Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਰਲਡ ਸਿੱਖ ਨਿਊਜ਼ ਦੇ ਸੰਪਾਦਕ ਸ. ਜਗਮੋਹਨ ਸਿੰਘ ਨੇ ਭਾਈ ਸੁਰਿੰਦਰਪਾਲ ਸਿੰਘ ਬਾਰੇ ਯਾਦਾਂ ਸਾਂਝੀਆਂ ਕੀਤੀਆਂ

ਵਰਲਡ ਸਿੱਖ ਨਿਊਜ਼ ਦੇ ਸੰਪਾਦਕ ਸ. ਜਗਮੋਹਨ ਸਿੰਘ ਨੇ ਭਾਈ ਸੁਰਿੰਦਰਪਾਲ ਸਿੰਘ ਬਾਰੇ ਯਾਦਾਂ ਸਾਂਝੀਆਂ ਕੀਤੀਆਂ

ਵਿਚਾਰ ਮੰਚ ਸੰਵਾਦ ਵੱਲੋਂ ਮਿਤੀ 2 ਅਕਤੂਬਰ, 2019 ਨੂੰ ਪੰਜਾਬੀ ਭਵਨ (ਲੁਧਿਆਣਾ, ਪੰਜਾਬ) ਵਿਖੇ ਭਾਈ ਸੁਰਿੰਦਰਪਾਲ ਸਿੰਘ ਯਾਦਗਾਰੀ ਭਾਸ਼ਣ (2019) ਕਰਵਾਇਆ ਗਿਆ। ਇਸ ਵਰ੍ਹੇ ਦੇ ਭਾਸ਼ਣ ਦਾ ਵਿਸ਼ਾ “ਸਿੱਖ ਰਾਜਨੀਤੀ ਦੇ ਸਿਧਾਂਤਕ ਪੱਖ” ਸੀ ਜਿਸ ਉੱਤੇ ਭਾਈ ਕੰਵਲਜੀਤ ਸਿੰਘ (ਪ੍ਰਿੰਸੀਪਲ, ਸ਼੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ) ਨੇ ਆਪਣਾ ਵਖਿਆਨ ਪੇਸ਼ ਕੀਤਾ। ਜਿਸ ਤੋਂ ਬਾਅਦ ਵਰਲਡ ਸਿੱਖ ਨਿਊਜ਼ ਦੇ ਸੰਪਾਦਕ ਸ. ਜਗਮੋਹਨ ਸਿੰਘ ਨੂੰ ਆਪਣੇ ਵਿਚਾਰ ਪੇਸ਼ ਕਰਨ ਲਈ ਸੱਦਾ ਦਿੱਤਾ ਗਿਆ।

ਸ. ਜਗਮੋਹਨ ਸਿੰਘ ਨੇ ਇਸ ਮੌਕੇ ਬੋਲਦਿਆਂ ਭਾਈ ਸੁਰਿੰਦਰਪਾਲ ਸਿੰਘ ਤੇ ਉਨ੍ਹਾਂ ਵੱਲੋਂ ਨਿਭਾਈਆਂ ਪੰਥਕ ਸੇਵਾਵਾਂ ਬਾਰੇ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾਂ ਦੱਸਿਆ ਕਿ ਕਿਵੇਂ ਭਾਈ ਸੁਰਿੰਦਰਪਾਲ ਸਿੰਘ ਨੇ ਪੰਥਕ ਸਿਆਸਤ ਨੂੰ ਹੁਲਾਰਾ ਦੇਣ ਲਈ ਜੀਅ-ਜਾਨ ਨਾਲ ਸਰਗਰਮੀ ਕੀਤੀ ਸੀ ਅਤੇ ਕਿਵੇਂ ਉਹ ਬਿਲਕੁਲ ਉਲਟ ਹੋ ਚੁੱਕੇ ਹਾਲਾਤ ਵਿਚ ਵੀ ਪੂਰੀ ਸ਼ਿੱਦਤ ਤੇ ਦ੍ਰਿੜਤਾ ਨਾਲ ਇਸ ਪਾਸੇ ਯਤਨ ਕਰਦੇ ਰਹੇ ਸਨ।

ਸ. ਜਗਮੋਹਨ ਸਿੰਘ ਦੀ ਤਕਰੀਰ ਇੱਥੇ ਸਿੱਖ ਸਿਆਸਤ ਦੇ ਪਾਠਕਾਂ ਲਈ ਮੁੜ ਸਾਂਝੀ ਕੀਤੀ ਜਾ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਖਾਲਸਾ ਪੰਥ ਦੇ ਤਖਤ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦੇ ਕੇਂਦਰ ਹਨ। ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਗਵਾਈ ਵਾਲੀ ਭਾਰਤ ਸਰਕਾਰ ਸਿੱਖ ਤਖਤਾਂ ਨੂੰ ਸਿੱਧੇ ਸਰਕਾਰੀ ਕੰਟਰੋਲ ਹੇਠ ਲਿਆਉਣ
10 ਦਸੰਬਰ 2025 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਦਲ ਖਾਲਸਾ ਵੱਲੋਂ ਕੀਤੀ ਗਈ ਪੰਥਕ ਕਾਨਫਰੰਸ ਦੌਰਾਨ ਪ੍ਰੋ. ਜਗਮੋਹਨ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਅੱਜ ਆਪ ਸਭ ਨਾਲ ਸਾਂਝੇ ਕਰ ਰਹੇ
ਮਿਸਲ ਡੱਲੇਵਾਲੀਆ ਦੇ ਮੋਢੀ ਸਿਰਦਾਰ ਤਾਰਾ ਸਿੰਘ ਗੈਬਾ ਦੀ ਯਾਦ ਵਿਚ ਵਿਰਸਾ ਸੰਭਾਲ ਗੁਰਮਤਿ ਸਮਾਗਮ ਵੱਲੋਂ ਕਰਵਾਈ ਗਏ ਗੁਰਮਤਿ ਸਮਾਗਮ ਦੌਰਾਨ ਭਾਈ ਮਨਧੀਰ ਸਿੰਘ ਵੱਲੋਂ ਕੀਤਾ ਗਿਆ ਵਖਿਆਨ ਅੱਜ ਆਪ
ਖਾਲਸਾ ਪੰਥ ਦੇ ਅਣਥੱਕ ਸੇਵਕ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿਚ ਕਰਵਾਏ ਗਏ ਸਲਾਨਾ ਸਾਮਗਮ ਦੌਰਾਨ ਭਾਈ ਮਨਧੀਰ ਸਿੰਘ (ਪੰਥ ਸੇਵਕ ਜਥਾ ਦੋਆਬਾ) ਵੱਲੋਂ ਸਾਂਝੇ ਕੀਤੇ ਗਏ ਵਿਚਾਰ ਆਪ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: