Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਜ਼ਾਰਤ ‘ਚ ਵਾਧਾ ਗੁਜਰਾਤ ਚੋਣਾਂ (18 ਦਸੰਬਰ) ਤੋਂ ਬਾਅਦ; ਉਪ ਮੁੱਖ ਮੰਤਰੀ ਲਾਉਣਾ ਕਾਂਗਰਸ ਦੀ ਰਵਾਇਤ ਨਹੀਂ: ਅਮਰਿੰਦਰ ਸਿੰਘ

ਵਜ਼ਾਰਤ ‘ਚ ਵਾਧਾ ਗੁਜਰਾਤ ਚੋਣਾਂ (18 ਦਸੰਬਰ) ਤੋਂ ਬਾਅਦ; ਉਪ ਮੁੱਖ ਮੰਤਰੀ ਲਾਉਣਾ ਕਾਂਗਰਸ ਦੀ ਰਵਾਇਤ ਨਹੀਂ: ਅਮਰਿੰਦਰ ਸਿੰਘ

ਅੰਮ੍ਰਿਤਸਰ: 13 ਸਾਲ ਬਾਦਲ-ਭਾਜਪਾ ਨਾਲ ਸਾਂਝ ਪੁਗਾਕੇ ਕਾਂਗਰਸ ਵਿੱਚ ਸ਼ਾਮਿਲ ਹੋਕੇ ਮੰਤਰੀ ਬਣੇ ਨਵਜੋਤ ਸਿੰਘ ਸਿੱਧੂ ਦੀ ਉਪ ਮੁਖ ਮੰਤਰੀ ਬਣਨ ਦੀ ਤਾਂਘ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ (7 ਦਸੰਬਰ) ਇਹ ਕਹਿਕੇ ਪਾਣੀ ਫੇਰ ਦਿੱਤਾ ਕਿ ਪੰਜਾਬ ਵਜ਼ਾਰਤ ਵਿੱਚ ਵਾਧਾ 18 ਦਸੰਬਰ ਨੂੰ ਹੋਣ ਜਾ ਰਹੀਆਂ ਗੁਜਰਾਤ ਚੋਣਾਂ ਦੇ ਨਤੀਜੇ ਤੋਂ ਬਾਅਦ ਕੀਤਾ ਜਾਵੇਗਾ। ਪਰ ਉਨ੍ਹਾਂ ਸਪੱਸ਼ਟ ਕੀਤਾ ਕਿ ਉਪ ਮੁੱਖ ਮੰਤਰੀ ਲਾਉਣਾ ਕਾਂਗਰਸ ਦੀ ਰਵਾਇਤ ਨਹੀਂ ਹੈ।

ਕੱਲ੍ਹ ਇਥੇ ਰਾਜ ਦੇ ਸ਼ਹਿਰੀ ਵਿਕਾਸ ਲਈ ਪਾਰਟੀ ਦੀ ਯੋਜਨਾਬੰਦੀ ਸਬੰਧੀ ਦਸਤਾਵੇਜ਼ ਜਾਰੀ ਕਰਨ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਸ ਗੱਲ ਨੂੰ ਰੱਦ ਕੀਤਾ ਕਿ ਕਾˆਗਰਸ ਲੋਕਾˆ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਨ ਵਿੱਚ ਅਸਫਲ ਹੋਈ ਹੈ। ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਜ਼ਿਲ੍ਹੇ ਦੇ ਕਾਂਗਰਸੀ ਵਿਧਾਇਕਾਂ ਦੀ ਹਾਜ਼ਰੀ ਵਿੱਚ ਸ਼ਹਿਰੀ ਵਿਕਾਸ ਨੂੰ ਲੈ ਕੇ ਪਾਰਟੀ ਦੇ ਦ੍ਰਿਸ਼ਟੀਕੋਣ ਨੂੰ ਜਾਰੀ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ 8 ਮਹੀਨਿਆਂ ਵਿੱਚ ਸਾਰੇ ਵਾਅਦੇ ਪੂਰੇ ਕਰਨੇ ਸੰਭਵ ਨਹੀਂ ਜਦੋਂ ਕਿ ਸੂਬਾ ਬਾਦਲ-ਭਾਜਪਾ ਸਰਕਾਰ ਦੀਆਂ ਬੇਨਿਯਮੀਆਂ ਕਾਰਨ ਪੂਰੀ ਤਰ੍ਹਾਂ ਵਿੱਤੀ ਸੰਕਟ ਵਿੱਚ ਹੈ।

DSC_6680
ਅੰਮ੍ਰਿਤਸਰ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਨਵਜੋਤ ਸਿੰਘ ਸਿੱਧੂ

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਕਰਜ਼ਾ ਮੁਆਫੀ ਅਤੇ ਨੌਜਵਾਨਾਂ ਨੂੰ ਮੁਫ਼ਤ ਸਮਾਰਟ ਫੋਨ ਦੇਣ ਦਾ ਕੰਮ ਨਗਰ ਨਿਗਮ ਚੋਣਾਂ ਤੋਂ ਬਾਅਦ ਸ਼ੁਰੂ ਕਰ ਦਿੱਤਾ ਜਾਵੇਗਾ। ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਪਰਿਵਾਰਵਾਦ ਦੇ ਭਾਰੂ ਹੋਣ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚੋਣ ਜਿੱਤ ਸਕਣ ਦੀ ਸਮਰਥਾ ਵਾਲੇ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਇਸ ਮੌਕੇ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਹਰਪ੍ਰਤਾਪ ਸਿੰਘ ਅਜਨਾਲਾ, ਓ:ਪੀ: ਸੋਨੀ, ਡਾ. ਰਾਜ ਕੁਮਾਰ ਵੇਰਕਾ, ਇੰਦਰਬੀਰ ਸਿੰਘ ਬੁਲਾਰੀਆ, ਸੁਨੀਲ ਦੱਤੀ, ਤਰਸੇਮ ਸਿੰਘ ਡੀ.ਸੀ., ਸੰਤੋਖ ਸਿੰਘ ਭਲਾਈਪੁਰ, ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਸ਼ਹਿਰੀ ਪ੍ਰਧਾਨ ਜੁਗਲ ਕਿਸ਼ੋਰ ਸ਼ਰਮਾ ਅਤੇ ਹੋਰ ਹਾਜ਼ਰ ਸਨ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Cabinet Expansion After 18th Dec, No Provision For Deputy CM, Says Amarinder Singh …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਦਿੱਲੀ ਤਖਤ ਪੰਜਾਬ ਦੇ ਸੂਬੇਦਾਰ ਨੂੰ ਪੂਰਾ ਮਿੱਥ ਕੇ ਠਿੱਠ ਕਰ ਰਿਹਾ ਹੈ। ਦਿੱਲੀ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਭਖੇ ਹੋਏ ਸੰਘਰਸ਼ ਦੌਰਾਨ ਜਦੋਂ ਪੰਜਾਬ ਦੇ ਮੌਜੂਦਾ ਸੂਬੇਦਾਰ
ਪਿਛਲੇ ਚਾਰ ਦਹਾਕਿਆਂ ਵਿੱਚ ਇਹ ਪਹਿਲੀ ਵਾਰ ਵਾਪਰਿਆ ਹੈ ਕਿ ਪੰਜਾਬ ਦੇ ਮੰਤਰੀਆਂ ਦੇ ਕਰਕੇ ‘ਅਸਲ ਸ਼ਾਸਨ’ ਦੀ ਨੁਮਾਇੰਦਗੀ ਕਰਨ ਵਾਲੇ ਇੱਕ ਮੁੱਖ ਸਕੱਤਰ ਨੂੰ ਅਹੁਦੇ ਤੋਂ ਹਟਾਣਾ ਪਿਆ ਹੈ।
ਸਾਲ 1991 ਵਿੱਚ ਭਾਈ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਤੇ ਕਤਲ ਕਰਨ ਦੇ ਮਾਮਲੇ ਵਿੱਚ 29 ਸਾਲ ਬਾਅਦ ਕਾਨੂੰਨ ਦੀ ਦਾੜ੍ਹ ਹੇਠ ਆਏ ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਸੁਮੇਧ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: