Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਲੰਡਨ ਵਿਚੋਂ ਉੱਠੇਗੀ ‘ਸਿੱਖ ਅਜ਼ਾਦ ਦੇਸ਼’ ਦੀ ਅਵਾਜ਼, 3 ਜੂਨ ਨੂੰ ਵਿਸ਼ਾਲ ਇਕੱਠ ਦੀਆਂ ਤਿਆਰੀਆਂ

ਲੰਡਨ ਵਿਚੋਂ ਉੱਠੇਗੀ ‘ਸਿੱਖ ਅਜ਼ਾਦ ਦੇਸ਼’ ਦੀ ਅਵਾਜ਼, 3 ਜੂਨ ਨੂੰ ਵਿਸ਼ਾਲ ਇਕੱਠ ਦੀਆਂ ਤਿਆਰੀਆਂ

ਲੰਡਨ: ਜੂਨ 1984 ਵਿਚ ਭਾਰਤੀ ਫੌਜਾਂ ਵਲੋਂ ਦਰਬਾਰ ਸਾਹਿਬ ਸਮੇਤ ਅਨੇਕਾਂ ਗੁਰਦੁਆਰਾ ਸਾਹਿਬ ‘ਤੇ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿਚ ਮਨਾਇਆ ਜਾਂਦਾ ਘੱਲੂਘਾਰਾ ਹਫਤਾ ਸ਼ੁਰੂ ਹੋਣ ਨਾਲ ਵਿਸ਼ਵ ਭਰ ਵਿਚ ਸਿੱਖ ਸੰਗਤਾਂ ਵਲੋਂ ਘੱਲੂਘਾਰਾ ਦਿਹਾੜਾ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਬਰਤਾਨੀਆ ਦੀ ਰਾਜਧਾਨੀ ਲੰਡਨ ਵਿਚ 3 ਜੂਨ, ਦਿਨ ਐਤਵਾਰ ਨੂੰ ਸਿੱਖ ਸੰਗਤਾਂ ਦਾ ਇਕ ਵਿਸ਼ਾਲ ਇਕੱਠ ਹੋ ਰਿਹਾ ਹੈ ਜਿਸ ਵਿਚ ਸ਼ਹੀਦਾਂ ਨੂੰ ਯਾਦ ਕੀਤਾ ਜਾਵੇਗਾ ਅਤੇ ਸਿੱਖ ਅਜ਼ਾਦ ਕੌਮੀ ਘਰ ਖਾਲਿਸਤਾਨ ਦੀ ਪ੍ਰਾਪਤੀ ਦੀ ਤਾਂਘ ਦਾ ਪ੍ਰਗਟਾਵਾ ਦੁਨੀਆ ਸਾਹਮਣੇ ਸਿੱਖ ਕਰਨਗੇ।

ਸਿੱਖ ਸੰਗਤਾਂ 11 ਵਜੇ ਸਵੇਰ ਤੋਂ ਦੁਪਹਿਰ 1 ਵਜੇ ਤਕ ਲੰਡਨ ਦੇ ਮਸ਼ਹੂਰ ਹਾਈਡ ਪਾਰਕ ਵਿਚ ਇਕੱਤਰ ਹੋਣਗੀਆਂ। ਇੱਥੋਂ ਇਕ ਰੋਸ ਮਾਰਚ ਸੈਂਟਰਲ ਲੰਡਨ ਵਿਚੋਂ ਹੁੰਦਾ ਹੋਇਆ ਟਰਾਫਲਗਾਰ ਸਕੁਏਅਰ ਵਿਖੇ ਪਹੁੰਚੇਗਾ ਜਿੱਥੇ 5 ਵਜੇ ਤਕ ਇਕ ਵਿਸ਼ਾਲ ‘ਅਜ਼ਾਦੀ ਰੈਲੀ’ ਕੀਤੀ ਜਾਵੇਗੀ।

ਇਸ ਸਮਾਗਮ ਦਾ ਮੁੱਖ ਵਿਸ਼ਾ ਸੱਚ, ਇਨਸਾਫ ਅਤੇ ਅਜ਼ਾਦੀ ਰੱਖਿਆ ਗਿਆ ਹੈ।

ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਸਿੱਖ ਫੈਡਰੇਸ਼ਨ ਯੂਕੇ ਨੇ ਦੱਸਿਆ ਕਿ ਬੀਤੇ 12 ਮਹੀਨਿਆਂ ਦੇ ਵਕਫੇ ਦੌਰਾਨ ਵਿਦੇਸ਼ਾਂ ਵਿਚ ਵਸਦੇ ਸਿੱਖਾਂ ਅਤੇ ਭਾਰਤੀ ਹਕੂਮਤ ਵਿਚਕਾਰ ਰਿਸ਼ਤਿਆਂ ਵਿਚ ਕੁੜੱਤਣ ਬਹੁਤ ਵਧੀ ਹੈ, ਜਿਸ ਦਾ ਮੁੱਖ ਕਾਰਨ ਭਾਰਤ ਸਰਕਾਰ ਦੀਆਂ ਹਿੰਦੂਤਵੀ ਨੀਤੀਆਂ ਅਤੇ ਵਿਦੇਸ਼ੀ ਸਿੱਖਾਂ ਵਲੋਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਕੀਤੇ ਜਾ ਰਹੇ ਯਤਨ ਹਨ।

ਲੰਡਨ ਵਿਚ ਲੱਗਿਆ ਹੋਇਆ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਵਾਲਾ ਇਸ਼ਤਿਹਾਰ

ਗੌਰਤਲਬ ਹੈ ਕਿ ਭਾਰਤ ਸਰਕਾਰ ਸਿੱਖਾਂ ਵਲੋਂ ਕੂਟਨੀਤਕ ਢੰਗ ਨਾਲ ਕੀਤੇ ਜਾ ਰਹੇ ਯਤਨਾਂ ਤੋਂ ਬਹੁਤ ਤੰਗ ਹੈ ਅਤੇ ਵਿਦੇਸ਼ੀ ਸਰਕਾਰਾਂ ਉੱਤੇ ਸਿੱਖ ਕਾਰਵਾਈਆਂ ਨੂੰ ਰੋਕਣ ਲਈ ਲਗਾਤਾਰ ਦਬਾਅ ਬਣਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਲੰਡਨ ਵਿਚ ਹੋਣ ਵਾਲੀ ਅਜ਼ਾਦੀ ਰੈਲੀ ਵਿਚ ਬਰਤਾਨੀਆ ਦੀ ਪਾਰਲੀਮੈਂਟ ਵਿਚ ਸਿੱਖ ਮੈਂਬਰ ਪ੍ਰੀਤ ਕੌਰ ਗਿੱਲ ਅਤੇ ਤਨਮਨਜੀਤ ਸਿੰਘ ਢੇਸੀ ਵੀ ਸੰਬੋਧਨ ਕਰਨਗੇ। ਇਸ ਤੋਂ ਇਲਾਵਾ ਭਾਰਤੀ ਹਕੂਮਤ ਵਲੋਂ ਕੈਦ ਕੀਤੇ ਗਏ ਸਿੱਖ ਨੌਜਵਾਨ ਜਗਤਾਰ ਸਿੰਘ ਜੌਹਲ ਦੇ ਵੱਡੇ ਭਰਾ ਗੁਰਪ੍ਰੀਤ ਸਿੰਘ ਜੌਹਲ ਵੀ ਸੰਗਤਾਂ ਨੂੰ ਸੰਬੋਧਨ ਕਰਨਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨਵੀ ਸਰਕਾਰ ਨੂੰ ਜਗਤਾਰ ਸਿੰਘ ਜੱਗੀ ਜੌਹਲ ਨੂੰ ਰਸਮੀ ਤੌਰ ’ਤੇ ਰਾਜਦੂਤੀ ਸੁਰੱਖਿਆ ਦੇਣ ਦੀ ਅਪੀਲ ਕੀਤੀ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਇਸ ਨਾਲ ਮਾਮਲਾ
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਨੇ ਸੰਯੁਕਤ ਰਾਸ਼ਟਰ ਦੀ ੮੧ਵੀਂ ਮਹਾਸਭਾ ਦੌਰਾਨ ਸਿੱਖ ਸਵੈ-ਨਿਰਣਾ ਅਤੇ ਸਿਆਸੀ ਹੱਕਾਂ ਦਾ ਮੁੱਦਾ ਉਠਾਇਆ।
ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨੀਆ ਸਰਕਾਰ ’ਤੇ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ਨੂੰ ਨਸਲੀ ਅਤੇ ਧਾਰਮਿਕ ਨਫ਼ਰਤ ਦੇ ਆਮ ਅੰਕੜਿਆਂ ਵਿੱਚ ਲੁਕਾਉਣ ਦਾ ਦੋਸ਼ ਲਾਇਆ ਹੈ। ਲਿਵਰਪੂਲ ਵਿੱਚ ਲੇਬਰ ਪਾਰਟੀ ਦੀ
'ਦਿ ਲਲਨਟੌਪ' ਨੂੰ ਦਿੱਤੀ ਇੱਕ ਇੰਟਰਵਿਊ ਵਿੱਚ, ਫੋਟੋਗ੍ਰਾਫਰ ਰਘੂ ਰਾਏ ਨੇ ਦਾਅਵਾ ਕੀਤਾ ਕਿ ਜੂਨ 1984 ਦੇ ਹਮਲੇ ਤੋਂ ਪਹਿਲਾਂ ਸੰਤ ਜਰਨੈਲ ਸਿੰਘ ਜੀ ਦੀ ਆਖਰੀ ਤਸਵੀਰ ਉਸੇ ਨੇ ਖਿੱਚੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: