Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਿਵਾਦਤ ਫ਼ਿਲਮ ‛ਦਾਸਤਾਨ-ਏ-ਸਰਹਿੰਦ’ ਨੂੰ ਬੰਦ ਕਰਵਾਉਣ ਲਈ ਪਟਿਆਲਾ ‘ਚ ਸੰਕੇਤਕ ਰੋਸ

ਵਿਵਾਦਤ ਫ਼ਿਲਮ ‛ਦਾਸਤਾਨ-ਏ-ਸਰਹਿੰਦ’ ਨੂੰ ਬੰਦ ਕਰਵਾਉਣ ਲਈ ਪਟਿਆਲਾ ‘ਚ ਸੰਕੇਤਕ ਰੋਸ

ਚੰਡੀਗੜ੍ਹ – ਬੀਤੇ ਕਈ ਦਿਨਾਂ ਤੋਂ ਸਿੱਖ ਜਥੇਬੰਦੀਆਂ, ਪੰਥਕ ਸਖਸ਼ੀਅਤਾਂ ਵੱਲੋਂ ਵਿਵਾਦਤ ਫਿਲਮ ਦਾਸਤਾਨ-ਏ-ਸਰਹੰਦ ਰੁਕਵਾਉਣ ਲਈ ਦੁਨੀਆ ਭਰ ਵਿੱਚ ਸੰਕੇਤਕ ਪ੍ਰਦਰਸ਼ਨ ਕੀਤਾ ਜਾ ਰਹੇ ਹਨ। ਇਸੇ ਤਹਿਤ ਅੱਜ ਖੰਡਾ ਚੌਂਕ ਤੋਂ ਲੇ ਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਪਟਿਆਲਾ ਤੱਕ ਇੱਕ ਵਿਸ਼ਾਲ ਰੂਪ ਵਿੱਚ ਸਿੱਖ ਜਥੇਬੰਦੀਆਂ ਵੱਲੋਂ ਸੰਕੇਤਕ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਵਿੱਚ ਹਾਜ਼ਰ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੇ ਦਾਸਤਾਨ-ਏ-ਸਰਹੰਦ ਫਿਲਮ ਨੂੰ ਸਿੱਖੀ ਪਰੰਪਰਾਵਾਂ ਦੀ ਉਲੰਘਣਾ ਕਰਾਰ ਦਿੰਦਿਆਂ ਇਸ ਨੂੰ ਫੌਰੀ ਤੌਰ ਉਪਰ ਰੋਕਣ ਅਤੇ ਅਗਾਂਹ ਤੋਂ ਅਜਿਹੀਆਂ ਫਿਲਮਾਂ ਉੱਤੇ ਮੁਕੰਮਲ ਰੋਕ ਲਾਉਣ ਦੀ ਗੱਲ ਜ਼ੋਰਦਾਰ ਤਰੀਕੇ ਨਾਲ ਕੀਤੀ।

ਇਸ ਮੌਕੇ ਸ. ਰਣਜੀਤ ਸਿੰਘ ਅਤੇ ਸ. ਰਵਿੰਦਰਪਾਲ ਸਿੰਘ ਨੇ ਆਖਿਆ ਕਿ ਗੁਰੂ ਸਾਹਿਬਾਨ ਦੇ ਮਾਤਾ-ਪਿਤਾ, ਗੁਰੂ ਕੇ ਮਹਿਲ, ਸਾਹਿਬਜ਼ਾਦੇ, ਗੁਰੂ ਸਾਹਿਬਾਨ ਦੇ ਜੀਵਨ ਨਾਲ ਸਬੰਧਤ ਮਹਾਨ ਗੁਰਸਿੱਖਾਂ ਅਤੇ ਸ਼ਹੀਦਾਂ ਦੇ ਬਿੰਬ ਨੂੰ ਉਵੇਂ ਹੀ ਕਿਸੇ ਬਿਪਰਵਾਦੀ ਤਰੀਕੇ ਪੇਸ਼ ਨਹੀਂ ਕੀਤਾ ਜਾ ਸਕਦਾ ਜਿਵੇਂ ਗੁਰੂ ਬਿੰਬ ਨਹੀਂ ਪੇਸ਼ ਹੋ ਸਕਦਾ। ਇਸ ਲਈ ਗੁਰਮਤਿ ਰਵਾਇਤ ਅੰਦਰ ਇਨ੍ਹਾਂ ਦੀਆਂ ਨਕਲਾਂ ਲਾਹੁਣ ’ਤੇ ਸਵਾਂਗ ਰਚਣ ਦੀ ਵੀ ਸਖਤ ਮਨਾਹੀ ਹੈ। ਗੁਰੂ ਸਾਹਿਬ ਦੀਆਂ ਮਨ ਘੜਤ ਤਸਵੀਰਾਂ ਨੂੰ ਦਿੱਤੀ ਗੈਰ ਸਿਧਾਂਤਕ ਪ੍ਰਵਾਨਗੀ ਗੁਰੂ ਸਾਹਿਬਾਨ, ਸਾਹਿਬਜ਼ਾਦਿਆਂ ਅਤੇ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਤ ਮਹਾਨ ਗੁਰਸਿੱਖਾਂ ਤੇ ਸ਼ਹੀਦਾਂ ਦੀਆਂ ਨਕਲਾਂ ਲਾਉਣ ਤੇ ਸਵਾਂਗ ਰਚਣ ਦੇ ਕੁਰਾਹੇ ਦਾ ਆਧਾਰ ਬਣ ਰਹੀ ਹੈ।

ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਗਾਜ਼ੀ ਨੇ ਅਤੇ ਡਾ. ਸਿਕੰਦਰ ਸਿੰਘ (ਸਹਾਇਕ ਪ੍ਰੋ. ਪੰਜਾਬੀ ਵਿਭਾਗ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀ. ਫਤਿਹਗੜ੍ਹ ਸਾਹਿਬ) ਨੇ ਆਖਿਆ ਕਿ ਸਾਲ 2005 ਵਿਚ ‘ਵਿਸਮਾਦ’ ਵੱਲੋਂ ਜਾਰੀ ਕੀਤੀ ਗਈ ਕਾਰਟੂਨ ਫਿਲਮ “ਸਾਹਿਬਜ਼ਾਦੇ” ਤਕਨੀਕ ਦੇ ਬਹਾਨੇ ਇਸ ਕੁਰਾਹੇ ਵੱਲ ਪੁੱਟਿਆ ਗਿਆ ਮੁਢਲਾ ਕਦਮ ਗੈਰ ਸਿਧਾਂਤਕ ਸੀ। ਉਸ ਸਮੇਂ ਕਈ ਸੁਹਿਰਦ ਸਿੱਖ ਹਿੱਸਿਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਤਤਕਾਲੀ ਜਥੇਦਾਰ ਸਾਹਿਬ ਨੂੰ ਇਹ ਲਿਖਤੀ ਬੇਨਤੀ ਕੀਤੀ ਗਈ ਸੀ ਕਿ ਇਸ ਕੁਰਾਹੇ ਨੂੰ ਇੱਥੇ ਹੀ ਠੱਲ੍ਹ ਪਾਉਣ ਲਈ ਇਸ ਫਿਲਮ ਉਪਰ ਰੋਕ ਲਗਾਈ ਜਾਵੇ ਨਹੀਂ ਤਾਂ ਭਵਿੱਖ ਵਿੱਚ ਇਸ ਦੇ ਮਾਰੂ ਨਤੀਜੇ ਭੁਗਤਣੇ ਪੈ ਸਕਦੇ ਹਨ।

ਜਥੇਦਾਰ ਸਾਹਿਬ ਵੱਲੋਂ ਇਸ ਬੇਨਤੀ ਨੂੰ ਨਜ਼ਰਅੰਦਾਜ਼ ਕਰਨ ਦਾ ਨਤੀਜਾ ਇਹ ਨਿਕਲਿਆ ਕਿ ਕਾਰਟੂਨ ਫ਼ਿਲਮ ਸਾਹਿਬਜ਼ਾਦੇ ਤੋਂ ਬਾਅਦ ਮੂਲਾ ਖੱਤਰੀ, ਚਾਰ ਸਾਹਿਬਜ਼ਾਦੇ, ਨਾਨਕ ਸ਼ਾਹ ਫਕੀਰ, ਦਾਸਤਾਨ-ਏ-ਮੀਰੀ ਪੀਰੀ, ਮਦਰਹੁੱਡ ਸਮੇਤ ਅਨੇਕਾਂ ਅਜਿਹੀਆਂ ਕਾਰਟੂਨ ਅਤੇ ਫੀਚਰ ਫਿਲਮਾਂ ਬਣੀਆਂ ਜਿਨ੍ਹਾਂ ਵਿੱਚ ਗੁਰੂ ਸਾਹਿਬਾਨ, ਸਾਹਿਬਜ਼ਾਦਿਆਂ ਅਤੇ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਤ ਮਹਾਨ ਗੁਰਸਿੱਖਾਂ ਅਤੇ ਸ਼ਹੀਦਾਂ ਦੀਆਂ ਨਕਲਾਂ ਲਾਹੀਆਂ ਗਈਆਂ ਹਨ।

ਦੁਨੀਆ ਭਰ ਵਿੱਚ ਵਸਦੇ ਸਿੱਖ ਭਾਈਚਾਰੇ ਦੇ ਜਾਗਰੂਕ ਹਿੱਸਿਆਂ ਵੱਲੋਂ ਇਨ੍ਹਾਂ ਫਿਲਮਾਂ ਦਾ ਡਟਵਾਂ ਅਤੇ ਭਰਵਾਂ ਵਿਰੋਧ ਕੀਤਾ ਜਾਂਦਾ ਰਿਹਾ ਹੈ ਜਿਸ ਕਾਰਨ ਇਹ ਫਿਲਮਾਂ ਡੱਬਾ ਬੰਦ ਹੋ ਜਾਂਦੀਆਂ ਰਹੀਆਂ ਹਨ ਪਰ ਸ੍ਰੀ ਅਕਾਲ ਤਖਤ ਸਾਹਿਬ ਦੇ ਤਤਕਾਲੀ ਅਤੇ ਮੌਜੂਦਾ ਜਥੇਦਾਰਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿਹੀਆਂ ਸੰਸਥਾਵਾਂ ਵੱਲੋਂ ਇਸ ਸਬੰਧੀ ਠੋਸ ਫੈਸਲਾ ਨਹੀਂ ਲਿਆ ਜਾ ਰਿਹਾ ਅਤੇ ਅਜਿਹੀਆਂ ਫਿਲਮਾਂ ਦੀ ਮਨਾਹੀ ਨਹੀਂ ਕੀਤੀ ਜਾ ਰਹੀ।

ਹੁਣ “ਦਾਸਤਾਨ-ਏ-ਸਰਹਿੰਦ” ਨਾਮੀ ਫਿਲਮ ਇਸ ਸਿਧਾਂਤਕ ਕੁਰਾਹੇ ਦਾ ਅਗਲਾ ਪੜਾਅ ਲੈ ਕੇ ਆਈ ਹੈ। ਫਿਲਮ ਦੇ ਪ੍ਰਸ਼ੰਸਕਾਂ ਵੱਲੋਂ ਬਿਜਲ ਸੱਥ (ਸੋਸ਼ਲ ਮੀਡੀਆ) ਉੱਤੇ ਸਾਂਝੀ ਕੀਤੀ ਗਈ ਜਾਣਕਾਰੀ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਫਿਲਮ ਵਿੱਚ ਮਾਸੂਮ ਬਾਲ ਅਦਾਕਾਰਾਂ ਕੋਲੋਂ ਸਾਹਿਬਜ਼ਾਦਿਆਂ ਦੀਆਂ ਨਕਲਾਂ ਲਾਹੁਣ ਦਾ ਬੱਜਰ ਗੁਨਾਹ ਕੀਤਾ ਗਿਆ ਹੈ। ਬਿਜਲ ਸੱਥ ਦੀ ਚਰਚਾ ਵਿਚ ਉਸ ਬਾਲ ਅਦਾਕਾਰ ਦਾ ਨਾਮ ਵੀ ਸਾਹਮਣੇ ਆ ਚੁੱਕਾ ਹੈ ਜਿਸ ਵੱਲੋਂ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦੀ ਨਕਲ ਲਾਹੀ ਗਈ ਦੱਸੀ ਜਾ ਰਹੀ ਹੈ।

ਭਾਈ ਰਣਜੀਤ ਸਿੰਘ ਮੀਡੀਆ ਦੇ ਮੁਖਾਤਿਬ ਹੁੰਦੇ ਹੋਏ

ਇਸ ਵਿਸ਼ੇ ਤੇ ਬੋਲਦਿਆ ਬਖਸ਼ੀਸ਼ ਸਿੰਘ ਨੇ ਆਖਿਆ ਕਿ ਅਸੀਂ ਗੁਰ-ਸ਼ਬਦ ਅਤੇ ਸਿੱਖ ਇਤਿਹਾਸ ਦੇ ਪ੍ਰਚਾਰ ਪ੍ਰਸਾਰ ਦੇ ਹਾਮੀ ਹਾਂ ਪਰ ਅਸੀਂ ਇਹ ਗੱਲ ਬਿਲਕੁਲ ਸਪੱਸ਼ਟਤਾ ਨਾਲ ਕਹਿਣੀ ਚਾਹੁੰਦੇ ਹਾਂ ਕਿ ਪ੍ਰਚਾਰ-ਪ੍ਰਸਾਰ ਦੇ ਬਹਾਨੇ ਖਾਲਸਾਈ ਰਵਾਇਤਾਂ ਦੀ ਉਲੰਘਣਾ ਕਰਨੀ ਅਤੇ ਸਿੱਖਾਂ ਨੂੰ ਬੁੱਤ-ਪ੍ਰਸਤੀ ਦੇ ਕੁਰਾਹੇ ਉੱਪਰ ਤੋਰਨਾ ਸਰਾਸਰ ਗਲਤ ਹੈ ਅਤੇ ਅਜਿਹਾ ਹਰਗਿਜ਼ ਨਹੀਂ ਹੋਣ ਦੇਣਾ। ਅਸੀਂ ਦੁਨੀਆ ਭਰ ਵਿੱਚ ਵਸਦੀ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਬੇਨਤੀ ਕਰਦੇ ਹਾਂ ਕਿ ਦਾਸਤਾਨ-ਏ-ਸਰਹਿੰਦ ਨਾਮੀ ਫਿਲਮ ਦਾ ਵਿਰੋਧ ਕੀਤਾ ਜਾਵੇ ਅਤੇ ਇਸ ਉੱਪਰ ਮੁਕੰਮਲ ਰੂਪ ਵਿੱਚ ਰੋਕ ਲਗਵਾਈ ਜਾਵੇ।


ਦਾਸਤਾਨ-ਏ-ਸਰਹਿੰਦ ਫਿਲਮ ਬੰਦ ਹੋਵੇ! ਜਾਣੋ ਕਿਉਂ?

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇੰਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵੱਲੋਂ 27 ਜੂਨ 2026 ਦਿਨ ਸ਼ਨਿੱਚਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 36 ਸਥਿਤ ਪੀਪਲਸ ਕਨਵੈਂਸ਼ਨ ਸੈਂਟਰ ਵਿਖੇ “ਅਕਾਲ ਤਖਤ: ਸਿਧਾਂਤ ਅਤੇ ਸੰਸਥਾਨ” ਵਿਸ਼ੇ ਉੱਪਰ ਇੱਕ ਵਿਚਾਰ ਚਰਚਾ ਕਰਵਾਈ
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ
ਚਾਰ ਸੰਘਰਸ਼ਮਈ ਜਥੇਬੰਦੀਆਂ ਵੱਲੋਂ 29 ਅਪ੍ਰੈਲ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਜਾਵੇਗੀ ਉਪਰੰਤ ਸੰਘਰਸ਼ ਦੀ ਭਵਿੱਖ ਦੀ ਰਣਨੀਤੀ ਨੂੰ ਦਰਸਾਉਂਦਾ ਨੀਤੀਗਤ ਦਸਤਾਵੇਜ਼ ਸਕੱਤਰੇਤ ਦੇ ਬਾਹਰ ਜਾਰੀ ਕੀਤਾ ਜਾਵੇਗਾ।
11 ਅਗਸਤ 2025 ਨੂੰ ਬਾਦਲ ਪਰਿਵਾਰ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (SAD) ਤੋਂ ਵੱਖ ਹੋਏ ਹਿੱਸੇ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਕੀਤੀ ਗਿਆ ਹੈ। ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: