Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਕੀਲ ਹਰਵਿੰਦਰ ਸਿੰਘ ਫੂਲਕਾ ਕਰਵਾਵੇਗਾ ਹਰਸਿਮਰਤ ਬਾਦਲ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ਼

ਵਕੀਲ ਹਰਵਿੰਦਰ ਸਿੰਘ ਫੂਲਕਾ ਕਰਵਾਵੇਗਾ ਹਰਸਿਮਰਤ ਬਾਦਲ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ਼

ਬਠਿੰਡਾ (12 ਨਵੰਬਰ, 2015): ਦਿੱਲੀ ਸਿੱਖ ਕਤਲੇਆਮ ਦੇ ਕੇਸਾਂ ਦੀ ਲੰਮੇ ਸਮੇਂ ਤੋਂ ਪੈਰਵੀ ਕਰਦੇ ਆ ਰਹੇ ਪ੍ਰਸਿੱਧ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਐਲਾਨ ਕੀਤਾ ਕਿ ਉਹ ਬਠਿੰਡਾ ਤੋਂ ਬਾਦਲ ਦਲ ਦੀ ਐੱਮਪੀ ਅਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਖਿਲਾਫ ਮਾਣਹਾਨੀ ਦਾ ਕੇਸ ਦਰਜ਼ ਕਰਵਾਉਣਗੇ।

ਵਕੀਲ ਹਰਵਿੰਦਰ ਸਿੰਘ ਫੂਲਕਾ
ਵਕੀਲ ਹਰਵਿੰਦਰ ਸਿੰਘ ਫੂਲਕਾ

ਐਡਵੋਕੇਟ ਸ. ਐਚ. ਐਸ ਫ਼ੂਲਕਾ ਨੇ ਅੱਜ ਇਥੇ ਪ੍ਰੈਸ ਕਾਨਫ਼ਰੰਸ ਕਰਕੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਉਨ੍ਹਾਂ ਤੇ ਆਪਣੇ ਹੇਠਲੇ ਵਕੀਲਾਂ ਰਾਹੀਂ ਸਿੱਖ ਨਸਲਕੁਸ਼ੀ ਦੇ ਪੀੜਤਾਂ ਦੇ ਕੇਸਾਂ ਦੀਆਂ ਫੀਸਾਂ ਲੈਣ ਤੇ ਅਦਾਲਤ ਵਿਚ ਪੀੜਤਾਂ ਦੇ ਕੇਸਾਂ ਦੀ ਯੋਗ ਪੈਰਵੀ ਕਰਨ ਦੀ ਥਾਂ ‘ਤੇ ਅਦਾਲਤ ਦੇ ਬਾਹਰ ਆ ਕੇ ਕੇਵਲ ਮੀਡੀਆ ਵਿਚ ਬਿਆਨਬਾਜ਼ੀ ਕਰਨ ਦੇ ਲਾਏ ਦੋਸ਼ਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ‘ਤੇ ਦਿੱਲੀ ਦੀ ਅਦਾਲਤ ਵਿਚ ਬੀਬਾ ਬਾਦਲ ਤੇ ਮਾਣਹਾਨੀ ਕੇਸ ਦਾਇਰ ਕਰਨ ਦਾ ਐਲਾਨ ਕੀਤਾ ।

ਉਨ੍ਹਾਂ ਸਿੱਖ ਨਸਲਕੁਸ਼ੀ ਦੇ ਲਈ ਕੀਤੇ ਕੰਮਾਂ ਦੇ ਮਾਮਲੇ ਵਿਚ ਬੀਬਾ ਬਾਦਲ ਨੂੰ ਖੁੱਲੀ ਬਹਿਸ ਦੀ ਚੁਣੌਤੀ ਤੱਕ ਦਿੱਤੀ ।ਸ. ਫ਼ੂਲਕਾ ਨੇ ਕਿਹਾ ਕਿ ਬੀਬਾ ਬਾਦਲ ਵੱਲੋਂ ਜੋ ਇਹ ਦੁਰਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਫ਼ੂਲਕਾ ਆਪਣੇ ਜੂਨੀਅਰਾਂ ਰਾਹੀਂ ਫੀਸ ਲੈਂਦੇ ਹਨ ਤਾਂ ਉਹ ਇਹ ਐਲਾਨ ਕਰਦੇ ਹਨ ਕਿ ਜਿਨ੍ਹਾਂ ਨੂੰ ਫੀਸਾਂ ਦੇਣ ਬਾਰੇ ਕਿਹਾ ਜਾ ਰਿਹਾ ਹੈ ਉਨ੍ਹਾਂ ਦੇ ਜੂਨੀਅਰ ਵਕੀਲਾਂ ਦਾ ਨਾਂਅ ਨਸ਼ਰ ਕੀਤੇ ਜਾਣ ।

ਸ. ਫ਼ੂਲਕਾ ਨੇ ਐਲਾਨ ਕੀਤਾ ਕਿ ਅਗਰ ਕੋਈ ਵੀ ਇਹ ਸਾਬਤ ਕਰ ਦੇਵੇ ਕਿ ਉਸ ਨੇ ਪਿਛਲੇ 30 ਸਾਲਾਂ ਵਿਚ ਕਿਸੇ ਵੀ ਪੀੜਤ ਜਾਂ ਐਸ. ਜੀ. ਪੀ. ਸੀ. ਤੋਂ ਫ਼ੀਸ ਲਈ ਹੈ ਤਾਂ ਉਹ ਵਕਾਲਤ ਤੱਕ ਛੱਡ ਦੇਣਗੇ ।ਸ: ਫ਼ੂਲਕਾ ਨੇ ਕਿਹਾ ਕਿ ਉਹ 14 ਨਵੰਬਰ ਨੂੰ ਬਰਗਾੜੀ ਤੋਂ ਬਠਿੰਡਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਤੱਕ ਸਾਈਕਲ ਮਾਰਚ ਕਰਕੇ ਸ਼ਾਂਤਮਈ ਤਰੀਕੇ ਨਾਲ ਆਪਣੇ ਸਾਥੀਆਂ ਸਮੇਤ ਸਾਈਕਲ ਰੈਲੀ ਕੱਢਣਗੇ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: