Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਿਵਾਦਤ ਐਸਵਾਈਐਲ ਦੀ ਸੁਣਵਾਈ ਸੁਪਰੀਮ ਕੋਰਟ ‘ਚ 22 ਫਰਵਰੀ ਨੂੰ; ਪੰਜਾਬ ਨੂੰ 20 ਤੱਕ ਜਵਾਬ ਪੇਸ਼ ਕਰਨ ਲਈ ਕਿਹਾ

ਵਿਵਾਦਤ ਐਸਵਾਈਐਲ ਦੀ ਸੁਣਵਾਈ ਸੁਪਰੀਮ ਕੋਰਟ ‘ਚ 22 ਫਰਵਰੀ ਨੂੰ; ਪੰਜਾਬ ਨੂੰ 20 ਤੱਕ ਜਵਾਬ ਪੇਸ਼ ਕਰਨ ਲਈ ਕਿਹਾ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਵਿਵਾਦਿਤ ਮੁੱਦੇ ’ਤੇ ਸੁਣਵਾਈ ਪੰਜਾਬ ਅਸੈਂਬਲੀ ਚੋਣਾਂ ਦੇ ਨਤੀਜੇ ਤੱਕ ਮੁਲਤਵੀ ਕੀਤੇ ਜਾਣ ਦੀ ਪੰਜਾਬ ਸਰਕਾਰ ਦੀ ਅਪੀਲ ਨੂੰ ਰੱਦ ਕਰ ਦਿੱਤਾ ਹੈ। ਜਸਟਿਸ ਪੀ.ਸੀ.ਘੋਸ਼ ਤੇ ਅਮਿਤਵ ਰੌਏ ਦੇ ਬੈਂਚ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਸੀਨੀਅਰ ਵਕੀਲ ਰਾਮ ਜੇਠਮਲਾਨੀ ਨੂੰ ਖ਼ਰੀਆਂ-ਖ਼ਰੀਆਂ ਸੁਣਾਉਂਦਿਆਂ ਕਿਹਾ ਕਿ ਚੋਣਾਂ ਦੇ ਨਤੀਜਿਆਂ ਤੱਕ ਅਦਾਲਤਾਂ ਨੂੰ ਉਡੀਕ ਕਰਾਏ ਜਾਣ ਦੀ ਕੋਈ ਤੁੱਕ ਨਹੀਂ। ਕੇਸ ਦੀ ਅਗਲੀ ਸੁਣਵਾਈ 22 ਫਰਵਰੀ ਨੂੰ ਹੋਵੇਗੀ ਤੇ ਉਦੋਂ ਤੱਕ ਅਦਾਲਤ ਨੇ ਅੰਤਰਿਮ ਹੁਕਮਾਂ ਨੂੰ ਜਿਉਂ ਦੀ ਤਿਉਂ ਬਰਕਰਾਰ ਰੱਖਣ ਲਈ ਕਿਹਾ ਹੈ। ਪੰਜਾਬ ਵਿਧਾਨ ਸਭਾ ਲਈ ਵੋਟਾਂ ਦੇ ਨਤੀਜੇ 11 ਮਾਰਚ ਨੂੰ ਆਉਣੇ ਹਨ।

ਬੁੱਧਵਾਰ ਜੇਠਮਲਾਨੀ ਨੇ ਪੰਜਾਬ ਸਰਕਾਰ ਵੱਲੋਂ ਦੋ ਮੈਂਬਰੀ ਬੈਂਚ ਅੱਗੇ ਪੇਸ਼ ਹੁੰਦਿਆਂ ਐਸ.ਵਾਈ.ਐਲ. ਮੁੱਦੇ ’ਤੇ ਸੁਣਵਾਈ ਨੂੰ ਪੰਜਾਬ ਵਿੱਚ ਚੋਣ ਨਤੀਜਿਆਂ ਦੇ ਐਲਾਨ ਤਕ ਮੁਲਤਵੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਅਜੇ ਤੱਕ ਹਰਿਆਣਾ ਦੀ ਉਸ ਪਟੀਸ਼ਨ, ਜਿਸ ਵਿੱਚ ਉਨ੍ਹਾਂ ਸੁਪਰੀਮ ਕੋਰਟ ਦੇ ਪਹਿਲੇ ਹੁਕਮਾਂ ਦੀ ਤਾਮੀਲ ਕਰਾਉਣ ਲਈ ਕਿਹਾ ਸੀ, ਖ਼ਿਲਾਫ਼ ਅਜੇ ਤੱਕ ਆਪਣਾ ਜਵਾਬ ਨਹੀਂ ਦਿੱਤਾ ਤੇ ਇਸ ਨੂੰ ਜਲਦੀ ਹੀ ਦਾਖ਼ਲ ਕੀਤਾ ਜਾਵੇਗਾ।

ਸੁਪਰੀਮ ਕੋਰਟ 'ਚ ਪੰਜਾਬ ਸਰਕਾਰ ਦੇ ਵਕੀਲ ਰਾਮ ਜੇਠਮਲਾਨੀ (ਫਾਈਲ ਫੋਟੋ)
ਸੁਪਰੀਮ ਕੋਰਟ ‘ਚ ਪੰਜਾਬ ਸਰਕਾਰ ਦੇ ਵਕੀਲ ਰਾਮ ਜੇਠਮਲਾਨੀ (ਫਾਈਲ ਫੋਟੋ)

ਜੇਠਮਲਾਨੀ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਸਰਕਾਰ ਵੱਲੋਂ ਕੀਤੀਆਂ ਟਿੱਪਣੀਆਂ ਦਾ ਵੀ ਮੋੜਵਾਂ ਜਵਾਬ ਦੇਣਗੇ ਤੇ ਉਨ੍ਹਾਂ ਇਸ ਲਈ ਸਮਾਂ ਵੀ ਮੰਗਿਆ। ਇਸ ’ਤੇ ਬੈਂਚ ਨੇ ਕਿਹਾ ਕਿ ਅਗਲੇ ਹੁਕਮਾਂ ਤਕ ਇਸ ਮਾਮਲੇ ਵਿੱਚ ਪਹਿਲਾਂ ਕੀਤੇ ਅੰਤ੍ਰਿਮ ਹੁਕਮ ਪਹਿਲਾਂ ਵਾਂਗ ਬਰਕਰਾਰ ਰਹਿਣਗੇ।

ਅਦਾਲਤ ਨੇ ਪੰਜਾਬ ਸਰਕਾਰ ਨੂੰ 20 ਫਰਵਰੀ ਤੱਕ ਆਪਣਾ ਜਵਾਬ ਦਾਅਵਾ ਪੇਸ਼ ਕਰਨ ਲਈ ਕਿਹਾ ਹੈ। ਯਾਦ ਰਹੇ ਕਿ ਸੁਪਰੀਮ ਕੋਰਟ ਨੇ ਪਿਛਲੇ ਸਾਲ 30 ਨਵੰਬਰ ਨੂੰ ਐਸਵਾਈਐਲ ਮੁੱਦੇ ’ਤੇ ਸਥਿਤੀ ਜਿਉਂ ਦੀ ਤਿਉਂ ਬਰਕਰਾਰ ਰੱਖਦਿਆਂ ਕੇਂਦਰੀ ਗ੍ਰਹਿ ਸਕੱਤਰ, ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਪੰਜਾਬ ਨੂੰ ਨਹਿਰ ਦੀ ਜ਼ਮੀਨ, ਕੰਮ, ਜਾਇਦਾਦ ਤੇ ਹਿੱਸਿਆਂ ਦਾ ਅਦਾਲਤੀ ਰਿਸੀਵਰ ਨਿਯੁਕਤ ਕਰਦਿਆਂ ਅਦਾਲਤੀ ਹੁਕਮਾਂ ਨੂੰ ਯਕੀਨੀ ਬਣਾਉਣ ਲਈ ਕਿਹਾ ਸੀ।

ਇਸ ਮੁੱਦੇ ‘ਤੇ ਵਧੇਰੇ ਜਾਣਕਾਰੀ ਹਾਸਲ ਕਰਨ ਲਈ ਪੜ੍ਹੋ:

ਪਾਣੀਆਂ ਦੇ ਸਮਝੌਤੇ – ਪੰਜਾਬ ਦੇ ਪਾਣੀਆਂ ਦੀ ਲੁੱਟ:

ਭਾਰਤ ਦੀ ਸਰਕਾਰ ਨੇ ਪੰਜਾਬ ਦੀ ਮਾਲਕੀ ਵਾਲੇ ਪਾਣੀਆਂ ਨੂੰ ਗੈਰ-ਰਾਏਪੇਰੀਅਨ ਰਾਜਾਂ ਨੂੰ ਦੇਣ ਵਾਸਤੇ ਗੈਰ-ਕਾਨੂੰਨੀ ਅਤੇ ਗੈਰ ਸੰਵਿਧਾਨਕ ਸਮਝੌਤਿਆਂ ਨੂੰ ਲਾਗੂ ਕੀਤਾ। ਇਨ੍ਹਾਂ ਗ਼ੈਰ-ਸੰਵਿਧਾਨਕ ਸਮਝੌਤਿਆਂ ਵਿੱਚ 1955 ਅਤੇ 1976 ਦੇ ਕੇਂਦਰ ਸਰਾਕਰ ਦੇ ਨੋਟੀਫਿਕੇਸ਼ਨ, 1981 ਦਾ ਇੰਦਰਾ ਅਵਾਰਡ ਅਤੇ 1986 ਦਾ ਅਰੈਡੀ ਟ੍ਰਿਬਿਊਨਲ ਸ਼ਾਮਲ ਹਨ।

ਸਮਝੌਤਿਆਂ ਨੂੰ ਰੱਦ ਕਰਨ ਵਾਲੇ ਪੰਜਾਬ ਦਾ ਕਾਨੂੰਨ, ਇਸਦੀ ਮੱਦ ਨੰ: 5 ਅਤੇ ਪੰਜਾਬ ਦੇ ਰਾਇਪੇਰੀਅਨ ਹੱਕ:

ਪੰਜਾਬ ਦੀ ਆਪਣੀ ਹੀ ਵਿਧਾਨ ਸਭਾ ਅਤੇ ਪੰਜਾਬ ਦੇ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਹੀ ਪੰਜਾਬ ਦੇ ਪਾਣੀਆਂ ਦੇ ਮਾਮਲੇ ‘ਤੇ 2004 ਵਿੱਚ ਪਹਿਲਾਂ ਹੋਏ ਸਮਝੌਤਿਆਂ ਨੂੰ ਰੱਦ ਕਰਨ ਦਾ ਕਾਨੂੰਨ ਪਾਸ ਕਰਕੇ ਪੰਜਾਬ ਦੇ ਰਾਇਪੇਰੀਅਨ ਹੱਕਾਂ ਦਾ ਕਤਲ ਕਰ ਦਿੱਤਾ ਹੈ।

ਪੰਜਾਬ ਵਿਧਾਨ ਸਭਾ ਨੇ 12 ਜੁਲਾਈ 2004 ਨੂੰ ਭਾਰਤੀ ਸੁਪਰੀਮ ਕੋਰਟ ਵੱਲੋਂ ਵਿਵਾਦਤ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ 14 ਜੁਲਾਈ 2004 ਤੱਕ ਮੁਕੰਮਲ ਕਰਨ ਦੇ ਦਿੱਤੇ ਹੁਕਮਾਂ ਨੂੰ ਬੇਅਸਰ ਕਰਨ ਵਾਲੇ ਸਮਝੌਤਿਆਂ ਨੂੰ ਰੱਦ ਕਰਨ ਦਾ ਕਾਨੂੰਨ ਪਾਸ ਕੀਤਾ ਸੀ।

ਇਸ ਕਾਨੂੰਨ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੇਸ਼ ਕੀਤਾ ਸੀ ਅਤੇ ਇਸਨੂੰ ਬਾਦਲ ਦਲ ਅਤੇ ਭਾਜਪਾ ਨੇ ਹਮਾਇਤ ਦਿੱਤੀ ਸੀ। ਇਸ ਤਰ੍ਹਾਂ ਇਹ ਕਾਨੂੰਨ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਸੀ।

ਭਾਵੇਂ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਇਸ ਕਾਨੂੰਨ ਨੇ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਬਨਣੋਂ ਰੋਕ ਦਿੱਤਾ ਹੈ, ਪਰ ਇਸ ਨਾਲ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਹੋ ਗਿਆ ਹੈ। ਇਸ ਕਾਨੂੰਨ ਦੇ ਲਾਗੂ ਹੋਣ ਤੋਂ ਪਹਿਲਾਂ ਪੰਜਾਬ ਦਾ ਪਾਣੀ ਗੈਰ ਕਾਨੂੰਨੀ ਸਮਝੌਤਿਆਂ ਰਾਹੀਂ ਲੁੱਟਿਆ ਜਾ ਰਿਹਾ ਸੀ, ਪਰ ਇਸ ਕਾਨੂੰਨ ਦੀ ਧਾਰਾ 5 ਨੇ ਗੈਰ-ਰਾਇਪੇਰੀਅਨ ਰਾਜਾਂ ਨੂੰ ਪੰਜਾਬ ਦੇ ਗੈਰ-ਕਾਨੂੰਨੀ ਤੌਰ ‘ਤੇ ਖੋਹੇ ਜਾ ਰਹੇ ਪਾਣੀਆਂ ‘ਤੇ ਕਾਨੂੰਨੀ ਮੋਹਰ ਲਾ ਦਿੱਤੀ ਹੈ।

ਇਹ ਸੁਣਨ ਨੂੰ ਅਜੀਬ ਲੱਗੇਗਾ ਪਰ ਇਹ ਸਹੀ ਹੈ ਕਿ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਬਣਨ ਤੋਂ ਰੋਕਣ ਲਈ (ਜਿਸ ਰਾਹੀਂ 34 ਐਲ.ਏ.ਐਫ. ਪਾਣੀ ਜਾਣਾ ਸੀ) ਪੰਜਾਬ ਵਿਧਾਨ ਸਭਾ ਨੇ ਹਰਿਆਣਾ ਨੂੰ (59.5 ਐਲ.ਏ.ਐਫ.) ਰਾਜਸਥਾਨ ਨੂੰ (86 ਐਲ.ਏ.ਐਫ.), ਅਤੇ ਦਿੱਲੀ ਨੂੰ (2 ਐਲ.ਏ.ਐਫ.) ਪਾਣੀ ਗੈਰ-ਕਾਨੂੰਨੀ ਸਮਝੌਤਿਆਂ ਰਾਹੀਂ ਵੱਡੀ ਮਾਤਰਾ ਵਿੱਚ ਦਿੱਤੇ ਜਾਣ ਨੂੰ ਸਹੀ ਮੰਨ ਕੇ ਕਾਨੂੰਨੀ ਸਹਿਮਤੀ ਦੇ ਦਿੱਤੀ।

ਸਬੰਧਤ ਵੀਡੀਓ:

ਇਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਚੀਫ ਇੰਜੀਨੀਅਰ ਜੀ.ਐਸ. ਢਿੱਲੋਂ ਮੁਤਾਬਕ ਹਰਿਆਣਾ ਨੂੰ 34 ਐਲ.ਏ.ਐਫ. ਵਿਚੋਂ 18 ਐਲ.ਏ.ਐਫ. ਪਾਣੀ ਭਾਖੜਾ-ਬਿਆਸ ਪ੍ਰਬੰਧਕੀ ਬੋਰਡ ਵਲੋਂ ਪਹਿਲਾਂ ਹੀ ਵਾਧੂ ਛੱਡਿਆ ਜਾ ਰਿਹਾ ਹੈ। ਸ. ਢਿੱਲੋਂ ਦਾ ਕਹਿਣਾ ਹੈ ਕਿ ਹਾਂਸੀ-ਬੁਟਾਣਾ ਨਹਿਰ ਰਾਹੀਂ ਵੀ ਹਰਿਆਣਾ (ਭਾਖੜਾ ਮੁੱਖ ਲਾਈਨ ਤੋਂ ਵਾਧੂ ਪਾਣੀ ਛੱਡਣ ‘ਤੇ) 16 ਐਲ.ਏ.ਐਫ. ਪਾਣੀ ਬਿਨਾਂ ਐਸ.ਵਾਈ.ਐਲ. ਮੁਕੰਮਲ ਕੀਤੇ ਦੂਰ ਲਿਜਾ ਸਕਦਾ ਹੈ। ਜੋ ਕਿ ਇਸੇ ਉਦੇਸ਼ ਲਈ ਉਸਾਰੀ ਗਈ ਹੈ।

ਪੰਜਾਬ ਦੇ ਪਾਣੀਆਂ ਸੰਬੰਧੀ ਸਮਝੌਤਾ ਰੱਦ (2004) ਕਰਨ ਦਾ ਕਾਨੂੰਨ ਭਾਰਤੀ ਸੁਪਰੀਮ ਕੋਰਟ ਨੇ 10 ਨਵੰਬਰ 2016 ਨੂੰ ਰੱਦ ਕਰ ਦਿੱਤਾ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਕਸ਼ਮੀਰ ਵਿੱਚ ਧਾਰਾ 370 ਨੂੰ ਖਤਮ ਕਰਨ ਦੇ ਸੁਪਰੀਮ ਕੋਰਟ ਦੇ ਫੈਸਲੇ 'ਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਕਿਹਾ, "ਭਾਰਤੀ ਸੁਪਰੀਮ ਕੋਰਟ ਨੇ ਅਗਸਤ
ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਕਸ਼ਮੀਰ ਵਿੱਚ ਧਾਰਾ 370 ਨੂੰ ਖਤਮ ਕਰਨ ਦੇ ਸੁਪਰੀਮ ਕੋਰਟ ਦੇ ਫੈਸਲੇ 'ਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਕਿਹਾ, "ਭਾਰਤੀ ਸੁਪਰੀਮ ਕੋਰਟ ਨੇ ਅਗਸਤ
ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ
ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: