Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਿਧਾਨ ਸਭਾ ‘ਚ ਮੁੱਖ ਮੰਤਰੀ ਨੇ ਪੰਜਾਬੀ ਨੂੰ ਛੱਡ ਕੇ ਅੰਗਰੇਜੀ ਨੂੰ ਗਲ਼ ਲਾਇਆ; ਕਾਂਗਰਸੀਆਂ ਕੈਪਟਨ ਦੀ ਪਿੱਠ ਥਾਪੜੀ

ਵਿਧਾਨ ਸਭਾ ‘ਚ ਮੁੱਖ ਮੰਤਰੀ ਨੇ ਪੰਜਾਬੀ ਨੂੰ ਛੱਡ ਕੇ ਅੰਗਰੇਜੀ ਨੂੰ ਗਲ਼ ਲਾਇਆ; ਕਾਂਗਰਸੀਆਂ ਕੈਪਟਨ ਦੀ ਪਿੱਠ ਥਾਪੜੀ

ਚੰਡੀਗੜ੍ਹ: ਇਸ ਵਾਰ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਹੋਰ ਲੋਕ ਮੁੱਦਿਆਂ ਵਾਂਗ ਮਾਂ ਬੋਲੀ ਪੰਜਾਬੀ ਵੀ ਹਾਰ ਗਈ ਹੈ। ਮਾਂ ਬੋਲੀ ਨੂੰ ਹਰਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਮੂਹ ਮੰਤਰੀਆਂ ਤੇ ਕਾਂਗਰਸੀ ਵਿਧਾਇਕਾਂ ਨੇ ਕੋਈ ਕਸਰ ਨਹੀਂ ਛੱਡੀ। ਹੁਣ ਇਹ ਮੁੱਦਾ ਪੰਜਾਬੀ ਹਿਤੈਸ਼ੀਆਂ ਵਿੱਚ ਭਖ ਗਿਆ ਹੈ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਪੰਜਾਬ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਸਭਿਆਚਾਰਕ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਚੁਣੌਤੀ ਦਿੱਤੀ ਹੈ ਕਿ ਕੀ ਉਹ ਸਭਿਆਚਾਰਕ ਕਮਿਸ਼ਨ ਬਣਾਉਣ ਤੋਂ ਪਹਿਲਾਂ ਵਿਧਾਨ ਸਭਾ ਵਿੱਚ ਪੰਜਾਬੀ ਭਾਸ਼ਾ ਦੀ ਥਾਂ ਅੰਗਰੇਜ਼ੀ ਵਿੱਚ ਬੋਲਣ ਵਾਲੇ ਮੁੱਖ ਮੰਤਰੀ ਉਪਰ ਪੰਜਾਬੀ ਭਾਸ਼ਾ ਲਾਗੂ ਕਰਵਾਉਣਗੇ?

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (ਫਾਈਲ ਫੋਟੋ)

