Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਿਵਾਦਤ ਐਸ.ਵਾਈ.ਐਲ. ਮੁੱਦੇ ‘ਤੇ ਸੁਪਰੀਮ ਕੋਰਟ ‘ਚ ਅਗਲੀ ਤਰੀਕ 7 ਸਤੰਬਰ ਪਈ

ਵਿਵਾਦਤ ਐਸ.ਵਾਈ.ਐਲ. ਮੁੱਦੇ ‘ਤੇ ਸੁਪਰੀਮ ਕੋਰਟ ‘ਚ ਅਗਲੀ ਤਰੀਕ 7 ਸਤੰਬਰ ਪਈ

ਨਵੀਂ ਦਿੱਲੀ: ਭਾਰਤੀ ਸੁਪਰੀਮ ਕੋਰਟ ਨੇ ਐਸਵਾਈਐਲ ਦੇ ਮਾਮਲੇ ‘ਤੇ ਪੰਜਾਬ ਅਤੇ ਹਰਿਆਣਾ ਨੂੰ ਕੋਈ ਅੰਦੋਲਨ ਨਾ ਕਰਨ ਦੀ ਹਦਾਇਤ ਦਿੱਤੀ ਹੈ। ਅਦਾਲਤ ਨੇ ਦੋਵਾਂ ਰਾਜਾਂ ਦੀਆਂ ਸਰਕਾਰਾਂ ਨੂੰ ਕਿਹਾ ਹੈ ਕਿ ਉਹ ਯਕੀਨ ਦਿਵਾਉਣ ਕਿ ਇਸ ਮਾਮਲੇ ‘ਤੇ ਕੋਈ ਅੰਦੋਲਨ ਨਹੀਂ ਕੀਤਾ ਜਾਵੇਗਾ ਹੈ। ਕੋਰਟ ਨੇ ਕਿਹਾ ਕਿ ਹੈ ਕਿ ਅਦਾਲਤ ਦੇ ਹੁਕਮਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ 10 ਜੁਲਾਈ ਨੂੰ ਐਸਵਾਈਐਲ ਮਸਲੇ ‘ਚ ਹਰਿਆਣਾ ਦੀ ਸਿਆਸੀ ਪਾਰਟੀ ਇਨੈਲੋ ਨੇ ਪੰਜਾਬ ਦੀਆਂ ਗੱਡੀਆਂ ਹਰਿਆਣਾ ‘ਚ ਰੋਕਣ ਦਾ ਐਲਾਨ ਕੀਤਾ ਸੀ। ਅਦਾਲਤ ਨੇ ਕਿਹਾ ਹੈ ਕਿ ਜਦੋਂ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ ਅਤੇ ਕੇਂਦਰ ਸਰਕਾਰ ਵਿਚੋਲਗੀ ਕਰ ਰਹੀ ਹੈ ਤਾਂ ਅੰਦੋਲਨ ਕਰਨ ਦੀ ਕੀ ਜ਼ਰੂਰਤ ਹੈ। ਮਾਮਲੇ ਦੀ ਅਗਲੀ ਸੁਣਵਾਈ 7 ਸਤੰਬਰ ਨੂੰ ਹੋਵੇਗੀ।

ਸਬੰਧਤ ਖ਼ਬਰ:

ਪਾਣੀਆਂ ਦਾ ਮਸਲਾ: ਬਾਦਲ ਅਤੇ ਕੈਪਟਨ ਪੰਜਾਬ ਦੇ ਰਾਇਪੇਰੀਅਨ ਹੱਕਾਂ ਦਾ ਕਤਲ ਕਰਨ ਲਈ ਬਰਾਬਰ ਦੇ ਦੋਸ਼ੀ …

ਅਦਾਲਤ ਨੇ ਪੰਜਾਬ ਨੂੰ ਪੁੱਛਿਆ ਹੈ ਜਦੋਂ ਹਰਿਆਣੇ ਵਾਲੇ ਪਾਸੇ ਨਹਿਰ ਦਾ ਕੰਮ ਪੂਰਾ ਹੋ ਚੁੱਕਿਆ ਹੈ ਤਾਂ ਪੰਜਾਬ ਵਾਲੇ ਪਾਸੇ ਨਹਿਰ ਦਾ ਕੰਮ ਪੂਰਾ ਕਿਉਂ ਨਹੀਂ ਹੋਇਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਦਾਲਤ ਨੇ ਹਰਿਆਣਾ ਨੂੰ ਪਾਣੀ ਦੇਣ ਲਈ ਨਹਿਰ ਪੂਰੀ ਕਰਵਾਉਣ ਦੀ ਗੱਲ ਕਹੀ ਹੈ।

ਪਾਣੀਆਂ ਦੇ ਸਮਝੌਤੇ – ਪੰਜਾਬ ਦੇ ਪਾਣੀਆਂ ਦੀ ਲੁੱਟ:

ਭਾਰਤ ਦੀ ਸਰਕਾਰ ਨੇ ਪੰਜਾਬ ਦੀ ਮਾਲਕੀ ਵਾਲੇ ਪਾਣੀਆਂ ਨੂੰ ਗੈਰ-ਰਾਏਪੇਰੀਅਨ ਰਾਜਾਂ ਨੂੰ ਦੇਣ ਵਾਸਤੇ ਗੈਰ-ਕਾਨੂੰਨੀ ਅਤੇ ਗੈਰ ਸੰਵਿਧਾਨਕ ਸਮਝੌਤਿਆਂ ਨੂੰ ਲਾਗੂ ਕੀਤਾ। ਇਨ੍ਹਾਂ ਗ਼ੈਰ-ਸੰਵਿਧਾਨਕ ਸਮਝੌਤਿਆਂ ਵਿੱਚ 1955 ਅਤੇ 1976 ਦੇ ਕੇਂਦਰ ਸਰਾਕਰ ਦੇ ਨੋਟੀਫਿਕੇਸ਼ਨ, 1981 ਦਾ ਇੰਦਰਾ ਅਵਾਰਡ ਅਤੇ 1986 ਦਾ ਅਰੈਡੀ ਟ੍ਰਿਬਿਊਨਲ ਸ਼ਾਮਲ ਹਨ।

ਸਮਝੌਤਿਆਂ ਨੂੰ ਰੱਦ ਕਰਨ ਵਾਲੇ ਪੰਜਾਬ ਦਾ ਕਾਨੂੰਨ, ਇਸਦੀ ਮੱਦ ਨੰ: 5 ਅਤੇ ਪੰਜਾਬ ਦੇ ਰਾਇਪੇਰੀਅਨ ਹੱਕ:

ਪੰਜਾਬ ਦੀ ਆਪਣੀ ਹੀ ਵਿਧਾਨ ਸਭਾ ਅਤੇ ਪੰਜਾਬ ਦੇ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਹੀ ਪੰਜਾਬ ਦੇ ਪਾਣੀਆਂ ਦੇ ਮਾਮਲੇ ‘ਤੇ 2004 ਵਿੱਚ ਪਹਿਲਾਂ ਹੋਏ ਸਮਝੌਤਿਆਂ ਨੂੰ ਰੱਦ ਕਰਨ ਦਾ ਕਾਨੂੰਨ ਪਾਸ ਕਰਕੇ ਪੰਜਾਬ ਦੇ ਰਾਇਪੇਰੀਅਨ ਹੱਕਾਂ ਦਾ ਕਤਲ ਕਰ ਦਿੱਤਾ ਹੈ।

ਪੰਜਾਬ ਵਿਧਾਨ ਸਭਾ ਨੇ 12 ਜੁਲਾਈ 2004 ਨੂੰ ਭਾਰਤੀ ਸੁਪਰੀਮ ਕੋਰਟ ਵੱਲੋਂ ਵਿਵਾਦਤ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ 14 ਜੁਲਾਈ 2004 ਤੱਕ ਮੁਕੰਮਲ ਕਰਨ ਦੇ ਦਿੱਤੇ ਹੁਕਮਾਂ ਨੂੰ ਬੇਅਸਰ ਕਰਨ ਵਾਲੇ ਸਮਝੌਤਿਆਂ ਨੂੰ ਰੱਦ ਕਰਨ ਦਾ ਕਾਨੂੰਨ ਪਾਸ ਕੀਤਾ ਸੀ।

ਇਸ ਕਾਨੂੰਨ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੇਸ਼ ਕੀਤਾ ਸੀ ਅਤੇ ਇਸਨੂੰ ਬਾਦਲ ਦਲ ਅਤੇ ਭਾਜਪਾ ਨੇ ਹਮਾਇਤ ਦਿੱਤੀ ਸੀ। ਇਸ ਤਰ੍ਹਾਂ ਇਹ ਕਾਨੂੰਨ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਸੀ।

ਭਾਵੇਂ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਇਸ ਕਾਨੂੰਨ ਨੇ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਬਨਣੋਂ ਰੋਕ ਦਿੱਤਾ ਹੈ, ਪਰ ਇਸ ਨਾਲ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਹੋ ਗਿਆ ਹੈ। ਇਸ ਕਾਨੂੰਨ ਦੇ ਲਾਗੂ ਹੋਣ ਤੋਂ ਪਹਿਲਾਂ ਪੰਜਾਬ ਦਾ ਪਾਣੀ ਗੈਰ ਕਾਨੂੰਨੀ ਸਮਝੌਤਿਆਂ ਰਾਹੀਂ ਲੁੱਟਿਆ ਜਾ ਰਿਹਾ ਸੀ, ਪਰ ਇਸ ਕਾਨੂੰਨ ਦੀ ਧਾਰਾ 5 ਨੇ ਗੈਰ-ਰਾਇਪੇਰੀਅਨ ਰਾਜਾਂ ਨੂੰ ਪੰਜਾਬ ਦੇ ਗੈਰ-ਕਾਨੂੰਨੀ ਤੌਰ ‘ਤੇ ਖੋਹੇ ਜਾ ਰਹੇ ਪਾਣੀਆਂ ‘ਤੇ ਕਾਨੂੰਨੀ ਮੋਹਰ ਲਾ ਦਿੱਤੀ ਹੈ।

ਇਹ ਸੁਣਨ ਨੂੰ ਅਜੀਬ ਲੱਗੇਗਾ ਪਰ ਇਹ ਸਹੀ ਹੈ ਕਿ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਬਣਨ ਤੋਂ ਰੋਕਣ ਲਈ (ਜਿਸ ਰਾਹੀਂ 34 ਐਲ.ਏ.ਐਫ. ਪਾਣੀ ਜਾਣਾ ਸੀ) ਪੰਜਾਬ ਵਿਧਾਨ ਸਭਾ ਨੇ ਹਰਿਆਣਾ ਨੂੰ (59.5 ਐਲ.ਏ.ਐਫ.) ਰਾਜਸਥਾਨ ਨੂੰ (86 ਐਲ.ਏ.ਐਫ.), ਅਤੇ ਦਿੱਲੀ ਨੂੰ (2 ਐਲ.ਏ.ਐਫ.) ਪਾਣੀ ਗੈਰ-ਕਾਨੂੰਨੀ ਸਮਝੌਤਿਆਂ ਰਾਹੀਂ ਵੱਡੀ ਮਾਤਰਾ ਵਿੱਚ ਦਿੱਤੇ ਜਾਣ ਨੂੰ ਸਹੀ ਮੰਨ ਕੇ ਕਾਨੂੰਨੀ ਸਹਿਮਤੀ ਦੇ ਦਿੱਤੀ।

ਇਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਚੀਫ ਇੰਜੀਨੀਅਰ ਜੀ.ਐਸ. ਢਿੱਲੋਂ ਮੁਤਾਬਕ ਹਰਿਆਣਾ ਨੂੰ 34 ਐਲ.ਏ.ਐਫ. ਵਿਚੋਂ 18 ਐਲ.ਏ.ਐਫ. ਪਾਣੀ ਭਾਖੜਾ-ਬਿਆਸ ਪ੍ਰਬੰਧਕੀ ਬੋਰਡ ਵਲੋਂ ਪਹਿਲਾਂ ਹੀ ਵਾਧੂ ਛੱਡਿਆ ਜਾ ਰਿਹਾ ਹੈ। ਸ. ਢਿੱਲੋਂ ਦਾ ਕਹਿਣਾ ਹੈ ਕਿ ਹਾਂਸੀ-ਬੁਟਾਣਾ ਨਹਿਰ ਰਾਹੀਂ ਵੀ ਹਰਿਆਣਾ (ਭਾਖੜਾ ਮੁੱਖ ਲਾਈਨ ਤੋਂ ਵਾਧੂ ਪਾਣੀ ਛੱਡਣ ‘ਤੇ) 16 ਐਲ.ਏ.ਐਫ. ਪਾਣੀ ਬਿਨਾਂ ਐਸ.ਵਾਈ.ਐਲ. ਮੁਕੰਮਲ ਕੀਤੇ ਦੂਰ ਲਿਜਾ ਸਕਦਾ ਹੈ। ਜੋ ਕਿ ਇਸੇ ਉਦੇਸ਼ ਲਈ ਉਸਾਰੀ ਗਈ ਹੈ।

ਪੰਜਾਬ ਦੇ ਪਾਣੀਆਂ ਸੰਬੰਧੀ ਸਮਝੌਤਾ ਰੱਦ (2004) ਕਰਨ ਦਾ ਕਾਨੂੰਨ ਭਾਰਤੀ ਸੁਪਰੀਮ ਕੋਰਟ ਨੇ 10 ਨਵੰਬਰ 2016 ਨੂੰ ਰੱਦ ਕਰ ਦਿੱਤਾ ਸੀ।

ਪੰਜਾਬ ਪਾਣੀਆਂ ਦੇ ਮਸਲੇ ‘ਤੇ ਵਧੇਰੇ ਜਾਣਕਾਰੀ ਲਈ ਦੇਖੋ ਵੀਡੀਓ:

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਕਸ਼ਮੀਰ ਵਿੱਚ ਧਾਰਾ 370 ਨੂੰ ਖਤਮ ਕਰਨ ਦੇ ਸੁਪਰੀਮ ਕੋਰਟ ਦੇ ਫੈਸਲੇ 'ਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਕਿਹਾ, "ਭਾਰਤੀ ਸੁਪਰੀਮ ਕੋਰਟ ਨੇ ਅਗਸਤ
ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਕਸ਼ਮੀਰ ਵਿੱਚ ਧਾਰਾ 370 ਨੂੰ ਖਤਮ ਕਰਨ ਦੇ ਸੁਪਰੀਮ ਕੋਰਟ ਦੇ ਫੈਸਲੇ 'ਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਕਿਹਾ, "ਭਾਰਤੀ ਸੁਪਰੀਮ ਕੋਰਟ ਨੇ ਅਗਸਤ
ਪੀ.ਟੀ.ਸੀ. ਮਾਮਲੇ ਦੀ ਜਾਂਚ ਕਰਨ ਲਈ ਬਣਾਈ ਗਈ 6 ਮੈਂਬਰੀ ਜਾਂਚ ਕਮੇਟੀ ਦੀ ਇਕੱਤਰਤਾ ਹੋਈ ਕਮੇਟੀ ਪਿਛਲੇ ਦੋ ਦਹਾਕਿਆਂ ਦੌਰਾਨ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਤੋਂ ਹੋਏ ਗੁਰਬਾਣੀ ਪ੍ਰਸਾਰਣ ਬਾਰੇ
ਪੀ.ਟੀ.ਸੀ. ਵੱਲੋਂ ਗੁਰਬਾਣੀ ਅਤੇ ਹੁਕਮਨਾਮਾ ਸਾਹਿਬ ਬਾਰੇ ਕੀਤੇ ਦਾਅਵਿਆਂ ਕਾਰਨ ਸਿੱਖ ਜਗਤ ਵਿੱਚ ਰੋਹ ਬਰਕਰਾਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: