Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵੱਖਰੀ ਕਮੇਟੀ: ਫ਼ੈਸਲਾ ਹਰਿਆਣਾ ਦੇ ਸਿੱਖਾਂ ਦੇ ਮਰਜ਼ੀ ਮੁਤਾਬਕ – ਹੁੱਡਾ

ਵੱਖਰੀ ਕਮੇਟੀ: ਫ਼ੈਸਲਾ ਹਰਿਆਣਾ ਦੇ ਸਿੱਖਾਂ ਦੇ ਮਰਜ਼ੀ ਮੁਤਾਬਕ – ਹੁੱਡਾ

ਚੰਡੀਗੜ੍ਹ (24 ਜੂਨ 2014): ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਪ੍ਰਧਾਨਗੀ ਵਿੱਚ ਹਰਿਆਣਾ ਮੰਤਰੀ ਮੰਡਲ  ਦੀ ਮੀਠਿੰਗ ਹੋਈ।ਮੰਤਰੀ ਮੰਡਲ ਦੀ ਅੱਜ ਦੀ ਮੀਟਿੰਗ ਦੇ ਏਜੰਡੇ ਵਿੱਚ ਵੱਖਰੀ ਕਮੇਟੀ ਦੀ ਮਦ ਰੱਖੀ ਗਈ ਸੀ, ਹਰਿਆਣਾ ਮੰਤਰੀ ਮੰਡਲ ਵੱਲੋਂ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਦ ’ਤੇ ਅੱਜ ਵਿਚਾਰ ਨਹੀਂ ਕੀਤਾ ਗਿਆ। ।

 “ਪੰਜਾਬੀ ਟ੍ਰਿਬਿਊਨ” ਅਨੁਸਾਰ ਸਰਕਾਰ ਵੱਲੋਂ 6 ਜੁਲਾਈ ਨੂੰ ਕੈਥਲ ਵਿਖੇ ਰੱਖੇ ਮਹਾਂ ਸਿੱਖ ਸੰਮੇਲਨ ਦੌਰਾਨ ਵੱਖਰੀ ਕਮੇਟੀ ਦੀ ਮੰਗ ਮੰਨਣ ਦਾ ਐਲਾਨ ਕੀਤੇ ਜਾਣ ਦੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ  ਕਿਹਾ ਕਿ ਵਿੱਤ ਮੰਤਰੀ ਹਰਮੋਹਿੰਦਰ ਸਿੰਘ ਚੱਠਾ ਦੀ ਅਗਵਾਈ ਹੇਠ ਕਾਇਮ ਕਮੇਟੀ ਦੀ ਰਿਪੋਰਟ ਮਿਲਣ ਤੋਂ ਬਾਅਦ ਕਾਨੂੰਨੀ ਸਲਾਹ ਲਈ ਜਾ ਚੁੱਕੀ ਹੈ। ਰਿਪੋਰਟ ਦੇ ਆਧਾਰ ’ਤੇ ਸੂਬੇ ਦੇ ਸਿੱਖਾਂ ਦੀਆਂ ਭਾਵਨਾਵਾਂ ਅਨੁਸਾਰ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਇਸ ਗੱਲ ਤੋਂ ਇਨਕਾਰ ਕੀਤਾ ਕਿ ਵੱਖਰੀ ਕਮੇਟੀ ਦੀ ਮਦ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵਿਚਾਰ ਲਈ ਰੱਖੀ ਗਈ ਸੀ।

ਜ਼ਿਕਰਯੋਗ ਹੈ ਕਿ ਹਰਿਆਣਾ ਵਿੱਚ ਕਾਂਗਰਸ ਦੀ ਸਰਕਾਰ ਹੈ ਅਤੇ ਸ੍ਰੀ ਹੁੱਡਾ ਵੱਖਰੀ ਕਮੇਟੀ ਦਾ ਐਲਾਨ ਕਰ ਕੇ ਅਗਲੀਆਂ ਚੋਣਾਂ ਲਈ ਸਿੱਖਾਂ ਦੀਆਂ ਵੋਟਾਂ ਪੱਕੀਆਂ ਕਰਨ ਦੀ ਤਾਕ ਵਿੱਚ ਹਨ। ਕਾਂਗਰਸ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਚੋਣ ਮਨੋਰਥ ਪੱਤਰ ਵਿੱਚ ਵੱਖਰੀ ਕਮੇਟੀ ਦੇ ਗਠਨ ਦਾ ਵਾਅਦਾ ਕੀਤਾ ਸੀ। ਵੱਖਰੀ ਕਮੇਟੀ ਦੀ ਮੰਗ ਲਈ ਸੰਘਰਸ਼ ਕਰ ਰਹੇ ਸਿੱਖ ਆਗੂ ਦੀਦਾਰ ਸਿੰਘ ਨਲਵੀ ਨੇ ਕਿਹਾ ਹੈ ਕਿ ਸਰਕਾਰ ਦਾ ਵੱਖਰੀ ਕਮੇਟੀ ਬਣਾਉਣ ਤੋਂ ਬਗ਼ੈਰ ਛੁਟਕਾਰਾ ਨਹੀਂ ਹੋ ਸਕਦਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: