Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਿਸ਼ਵ ਸਿੱਖ ਪਾਰਲੀਮੈਂਟ ਦੇ ਵਫਦ ਨੇ ਲਹਿੰਦੇ ਪੰਜਾਬ ਦੇ ਗਵਰਨਰ ਮੁਹੰਮਦ ਸਰਵਰ ਨਾਲ ਮੁਲਾਕਾਤ ਕੀਤੀ

ਵਿਸ਼ਵ ਸਿੱਖ ਪਾਰਲੀਮੈਂਟ ਦੇ ਵਫਦ ਨੇ ਲਹਿੰਦੇ ਪੰਜਾਬ ਦੇ ਗਵਰਨਰ ਮੁਹੰਮਦ ਸਰਵਰ ਨਾਲ ਮੁਲਾਕਾਤ ਕੀਤੀ

ਲਾਹੌਰ: ਅੱਜ ਵਰਲਡ ਸਿੱਖ ਪਾਰਲੀਮੈਂਟ ਦੇ ਵਫਦ ਨੇ ਭਾਈ ਜੋਗਾ ਸਿੰਘ ਯੂ.ਕੇ ਅਤੇ ਭਾਈ ਅਵਤਾਰ ਸਿੰਘ ਸੰਘੇੜਾ ਦੀ ਅਗਵਾਈ ਵਿੱਚ ਲਹਿੰਦੇ ਪੰਜਾਬ ਦੇ ਗਵਰਨਰ ਜਨਾਬ ਮੁਹੰਮਦ ਸਰਵਰ ਨਾਲ ਮੁਲਾਕਾਤ ਕੀਤੀ ਅਤੇ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਇੱਕ ਚਿੱਠੀ ਉਹਨਾਂ ਨੂੰ ਸੌਂਪੀ ਗਈ ।

ਮੁਲਾਕਾਤ ਦੇ ਦੌਰਾਨ ਭਾਈ ਜੋਗਾ ਸਿੰਘ ਨੇ ਸਿੱਖ ਸੰਗਤਾਂ ਵਲੋਂ ਲੰਬੇ ਸਮੇਂ ਤੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ ਮੰਗ ਨੂੰ ਪਾਕਿਸਤਾਨੀ ਸਰਕਾਰ ਵਲੋਂ ਪ੍ਰਵਾਨ ਕੀਤੇ ਜਾਣ ਦੀ ਸ਼ਲਾਘਾ ਕੀਤੀ ਅਤੇ ਪਾਕਿਸਤਾਨੀ ਆਗੂਆਂ ਵਲੋਂ ਭਾਰਤ ਸਰਕਾਰ ਵਲੋਂ ਪਾਏ ਜਾ ਰਹੇ ਅੜਿੱਕਿਆਂ ਦੇ ਬਾਵਜੂਦ ਲਏ ਗਏ ਇਸ ਫੈੈਸਲੇ ਨੂੰ ਦਲੇਰ ਅਤੇ ਸਿਧਾਂਤਕ ਕਰਾਰ ਦਿੱਤਾ ਹੈ।

ਵਰਲਡ ਸਿੱਖ ਪਾਰਲੀਮੈਂਟ ਵਲੋਂ ਦਿੱਤੀ ਗਈ ਏਸ ਚਿੱਠੀ ਵਿੱਚ ਅਗਲੇ ਸਾਲ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਪਾਕਿਸਤਾਨ ਵਿੱਚ ਵੱਡੇ ਪੱਧਰ ਉੱਤੇ ਮਨਾਉਣ ਦਾ ਸੁਝਾਅ ਦਿੱਤਾ ਅਤੇ ਏਸ ਵਿੱਚ ਹਰ ਸੰਭਵ ਸਹਿਯੋਗ ਦੇਣ ਦਾ ਵਚਨ ਕੀਤਾ।

ਵਿਸ਼ਵ ਸਿੱਖ ਪਾਰਲੀਮੈਂਟ ਦੇ ਵਫਦ ਨੇ ਲਹਿੰਦੇ ਪੰਜਾਬ ਦੇ ਗਵਰਨਰ ਮੁਹੰਮਦ ਸਰਵਰ ਨਾਲ ਮੁਲਾਕਾਤ ਕੀਤੀ

ਗਵਰਨਰ ਮੁਹੰਮਦ ਸਰਵਰ ਨੂੰ ਪਾਕਿਸਤਾਨ ਸਰਕਾਰ ਦੇ ਉਹਨਾਂ ਅਦਾਰਿਆਂ ਜਿਹਨਾਂ ਨੇ ਗੁਰਪੁਰਬ ਮਨਾਉਣ ਲਈ ਪ੍ਰਬੰਧ ਕਰਨੇ ਹਨ, ਉਹਨਾਂ ਦੇ ਵਰਲਡ ਸਿੱਖ ਪਾਰਲੀਮੈਂਟ ਨਾਲ ਵਰਕਿੰਗ ਕਮੇਟੀਆਂ ਬਨਾਉਣ ਦੀ ਬੇਨਤੀ ਕੀਤੀ ਤਾਂ ਕਿ ਇਹਨਾਂ ਸਮਾਗਮਾਂ ਨੂੰ ਵੱਡੇ ਪੱਧਰ ਤੇ ਮਿਲਾਉਣ ਲਈ ਸਾਂਝੇ ਉਪਰਾਲੇ ਕੀਤੇ ਜਾ ਸਕਣ ।

ਉਹਨਾਂ ਪਾਕਿਸਤਾਨ ਸਰਕਾਰ ਨੂੰ ਸੁਝਾਅ ਦਿੱਤਾ ਕਿ ਉਹ ਜਲਦ ਹੀ ਦੁਨੀਆਂ ਭਰ ਤੋਂ ਸਿੱਖ ਜਥੇਬੰਦੀਆਂ ਦੀ ਇੱਕ ਮੀਟਿੰਗ ਬੁਲਾਉਣ ਤਾਂ ਕਿ ਅਗਲੇ ਸਾਲ ਦੇ ਪ੍ਰੋਗਰਾਮਾਂ ਨੂੰ ਵਿਸ਼ਵ ਪੱਧਰੀ ਬਨਾਉਣ ਲਈ ਸਮੂਹ ਸਿੱਖਾਂ ਦੀ ਸਲਾਹ ਅਤੇ ਸਹਿਯੋਗ ਲਿਆ ਜਾ ਸਕੇ ।

ਭਾਈ ਜੋਗਾ ਸਿੰਘ ਵੱਲੋਂ ਪਾਕਿਸਤਾਨ ਸਰਕਾਰ ਨੂੰ ਵਰਲਡ ਸਿੱਖ ਪਾਰਲੀਮੈਂਟ ਦੀ ਸਥਾਪਨਾ ਬਾਰੇ ਵੀ ਜਾਣਕਾਰੀ ਦਿੱਤੀ ਗਈ ਤੇ ਵਰਲਡ ਸਿੱਖ ਪਾਰਲੀਮੈਂਟ ਦੇ ਉਦੇਸ਼ਾਂ ਬਾਰੇ ਵੀ ਉਹਨਾਂ ਨੂੰ ਆਗਾਹ ਕਰਵਾਇਆ ਅਤੇ ਦੱਸਿਆ ਗਿਆ ਕਿ ਵਰਲਡ ਸਿੱਖ ਪਾਰਲੀਮੈਂਟ ਕੌਮਾਂਤਰੀ ਪੱਧਰ ਤੇ ਸਿੱਖਾਂ ਦੀ ਨੁੰਮਾਇੰਦਗੀ ਕਰਨ ਤੇ ਸਿੱਖਾਂ ਦੇ ਹੱਕਾਂ ਲਈ ਕੰਮ ਕਰਨਾ ਲਈ ਬਣਾਈ ਗਈ ਹੈ ।

ਗਵਰਨਰ ਮੁਹੰਮਦ ਸਰਵਰ ਨੇ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਦਿੱਤੇ ਸੁਝਾਵਾਂ ਉੱਤੇ ਅਤੇ ਕੀਤੀਆਂ ਬੇਨਤੀਆਂ ਉੱਤੇ ਜਲਦ ਹੀ ਕੰਮ ਕਰਨ ਦਾ ਭਰੋਸਾ ਦਿਵਾਇਆ ।

ਵਰਲਡ ਸਿੱਖ ਪਾਰਲੀਮੈਂਟ ਦੇ ਵਫਦ ਵਿੱਚ ਭਾਈ ਹਰਵਿੰਦਰ ਸਿੰਘ, ਭਾਈ ਰਣਜੀਤ ਸਿੰਘ ਵੀ ਸ਼ਾਮਲ ਸਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਟੇਟ ਦੁਆਰਾ ਫਰਜ਼ੀ ਮੁਕਾਬਲੇ, ਤਸ਼ੱਦਦ ਰਾਹੀਂ ਹਿੰਸਾ, ਪਾਣੀ ਦੀ ਹਥਿਆਰ ਵਜੋਂ ਵਰਤੋਂ, ਅਤੇ ਸਰਕਾਰੀ-ਸ਼ਹਿ ਪ੍ਰਾਪਤ ਪ੍ਰਵਾਸ ਰਾਹੀਂ ਸਮਾਜ ਵਿੱਚ ਉਥਲ-ਪੁਥਲ ਅਤੇ ਡੈਮੋਗ੍ਰਾਫਿਕ ਵਿਗਾੜ ਨੂੰ ਪੰਜਾਬ ਲਈ ਗੰਭੀਰ ਚੁਣੌਤੀਆਂ ਮੰਨਦਿਆਂ ਦਲ
ਲਹਿੰਦੇ ਪੰਜਾਬ ਵਿਚ ਸਥਿਤ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਿਕ ਅਸਥਾਨ ਗੁਰਦੁਆਰਾ ਦਰਬਾਰ ਸਾਹਿਬ (ਕਰਤਾਰਪੁਰ ਸਾਹਿਬ) ਦਾ ਸਮੁੱਚਾ ਭਵਨ ਸਮੂਹ ਅੱਜ ਰਾਵੀ ਦਰਿਆ ਵਿੱਚ ਆਏ ਹੜ ਦੀ
ਵਰਲਡ ਸਿੱਖ ਪਾਰਲੀਮੈਂਟ ਨੇ ਬਿਆਨ ਜਾਰੀ ਕਰਦਿਆਂ ਹੋਇਆਂ ਕਿਹਾ ਸਿੱਖ ਸੰਘਰਸ਼ ਦੇ ਮੁੱਢ ਤੋਂ ਸਰਗਰਮ ਜਥੇਦਾਰ ਭਾਈ ਮਹਿਲ ਸਿੰਘ ਬੱਬਰ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ।
ਵਰਲਡ ਸਿੱਖ ਪਾਰਲੀਮੈਂਟ ਨੇ ਬਿਆਨ ਜਾਰੀ ਕਰਦਿਆਂ ਹੋਇਆਂ ਕਿਹਾ ਸਿੱਖ ਸੰਘਰਸ਼ ਦੇ ਮੁੱਢ ਤੋਂ ਸਰਗਰਮ ਜਥੇਦਾਰ ਭਾਈ ਮਹਿਲ ਸਿੰਘ ਬੱਬਰ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: