ਬਠਿੰਡਾ, 24 ਅਪ੍ਰੈਲ (ਪੀ.ਐਨ. ਐਨ.) : ਸ਼੍ਰੋਮਣੀ ਅਕਾਲੀ ਦਲ ਯੂ.ਕੇ. ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਵਿਰੁਧ ‘ਸਿੱਖ ਇਤਿਹਾਸ’ ਨਾਮ ਦੀ ਹਿੰਦੀ ਦੀ ਗੁਰ ਇਤਿਹਾਸ ਤੇ ਸਿੱਖ ਫ਼ਲਸਫ਼ੇ ਨੂੰ ਵਿਗਾੜਣ ਵਾਲੀ ਗੁਰੂ ਨਿੰਦਕ ਪੁਸਤਕ ਅਤੇ ਧੁੰਮਾ ਦੀ ਟਕਸਾਲ ਵਲੋਂ ਪ੍ਰਕਾਸ਼ਤ ‘ਗੁਰਬਾਣੀ ਪਾਠ ਦਰਸ਼ਨ’ ਨੂੰ ਆਧਾਰ ਬਣਾ ਕੇ ਮੁਕੱਦਮਾ ਕਰਨ ਦੀ ਤਿਆਰੀ ਵਿੱਚ ਹੈ। ਉਨ੍ਹਾ ਦਾ ਦਅਵਾ ਹੇ ਕਿ ਇਹ ਦੋਵੇਂ ਪੁਸਤਕਾਂ ਸਿੱਖ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਉਂਦੀਆਂ ਹਨ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਯੂ.ਕੇ. ਦੇ ਧਰਮ ਪ੍ਰਚਾਰ ਵਿੰਗ ਦੇ ਚੇਅਰਮੈਨ ਗਿਆਨੀ ਜਗਤਾਰ ਸਿੰਘ ਜਾਚਕ ਨੇ ਦਿਤੀ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਯੂ.ਕੇ. ਵਲੋਂ ਸਨਮਾਨਯੋਗ ਜਸਟਿਸ ਆਰ.ਐਸ. ਸੋਢੀ ਤੇ ਸ. ਰਾਜਦੇਵ ਸਿੰਘ ਖ਼ਾਲਸਾ ਵਰਗੇ ਕਾਨੂੰਨੀ ਸਲਾਹਕਾਰਾਂ ਨਾਲ ਵਿਚਾਰ-ਵਿਟਾਂਦਰਾ ਕੀਤਾ ਜਾ ਰਿਹਾ ਹੈ ਤਾਕਿ ਸਾਰੇ ਪੱਖਾਂ ਨੂੰ ਧਿਆਨ ਵਿਚ ਰੱਖ ਕੇ ਮੱਕੜ ਤੇ ਧੁੰਮਾ ਦੀ ਜੋੜੀ ਵਿਰੁਧ ਸਿੱਖਾਂ ਦੀਆਂ ਧਾਰਮਕ ਭਾਵਨਾਵਾਂ ਨਾਲ ਖਿਲਵਾੜ ਦਾ ਪਰਚਾ ਦਰਜ ਕਰਵਾਇਆ ਜਾ ਸਕੇ।