ਦੱਸਣਯੋਗ ਹੈ ਕਿ ਕਿ ਬਜਟ ਸੈਸ਼ਨ ਵਿੱਚ ਜਦੋਂ ਮੁੱਖ ਮੰਤਰੀ ਨੇ ਆਪਣਾ ਭਾਸ਼ਣ ਅੰਗਰੇਜ਼ੀ ਵਿੱਚ ਦੇਣਾ ਸ਼ੁਰੂ ਕੀਤਾ ਸੀ ਤਾਂ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕਾਂ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਨੇ ਉਨ੍ਹਾਂ ਨੂੰ ਟੋਕਦਿਆਂ ਪੰਜਾਬੀ ਵਿੱਚ ਬੋਲਣ ਲਈ ਕਿਹਾ ਸੀ। ਇਸ ਦੇ ਜਵਾਬ ਵਿੱਚ ਕੈਪਟਨ ਨੇ ਕਿਹਾ ਸੀ ਕਿ ਉਹ ਕੁਝ ਗ਼ਲਤ ਨਹੀਂ ਕਰ ਰਹੇ ਅਤੇ ਅੰਗਰੇਜ਼ੀ ਵਿੱਚ ਹੀ ਆਪਣੀ ਗੱਲ ਕਹਿਣਗੇ, ਜਿਸ ਤੋਂ ਬਾਅਦ ਬੈਂਸ ਭਰਾਵਾਂ ਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਦੀ ਅੰਗਰੇਜ਼ੀ ਵਿੱਚ ਹੀ ਬੋਲਣ ਦੀ ਕੋਈ ਮਜਬੂਰੀ ਹੈ ਤਾਂ ਉਹ ਆਪਣੇ ਭਾਸ਼ਣ ਦਾ ਨਾਲੋ-ਨਾਲ ਪੰਜਾਬੀ ਵਿੱਚ ਤਰਜਮਾ ਕਰਵਾਉਣ ਕਿਉਂਕਿ ਉਨ੍ਹਾਂ (ਬੈਂਸ ਭਰਾਵਾਂ) ਨੂੰ ਅੰਗਰੇਜ਼ੀ ਸਮਝ ਨਹੀਂ ਆਉਂਦੀ। ਜਦੋਂ ਇਸ ਤੋਂ ਬਾਅਦ ਵੀ ਮੁੱਖ ਮੰਤਰੀ ਨੇ ਬੈਂਸ ਭਰਾਵਾਂ ਨੂੰ ਰੁੱਖਾ ਜਵਾਬ ਦੇ ਦਿੱਤਾ ਤਾਂ ਉਨ੍ਹਾਂ ਰੋਸ ਪ੍ਰਗਟ ਕੀਤਾ। ਇਸ ਉਪਰੰਤ ਹਾਊਸ ਵਿੱਚ ਬੈਠੇ ਸਮੂਹ ਕਾਂਗਰਸੀ ਵਿਧਾਇਕ ਤੇ ਮੰਤਰੀ ਮਾਂ ਬੋਲੀ ਨੂੰ ਭੁੱਲ ਕੇ ਕੈਪਟਨ ਦੀ ਪਿੱਠ ’ਤੇ ਆ ਗਏ ਅਤੇ ਬੈਂਸ ਭਰਾਵਾਂ ਉਪਰ ਸ਼ਬਦੀ ਵਾਰ ਸ਼ੁਰੂ ਕਰ ਦਿੱਤੇ। ਕਾਂਗਰਸੀ ਵਿਧਾਇਕਾਂ ਦੇ ਰੌਂਅ ਤੋਂ ਸਾਫ਼ ਝਲਕ ਰਿਹਾ ਸੀ ਕਿ ਉਹ ਮਾਂ ਬੋਲੀ ਦੀ ਕੀਮਤ ’ਤੇ ਕੈਪਟਨ ਕੋਲ ਆਪਣੀ ਹਾਜ਼ਰੀ ਲਵਾਉਣ ਲਈ ਕੋਈ ਕਸਰ ਨਹੀਂ ਛੱਡਣਾ ਚਾਹੁੰਦੇ ਸਨ। ਮਾਂ ਬੋਲੀ ਦਾ ਅਕਸਰ ਝੰਡਾ ਚੁੱਕਣ ਵਾਲੇ ਕੁਝ ਕਾਂਗਰਸੀ ਵਿਧਾਇਕ ਤੇ ਮੰਤਰੀ ਵੀ ਇਸ ਮੌਕੇ ਕੈਪਟਨ ਦੇ ਪੱਖ ਵਿੱਚ ਪੂਰੀ ਤਰ੍ਹਾਂ ਡੱਟੇ ਪਏ ਸਨ। ਸਭਿਆਚਾਰ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਸਰਕਾਰ ਦੇ ਮੁਖੀ ਵੱਲੋਂ ਹੀ ਭਾਸ਼ਾ ਐਕਟ ਦੀ ਉਲੰਘਣਾ ਕਰਨ ਦੇ ਮੁੱਦੇ ਉਪਰ ਖਾਮੋਸ਼ ਰਹੇ। ਇਸ ਮੌਕੇ ਭਾਵੇਂ ਆਮ ਆਦਮੀ ਪਾਰਟੀ ਦੇ ਵਿਧਾਇਕ ਸਦਨ ਵਿੱਚੋਂ ਵਾਕਆਊਟ ਕਰ ਗਏ ਸਨ, ਪਰ ਅਕਾਲੀ ਦਲ ਤੇ ਭਾਜਪਾ ਦੇ ਵਿਧਾਇਕ ਮੌਜੂਦ ਸਨ ਪਰ ਉਹ ਇਸ ਮਸਲੇ ’ਤੇ ਖਾਮੋਸ਼ ਰਹਿ ਕੇ ਅਸਿੱਧੇ ਢੰਗ ਨਾਲ ਕੈਪਟਨ ਦੀ ਅੰਗਰੇਜ਼ੀ ਦੇ ਹੱਕ ਵਿੱਚ ਹੀ ਭੁਗਤੇ।

ਸੈਸ਼ਨ ਦੌਰਾਨ ਪਹਿਲਾਂ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਵੀ ਜਦੋਂ ਇੱਕ ਸਵਾਲ ਦਾ ਜਵਾਬ ਅੰਗਰੇਜ਼ੀ ਵਿੱਚ ਦੇਣਾ ਸ਼ੁਰੂ ਕੀਤਾ ਸੀ ਤਾਂ ਉਨ੍ਹਾਂ ਨੂੰ ਆਪਣੀ ਹੀ ਪਾਰਟੀ ਦੇ ਵਿਧਾਇਕ ਨਿਰਮਲ ਸਿੰਘ ਦੇ ਗੁੱਸੇ ਦਾ ਸ਼ਿਕਾਰ ਹੋਣਾ ਪਿਆ ਸੀ ਕਿਉਂਕਿ ਉਨ੍ਹਾਂ ਵਿੱਚ ਹੀ ਟੋਕਕੇ ਜਵਾਬ ਪੰਜਾਬੀ ਵਿੱਚ ਦੇਣ ਲਈ ਕਿਹਾ ਸੀ ਅਤੇ ਫਿਰ ਸ੍ਰੀ ਮਹਿੰਦਰਾ ਨੂੰ ਪੰਜਾਬੀ ਵਿੱਚ ਜਵਾਬ ਦੇਣ ਲਈ ਮਜਬੂਰ ਹੋਣਾ ਪਿਆ ਸੀ।

ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਕਿਹਾ ਕਿ ਕੈਪਟਨ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬੀਆਂ ਦੇ ਮੁੱਦੇ ਉਪਰ ਓਪਰੀ ਭਾਸ਼ਾ ਵਿੱਚ ਬੋਲਣਾ ਪੰਜਾਬੀਆਂ ਲਈ ਵੱਡਾ ਦੁਖਾਂਤ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਭਵਿੱਖ ਵਿੱਚ ਉਹ ਲੋਕਾਂ ਕੋਲੋਂ ਵੋਟਾਂ ਵੀ ਅੰਗਰੇਜ਼ੀ ਵਿੱਚ ਮੰਗਿਆ ਕਰਨਗੇ?

ਡਾ. ਸਰਬਜੀਤ ਨੇ ਕਿਹਾ ਕਿ ਸਭਿਆਚਾਰਕ ਮੰਤਰੀ ਨਵਜੋਤ ਸਿੱਧੂ ਇੱਕ ਪਾਸੇ ਲੱਚਰ ਗਾਉਣ ਵਾਲਿਆਂ ਉਪਰ ਐਫਆਈਆਰ ਦਰਜ ਕਰਕੇ ਜੇਲ੍ਹਾਂ ਵਿੱਚ ਸੁੱਟਣ ਲਈ ਸਭਿਆਚਾਰ ਕਮਿਸ਼ਨ ਬਣਾ ਰਹੇ ਹਨ ਅਤੇ ਦੂਸਰੇ ਪਾਸੇ ਮੁੱਖ ਮੰਤਰੀ ਹੀ ਭਾਸ਼ਾ ਐਕਟ ਦੀ ਉਲੰਘਣਾ ਕਰ ਕੇ ਵਿਧਾਨ ਸਭਾ ਵਿੱਚ ਅੰਗਰੇਜ਼ੀ ਬੋਲ ਰਹੇ ਹਨ। ਉਨ੍ਹਾਂ ਸ੍ਰੀ ਸਿੱਧੂ ਨੂੰ ਸਵਾਲ ਕੀਤਾ ਕਿ ਪੰਜਾਬੀ ਭਾਸ਼ਾ ਤੱਜ ਕੇ ਅੰਗਰੇਜ਼ੀ ਨੂੰ ਪਹਿਲ ਦੇਣ ਵਾਲੇ ਮੁੱਖ ਮੰਤਰੀ ਨੂੰ ਸਭਿਆਚਾਰ ਕਮਿਸ਼ਨ ਦਾ ਚੇਅਰਮੈਨ ਬਣਾ ਕੇ ਕੀ ਲੱਚਰਤਾ ਖਤਮ ਹੋ ਜਾਵੇਗੀ? ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਲਗਾਤਾਰ ਪੰਜਾਬੀ ਭਾਸ਼ਾ ਨੂੰ ਕਿਨਾਰੇ ਕਰਨ ਵਿਰੁੱਧ ਉਹ ਲੋਕ ਲਹਿਰ ਖਡ਼੍ਹੀ ਕਰਨਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਲਈ ਕੇਵਲ ਪੇਸ਼ ਕੀਤੀ ਫੀਸ ਦੀ ਮੁਢਲੀ ਤਜ਼ਵੀਜ਼ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ "ਜਜ਼ੀਆ" ਕਰਾਰ ਦੇਣ ਵਾਲਾ ਭੜਕਾਊ ਅਤੇ ਬੇਲੋੜਾ ਬਿਆਨ
ਭਾਵੇਂ ਕੇਂਦਰ ਦੀ ਭਾਜਪਾ ਸਰਕਾਰ ਲਈ ਪੰਜਾਬ ਵਿਚ ਇੰਨੇ ਹੜ੍ਹ ਨਾ ਆਏ ਹੋਣ ਕਿ ਇੱਥੇ ਕੇਂਦਰੀ ਟੋਲੀ (ਟੀਮ) ਭੇਜ ਕੇ ਹੜਾਂ ਕਾਰਨ ਹੋਏ ਨੁਕਸਾਨ ਅਤੇ ਇਸ ਬਦਲੇ ਮੁਅਵਜ਼ਾ ਦੇਣ ਲਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: