Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਲੰਡਨ ਦੀਆਂ ਸਿੱਖ ਜੱਥੇਬੰਦੀਆਂ ਵੱਲੋਂ 15 ਅਗਸਤ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਸੱਦਾ

ਲੰਡਨ ਦੀਆਂ ਸਿੱਖ ਜੱਥੇਬੰਦੀਆਂ ਵੱਲੋਂ 15 ਅਗਸਤ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਸੱਦਾ

Loveshinder-Singh-Dalewal-192x300ਲੰਡਨ (8 ਅਗਸਤ 2014): ਸਿੱਖ ਜੱਥੇਬੰਦੀਆਂ ਵੱਲੋਂ 15 ਅਗਸਤ ਭਾਰਤੀ ਅਜ਼ਾਦੀ ਦਿਹਾੜੇ ਨੂੰ ਕਾਲਾ ਦਿਨ ਮਨਾਉਣ ਦਾ ਸੱਦਾ ਦਿੰਦਿਆਂ ਯਨਾਈਟਿਡ ਖਾਲਸਾ ਦਲ ਯੂ,ਕੇ ਦੇ ਜਨਰਲ ਸਕੱਤਰ ਸ੍ਰ.ਲਵਸ਼ਿੰਦਰ ਸਿੰਘ ਡੱਲੇਵਾਲ ਅਤੇ ਕੌਂਸਲ ਆਫ ਖਾਲਿਸਤਾਨ ਦੇ ਮੁਖੀ ਸ੍ਰ, ਅਮਰੀਕ ਸਿੰਘ ਸਹੋਤਾ ਨੇ ਸਿੱਖ ਕੌਮ ਨੂੰ ਸੱਦਾ ਹੈ ਕਿ ਆਪਣੀ ਜ਼ਮੀਰ ਦੀ ਅਵਾਜ਼ ਸੁਣਦੇ ਹੋਏ ਭਾਰਤ ਦੇ ਅਖੌਤੀ ਅਜ਼ਾਦੀ ਦਿਨ ਦਾ ਮੁਕੰਮਲ ਬਾਈਕਾਟ ਕਰਕੇ ਇਸ ਦਿਨ ਦੁਨੀਆਂ ਭਰ ਵਿੱਚ ਰੋਸ ਪ੍ਰਦਸ਼ਨ ਕੀਤੇ ਜਾਣ ।

ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਨੱਬੇ ਫੀਸਦੀ ਤੋਂ ਵੱਧ ਕੁਰਬਾਨੀਆਂ ਨਾਲ ਅਜ਼ਾਦ ਹੋਏ ਭਾਰਤ ਵਿੱਚ ਸਿੱਖਾਂ ਸਮੇਤ ਘੱਟ ਗਿਣਤੀਆਂ ਨਾਲ ਧੱਕਾ ਅਤੇ ਵਿਤਕਰਾ ਲਗਾਤਾਰ ਜਾਰੀ ਹੈ। ਭਾਰਤੀ ਫੌਜ ਵਲੋਂ ਜੂਨ 1984 ਦਾ ਖੂਨੀ ਘੱਲੂਘਾਰਾ ,ਨਵੰਬਰ ਵਿੱਚ ਹਜ਼ਾਰਾਂ ਨਿਰਦੋਸ਼ ਸਿੱਖਾਂ ਦਾ ਕਤਲੇਆਮ ਅਤੇ ਸਿੱਖ ਨੌਜਵਾਨਾਂ ਦੀਆਂ ਝੂਠੇ ਪੁਲੀਸ ਮੁਕਾਬਲਿਆਂ ਵਿੱਚ ਅਣਗਿਣਤ ਸ਼ਹਾਦਤਾਂ ਇਸ ਦਾ ਪ੍ਰਤੱਖ ਪ੍ਰਮਾਣ ਹੈ ਕਿ ਸਿੱਖ ਭਾਰਤ ਵਿੱਚ ਗੁਲਾਮ ਹਨ।

ਸਿੱਖ ਜਥੇਬੰਦੀਆਂ ਵਲੋਂ15 ਅਗਸਤ ਨੂੰ ਲੰਡਨ ਵਿੱਚ ਕੀਤੇ ਜਾਣ ਵਾਲੇ ਮੁਜਾਹਰੇ ਵਿੱਚ ਭਾਈ ਜਗਤਾਰ ਸਿੰਘ ਹਾਵਾਰਾ ਦੀ ਵਿਗੜ ਰਹੀ ਸਿਹਤ ਸਮੇਤ ਜੇਹਲਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਵਾਸਤੇ ਅਵਾਜ਼ ਬੁਲੰਦ ਕੀਤੀ ਜਾਵੇਗੀ ।

ਪ੍ਰੈਸ ਨੂੰ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਇਸ ਦਿਨ ਹਰ ਸਿੱਖ ਨੂੰ ਇਹ ਮਹਿਸੂਸ ਕਰਨ ਦੀ ਜਰੂਰਤ ਹੈ ਕਿ ਅਸੀਂ ਭਾਰਤ ਵਿੱਚ ਗੁਲਾਮ ਹਾਂ ਅਤੇ ਇਸ ਗੁਲਾਮੀਂ ਨੂੰ ਗਲੋਂ ਲਾਹੁਣਾ ਹੈ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ,ਸ੍ਰੀ ਦਰਬਾਰ ਸਾਹਿਬ ,ਸ੍ਰੀ ਅਕਾਲ ਤਖਤ ਸਾਹਿਬ ਪ੍ਰਤੀ ਸਤਿਕਾਰ ਅਤੇ ਪਿਆਰ ਦੀ ਭਾਵਨਾ ਰੱਖਣ ਵਾਲੇ ਅਤੇ ਡੇਢ ਲੱਖ ਦੇ ਕਰੀਬ ਸ਼ਹੀਦ ਹੋਏ ਸਿੱਖਾਂ ਦਾ ਦਰਦ ਮਹਿਸੂਸ ਕਰਨ ਵਾਲੇ ਸਿੱਖਾਂ ਨੂੰ ਅਜ਼ਾਦੀ ਦੇ ਜਸ਼ਨਾਂ ਵਿੱਚ ਸ਼ਾਮਲ ਹੋ ਕੇ ਕੌਮੀ ਸ਼ਹੀਦਾਂ ਨਾਲ ਧ੍ਰੋਹ ਕਮਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਭਾਰਤੀ ਅਜ਼ਾਦੀ ਦਾ ਦਿਨ ਸਿੱਖਾਂ ਵਾਸਤੇ ਬਰਬਾਦੀ ਦਾ ਦਿਨ ਹੈ। ਪਿਛਲੇ 67 ਸਾਲਾਂ ਵਿੱਚ ਜਿੰਨੇ ਜ਼ੁਲਮ ਸਿੱਖਾਂ ਤੇ ਤੇ ਇਸ ਅਖੌਤੀ ਅਜਾਦ ਦੇਸ਼ ਵਿੱਚ ਸਿੱਖਾਂ ਤੇ ਹੋਏ ਹਨ ਇਸ ਨੂੰ ਮੱਦੇ ਨਜ਼ਰ ਰੱਖਦਿਆਂ ਸਿੱਖ ਇਸ ਨੂੰ ਆਪਣਾ ਦੇਸ਼ ਨਾ ਸਮਝਣ ਲਈ ਮਜਬੂਰ ਹਨ ।

ਇਸ ਦਿਨ ਨੂੰ ਕਾਲੇ ਦਿਨ ਵਜੋ ਮਨਾਉਂਦਿਆਂ 15 ਅਗਸਤ ਦਿਨ ਸ਼ੁਕਰਵਾਰ ਨੂੰ ਸਿੱਖ ਜਥੇਬੰਦੀਆਂ ਵਲੋਂ ਲੰਡਨ ਸਥਿਤ ਹਿੰਦੋਤਸਾਨੀ ਐਬੰਸੀ ਦੇ ਮੂਹਰੇ ਇੱਕ ਵਜੇ ਤੋਂ ਤਿੰਨ ਵਜੇ ਤੱਕ ਰੋਸ ਮੁਜਾਹਰਾ ਕੀਤਾ ਜਾਵੇਗਾ । ਇੰਗਲੈਂਡ ਵਿੱਚ ਵਸਦੇ ਸਿੱਖਾਂ ਨੂੰ ਵਧ ਚੜ ਕੇ ਇਸ ਵਿੱਚ ਸ਼ਾਮਲ ਹੋਣ ਲਈ ਅਪੀਲ ਕੀਤੀ ਜਾਂਦੀ ਹੈ ।

ਸਿੱਖੀ ਦੇ ਸੁਨਿਹਰੀ ਸਿਧਾਂਤਾਂ ਤੇ ਬ੍ਰਾਹਮਣਵਾਦੀ ਅਤੇ ਨਾਸਤਿਕ ਪੁਣੇ ਦਾ ਰੰਗ ਚਾੜਨ ਲਈ ਸਿੱਖ ਵਿਰੋਧੀ ਲਾਬੀ ਪੂਰੀ ਤਰਾਂ ਨਾਲ ਸਰਗਰਮ ਹੈ । ਇਸ ਹਿੰਦੂਤਵੀ ਲਾਬੀ ਵਲੋਂ ਹਰਿਆਣਾ ਵਿੱਚ ਸਿੱਖਾਂ ਨੂੰ ਸਿੱਖਾਂ ਨਾਲ ਲੜਾਉਣ ਦੀਆਂ ਕੋਸ਼ਿਸਾਂ ਅੰਗਰੇਜਾਂ ਵਲੋਂ ਇਹਨਾਂ ਤੇ ਵਰਤੀ ਗਈ ਪਾੜੋ ਅਤੇ ਰਾਜ ਕਰੋ ਦੀ ਨੀਤੀ ਦਾ ਹਿੱਾ ਹੈ ।

ਅੱਜ ਗੁਰਦਵਾਰਿਆਂ ਕਬਜ਼ਾ ਜਮਾਈ ਰੱਖਣ ਅਤੇ ਕਬਜ਼ਿਆਂ ਦੇ ਰੁਝਾਨ ਨੂੰ ਤਿਆਗ ਕੇ ਕੌਮੀ ਅਜ਼ਾਦੀ ਲਈ ਸੰਘਰਸ਼ ਕਰਨਾ ਹਰ ਸਿੱਖ ਲਈ ਬਹੁਤ ਜਰੂਰੀ ਹੈ । ਕਿਉਂ ਕਿ ਸਮੁੱਚੀਆਂ ਮੁਸ਼ਕਲਾਂ ,ਸਮੂਹ ਸਮੱਸਿਆਵਾਂ ਦਾ ਇੱਕੋ ਇੱਕ ਸਥਾਈ ਹੱਲ ਹੈ ਖਾਲਿਸਤਾਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੇ ਹਾਲੀਆ ਬਿਆਨ ਦਾ ਵਿਦੇਸ਼ੀ ਸਿੱਖਾਂ ਵੱਲੋਂ ਤਿੱਖਾ ਪ੍ਰਤੀਕਰਮ ਆ ਰਿਹਾ ਹੈ।
ਸਿੱਖ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਖਿਲਾਫ ਸੋਸ਼ਲ ਮੀਡੀਏ ਉੱਤੇ ਵੱਡੀ ਪੱਧਰ ਤੇ ਹੋ ਰਿਹਾ ਭੰਡੀ ਪ੍ਰਚਾਰ ਬਹੁਤ ਹੀ ਮੰਦਭਾਗਾ ਹੈ। ਲੰਬਾ ਸਮਾਂ ਜੇਲ੍ਹਾਂ ਕੱਟਣ, ਪੁਲਿਸ ਤਸ਼ੱਦਦ ਝੱਲਣ, ਆਪਣੀਆਂ
ਸੰਘਰਸ਼ਸ਼ੀਲ ਕੌਮਾਂ ਦੇ ਮੁਜਾਹਿਰੇ ਨੂੰ ਸੰਬੋਧਨ ਕਰਦਿਆਂ ਬਰਤਾਨੀ ਪਾਰਲੀਮੈਂਟ ਦੇ 'ਹਾਉਸ ਆਫ ਲਾਡਰਜ਼" ਸਦਨ ਦੇ ਮੈਂਬਰ ਲਾਰਡ ਨਜ਼ੀਰ ਨੇ ਕਿਹਾ ਕਿ ਦੁਨੀਆ-ਭਰ ਦੀ ਹਰ ਕੌਮ ਨੂੰ ਸੁਯੰਕਤ-ਰਾਸ਼ਟਰ ਦੇ ਮੁਢਲੇ ਅਸੂਲਾਂ
ਭਾਰਤ ਦੇ ਹਿੰਦੂਤਵੀ ਅਤੇ ਫਿਰਕਾਪ੍ਰਸਤ ਮੀਡੀਏ ਵਿੱਚ ਸਿੱਖਾਂ ਨੂੰ ਹਰ ਹੀਲੇ ਅੰਤਰਰਾਸ਼ਟਰੀ ਪੱਧਰ 'ਤੇ ਬਦਨਾਮ ਕਰਨ ਦੀ ਹੋੜ ਲੱਗੀ ਹੋਈ ਹੈ। ਇਸ ਵਲੋਂ ਹਿੰਦੂਤਵ ਦੀ ਫਿਰਕਾਪ੍ਰਸਤੀ ਵਾਲੀ ਭਗਤੀ ਕਰਦਿਆਂ-ਕਰਦਿਆਂ ਅਜਿਹੀਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: