Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਾਤਾਵਰਣ ਦੇ ਮੁੱਦੇ ‘ਤੇ ਪੰਜਾਬ ‘ਚ ਵਿਸ਼ੇਸ਼ ਮੁਹਿੰਮ ਚਲਾਵੇਗੀ ‘ਆਪ’

ਵਾਤਾਵਰਣ ਦੇ ਮੁੱਦੇ ‘ਤੇ ਪੰਜਾਬ ‘ਚ ਵਿਸ਼ੇਸ਼ ਮੁਹਿੰਮ ਚਲਾਵੇਗੀ ‘ਆਪ’

ਜਲੰਧਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਦੇ ਕਰੀਬੀ ਰਿਸ਼ਤੇਦਾਰ ਅਤੇ ਚਰਚਿਤ ਸ਼ਰਾਬ ਕਾਰੋਬਾਰੀ ਚੱਢਾ ਪਰਿਵਾਰ ਦੀ ਫ਼ੈਕਟਰੀ ਵੱਲੋਂ ਬਿਆਸ ਦਰਿਆ ‘ਚ ਜ਼ਹਿਰੀਲਾ ਸੀਰਾ ਸੁੱਟਣ ਉਪਰੰਤ ਭੱਖੇ ਵਾਤਾਵਰਣ ਦੇ ਮੁੱਦੇ ‘ਤੇ ਆਪਣਾ ਪੱਖ ਦੋਹਰਾਉਦੇ ਹੋਏ ਆਮ ਆਦਮੀ ਪਾਰਟੀ ਨੇ ਵਾਤਾਵਰਣ ਅਤੇ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਨੂੰ ਆਪਣਾ ਪ੍ਰਮੁੱਖ ਏਜੰਡਾ ਦੱਸਿਆ ਹੈ। ‘ਆਪ’ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਅਤੇ ਪਾਰਟੀ ਉਮੀਦਵਾਰ ਰਤਨ ਸਿੰਘ ਕਾਕੜ ਕਲਾਂ ਨੇ ਵਾਤਾਵਰਣ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ ਨਾਲ ਅੱਜ ਮੁਲਾਕਾਤ ਕਰਕੇਦਾਅਵਾ ਜਤਾਇਆ ਕਿ ਆਮ ਆਦਮੀ ਪਾਰਟੀ ਵਾਤਾਵਰਣ ਅਤੇ ਤਮਾਮ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਲਈ ਪੂਰੀ ਤਰਾਂ ਗੰਭੀਰ ਹੈ।

ਪਿੱਛਲੇ ਦਿਨੀਂ ਬਿਆਸ ਦਰਿਆ ਵਿੱਚ ਸੀਰਾ ਰੋੜ੍ਹੇ ਜਾਣ ਕਰਕੇ ਹਜ਼ਾਰਾਂ ਦੀ ਗਿਣਤੀ ਵਿੱਚ ਮੱਛੀਆਂ ਮਰ ਗਈਆਂ ਸਨ

‘ਆਪ’ ਵੱਲੋਂ ਜਾਰੀ ਪ੍ਰੈੱਸ ਬਿਆਨ ਅਨੁਸਾਰ ਡਾ. ਬਲਬੀਰ ਸਿੰਘ ਨੇ ਪਿੰਡਾਂ-ਸ਼ਹਿਰਾਂ ਦੀ ਦੂਸ਼ਿਤ ਨਿਕਾਸੀ ਨੂੰ ਮੁੜ ਸਾਫ਼ ਕਰਨ ਵਾਲੇ ‘ਸੀਚੇਵਾਲ ਮਾਡਲ’ ਨੂੰ ਸਰਕਾਰੀ ਯੋਜਨਾ ਤਹਿਤ ਪੰਜਾਬ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ‘ਚ ਲਾਗੂ ਕਰਨ ਦੀ ਮੌਜੂਦਾ ਸਰਕਾਰ ਤੋਂ ਮੰਗ ਕੀਤੀ।

‘ਆਪ’ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਅਤੇ ਪਾਰਟੀ ਉਮੀਦਵਾਰ ਰਤਨ ਸਿੰਘ ਕਾਕੜ ਕਲਾਂ ਨੇ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਜੇਕਰ ਸੂਬੇ ਦੇ ਸਾਰੇ ਪਿੰਡ-ਸ਼ਹਿਰ ਅਤੇ ਫੈਕਟਰੀਆਂ-ਕਾਰਖਾਨੇ ‘ਸੀਚੇਵਾਲ ਮਾਡਲ’ ਨੂੰ ਅਪਣਾ ਲੈਂਦੇ ਹਨ ਤਾਂ ਪਾਣੀ ਦੇ ਸਾਰੇ ਕੁਦਰਤੀ ਸਰੋਤ ਪੱਕੇ ਤੌਰ ਉੱਤੇ ਸੁਰੱਖਿਅਤ ਅਤੇ ਨਿਰਮਲ ਹੋ ਜਾਣਗੇ। ਦੂਜੇ ਪਾਸੇ ਪਾਣੀ ਨੂੰ ਖੇਤਾਂ ਵਰਤਿਆ ਜਾ ਸਕੇਗਾ, ਜਿਸ ਨਾਲ ਖੇਤੀਬਾੜੀ ਲਈ ਚੱਲ ਰਹੀ ਪਾਣੀ ਦੀ ਕਮੀ ਦੀ ਵੀ ਥੋੜੀ ਬਹੁਤ ਪੂਰਤੀ ਹੋਵੇਗੀ ਅਤੇ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਸੁਧਰੇਗਾ।

‘ਬਲਬੀਰ ਸਿੰਘ ਜੀ ਵਲੋਂ ਸੰਗਤ ਦੇ ਸਹਿਯੋਗ ਨਾਲ ਸਾਂਭੀ ਜਾ ਰਹੀ ਕਾਲੀ ਵੇਂਈ ਦੀ ਤਸਵੀਰ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਾਰਟੀ ਵਾਤਾਵਰਣ ਦੇ ਮੁੱਦੇ ‘ਤੇ ਪੰਜਾਬ ਭਰ ‘ਚ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ। ਲੋਕ-ਲਹਿਰ ਬਣਾ ਕੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਉੱਤੇ ਦਬਾਅ ਬਣਾਏਗੀ ਕਿ ਉਹ ਕੁਦਰਤੀ ਜਲ-ਸਰੋਤਾਂ ਅਤੇ ਪੌਣ ਪਾਣੀ ਨੂੰ ਦੂਸ਼ਿਤ ਕਰ ਰਹੇ ਮਾਫੀਆ ਅਤੇ ਰਸੂਖਦਾਰ ਲੋਕਾਂ ਨੂੰ ਨੱਥ ਪਾਵੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਖੇਤੀਬਾੜੀ_ਅਤੇ_ਵਾਤਾਵਰਨ_ਜਾਗਰੂਕਤਾ_ਕੇਂਦਰ ਵੱਲੋਂ ਸੰਯੁਕਤ ਰਾਸ਼ਟਰ ਦੇ #ਕੁਦਰਤ_ਸੰਭਾਲ_ਦਿਹਾੜੇ ਮੌਕੇ 28 ਜੁਲਾਈ 2022 ਨੂੰ ਸਵੇਰੇ 10:30 ਵਜੇ ਸਰਕਟ ਹਾਉਸ ਲੁਧਿਆਣਾ ਵਿਖੇ ਇਕ ਵਿਚਾਰ ਗੋਸ਼ਟੀ ਕਰਵਾਈ ਜਾ ਰਹੀ ਹੈ ਜਿਸ ਵਿਚ ਇਸ ਵਿਸ਼ੇ ਉੱਤੇ
ਦਲ ਖ਼ਾਲਸਾ ਨੇ ਆਪਣੇ ਪਹਿਲਾਂ ਦਿੱਤੇ ਇਸ ਬਿਆਨ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਦਿੱਲੀ ਆਧਾਰਤ ਸਿਆਸੀ ਜਮਾਤਾਂ ਅਤੇ ਉਨ੍ਹਾਂ ਦੇ ਦਲਾਲ ਹੁਣ ਵੀ ਪੰਜਾਬ ਦੇ 55% ਦਰਿਆਈ ਪਾਣੀਆਂ ਦੀ ਲੁੱਟ
ਮਨੁੱਖੀ ਅਧਿਕਾਰ ਸੰਸਥਾਵਾਂ ਵਲੋਂ ਵਿਸ਼ਵ ਮਨੁੱਖੀ ਅਧਿਕਾਰ ਦਿਹਾੜੇ ਨੂੰ ਸਮਰਪਿਤ ਪੰਜਾਬ ਦੇ ਪਾਣੀਆਂ ਦੀ ਸਮਸਿਆ ਅਤੇ ਉਸਦੇ ਹੱਲ ਵਿਸ਼ੇ 'ਤੇ 10 ਦਸੰਬਰ ਨੂੰ ਚੰਡੀਗੜ੍ਹ ਦੇ ਪੀਪਲਸ ਕਨਵੈਨਸ਼ਨ ਹਾਲ ਵਿਖੇ ਸੈਮੀਨਾਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: