Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਤਬੀਰ ਖਟੜਾ ਨੂੰ ਪਟਿਆਲਾ ਦਿਹਾਤੀ, ਹਰਿੰਦਰਪਾਲ ਚੰਦੂਮਾਜਰਾ ਨੂੰ ਸਨੌਰ ਵਿਧਾਨ ਸਭਾ ਹਲਕੇ ਮਿਲੇ

ਸਤਬੀਰ ਖਟੜਾ ਨੂੰ ਪਟਿਆਲਾ ਦਿਹਾਤੀ, ਹਰਿੰਦਰਪਾਲ ਚੰਦੂਮਾਜਰਾ ਨੂੰ ਸਨੌਰ ਵਿਧਾਨ ਸਭਾ ਹਲਕੇ ਮਿਲੇ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਵੱਖ ਵੱਖ ਹਲਕਿਆਂ ਵਿਚ ਪਾਰਟੀ ਨੂੰ ਮਜਬੁੂਤ ਕਰਨ ਲਈ ਪਾਰਟੀ ਦੇ ਆਗੂਆਂ ਨੂੰ ਵਿਸ਼ੇਸ਼ ਜ਼ਿੰਮੇਵਾਰੀ ਦਿੰਦੇ ਹੋਏ ਅੱਜ ਪਟਿਆਲਾ ਦੇ ਆਗੂ ਸਤਬੀਰ ਸਿੰਘ ਖਟੜਾ ਨੂੰ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਸਨੌਰ ਵਿਧਾਨ ਸਭਾ ਹਲਕੇ ਵਿਚ ਲੋਕਾਂ ਦੀ ਸੇਵਾ ਲਈ 24 ਘੰਟੇ ਹਾਜਰ ਰਹਿਣ ਲਈ ਆਦੇਸ਼ ਦਿੱਤਾ।

ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (ਫਾਈਲ ਫੋਟੋ)

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਦੋਵੇਂ ਆਗੂ ਵਿਧਾਨ ਸਭਾ ਹਲਕਿਆਂ ਦੇ ਬਾਕੀ ਆਗੂਆਂ ਨਾਲ ਤਾਲਮੇਲ ਕਰਕੇ ਇਹਨਾਂ ਦੋਵਾਂ ਹਲਕਿਆਂ ਵਿਚ ਪਿੰਡ ਪਿੰਡ ਜਾ ਕੇ ਸਾਰੀ ਰਿਪੋਰਟ ਪਾਰਟੀ ਨੂੰ ਸੌਂਪਣਗੇ ਤਾਂ ਜੋ ਇਹਨਾਂ ਹਲਕਿਆਂ ਦਾ ਵਿਕਾਸ ਅਤੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਹੋ ਸਕਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: