Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਿਸਾਖੀ ਮੌਕੇ ਪੰਜਾ ਸਾਹਿਬ (ਪਾਕਿਸਤਾਨ) ਜਾਣ ਵਾਲੇ ਸ਼ਰਧਾਲੂ 10 ਜਨਵਰੀ ਤੱਕ ਪਾਸਪੋਰਟ ਜਮ੍ਹਾਂ ਕਰਵਾਉੇਣ

ਵਿਸਾਖੀ ਮੌਕੇ ਪੰਜਾ ਸਾਹਿਬ (ਪਾਕਿਸਤਾਨ) ਜਾਣ ਵਾਲੇ ਸ਼ਰਧਾਲੂ 10 ਜਨਵਰੀ ਤੱਕ ਪਾਸਪੋਰਟ ਜਮ੍ਹਾਂ ਕਰਵਾਉੇਣ

ਅੰਮ੍ਰਿਤਸਰ: ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਹਰ ਸਾਲ ਦੀ ਤਰ੍ਹਾਂ 14 ਅਪ੍ਰੈਲ 2017 ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਪਾਕਿਸਤਾਨ ‘ਚ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਨੂੰ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਸਿਫਾਰਸ਼ ਸਹਿਤ 10 ਜਨਵਰੀ 2017 ਤੱਕ ਸ਼੍ਰੋਮਣੀ ਕਮੇਟੀ ਦੇ ਦਫ਼ਤਰ; ਯਾਤਰਾ ਵਿਭਾਗ (ਅੰਮ੍ਰਿਤਸਰ) ਵਿਖੇ ਜਮ੍ਹਾਂ ਕਰਵਾਉਣ।

ਗੁਰਦੁਆਰਾ ਪੰਜਾ ਸਾਹਿਬ, ਹਸਨ ਅਬਦਾਲ (ਪਾਕਿਸਤਾਨ)
ਗੁਰਦੁਆਰਾ ਪੰਜਾ ਸਾਹਿਬ, ਹਸਨ ਅਬਦਾਲ (ਪਾਕਿਸਤਾਨ)

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਯਾਤਰੂ 14 ਅਪ੍ਰੈਲ 2017 ਨੂੰ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਕਰਨ ਲਈ ਜਾਣਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ, ਸ਼ਨਾਖ਼ਤ ਲਈ ਵੋਟਰ ਕਾਰਡ/ਰਾਸ਼ਨ ਕਾਰਡ ਜਾਂ ਅਧਾਰ ਕਾਰਡ ਸਮੇਤ ਤਿੰਨ ਪਾਸਪੋਰਟ ਸਾਈਜ਼ ਤਾਜ਼ਾ ਫੋਟੋਆਂ 10 ਜਨਵਰੀ 2017 ਤੱਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ ਤਾਂ ਜੋ ਵੀਜ਼ਾ ਲੱਗਣ ਲਈ ਪਾਸਪੋਰਟ ਲਿਸਟ ‘ਚ ਨਾਮ ਸ਼ਾਮਲ ਕਰਕੇ ਪੰਜਾਬ ਸਰਕਾਰ ਨੂੰ ਅਗਲੇਰੀ ਕਾਰਵਾਈ ਲਈ ਭੇਜੇ ਜਾ ਸਕਣ।

ਇਸ ਸਬੰਧ ਵਿੱਚ ਸ਼ਰਧਾਲੂ ਹੋਰ ਕਿਸੇ ਵੀ ਕਿਸਮ ਦੀ ਜਾਣਕਾਰੀ ਹਾਸਲ ਕਰਨ ਲਈ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਟੈਲੀਫੋਨ ਨੰ: 0183-2553957, 58 ਅਤੇ 59 ‘ਤੇ ਸੰਪਰਕ ਕਰ ਸਕਦੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇੰਡੀਆ ਅਤੇ ਪਾਕਿਸਤਾਨ ਵਿਚ ਭਾਵੇਂ ਅਜੇ ਤੱਕ ਆਵਾਜਾਈ ਮੁੜ ਬਹਾਲ ਨਹੀਂ ਹੋਈ ਹੈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ
ਬੱਬਰ ਖਾਲਸਾ ਦੇ ਮੋਢੀ ਜਰਨੈਲਾਂ ਵਿੱਚੋ ਇਕ ਭਾਈ ਮਹਿਲ ਸਿੰਘ ਜੀ ਬੱਬਰ ਪਿਛਲੇ ਦਿਨੀ ਗੁਰੂ ਸਾਹਿਬ ਦੇ ਚਰਨਾਂ ਵਿਚ ਜਾ ਨਿਵਾਜੇ। ਭਾਈ ਸਾਹਿਬ ਦਾ ਜਨਮ ਸ੍ਰੀ ਅਮ੍ਰਿਤਸਰ ਸਾਹਿਬ ਦੇ ਪਿੰਡ
ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਸੌ ਸਾਲ ਪਹਿਲਾਂ ਵਾਪਰੇ ਸਾਕੇ ਦੀ ਪਹਿਲੀ ਸ਼ਤਾਬਦੀ ਸ਼੍ਰੋਮਣੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: