Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਿਚਾਰ ਗੋਸ਼ਟੀ ਦਾ ਤੱਤਸਾਰ: ਗੁਰੂ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦੇ ਪੂਰਨ ਪ੍ਰਗਟਾਵੇ ਲਈ ਅਕਾਲ ਤਖਤ ਸਾਹਿਬ ਨੂੰ ਵੋਟਾਂ ਵਾਲੇ ਪ੍ਰਬੰਧ ਤੋਂ ਮੁਕਤ ਕਰਵਾਉਣਾ ਜਰੂਰੀ

ਵਿਚਾਰ ਗੋਸ਼ਟੀ ਦਾ ਤੱਤਸਾਰ: ਗੁਰੂ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦੇ ਪੂਰਨ ਪ੍ਰਗਟਾਵੇ ਲਈ ਅਕਾਲ ਤਖਤ ਸਾਹਿਬ ਨੂੰ ਵੋਟਾਂ ਵਾਲੇ ਪ੍ਰਬੰਧ ਤੋਂ ਮੁਕਤ ਕਰਵਾਉਣਾ ਜਰੂਰੀ

ਸ੍ਰੀ ਅੰਮ੍ਰਿਤਸਰ: ਪੰਥਕ ਸੰਘਰਸ਼ ਦੇ ਪਿੜ ਵਿੱਚ ਨਿਸ਼ਕਾਮ ਵਿਚਰਦਿਆਂ ਹੋਇਆਂ ਸੇਵਾਵਾਂ ਨਿਭਾਉਣ ਵਾਲੇ ਜੁਝਾਰੂ ਸਿੰਘਾਂ ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰੈਣ ਸਿੰਘ ਚੌੜਾ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਫਗਵਾੜਾ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਸੁਖਦੇਵ ਸਿੰਘ ਡੋਡ, ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਭਾਈ ਸਤਨਾਮ ਸਿੰਘ ਝੰਜੀਆਂ ਵੱਲੋਂ ਸਾਂਝੇ ਤੌਰ ਉੱਤੇ ਬੰਦੀ ਛੋੜ ਦਿਵਸ ਅਤੇ ਗੁਰੂ ਗ੍ਰੰਥ-ਗੁਰੂ ਪੰਥ ਗੁਰਿਆਈ ਦਿਵਸ ਮੌਕੇ ਆਪਸੀ ਵਿਚਾਰ ਵਟਾਂਦਰੇ ਦੀ ਗੁਰੂ ਖਾਲਸਾ ਪੰਥ ਦੀ ਰਵਾਇਤ ਦੇ ਅਨੁਸਾਰ ਅੱਜ ਪਹਿਲੀ ਪੰਥਕ ਵਿਚਾਰ ਗੋਸ਼ਟੀ ਅੰਮ੍ਰਿਤਸਰ ਵਿਖੇ ਕਰਵਾਈ ਗਈ ਇਸ ਵਿਚਾਰ ਗੋਸ਼ਟੀ ਵਿਚ ਸਾਬਕਾ ਸਿੰਘ ਸਾਹਿਬਾਨ, ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਸੰਪਰਦਾਵਾਂ, ਟਕਸਾਲਾਂ, ਪੰਥਕ ਸੰਸਥਾਵਾਂ, ਪੰਥਕ ਜਥੇਬੰਦੀਆਂ ਅਤੇ ਪੰਥਕ ਸੰਘਰਸ਼ ਦੀਆਂ ਜੁਝਾਰੂ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ।

ਸਭ ਨਾਮ ਖੱਬਿਓਂ ਸੱਜੇ ਵੱਲ ਹਨ – ਪਹਿਲੀ ਕਤਾਰ: ਬਾਬਾ ਮਾਨ ਸਿੰਘ ਮੜ੍ਹੀਆਂ ਵਾਲੇ, ਗਿਆਨੀ ਕੇਵਲ ਸਿੰਘ, ਗਿਆਨੀ ਜਗਤਾਰ ਸਿੰਘ, ਭਾਈ ਦਲਜੀਤ ਸਿੰਘ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਕੰਵਲਜੀਤ ਸਿੰਘ; ਹੇਠਾਂ ਸੱਜੇ ਪਾਸੇ ਪਹਿਲੀ ਕਤਾਰ: ਸ. ਗੁਰਪ੍ਰੀਤ ਸਿੰਘ, ਭਾਈ ਬਲਦੇਵ ਸਿੰਘ ਸਿਰਸਾ, ਸ. ਸੁਖਦੇਵ ਸਿੰਘ ਭੌਰ, ਭਾਈ ਬਖਸੀਸ਼ ਸਿੰਘ ਅਖੰਡ ਕੀਰਤਨੀ ਜਥਾ, ਸ. ਪਰਮਜੀਤ ਸਿੰਘ ਮੰਡ; ਹੇਠਾਂ ਦੂਜੀ ਕਤਾਰ ਵਿਚ – ਭਾਈ ਮਨਧੀਰ ਸਿੰਘ, ਭਾਈ ਸੁਖਵਿੰਦਰ ਸਿੰਘ ਹਰਿਆਣਾ, ਪ੍ਰੋ. ਬਲਜਿੰਦਰ ਸਿੰਘ ਹਵਾਰਾ ਰਿਹਾਈ ਕਮੇਟੀ ਅਤੇ ਡਾ. ਗੁਰਪ੍ਰੀਤ ਸਿੰਘ; ਹੇਠਾਂ ਖੱਬੇ ਪਾਸੇ ਵਾਲੀ ਤਸਵੀਰ – ਭਾਈ ਰਾਜਿੰਦਰ ਸਿੰਘ ਮੁਗਲਵਾਲ, ਭਾਈ ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਅਮਰੀਕ ਸਿੰਘ ਈਸੜੂ, ਲਾਲ ਸਿੰਘ ਅਕਾਲਗੜ੍ਹ ਅਤੇ ਭਾਈ ਸੁਖਦੇਵ ਸਿੰਘ ਡੋਡ।

ਇਸ ਵਿਚਾਰ ਗੋਸ਼ਟੀ ਦਾ ਵਿਸ਼ਾ ਅਕਾਲੀ ਅਤੇ ਅਕਾਲ ਤਖਤ ਦੀ ਵਰਤਮਾਨ ਸਥਿਤੀ ਅਤੇ ਭਵਿੱਖ ਦਾ ਅਮਲ ਸੀ  ਜਿਸ ਦੌਰਾਨ ਵੱਖ ਵੱਖ ਬੁਲਾਰਿਆਂ ਵੱਲੋਂ ਅਕਾਲ ਤਖਤ ਸਾਹਿਬ ਨੂੰ ਵੋਟਾਂ ਵਾਲੇ ਪ੍ਰਬੰਧ ਤੋਂ ਮੁਕਤ ਕਰਵਾਉਣ, ਅਕਾਲ ਤਖਤ ਸਾਹਿਬ ਦੀ ਪ੍ਰਭੂਸੱਤਾ ਦੀ ਬਹਾਲੀ, ਗੁਰਦੁਆਰਾ ਪ੍ਰਬੰਧਨ ਵਿੱਚ ਲੋੜੀਂਦੇ ਸੁਧਾਰਾਂ ਅਤੇ ਖੇਤਰੀ ਰਾਜਨੀਤੀ ਦੇ ਹਾਲਾਤ ਅਨੁਸਾਰ ਰਾਜਸੀ ਪਹਿਲਕਦਮੀ ਬਾਰੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਬੋਲਦਿਆਂ ਭਾਈ ਦਲਜੀਤ ਸਿੰਘ ਬਿੱਟੂ ਨੇ ਕਿਹਾ ਕਿ ਅੱਜ ਦੇ ਸਮੇਂ ਸੰਸਾਰ, ਦੱਖਣੀ ਏਸ਼ੀਆ, ਭਾਰਤੀ ਉਪ ਮਹਾਂਦੀਪ ਅਤੇ ਪੰਜਾਬ ਦੇ ਹਾਲਾਤ ਅਸਥਿਰਤਾ ਵੱਲ ਵਧ ਰਹੇ ਹਨ ਤੇ ਸਿੱਖਾਂ ਵਿੱਚ ਆਪਸੀ ਸੰਵਾਦ ਦਾ ਕੋਈ ਵੀ ਭਰੋਸੇਯੋਗ ਕੇਂਦਰੀ ਧੁਰਾ ਨਾ ਰਹਿਣ ਕਾਰਨ ਖਿੰਡਾਓ ਦਾ ਮਾਹੌਲ ਹੈ।

ਉਨ੍ਹਾਂ ਕਿਹਾ ਕਿ ਤੇਜੀ ਨਾਲ ਬਦਲ ਰਹੇ ਹਾਲਾਤ ਵਿੱਚ ਗੁਰੂ ਖਾਲਸਾ ਪੰਥ ਦੇ ਸਨਮੁਖ ਬਹੁਤ ਜਲਦ ਨਵੇਂ ਮੌਕੇ ਆ ਸਕਦੇ ਹਨ ਇਸ ਲਈ ਜਰੂਰੀ ਹੈ ਕਿ ਗੁਰੂ ਖਾਲਸਾ ਪੰਥ ਦੀ ਅਗਵਾਈ ਅਤੇ ਫੈਸਲੇ ਲੈਣ ਦੀ ਪ੍ਰਕਿਰਿਆ ਪੰਥਕ ਰਵਾਇਤ ਅਨੁਸਾਰ ਸੇਧਤ ਕਰਨ ਵਾਸਤੇ ਵਕਤੀ ਤੌਰ ਉੱਤੇ ਅੰਦਰੂਨੀ ਸੰਵਾਦ ਦਾ ਇਕ ਨਿਰਪੱਖ ਮੰਚ ਉਸਾਰਿਆ ਜਾਵੇ। ਉਨ੍ਹਾਂ ਕਿਹਾ ਕਿ ਜੁਝਾਰੂ ਲਹਿਰ ਨਾਲ ਸਬੰਧਤ ਨਿਸ਼ਕਾਮ ਸਖਸ਼ੀਅਤਾਂ ਵੱਲੋਂ ਅਜਿਹਾ ਹੀ ਮੰਚ ਉਸਾਰਨ ਦੀ ਪਹਿਲਕਦਮੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਇਹ ਵਿਚਾਰ ਗੋਸ਼ਟੀ ਇਸ ਲੜੀ ਦੀ ਪਹਿਲੀ ਵਿਚਾਰ ਚਰਚਾ ਹੈ ਜਿਸ ਵਿੱਚ ਪੰਥਕ ਸੰਪਰਦਾਵਾਂ ਸੰਸਥਾਵਾਂ ਅਤੇ ਸਖਸ਼ੀਅਤਾਂ ਨੂੰ ਸੱਦਾ ਦਿੱਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਆਉਂਦੀ 14 ਨਵੰਬਰ ਨੂੰ ਸਿੱਖ ਪ੍ਰਚਾਰਕਾਂ ਨੂੰ ਵਿਚਾਰ ਗੋਸ਼ਟੀ ਦਾ ਸੱਦਾ ਦਿੱਤਾ ਜਾਵੇਗਾ ਜਿਸ ਦਾ ਵਿਸ਼ਾ ਗੁਰਮਤਾ ਸੰਸਥਾ ਦੀ ਮੁੜ ਬਹਾਲੀ ਹੋਵੇਗਾ। ਇਸੇ ਤਰ੍ਹਾਂ  ਦਸੰਬਰ ਦੇ ਪਹਿਲੇ ਹਫਤੇ ਸੰਸਾਰ ਭਰ ਦੇ ਸਿੱਖ ਨੁਮਾਇੰਦਿਆਂ ਨਾਲ ਵਿਚਾਰ ਗੋਸ਼ਟੀ ਕੀਤੀ ਜਾਵੇਗੀ। ਸਾਹਿਬਜ਼ਾਦਿਆਂ ਦੀ ਸ਼ਹੀਦੀ ਸਭਾ ਮੌਕੇ ਨੌਜਵਾਨਾਂ, ਮਾਘੀ ਮੌਕੇ ਵਿਦਵਾਨਾਂ ਅਤੇ ਬਸੰਤ ਉੱਤੇ ਬੀਬੀਆਂ ਦਰਮਿਆਨ ਵਿਚਾਰ ਗੋਸ਼ਟੀ ਦਾ ਪ੍ਰਬੰਧ ਕੀਤਾ ਜਾਵੇਗਾ।

ਅੱਜ ਦੇ ਸਮਾਗਮ ਵਿੱਚ ਬਾਬਾ ਮਾਨ ਸਿੰਘ ਮੜ੍ਹੀਆਂ ਵਾਲੇ, ਸਿੰਘ  ਸਾਹਿਬ ਗਿਆਨੀ ਜਸਵੰਤ ਸਿੰਘ ਅਤੇ ਗਿਆਨੀ ਕੇਵਲ ਸਿੰਘ, ਸੁਖਦੇਵ ਸਿੰਘ ਭੌਰ, ਭਗਵੰਤ ਸਿੰਘ ਸਿਆਲਕਾ, ਗੁਰਪ੍ਰੀਤ ਸਿੰਘ ਗਲੋਬਲ ਸਿੱਖ ਕੌਂਸਲ, ਬਾਬਾ ਸਰਬਜੋਤ ਸਿੰਘ ਬੇਦੀ ਵੱਲੋਂ ਬਾਬਾ ਹਰਬੰਸ ਸਿੰਘ, ਹਵਾਰਾ ਰਿਹਾਈ ਕਮੇਟੀ ਵੱਲੋਂ ਪ੍ਰੋ. ਬਲਜਿੰਦਰ ਸਿੰਘ ਤੇ ਬਾਪੂ ਗੁਰਚਰਨ ਸਿੰਘ, ਦਲ ਖਾਲਸਾ ਵੱਲੋਂ ਪਰਮਜੀਤ ਸਿੰਘ ਮੰਡ, ਅਖੰਡ ਕੀਰਤਨੀ ਜਥੇ ਵੱਲੋਂ ਭਾਈ ਬਖਸ਼ੀਸ਼ ਸਿੰਘ, ਦਮਦਮੀ ਟਕਸਾਲ ਜਥਾ ਭਿੰਡਰਾਂ ਵੱਲੋਂ ਗਿਆਨੀ ਅੰਗਰੇਜ਼ ਸਿੰਘ, ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਹਰਿਆਣਾ ਵੱਲੋਂ ਸੁਖਵਿੰਦਰ ਸਿੰਘ, ਕਿਸਾਨ ਆਗੂ ਬਲਦੇਵ ਸਿੰਘ ਸਿਰਸਾ, ਕਾਰ ਸੇਵਾ ਸੰਸਥਾਵਾਂ ਵਿਚੋਂ ਬਾਬਾ ਛਿੰਦਰ ਸਿੰਘ ਫਤਿਹਗੜ੍ਹ ਸਭਰਾ ਅਤੇ ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ ਆਦਿ ਨੇ ਵਿਚਾਰਾਂ ਦੀ ਸਾਂਝ ਪਾਈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗੁਰਦੁਆਰਾ ਮੰਜੀ ਸਾਹਿਬ ਆਲੋਅਰਖ ਵਿਖੇ ਸ਼ਹੀਦੀ ਯਾਦਗਾਰ ਕਮੇਟੀ ਵੱਲੋਂ ਧਰਮ ਯੁੱਧ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਆਗੂਆਂ ਨੇ ਵਿਚਾਰ ਸਾਂਝੇ ਕੀਤੇ ਅਤੇ ਸ਼ਹੀਦਾਂ
ਜੂਨ 1984 ਦੇ ਘੱਲੂਘਾਰੇ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ 12 ਜੂਨ 2026 (ਸ਼ੁੱਕਰਵਾਰ) ਨੂੰ ਕਿਲਾ ਮੁਬਾਰਕ, ਬਠਿੰਡਾ ਵਿਖੇ ਕਰਵਾਇਆ ਜਾਵੇਗਾ।
ਪਿੰਡ ਪੰਜਵੜ ਦੇ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਚੀਫ ਖਾਲਸਤਾਨ ਕਮਾਂਡੋ ਫੋਰਸ ਦੇ ਆਗੂ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ ਦਾ ਤੀਜਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: