Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਪ੍ਰਤੀਕ ਜਾਨੂੰ ਨੂੰ ਬਾਦਲ ਦਲ ਨੇ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਵੀਡੀਓ ਵਾਇਰਲ ਹੋਣ ਤੋਂ ਬਾਅਦ ਪ੍ਰਤੀਕ ਜਾਨੂੰ ਨੂੰ ਬਾਦਲ ਦਲ ਨੇ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਨਵੀਂ ਦਿੱਲੀ: ਬਾਦਲ ਦਲ ਦੀ ਦਿੱਲੀ ਇਕਾਈ ਦੇ ਸਕੱਤਰ ਪ੍ਰਤੀਕ ਸਿੰਘ ਜਾਨੂੰ ਨੂੰ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਸ ਗੱਲ ਦਾ ਐਲਾਨ ਦਲ ਦੇ ਸਕੱਤਰ ਜਨਰਲ ਅਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਕਾਲਕਾ ਨੇ ਕੀਤਾ।

parteek-singh-janu-with-sukhbir-badal
ਪ੍ਰਤੀਕ ਸਿੰਘ ਜਾਨੂੰ ਦੀ ਸੁਖਬੀਰ ਬਾਦਲ ਨਾਲ ਤਸਵੀਰ

ਜਾਨੂੰ ਵੱਲੋਂ ਬੀਤੇ ਦਿਨੀਂ ਇੱਕ ਰਾਮਲੀਲਾ ਦੀ ਸਟੇਜ ਤੋਂ ਗੁਰੂ ਗ੍ਰੰਥ ਸਾਹਿਬ ਵਿਚ ਆਏ ਰਾਮ ਸ਼ਬਦ ਦਾ ਅਰਥ ਦਸ਼ਰਥ ਪੁੱਤਰ ਰਾਮ ਕਰਨ ਕਰਕੇ ਜਾਨੂੰ ਨੂੰ ਪਾਰਟੀ ’ਚੋ ਕੱਢਣਾ ਪਿਆ। ਕਿਉਂਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਦਿੱਲੀ ਕਮੇਟੀ ਨੂੰ ਮਜਬੂਰੀ ‘ਚ ਇਹ ਫੈਸਲਾ ਲੈਣਾ ਪਿਆ। ਅਗਲੇ ਸਾਲ ਦਿੱਲੀ ਕਮੇਟੀ ਦੀਆਂ ਚੋਣਾਂ ਹਨ ਅਤੇ ਕਮੇਟੀ ਆਪਣਾ ਅਕਸ ਸਿੱਖੀ ਵਾਲਾ ਬਣਾਉਣਾ ਚਾਹੁੰਦੀ ਹੈ। ਜਾਨੂੰ ਪਹਿਲਾਂ ਵੀ ਹਿੰਦੂਵਾਦੀ ਦੇਸ਼ਭਗਤੀ ਦਾ ਪ੍ਰਗਟਾਵਾ ਕਰਨ ਲਈ ਮਸ਼ਹੂਰ ਹੈ।

ਪ੍ਰਤੀਕ ਸਿੰਘ ਜਾਨੂੰ ਦੀ ਮਨਜੀਤ ਸਿੰਘ ਜੀ.ਕੇ. ਨਾਲ ਤਸਵੀਰ
ਪ੍ਰਤੀਕ ਸਿੰਘ ਜਾਨੂੰ ਦੀ ਮਨਜੀਤ ਸਿੰਘ ਜੀ.ਕੇ. ਨਾਲ ਤਸਵੀਰ

ਜ਼ਿਕਰਯੋਗ ਹੈ ਕਿ ਪ੍ਰਤੀਕ ਸਿੰਘ ਜਾਨੂੰ ਦੇ ਸੁਖਬੀਰ ਬਾਦਲ ਅਤੇ ਮਨਜੀਤ ਸਿੰਘ ਜੀ.ਕੇ. ਨਾਲ ਨਜ਼ਦੀਕੀ ਸੰਬੰਧ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: