Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵੋਟਾਂ ਪੈਣ ਦਾ ਸਮਾਂ ਖਤਮ ਹੁੰਦੇ ਹੀ ਜੀ.ਕੇ. ਨੇ ਡੇਰਾ ਸਿਰਸਾ ਮੁੱਖੀ ਨੂੰ ਢਕੋਸਲੇਬਾਜ਼ ਅਖੌਤੀ ਸਾਧ ਦੱਸਿਆ

ਵੋਟਾਂ ਪੈਣ ਦਾ ਸਮਾਂ ਖਤਮ ਹੁੰਦੇ ਹੀ ਜੀ.ਕੇ. ਨੇ ਡੇਰਾ ਸਿਰਸਾ ਮੁੱਖੀ ਨੂੰ ਢਕੋਸਲੇਬਾਜ਼ ਅਖੌਤੀ ਸਾਧ ਦੱਸਿਆ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਅਖ਼ੌਤੀ ਡੇਰੇਦਾਰਾਂ ਦੇ ਖਿਲਾਫ਼ ਜੋ “ਸਟੈਂਡ” ਉਨ੍ਹਾਂ ਦਾ ਪਹਿਲਾਂ ਸੀ ਅੱਜ ਵੀ ਉਹੀ ਹੈ। ਪ੍ਰੈਸ ਬਿਆਨ ‘ਚ ਅੱਗੇ ਕਿਹਾ ਗਿਆ ਕਿ ਸਿੱਖ ਵਿਰੋਧੀ ਵਿਵਾਦਤ ਡੇਰਾ ਸਿਰਸਾ ਵਲੋਂ ਬਾਦਲ ਦਲ ਨੂੰ ਪੰਜਾਬ ਵਿਧਾਨ ਸਭਾ ਚੋਣਾਂ ’ਚ ਹਮਾਇਤ ਕਰਨ ਦੇ ਕੀਤੇ ਗਏ ਐਲਾਨ ਦੇ ਬਾਵਜੂਦ ਦਿੱਲੀ ਕਮੇਟੀ ਇਹ ਮਹਿਸੂਸ ਕਰਦੀ ਹੈ ਕਿ ਸਿੱਖ ਵਿਰੋਧੀ ਤਾਕਤਾਂ ਨੂੰ ਪਨਾਹ ਦੇਣ ਪਿੱਛੇ ਡੇਰੇ ਦੀ ਵੱਡੀ ਭੂਮਿਕਾ ਰਹੀ ਹੈ।

ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਫਰਵਰੀ ਦੇ ਆਖਰੀ ਹਫਤੇ ‘ਚ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ‘ਚ ਸਿੱਖ ਵੋਟਾਂ ਨੂੰ ਧਿਆਨ ‘ਚ ਰੱਖ ਕੇ ਹੀ ਜੀ.ਕੇ. ਵਲੋਂ ਇਹ ਬਿਆਨ ਪਾਰਟੀ ਹਾਈ ਕਮਾਂਡ ਵਲੋਂ ਦਿਵਾਇਆ ਗਿਆ ਹੈ।

ਜੀ.ਕੇ. ਨੇ ਕਿਹਾ ਕਿ ਸਾਡਾ “ਸਟੈਂਡ” ਉਕਤ ਆਦਤਨ ਅਪਰਾਧੀ ਸੋਚ ਦੇ ਬਹੁ-ਰੂਪੀਏ ਖਿਲਾਫ਼ ਜੋ ਪਹਿਲੇ ਸੀ, ਅੱਜ ਵੀ “ਉਹੀ” ਹੈ। ਬਾਦਲ ਦਲ ਅਤੇ ਡੇਰਾ ਸਿਰਸਾ ਦੀ ਭਾਈਵਾਲੀ ਕਰਕੇ ਹੋ ਰਹੀ ਚਰਚਾ ਦੇ ਜਵਾਬ ‘ਚ ਜੀ.ਕੇ. ਨੇ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਡੇਰੇ ਦੇ ਮਸਲੇ ਨੂੰ ਲੈ ਕੇ ਸਾਨੂੰ ਬਦਨਾਮ ਕੀਤਾ ਜਾ ਰਿਹਾ ਹੈ।

ਮਨਜੀਤ ਸਿੰਘ ਜੀ.ਕੇ. (ਫਾਈਲ ਫੋਟੋ)
ਮਨਜੀਤ ਸਿੰਘ ਜੀ.ਕੇ. (ਫਾਈਲ ਫੋਟੋ)

ਜੀ.ਕੇ. ਨੇ ਵਿਰੋਧੀਆਂ ਨੂੰ ਪੁੱਛਿਆ ਕਿ ਬਾਦਲ ਦਲ ਨੂੰ ਡੇਰੇ ਦੇ ਮਸਲੇ ’ਤੇ ਸਵਾਲ ਪੁੱਛਣ ਵਾਲੇ ਆਪਣੇ ਸਿਆਸੀ ਅਕਾਵਾਂ ਤੋਂ ਨਿਰੰਕਾਰੀ ਬਾਬੇ ਨੂੰ ਮੱਥਾ ਟੇਕਣ, 1984 ਸਿੱਖ ਕਤਲੇਆਮ ਬਾਰੇ ਕਿਉਂ ਨਹੀਂ ਪੁੱਛਦੇ। ਵੋਟਾਂ ਪੈਣ ਦੇ ਸਮੇਂ ਤੋਂ ਬਾਅਦ ਆਇਆ ਦਿੱਲੀ ਕਮੇਟੀ ਦੇ ਪ੍ਰਧਾਨ ਦਾ ਇਹ ਬਿਆਨ ਕਿ ਢਕੋਸ਼ਲੇਬਾਜ਼ ਅਖੌਤੀ ਸਾਧ ਸਾਨੂੰ ਆਪਣੇ “ਏਜੰਡੇ” ਤੋਂ ਹਟਾ ਨਹੀਂ ਸਕਦਾ, ਆਪਣੇ ਆਪ ‘ਚ ਕਈ ਸਵਾਲ ਖੜ੍ਹੇ ਕਰਦਾ ਹੈ।

ਸਬੰਧਤ ਖ਼ਬਰ:

ਬਾਦਲ ਦਲ ਦਾ ਬਾਈਕਾਟ ਕਰੋ ਅਤੇ ਹਰਾ ਸਕਣ ਦੇ ਸਮਰੱਥ ਉਮੀਦਵਾਰਾਂ ਨੂੰ ਵੋਟ ਪਾਓ: ਸਿੱਖ ਜਥੇਬੰਦੀਆਂ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਦਿ.ਸਿ.ਗੁ.ਪ੍ਰ.ਕ) ਨੇ 1984 ਦੀ ਸਿੱਖ ਨਸਲਕੁਸ਼ੀ ਦੇ ਕੇਸ ਵਿਚ ਦੋਸ਼ੀ ਪਾਏ ਗਏ ਸੱਜਣ ਕੁਮਾਰ ਦੀ ਜਮਾਨਤ ਅਰਜੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਦਿੱਲੀ ਸਰਕਾਰ ’ਤੇ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਬਚਾਉਣ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਦਿੱਲੀ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਐਸ.ਆਈ.ਟੀ. ਦੀ
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਕਾਰਜਭਾਰ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਸੌਂਪਦਿਆਂ ਆਪਣੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: