Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਜ਼ਾ ਪੁਰੀ ਕਰ ਚੁੱਕੇ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਨਾ ਕਰਨਾ, ਮਨੁੱਖੀ ਅਧਿਕਾਰਾਂ ਦੀ ਉਲੰਘਣਾ: ਜੀਕੇ

ਸਜ਼ਾ ਪੁਰੀ ਕਰ ਚੁੱਕੇ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਨਾ ਕਰਨਾ, ਮਨੁੱਖੀ ਅਧਿਕਾਰਾਂ ਦੀ ਉਲੰਘਣਾ: ਜੀਕੇ

ਨਵੀਂ ਦਿੱਲੀ (10 ਜੂਨ, 2015): ਸਿੱਖ ਖਾੜਕੂ ਸੰਘਰਸ਼ ਦੌਰਾਨ ਜਾਇਜ਼ ਅਤੇ ਨਾਜਾਇਜ਼ ਤਰੀਕੇ ਨਾਲ ਜੇਲਾਂ ‘ਚ ਬੰਦ ਕੀਤੇ ਗਏ ਸਿੱਖ ਕੈਦੀਆਂ ਨੂੰ ਉਨ੍ਹਾਂ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਵੱਖ-ਵੱਖ ਰਾਜ ਸਰਕਾਰਾਂ ਵੱਲੋਂ ਵੱਖ-ਵੱਖ ਕਾਨੂੰਨਾਂ ਦਾ ਹਵਾਲਾ ਦਿੰਦੇ ਹੋਏ ਰਿਹਾਈ ਨਾ ਕਰਨ ਨੂੰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਮਨੁੱਖੀ ਅਧਿਕਾਰਾਂ ਦਾ ਉਲੰਘਨ ਦੱਸਿਆ।

ਇਸ ਦੇ ਨਾਲ ਹੀ ਜੀ.ਕੇ. ਨੇ ਇਸ ਮਾਮਲੇ ‘ਤੇ ਭੁੱਖ ਹੜਤਾਲ ਕਰਨ ਵਾਲੇ ਬਾਪੂ ਸੂਰਤ ਸਿੰਘ ਖਾਲਸਾ ਵੱਲੋਂ ਕੌਮ ‘ਚ ਜਾਗਰੂਕਤਾ ਪੈਦਾ ਕਰਨ ਲਈ ਕੀਤੀ ਗਈ ਭੁੱਖ ਹੜਤਾਲਾਂ ਦਾ ਵੀ ਹਵਾਲਾ ਦਿੰਦਿਆਂ ਕਿਹਾ ਕਿ ਭਾਰਤ ‘ਚ ਸਿੱਖਾਂ ਲਈ ਦੋ ਕਾਨੂਨ ਹੋਣ ਦਾ ਦੋਸ਼ ਲਗਾਉਂਦੇ ਹੋਏ ਜੀ.ਕੇ. ਨੇ ਕਿਹਾ ਕਿ ਇਕ ਤਰਫ ਬੰਦੀ ਸਿਖਾਂ ਨੂੰ ਸਮੇਂ ਸਿਰ ਰਿਹਾ ਨਹੀਂ ਕੀਤਾ ਜਾਂਦਾ ਪਰ ਦੂਜੀ ਤਰਫ 1984 ਸਿੱਖ ਕਤਲੇਆਮ ਦੇ ਕਾਤਿਲ ਕਾਂਗਰਸੀ ਆਗੂ ਸਰੇਆਮ ਘੁੱਮ ਰਹੇ ਹਨ।

ਮੀਟਿੰਗ ਦੌਰਾਨ ਮਨਜੀਤ ਸਿੰਘ ਜੀਕੇ
ਮੀਟਿੰਗ ਦੌਰਾਨ ਮਨਜੀਤ ਸਿੰਘ ਜੀਕੇ

ਜੀ.ਕੇ. ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮੀਸ਼ਨ ਵੱਲੋਂ ਕੇਂਦਰੀ ਕਾਨੂੰਨ ਅਤੇ ਨਿਆ ਮੰਤਰਾਲੇ ਦੇ ਸਕੱਤਰ ਨੂੰ ਦਿੱਲੀ ਕਮੇਟੀ ਦੀ ਪਟੀਸ਼ਨ ਦੇ ਆਧਾਰ ‘ਤੇ ਦੇਸ਼ ਦੀਆਂ ਜੇਲਾਂ ‘ਚ ਬੰਦ ਸਮੂਹ ਕੈਦੀਆਂ ਲਈ ਇਕੋ ਜਿਹੇ ਨਿਯਮ ਕਾਨੂੰਨ ਬਨਾਉਣ ਲਈ 8 ਹਫਤੇ ਦੀ ਸਮੇਂ ਸੀਮਾ ਤੈਅ ਕਰਦੇ ਹੋਏ ਅਪੀਲ ਕਰਤਾ ਕਮੇਟੀ ਦੇ ਕਾਨੂੰਨੀ ਸਲਾਹਕਾਰ ਜਸਵਿੰਦਰ ਸਿੰਘ ਜੌਲੀ ਨੂੰ ਇਸ ਮਾਮਲੇ ‘ਤੇ ਹੋਈ ਕਾਰਵਾਈ ਨਾਲ ਜਾਣੂੰ ਕਰਵਾਉਣ ਦੇ ਹੁਕਮ ਦਿੱਤੇ ਹਨ ਤਾਂਕਿ ਜੇਲਾਂ ੱਚ ਬੰਦ ਕੈਦੀਆਂ ਨੂੰ ਉਨ੍ਹਾਂ ਦੇ ਚੰਗੇ ਵਿਵਹਾਰ ਦੇ ਅਧਾਰ ‘ਤੇ ਸਜ਼ਾ ਪੂਰੀ ਹੋਣ ਉਪਰੰਤ ਰਿਹਾਈ ਮਿਲ ਸਕੇ।

ਜੀ.ਕੇ. ਨੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਨੂੰ ਦਿੱਲੀ ਦੀ ਤਿਹਾੜ ਜੇਲ ਤੋਂ ਅਮ੍ਰਿਤਸਰ ਜੇਲ  ‘ਚ ਭੇਜਣ ਦੀ ਭੁੱਲਰ ਦੀ ਪਤਨੀ ਨਵਨੀਤ ਕੌਰ ਭੁੱਲਰ ਵੱਲੋਂ ਕੀਤੀ ਗਈ ਮੰਗ ‘ਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਦਿੱਤੀ ਗਈ ਮੰਜ਼ੂਰੀ ਦਾ ਵੀ ਉਨ੍ਹਾਂ ਨੇ ਧੰਨਵਾਦ ਕੀਤਾ। ਜੀ.ਕੇ. ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਿਆ ਅਤੇ ਮਨੁੱਕੀ ਅਧਿਕਾਰਾਂ ਲਈ ਲੜਾਈ ਜਾਰੀ ਰੱਖਣ ਦੀ ਵੀ ਗੱਲ ਕਹੀ।

1984 ਸਿੱਖ ਕਤਲੇਆਮ ਦੇ ਪੀੜਤਾਂ ਨੂੰ ਕੇਂਦਰ ਸਰਕਾਰ ਵੱਲੋਂ ਮੁਆਵਜਾ ਘੋਸ਼ਿਤ ਕਰਨ ਦੇ ਬਾਵਜੂਦ ਨਾ ਮਿਲਣ ਬਾਰੇ ਪੁੱਛੇ ਗਏ ਇਕ ਸਵਾਲ ਦੇ ਜਵਾਬ ‘ਚ ਜੀ.ਕੇ. ਨੇ ਕਿਹਾ ਕਿ ਸਿਰਫ ਵੋਟਾਂ ਦੇ ਸਮੇਂ ਸਿਆਸੀ ਪਾਰਟੀਆਂ ਵੱਲੋਂ ਪੀੜਤਾਂ ਦੀ ਯਾਦ ਆਉਣਾ ਮੰਦਭਾਗਾ ਹੈ ਤੇ ਅਸੀ ਇਕ ਦੋ ਮਹੀਨਿਆ ਤੱਕ ਇਸ ਮਸਲੇ ਤੇ ਇੰਤਜ਼ਾਰ ਕਰਾਂਗੇ, ਅਗਰ ਪੀੜਤਾਂ ਨੂੰ ਉਨ੍ਹਾਂ ਦਾ ਹੱਕ ਨਹੀਂ ਮਿਲਿਆਂ ਤੇ ਕਾਂਗਰਸ ਸਰਕਾਰ ਦੀ ਤਰ੍ਹਾਂ ਅਸੀ ਆਪਣੀ ਭਾਈਵਾਲ ਸਰਕਾਰ ਦੇ ਖਿਲਾਫ ਵੀ ਮੋਰਚਾ ਖੋਲਣ ‘ਚ ਵੀ ਗੁਰੇਜ ਨਹੀਂ ਕਰਾਂਗੇ।

ਇਸ ਮੌਕੇ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰਪਾਲ ਸਿੰਘ ਚੱਡਾ, ਮੀਤ ਪ੍ਰਧਾਨ ਸਤਪਾਲ ਸਿੰਘ, ਜੁਆਇੰਟ ਸਕੱਤਰ ਅਮਰਜੀਤ ਸਿੰਘ ਪੱਪੂ, ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ, ਉਂਕਾਰ ਸਿੰਘ ਥਾਪਰ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ,ਕਮੇਟੀ ਮੈਂਬਰ ਪਰਮਜੀਤ ਸਿੰਘ ਚੰਢੋਕ, ਕੁਲਵੰਤ ਸਿੰਘ ਬਾਠ, ਗੁਰਲਾਡ ਸਿੰਘ, ਗੁਰਮੀਤ ਸਿੰਘ ਮੀਤਾ, ਬੀਬੀ ਧੀਰਜ ਕੌਰ, ਦਰਸ਼ਨ ਸਿੰਘ, ਰਵਿੰਦਰ ਸਿੰਘ ਲਵਲੀ, ਹਰਜਿੰਦਰ ਸਿੰਘ, ਹਰਵਿੰਦਰ ਸਿੰਘ ਕੇ.ਪੀ., ਹਰਦੇਵ ਸਿੰਘ ਧਨੋਆ, ਚਮਨ ਸਿੰਘ, ਸਮਰਦੀਪ ਸਿੰਘ ਸੰਨੀ ਅਤੇ ਕਾਨੂੰਨੀ ਸਲਾਹਕਾਰ ਜਸਵਿੰਦਰ ਸਿੰਘ ਜੌਲੀ ਆਦਿਕ ਮੌਜੁਦ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: