Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਧੀ ਠੰਡ ਅਤੇ ਸੰਘਣੀ ਧੁੰਦ ਕਾਰਨ ਪੰਜਾਬ ਦੇ ਸਕੂਲਾਂ ਦਾ ਸਮਾਂ ਤਬਦੀਲ

ਵਧੀ ਠੰਡ ਅਤੇ ਸੰਘਣੀ ਧੁੰਦ ਕਾਰਨ ਪੰਜਾਬ ਦੇ ਸਕੂਲਾਂ ਦਾ ਸਮਾਂ ਤਬਦੀਲ

ਚੰਡੀਗੜ੍ਹ: ਪੰਜਾਬ ਵਿਚ ਪਿਛਲੇ ਕਈਂ ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਅਤੇ ਹੱਡ ਚੀਰਵੀਂ ਠੰਡ ਨੂੰ ਖਿਆਲ ਵਿਚ ਰੱਖਦਿਆਂ ਪੰਜਾਬ ਸਿੱਖਿਆ ਵਿਭਾਗ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਪ੍ਰਾਇਮਰੀ,ਮਿਡਲ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।

ਪੰਜਾਬ ਵਿਚ ਠੰਡ ਦੇ ਦਿਨਾਂ ਵਿਚ ਪੜ੍ਹਨ ਜਾ ਰਹੇ ਬੱਚਿਆਂ ਦੀ ਤਸਵੀਰ

ਇਸ ਬਾਰੇ ਜਾਣਕਾਰੀ ਦੇਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ੳਮ ਪ੍ਰਕਾਸ਼ ਸੋਨੀ ਨੇ ਕਿਹਾ ਕਿ “ਬੱਚਿਆਂ ਨੂੰ ਸੰਘਣੀ ਧੁੰਦ ਤੇ ਠੰਡ ਤੋਂ ਬਚਾਉਣ ਲਈ ਤੱਟ-ਫੱਟ ਅਸਰ ਨਾਲ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ਗਿਆ ਹੈ। ਨਵੇਂ ਸਮੇਂ ਮੁਤਾਬਕ ਹੁਣ ਸਾਰੇ ਪ੍ਰਾਇਮਰੀ ਸਕੂਲ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਲੱਗਣਗੇ, ਜਦੋਂ ਕਿ ਸਾਰੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਤੋਂ ਸ਼ਾਮੀਂ 4:15 ਤੱਕ ਕੀਤਾ ਗਿਆ ਹੈ। ਇਹ ਹੁਕਮ ਅਗਲੇ ਹੁਕਮਾਂ ਤੀਕ ਤੱਟ-ਫੱਟ ਅਸਰ ਨਾਲ ਲਾਗੂ ਹੋਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮੌਸਮ ਵਿਗਿਆਨੀਆਂ ਦਾ ਕਹਿਣੈ ਕਿ ਗੜ੍ਹੇਮਾਰੀ ਸਿਰਫ ਗਰਮੀਆਂ ਵਿੱਚ ਹੁੰਦੀ ਹੈ।ਸਰਦੀਆਂ ਦੇ ਮੌਸਮ ਵਿੱਚ ਪੈਣ ਵਾਲੀ ਬਰਫ ਨੂੰ ਗੜ੍ਹੇਮਾਰੀ ਨਹੀਂ ਕਿਹਾ ਜਾ ਸਕਦਾ। ਬਰਫ ਜਮੀਨ 'ਤੇ ਡਿੱਗਣ ਤੋਂ ਪਹਿਲਾਂ ਦੋ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: