Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਿਸਾਖੀ ‘ਤੇ ਸਰਬੱਤ ਖਾਲਸਾ ਨਹੀ, ਪੰਥਕ ਕਾਨਫਰੰਸ ਹੋਵੇਗੀ

ਵਿਸਾਖੀ ‘ਤੇ ਸਰਬੱਤ ਖਾਲਸਾ ਨਹੀ, ਪੰਥਕ ਕਾਨਫਰੰਸ ਹੋਵੇਗੀ

ਚੰਡੀਗੜ੍ਹ (3 ਅਪਰੈਲ, 2016): ਸਰਬੱਤ ਖ਼ਾਲਸਾ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਅਮਰੀਕ ਸਿੰਘ ਅਜਨਾਲਾ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਕਰ ਕੇ ਦੱਸਿਆ ਕਿ 13 ਅਪਰੈਲ ਨੂੰ ਵਿਸਾਖੀ ਮੌਕੇ ਸਰਬੱਤ ਖ਼ਾਲਸਾ ਦੀ ਥਾਂ ਪੰਥਕ ਕਾਨਫ਼ਰੰਸ ਕੀਤੀ ਜਾਵੇਗੀ ਕਿਉਂਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਬੰਦ ਕੀਤੇ ਜਾਣ ਕਾਰਨ ਸਰਬੱਤ ਖ਼ਾਲਸਾ ਦੀ ਤਿਆਰੀ ਲਈ ਸਮਾਂ ਥੋੜਾ ਹੈ।

10304cd-_kalsa-030416_CHD_SC2-300x179
ਭਾਈ ਬਲਜੀਤ ਸਿੰਘ ਦਾਦੂਵਾਲ ਤੇ ਅਮਰੀਕ ਸਿੰਘ ਅਜਨਾਲਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

ਸਰਬੱਤ ਖ਼ਾਲਸਾ ਮੌਕੇ ਥਾਪੇ ਗਏ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਵਿਸਾਖੀ ਮੌਕੇ ਤਲਵੰਡੀ ਸਾਬੋ ਵਿੱਚ ‘ਪੰਥਕ ਕਾਨਫ਼ਰੰਸ’ ਕਰ ਕੇ ਤਖ਼ਤਾਂ, ਗੁਰਦੁਆਰਿਆਂ, ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਆਜ਼ਾਦ ਕਰਵਾਉਣ ਲਈ ਸੰਘਰਸ਼ ਵਿੱਢਣ ਦੇ ਨਾਲ-ਨਾਲ ਅਗਲੇ ਸਰਬੱਤ ਖ਼ਾਲਸਾ ਦੀ ਮਿਤੀ ਅਤੇ ਸਥਾਨ ਦਾ ਵੀ ਐਲਾਨ ਕੀਤਾ ਜਾਵੇਗਾ।

ਭਾਈ ਬਲਜੀਤ ਸਿੰਘ ਦਾਦੂਵਾਲ ਨੇ ਦੱਸਿਆ ਕਿ ਜੇਲ੍ਹਾਂ ਵਿੱਚ ਬੰਦ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਕਾਨਫ਼ਰੰਸ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਕਾਨਫ਼ਰੰਸ ਦੌਰਾਨ ਜਿਥੇ ਅਗਲੇ ਸਰਬੱਤ ਖ਼ਾਲਸਾ ਦੀ ਰੂਪਰੇਖਾ ਤਿਆਰ ਕੀਤੀ ਜਾਵੇਗੀ ਉਥੇ ਤਖ਼ਤਾਂ, ਗੁਰਦੁਆਰਿਆਂ, ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਸਮੇਤ ਸਮੁੱਚੀਆਂ ਧਾਰਮਿਕ ਸੰਸਥਾਵਾਂ ਨੂੰ ‘ਬਾਦਲਾਂ’ ਤੋਂ ਆਜ਼ਾਦ ਕਰਵਾਉਣ ਲਈ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਨੇ ਇਸ ਵੇਲੇ ਅਣਐਲਾਨੀ ਐਮਰਜੈਂਸੀ ਲਾਈ ਹੋਈ ਹੈ। ਸ਼ਾਂਤਮਈ ਢੰਗ ਨਾਲ ਸਰਬੱਤ ਖ਼ਾਲਸਾ ਸੱਦਣ ਵਾਲਿਆਂ ’ਤੇ ਦੇਸ਼ਧਰੋਹ ਦੇ ਕੇਸ ਦਰਜ ਕਰ ਕੇ ਪਿਛਲੇ ਸਾਰੇ ਜ਼ੁਲਮਾਂ ਨੂੰ ਮਾਤ ਪਾ ਦਿੱਤੀ ਗਈ ਹੈ। ਸਰਕਾਰ ਵਾਰ-ਵਾਰ ਰਿਹਾਈਆਂ ਤੋਂ ਬਾਅਦ ਨਵੇਂ ਕੇਸ ਦਰਜ ਕਰ ਰਹੀ ਹੈ ਅਤੇ ਇਸੇ ਕੜੀ ਤਹਿਤ ਹੀ ਕੱਲ੍ਹ ਜੇਲ੍ਹ ਵਿੱਚੋਂ ਰਿਹਾਅ ਹੋਏ ਜਥੇਦਾਰ ਮੰਡ ਉਪਰ ਇੱਕ ਹੋਰ ਕੇਸ ਪਾ ਕੇ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਹੈ।

ਦੋਵੇਂ ਜਥੇਦਾਰਾਂ ਨੇ ਬਾਦਲ ਅਤੇ ਮਜੀਠੀਆ ਪਰਿਵਾਰਾਂ ਨੂੰ ਛੱਡ ਕੇ ਅਕਾਲੀ ਦਲ, ਕਾਂਗਰਸ, ਭਾਜਪਾ, ਬਸਪਾ, ਆਮ ਆਦਮੀ ਪਾਰਟੀ ਆਦਿ ਸਿਆਸੀ ਪਾਰਟੀਆਂ ਵਿਚਲੇ ਪੰਜਾਬ ਹਿਤੈਸ਼ੀਆਂ ਨੂੰ ਕਾਨਫ਼ਰੰਸ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਸਿੱਖੀ ਦਾ ਘਾਣ ਕਰਨ ਅਤੇ ਬਿਕਰਮ ਸਿੰਘ ਮਜੀਠੀਆ ਦੇ ਕਥਿਤ ਤੌਰ ’ਤੇ ਨਸ਼ਿਆਂ ਨਾਲ ਸਬੰਧਤ ਹੋਣ ਕਾਰਨ ਇਨ੍ਹਾਂ ਦੋਵਾਂ ਪਰਿਵਾਰਾਂ ਨੂੰ ਕਾਨਫ਼ਰੰਸ ਲਈ ਸੱਦਾ ਨਹੀਂ ਦਿੱਤਾ ਗਿਆ।

ਇਸ ਖਬਰ ਨੂੰ ਅੰਗਰੇਜ਼ੀ ਵਿੱਚ ਪੜ੍ਹਨ ਲਈ ਵੇਖੋ:

Sikh bodies to hold Panthic Conference, not Sarbat Khalsa, on Vaisakhi

ਉਨ੍ਹਾਂ ਕਿਹਾ ਕਿ ਕਾਨਫ਼ਰੰਸ ਦੌਰਾਨ ਕਿਸਾਨੀ ਨੂੰ ਖ਼ੁਦਕੁਸ਼ੀਆਂ ਅਤੇ ਜਵਾਨੀ ਨੂੰ ਪਤਿਤਪੁਣੇ ਤੋਂ ਬਚਾਉਣ, ਬੰਦੀ ਸਿੱਖਾਂ ਦੀ ਰਿਹਾਈ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਬਹਿਬਲ ਕਲਾਂ ਵਿੱਚ ਸਿੱਖਾਂ ਉਪਰ ਗੋਲੀਆਂ ਚਲਾਉਣ ਵਾਲਿਆਂ ਨੂੰ ਸਜ਼ਾਵਾਂ ਦਿਵਾਉਣ ਸਮੇਤ ਪੰਜਾਬ ’ਚ ਹਿੰਦੂ, ਸਿੱਖ, ਮੁਸਲਮਾਨ, ਇਸਾਈ, ਬੋਧੀ, ਜੈਨੀ ਆਦਿ ਧਰਮਾਂ ਦੀ ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਮਜ਼ਬੂਤ ਕਰਨ ਲਈ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਜਾਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੀ 15 ਜੂਨ ਨੂੰ ਇੰਗਲੈਂਡ ਦੇ ਇਕ ਹਸਪਤਾਲ ਵਿਚ ਭੇਦ ਭਰੇ ਹਾਲਾਤ ਵਿਚ ਚਲਾਣਾ ਕਰ ਗਏ ਭਾਈ ਅਵਤਾਰ ਸਿੰਘ ਖੰਡਾ ਨਮਿਤ ਅੰਤਿਮ ਅਰਦਾਸ ਸਮਾਗਮ ਬੀਤੇ (20 ਅਗਸਤ ਨੂੰ) ਦਿਨ ਗੁਰਦੁਆਰਾ
ਲੰਘੀ 15 ਜੂਨ ਨੂੰ ਇੰਗਲੈਂਡ ਦੇ ਇਕ ਹਸਪਤਾਲ ਵਿਚ ਭੇਦ ਭਰੇ ਹਾਲਾਤ ਵਿਚ ਚਲਾਣਾ ਕਰ ਗਏ ਭਾਈ ਅਵਤਾਰ ਸਿੰਘ ਖੰਡਾ ਨਮਿਤ ਅੰਤਿਮ ਅਰਦਾਸ ਸਮਾਗਮ ਬੀਤੇ (20 ਅਗਸਤ ਨੂੰ) ਦਿਨ ਗੁਰਦੁਆਰਾ
2015 ਸਰਬੱਤ ਖਾਲਸਾ ਦੇ ਪ੍ਰਬੰਧਕਾਂ ਵਲੋਂ ਥਾਪੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਜਗਤਾਰ ਸਿੰਘ ਹਵਾਰਾ ਵਲੋਂ ਗਠਿਤ ਪੰਜ ਮੈਂਬਰੀ ਕਮੇਟੀ ਨੇ ਦੁਹਰਾਇਆ ਹੈ ਕਿ ਜੇਕਰ ਕੈਪਟਨ ਸਰਕਾਰ ਨੇ 15 ਫਰਵਰੀ
ਇਸ ਦੌਰਾਨ ਬਰਗਾੜੀ ਮੋਰਚੇ ਦਾ ਪੜਾਅ ਬਦਲਣ ਦੇ ਐਲਾਨ ਤੋਂ ਬਾਅਦ ਭਾਈ ਧਿਆਨ ਸਿੰਘ ਮੰਡ ਨੇ ਜੋ ਮਜਬੂਤ ਅਕਾਲੀ ਦਲ ਦੇਣ ਦੀ ਗੱਲ ਕਹੀ ਸੀ ਆਪਸੀ ਪਾਟੋਧਾੜ ਦੇ ਚੱਲਦਿਆਂ ਉਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: