱਡੇ ਦੇ ਕਾਰਜਕਾਰੀ ਡਾਇਰੈਕਟਰ ਅਮਰਦੀਪ ਨਹਿਰਾ ਨੇ ਕਿਹਾ ਕਿ ਸਾਹਨੇਵਾਲ ਹਵਾਈ ਅੱਡਾ ਦਿੱਲੀ ਤੋਂ ਆਉਣ ਵਾਲੀ ਉਡਾਣ ਲਈ ਤਿਆਰ ਹੈ।

ਮੀਡੀਆ ਰਿਪੋਰਟ ਅਨੁਸਾਰ ਏਅਰ ਇੰਡੀਆ ਦੀ ਉਪਰੋਕਤ ਉਡਾਣ ਹਫ਼ਤੇ ਵਿਚ 4 ਦਿਨ ਸੋਮਵਾਰ, ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਨੂੰ ਚੱਲੇਗੀ। ਮਿਲੀ ਜਾਣਕਾਰੀ ਮੁਤਾਬਕ 70 ਸੀਟਾਂ ਵਾਲੇ ਇਸ ਜਹਾਜ਼ ਵਿੱਚ ਸ਼ੁੱਕਰਵਾਰ ਦੁਪਹਿਰ ਤੱਕ ਕੇਵਲ 29 ਸੀਟਾਂ ਦੀ ਹੀ ਬੁਕਿੰਗ ਹੋਈ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਮ ਆਦਮੀ ਪਾਰਟੀ ਨੇ ਲੋਕ ਇਨਸਾਫ ਪਾਰਟੀ ਨਾਲ ਮਿਲ ਕੇ ਲੁਧਿਆਣਾ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ
ਜ਼ਿਲ੍ਹਾ ਪੁਲਿਸ ਨੇ ਯੂ.ਕੇ. ਨਾਗਰਿਕ ਜਗਤਾਰ ਸਿੰਘ ਜੌਹਲ ਉਰਫ ਜੱਗੀ ਨੂੰ ਅੱਜ (2 ਦਸੰਬਰ, 2017) ਜੁਡੀਸ਼ਲ ਮੈਜਿਸਟ੍ਰੇਟ ਪਹਿਲਾ ਦਰਜਾ ਦੀ ਅਦਾਲਤ 'ਚ ਪੇਸ਼ ਕੀਤਾ। ਪੁਲਿਸ ਨੇ 5 ਦਿਨਾਂ ਦੇ ਹੋਰ
ਸਲੇਮ ਟਾਬਰੀ ਦੇ ਪੀਰੂਬੰਦਾ ਇਲਾਕੇ ਵਿੱਚ ਪਾਦਰੀ ਸੁਲਤਾਨ ਮਸੀਹ ਦੀ ਮੌਤ ਤੋਂ ਬਾਅਦ ਗੁੱਸੇ ਵਿੱਚ ਆਏ ਮਸੀਹ ਭਾਈਚਾਰੇ ਨੇ ਅੱਜ ਦੁਪਹਿਰੇ ਕੌਮੀ ਮਾਰਗ ਨੰਬਰ ਇਕ ਉਤੇ ਜਲੰਧਰ ਬਾਈਪਾਸ ਉਪਰ ਜਾਮ
ਚੌੜਾ ਬਾਜਾਰ ਵਿਚ ਹਿੰਦੂਤਵੀ ਜਥੇਬੰਦੀਆਂ ਦੇ ਕਾਰਕੁੰਨਾਂ ਵਲੋਂ ਜ਼ਬਰਦਸਤੀ ਦੁਕਾਨਾਂ ਬੰਦ ਕਰਾਉਣ ਦੇ ਮਾਮਲੇ ਨੂੰ ਲੈ ਕੇ ਉਨ੍ਹਾਂ ਦਾ ਦੁਕਾਨਦਾਰਾਂ ਨਾਲ ਟਕਰਾਅ ਹੋ ਗਆਿ, ਇਸ ਟਕਰਾਅ ਕਾਰਨ ਉੱਥੇ ਸਥਤਿੀ ਤਣਾਅਪੂਰਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: