Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵੋਟਾਂ ਲਈ ਡੇਰਾ ਸਿਰਸਾ ਗਏ ਸਿਆਸੀ ਆਗੂਆਂ ਨੇ ਪੂਰੀ ਕੀਤੀ ਝਾੜੂ ਲਾਉਣ ਦੀ ‘ਸੇਵਾ’

ਵੋਟਾਂ ਲਈ ਡੇਰਾ ਸਿਰਸਾ ਗਏ ਸਿਆਸੀ ਆਗੂਆਂ ਨੇ ਪੂਰੀ ਕੀਤੀ ਝਾੜੂ ਲਾਉਣ ਦੀ ‘ਸੇਵਾ’

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਵੋਟਾਂ ਖਾਤਿਰ ਡੇਰਾ ਸਿਰਸਾ ਦੀ ਸ਼ਰਣ ਜਾਣ ਵਾਲੇ ਸਿਆਸੀ ਆਗੂਆਂ ਨੇ ਬੁੱਧਵਾਰ ਦਰਬਾਰ ਸਾਹਿਬ ਦੇ ਪਹੁੰਚ ਮਾਰਗ ‘ਤੇ ਝਾੜੂ ਲਾਉਣ ਦਾ ਦਿਖਾਵਾ ਕੀਤਾ। 17 ਅਪ੍ਰੈਲ ਨੂੰ ਗਿਆਨੀ ਗੁਰਬਚਨ ਸਿੰਘ, ਗਿਆਨੀ ਮੱਲ੍ਹ ਸਿੰਘ, ਗਿਆਨੀ ਇਕਬਾਲ ਸਿੰਘ, ਗਿਆਨੀ ਜਗਤਾਰ ਸਿੰਘ ਲੁਧਿਆਣਾ ਅਤੇ ਗਿਆਨੀ ਰਘਬੀਰ ਸਿੰਘ ਨੇ ਡੇਰਾ ਸਿਰਸਾ ਪਾਸੋਂ ਵੋਟਾਂ ਮੰਗਣ ਜਾਣ ਵਾਲੇ ਬਾਦਲ ਦਲ ਤੇ ਕਾਂਗਰਸ ਪਾਰਟੀ ਨਾਲ ਸਬੰਧਤ 21 ਸਾਬਤ ਸੂਰਤ ਸਿਆਸੀ ਆਗੂਆਂ ਨੂੰ ਧਾਰਮਿਕ ਤਨਖਾਹ ਸੁਣਾਈ ਸੀ ਜਿਸਦਾ ਇੱਕ ਹਿੱਸਾ ਸਥਾਨਕ ਚੌਂਕ ਫੁਹਾਰਾ ਤੋਂ ਦਰਬਾਰ ਸਾਹਿਬ ਦੇ ਘੰਟਾ ਘਰ ਵਾਲੇ ਪਲਾਜ਼ਾ ਤੀਕ ਦੇ ਮਾਰਗ ‘ਤੇ ਝਾੜੂ ਲਾਉਣਾ ਸ਼ਾਮਿਲ ਸੀ। ਹਾਲਾਂਕਿ ਸਿਆਸੀ ਆਗੂਆਂ ਦੇ ਆਉਣ ਦੀ ਕਨਸੋਅ ਸੀ ਪਰ ਇਨਹਾਂ ਆਗੂਆਂ ਨੇ ਅਚਨਚੇਤ ਹੀ ਦੇਰ ਸ਼ਾਮ 6:30 ਦੇ ਕਰੀਬ ਚੌਂਕ ਫੁਹਾਰਾ ਤੋਂ ਸਫਾਈ ਦੀ ਸੇਵਾ ਸ਼ੁਰੂ ਕੀਤੀ।

Chhadu sewa by badal congress leaders

ਇਨ੍ਹਾਂ ਆਗੂਆਂ ਵਿਚ ਅਕਾਲੀ ਦਲ ਬਾਦਲ ਦੇ ਪਰਮਿੰਦਰ ਸਿੰਘ ਢੀਂਡਸਾ, ਦਰਬਾਰਾ ਸਿੰਘ ਗੁਰੂ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਜੀਤ ਮਹਿੰਦਰ ਸਿੰਘ, ਅਜੀਤ ਸਿੰਘ ਸ਼ਾਂਤ, ਵਰਿੰਦਰ ਕੌਰ, ਇੰਦਰ ਇਕਬਾਲ ਸਿੰਘ ਅਟਵਾਲ, ਮਨਤਾਰ ਸਿੰਘ ਬਰਾੜ, ਪ੍ਰਕਾਸ਼ ਸਿੰਘ ਭੱਟੀ, ਗੁਰਪ੍ਰੀਤ ਸਿੰਘ, ਪਰਮਬੰਸ ਸਿੰਘ, ਕੰਵਲਜੀਤ ਸਿੰਘ ਰੋਜ਼ੀ ਬਰਕੰਦੀ, ਹਰਪ੍ਰੀਤ ਸਿੰਘ ਕੋਟ ਭਾਈ, ਇਕਬਾਲ ਸਿੰਘ ਝੂੰਦਾ, ਈਸ਼ਰ ਸਿੰਘ ਮੇਹਰਬਾਨ, ਗੋਬਿੰਦ ਸਿੰਘ ਲੌਂਗੋਵਾਲ, ਰਣਜੀਤ ਸਿੰਘ ਤਲਵੰਡੀ, ਹਰੀ ਸਿੰਘ ਨਾਭਾ, ਦੀਦਾਰ ਸਿੰਘ ਭੱਟੀ ਅਤੇ ਕਾਂਗਰਸ ਦੇ ਅਜੀਤ ਇੰਦਰ ਸਿੰਘ ਮੋਫਰ ਸ਼ਾਮਲ ਹਨ।

ਸਬੰਧਤ ਖ਼ਬਰ:

ਦੂਜੇ ਜਥੇਦਾਰਾਂ ਦਾ ਲਿਹਾਜ ਕਿਉਂ?ਜਦਕਿ ਗੁਰਮੁਖ ਸਿੰਘ ਸਮੇਤ ਤਿੰਨੇ ਬਰਾਬਰ ਦੇ ਗੁਨਾਹਗਾਰ ਹਨ:ਦਲ ਖਾਲਸਾ …

ਇਨ੍ਹਾਂ ਤੋਂ ਇਲਾਵਾ 18 ‘ਪਤਿਤ’ ਸਿੱਖਾਂ ਨੂੰ ਵੀ ਧਾਰਮਿਕ ਸੇਵਾ ਲਾਈ ਗਈ ਸੀ, ਜਿਸ ਤਹਿਤ ਉਨ੍ਹਾਂ ਨੂੰ ਆਪੋ ਆਪਣੇ ਇਲਾਕੇ ਵਿਚ ਦਸ ਦਿਨ ਰੋਜ਼ਾਨਾ ਇਕ ਘੰਟਾ ਗੁਰਦੁਆਰੇ ਵਿਚ ਸੇਵਾ ਕਰਨ ਦਾ ਆਦੇਸ਼ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਅਕਾਲੀ ਆਗੂ ਮਨਪ੍ਰੀਤ ਸਿੰਘ ਇਆਲੀ ਨੂੰ ਦੋਸ਼ ਮੁਕਤ ਕਰਾਰ ਦਿੱਤਾ ਗਿਆ ਸੀ, ਜਦੋਂਕਿ ਕਾਂਗਰਸੀ ਆਗੂ ਰਾਜਿੰਦਰ ਕੌਰ ਭੱਠਲ, ਅਜੈਬ ਸਿੰਘ ਭੱਟੀ, ਅਰਜਨ ਸਿੰਘ ਬਾਦਲ ਅਤੇ ਬਾਦਲ ਦਲ ਦੇ ਆਗੂ ਜਨਮੇਜਾ ਸਿੰਘ ਸੇਖੋਂ ਗੈਰਹਾਜ਼ਰ ਰਹੇ ਸਨ।

ਸਬੰਧਤ ਖ਼ਬਰ:

ਗਿਆਨੀ ਗੁਰਮੁੱਖ ਸਿੰਘ ਦੇ ਖੁਲਾਸੇ ਤੋਂ ਬਾਅਦ ਸਿੱਖ ਪੰਥ ਬਾਦਲਾਂ ਦਾ ਬਾਈਕਾਟ ਕਰੇ:ਹਰਵਿੰਦਰ ਸਿੰਘ ਸਰਨਾ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: