Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਲੰਡਨ ਵਿੱਚ ਜੂਨ 1984 ਦੇ ਘੱਲੂਘਾਰੇ ਦੀ 31ਵੀਂ ਵਰ੍ਹੇਗੰਢ ਮੌਕੇ ਭਾਰੀ ਰੋਸ ਮੁਜ਼ਾਹਰਾ ਕੀਤਾ ਗਿਆ

ਲੰਡਨ ਵਿੱਚ ਜੂਨ 1984 ਦੇ ਘੱਲੂਘਾਰੇ ਦੀ 31ਵੀਂ ਵਰ੍ਹੇਗੰਢ ਮੌਕੇ ਭਾਰੀ ਰੋਸ ਮੁਜ਼ਾਹਰਾ ਕੀਤਾ ਗਿਆ

ਲੰਡਨ (7 ਜੂਨ, 2015): ਭਾਰਤੀ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ ਨਾਲ ਭਾਰਤੀ ਫੌਜ ਵੱਲੋਂ ਜੂਨ 1984 ‘ਚ ਸ੍ਰੀ ਦਰਬਾਰ ਸਾਹਿਬ ‘ਤੇ ਹਮਲਾ ਕਰਕੇ ਸ਼੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਲੜਨ ਵਾਲੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲ਼ਿਆਂ ਅਤੇ ਹੋਰ ਸਿੱਖਾਂ ਨੂੰ ਸ਼ਹੀਦ ਕਰਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਨ ਦੇ ਰੋਸ ਵਜੋਂ ਲੰਡਨ ‘ਚ ਬਰਤਾਨੀਆ ਦੀਆਂ ਸਿੱਖ ਜਥੇਬੰਦੀਆਂ ਦੀ ਅਗਵਾਈ ਕਰਨ ਵਾਲੀ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 31ਵੀਂ ਵਰ੍ਹੇਗੰਢ ਮੌਕੇ ਭਾਰੀ ਰੋਸ ਮੁਜ਼ਾਹਰਾ ਕੀਤਾ ਗਿਆ।

ਰੋਸ ਮੁਜ਼ਾਹਰੇ ਸਮੇਂ ਸੰਗਤਾਂ ਦਾ ਵਿਸ਼ਾਲ ਇਕੱਠ
ਰੋਸ ਮੁਜ਼ਾਹਰੇ ਸਮੇਂ ਸੰਗਤਾਂ ਦਾ ਵਿਸ਼ਾਲ ਇਕੱਠ

ਇਸ ਮੌਕੇ ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ ਤੋਂ ਹਜ਼ਾਰਾਂ ਸਿੱਖਾਂ ਨੇ ਹਾਜ਼ਰੀ ਭਰੀ । ਸਿੱਖ ਜਥੇਬੰਦੀਆਂ ਦੇ ਆਗੂਆਂ, ਬਰਤਾਨਵੀ ਰਾਜਨੀਤਕਾਂ, ਗੁਰੂ ਘਰਾਂ ਦੇ ਨੁਮਾਇੰਦਿਆਂ, ਮਨੁੱਖੀ ਅਧਿਕਾਰ ਸੰਸਥਾਵਾਂ ਦੇ ਕਾਰਕੁਨਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ 31 ਸਾਲਾਂ ਬਾਅਦ ਵੀ ਭਾਰਤ ਵਿਚ ਸਿੱਖ ਮਸਲੇ ਹੱਲ ਨਹੀਂ ਹੋਏ, ਸਿੱਖਾਂ ਵੱਲੋਂ ਸ਼ਹਾਦਤਾਂ ਦਾ ਦੌਰ ਅਜੇ ਵੀ ਜਾਰੀ ਹੈ, ਜਿਸ ਦਾ ਮੁੱਖ ਸਬੂਤ ਜੰਮੂ ਵਿਚ ਹੋਏ ਸਿੱਖ ਨੌਜਵਾਨ ਦੀ ਸ਼ਹਾਦਤ ਹੈ ।

ਇਸ ਮੌਕੇ 1984 ਦੇ ਘੱਲੂਘਾਰੇ ਵਿਚ ਬਰਤਾਨਵੀ ਸਰਕਾਰ ਦੀ ਭੂਮਿਕਾ ਦੀ ਨਿਰਪੱਖ ਜਾਂਚ ਦੀ ਮੰਗ ਕਰਦਿਆਂ 1947 ਵਿਚ ਹੋਏ ਸਮਝੌਤਿਆਂ ਦੇ ਕਾਗਜ਼ਾਤ ਜਨਤਕ ਕਰਨ ਦੀ ਮੰਗ ਕੀਤੀ ਗਈ ।

ਇਸ ਮੌਕੇ ਪ੍ਰਧਾਨ ਮੰਤਰੀ ਡੇਵਿਡ ਕੈਮਰੂਨ ਦੇ ਦਫਤਰ ਵਿਚ ਯਾਦਗਾਰੀ ਪੱਤਰ ਦਿੱਤਾ ਗਿਆ, ਜਿਸ ਵਿਚ ਭਾਰਤ ਸਰਕਾਰ ਵੱਲੋਂ ਸਿੱਖਾਂ ਨਾਲ ਕੀਤੀਆਂ ਜਾ ਰਹੀਆਂ ਜ਼ਿਆਦਤੀਆਂ ਦਾ ਜ਼ਿਕਰ ਕੀਤਾ ਗਿਆ । ਹਾਈਡ ਪਾਰਕ ਲੰਡਨ ਤੋਂ ਸ਼ੁਰੂ ਹੋਏ ਰੋਸ ਮੁਜ਼ਾਹਰੇ ਦੀ ਸਮਾਪਤੀ ਵਾਟਰਲੂ ਵਿਖੇ ਹੋਈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਅਤੇ ਬਾਕੂ ਇਨੀਸ਼ੀਏਟਿਵ ਗਰੁੱਪ ਨੇ ਵਿਦੇਸ਼ਾਂ ਵਿੱਚ ਸਿੱਖ ਆਗੂਆਂ 'ਤੇ ਹੋ ਰਹੇ ਹਮਲਿਆਂ ਅਤੇ ਭਾਰਤ ਦੀਆਂ ਗੁਪਤ ਕਾਰਵਾਈਆਂ ਦਾ ਪਰਦਾਫਾਸ਼ ਕਰਦਿਆਂ ਯੂਨਾਈਟਿਡ ਨੇਸ਼ਨਜ਼ ਹਿਊਮਨ ਰਾਈਟਸ ਕੌਂਸਲ ਦੇ
ਕਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਆਪਣੇ ਅਧਿਕਾਰਤ ਭਾਰਤ ਦੌਰੇ 'ਤੇ ਹਨ। ਇਸ ਮੌਕੇ ਸਿੱਖ ਫੈਡਰੇਸ਼ਨ ਯੂ.ਕੇ. ਨੇ ਉਹਨਾਂ ਨੂੰ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਮਣੇ ਕਨੇਡਾ ਵਿੱਚ ਸਿੱਖਾਂ ਵਿਰੁੱਧ
ਵੁਲਵਰਹੈਂਪਟਨ ਵਿੱਚ ਪਿਛਲੇ ਸਾਲ ਅਗਸਤ ਮਹੀਨੇ ਦੋ ਬਜ਼ੁਰਗ ਸਿੱਖ ਟੈਕਸੀ ਡਰਾਈਵਰਾਂ 'ਤੇ ਹੋਏ ਵਹਿਸ਼ੀ ਹਮਲੇ ਦੇ ਮਾਮਲੇ ਵਿੱਚ ਅੱਜ ਤਿੰਨ ਨੌਜਵਾਨਾਂ ਵਿਰੁੱਧ ਅਦਾਲਤੀ ਦੋਸ਼ ਤੈਅ ਕੀਤੇ ਗਏ ਹਨ। ਬ੍ਰਿਟਿਸ਼ ਟ੍ਰਾਂਸਪੋਰਟ
ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨਵੀ ਸਰਕਾਰ ਤੋਂ ਇਹ ਮੰਗ ਕੀਤੀ ਹੈ ਕਿ ਇੰਡੀਆ ਦੀਆਂ ਖੂਫੀਆ ਏਜੰਸੀਆਂ ਵੱਲੋਂ ਸਿੱਖ ਕਾਰਕੁੰਨਾਂ ਨੂੰ ਨਿਸ਼ਾਨਾ ਬਣਾਉਣ ਅਤੇ ਵਿਦੇਸ਼ੀ ਧਰਤੀ 'ਤੇ ਸਿੱਖਾਂ ਨੂੰ ਜ਼ਬਰ (ਟ੍ਰਾਂਸਨੈਸ਼ਨਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: